ਜਾਣੋ 5 ਮਿੰਟਾਂ ’ਚ ਪੰਜਾਬ ਦੇ ਤਾਜ਼ਾ ਹਾਲਾਤ
Tuesday, Jan 05, 2021 - 08:33 PM (IST)
ਖਬਰਾਂ ਦੀ ਪੂਰੀ ਜਾਣਕਾਰੀ ਹਾਸਲ ਕਰਨ ਲਈ ਸਿਰਲੇਖ 'ਤੇ ਕਰੋ ਕਲਿੱਕ-
ਕਿਸਾਨ ਜਥੇਬੰਦੀਆਂ ਦਾ ਫੈਸਲਾ, ਹੁਣ 6 ਦੀ ਜਗ੍ਹਾ 7 ਜਨਵਰੀ ਨੂੰ ਹੋਵੇਗਾ ਟਰੈਕਟਰ ਮਾਰਚ
ਨਵੀਂ ਦਿੱਲੀ- ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਅੰਦੋਲਨ 41ਵੇਂ ਦਿਨ ਵੀ ਜਾਰੀ ਹੈ। ਇਸ ਵਿਚ ਕਿਸਾਨਾਂ ਨੇ 6 ਜਨਵਰੀ ਨੂੰ ਹੋਣ ਵਾਲਾ ਟਰੈਕਟਰ ਮਾਰਚ ਮੁਲਤਵੀ ਕਰ ਦਿੱਤਾ ਹੈ। ਹੁਣ ਇਹ ਟਰੈਕਟਰ ਮਾਰਚ 7 ਤਾਰੀਖ਼ ਨੂੰ ਕੱਢਿਆ ਜਾਵੇਗਾ। ਕਿਸਾਨ ਜਥੇਬੰਦੀਆਂ ਨੇ ਇਹ ਫ਼ੈਸਲਾ ਖ਼ਰਾਬ ਮੌਸਮ ਕਾਰਨ ਲਿਆ ਹੈ।
'ਜਗ ਬਾਣੀ' ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ 'ਤੇ ਕਰੋ ਕਲਿੱਕ-
https://play.google.com/store/apps/details?id=com.jagbani&hl=en
ਕੇਂਦਰ ਦੇ ਕਿਸਾਨਾਂ ਪ੍ਰਤੀ ਵਤੀਰੇ ਕਾਰਣ ਬੋਰਿਸ ਨੇ ਭਾਰਤ ਦੌਰਾ ਕੀਤਾ ਰੱਦ : ਬਾਦਲ
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਕਿਸਾਨ ਸੰਘਰਸ਼ ਨਾਲ ਸਹੀ ਤਰੀਕੇ ਨਾ ਨਜਿੱਠਣ ਕਾਰਨ ਹੀ ਬਰਤਾਨੀਆ ਦੇ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਦਾ ਗਣਤੰਤਰ ਦਿਵਸ ਸਮਾਗਮ ਦੇ ਮੁੱਖ ਮਹਿਮਾਨ ਵਜੋਂ ਪਹੁੰਚਣ ਦਾ ਪ੍ਰੋਗਰਾਮ ਰੱਦ ਹੋ ਗਿਆ ਹੈ।
ਕਿਸਾਨੀ ਘੋਲ ਦੌਰਾਨ ਵੱਡੀ ਖ਼ਬਰ : ਪ੍ਰਧਾਨ ਮੰਤਰੀ ਮੋਦੀ ਪੰਜਾਬ ਭਾਜਪਾ ਦੇ 2 ਆਗੂਆਂ ਨਾਲ ਕਰਨਗੇ ਮੁਲਾਕਾਤ
ਨਵੀਂ ਦਿੱਲੀ/ਚੰਡੀਗੜ੍ਹ : ਕੇਂਦਰ ਸਰਕਾਰ ਦੇ ਕਾਲੇ ਕਾਨੂੰਨਾਂ ਖ਼ਿਲਾਫ਼ ਕਿਸਾਨੀ ਸੰਘਰਸ਼ ਦਰਮਿਆਨ ਹੁਣ ਤੱਕ ਦੀ ਸਭ ਤੋਂ ਵੱਡੀ ਖ਼ਬਰ ਆਈ ਹੈ। ਕਿਸਾਨੀ ਮਸਲਿਆਂ ਸਬੰਧੀ ਅੱਜ ਸ਼ਾਮ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਭਾਜਪਾ ਦੇ 2 ਆਗੂਆਂ ਹਰਜੀਤ ਸਿੰਘ ਗਰੇਵਾਲ ਅਤੇ ਸੁਰਜੀਤ ਕੁਮਾਰ ਜਿਆਣੀ ਨਾਲ ਮੁਲਾਕਾਤ ਕਰਨਗੇ।
ਜੀਓ ਟਾਵਰ ਤੋੜਨ ਦੇ ਮਾਮਲੇ 'ਚ ਹਾਈਕੋਰਟ ਵੱਲੋਂ ਪੰਜਾਬ ਤੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ
ਚੰਡੀਗੜ੍ਹ (ਭਾਸ਼ਾ) : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਰਿਲਾਇੰਸ ਜੀਓ ਇੰਫੋਕਾਮ ਲਿਮਟਿਡ ਦੀ ਇਕ ਪਟੀਸ਼ਨ 'ਤੇ ਸੁਣਵਾਈ ਕਰਦੇ ਹੋਏ ਮੰਗਲਵਾਰ ਨੂੰ ਪੰਜਾਬ ਸਰਕਾਰ ਅਤੇ ਕੇਂਦਰ ਨੂੰ ਨੋਟਿਸ ਜਾਰੀ ਕੀਤਾ ਹੈ।
ਨਵਾਂਸ਼ਹਿਰ ’ਚ ਦਿਲ ਕੰਬਾਊ ਘਟਨਾ, ਵਿਆਹ ਤੋਂ ਪੰਜ ਦਿਨ ਪਹਿਲਾਂ ਲਾੜੀ ਨੇ ਪਰਿਵਾਰ ਸਮੇਤ ਕੀਤੀ ਖ਼ੁਦਕੁਸ਼ੀ
ਨਵਾਂਸ਼ਹਿਰ (ਜੋਬਨਪ੍ਰੀਤ, ਤਿ੍ਰਪਾਠੀ) : ਨਵਾਂਸ਼ਹਿਰ ਦੇ ਪਿੰਡ ਮੱਲਪੁਰ ਵਿਚ ਇਕ ਦਿਲ ਕੰਬਾਅ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਵਿਆਹ ਤੋਂ ਮਹਿਜ਼ ਪੰਜ ਦਿਨ ਪਹਿਲਾਂ ਲਾੜੀ ਨੇ ਪਰਿਵਾਰ ਸਮੇਤ ਖ਼ੁਦਕੁਸ਼ੀ ਕਰ ਲਈ।
ਸਦੀਆਂ ਪੁਰਾਣੀਆਂ ਸਾਂਝਾਂ ਨੂੰ ਮੁੜ ਕਾਇਮ ਕਰਦੈ ਦਿੱਲੀ ਦੇ ਕਿਸਾਨੀ ਮੋਰਚੇ ਦਾ ਅੱਖੀਂ ਡਿੱਠਾ ਹਾਲ
ਜਦੋਂ ਤੋਂ ਦਿੱਲੀ ਬਾਰਡਰਾਂ ’ਤੇ ਕਿਸਾਨਾਂ ਨੇ ਆਪਣੀਆਂ ਹੱਕੀ ਮੰਗਾਂ ਲਈ ਧਰਨੇ ਲਾਏ ਨੇ, ਓਦੋਂ ਤੋਂ ਹੀ ਦਿਲ ਕਰਦਾ ਹੈ ਜਾ ਕੇ ਆਪਣੀ ਹਾਜ਼ਰੀ ਲਗਵਾ ਕੇ ਆਵਾਂ। ਪਰ ਇਕ ਲੇਖਕ ਲਈ ਸਮਾਂ ਕੱਢਣਾ ਬੇਹੱਦ ਮੁਸ਼ਕਿਲ ਹੋ ਜਾਂਦਾ ਹੈ, ਉਹ ਵੀ ਉਦੋਂ ਜਦੋਂ ਕਈ ਰੋਜ਼ਾਨਾ ਅਖ਼ਬਾਰਾਂ ਨੂੰ ਵੱਖ-ਵੱਖ ਵਿਸ਼ਿਆਂ ਵਾਲੇ ਲੇਖ ਭੇਜਣੇ ਹੋਣ।
ਪੰਜਾਬ ਸਰਕਾਰ ਦਾ ਨਵਾਂ ਉਪਰਾਲਾ: ਹੁਣ ਸੇਵਾ ਕੇਂਦਰਾਂ ’ਚ ਮਿਲਣਗੀਆਂ ਟਰਾਂਸਪੋਰਟ ਨਾਲ ਸਬੰਧਿਤ ਸੇਵਾਵਾਂ
ਜਲੰਧਰ (ਚੋਪੜਾ): ਟਰਾਂਸਪੋਰਟ ਵਿਭਾਗ ਦੀਆਂ ਸੇਵਾਵਾਂ ਹੁਣ ਸੇਵਾ ਕੇਂਦਰਾਂ ’ਚ ਵੀ ਮੁਹੱਈਆ ਕਰਵਾਈਆਂ ਜਾਣਗੀਆਂ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ, ਜਲੰਧਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਇਹ ਸੇਵਾਵਾਂ ਹੁਣ ਸੇਵਾ ਕੇਂਦਰਾਂ ’ਚ ਦੇਣੀਆਂ ਸ਼ੁਰੂ ਕੀਤੀਆਂ ਗਈਆਂ ਹਨ।
ਸੰਗਰੂਰ ’ਚ ਵੱਡੀ ਘਟਨਾ, ਭੇਤਭਰੇ ਹਲਾਤਾਂ ’ਚ 2 ਬੱਚਿਆਂ ਸਣੇ ਮਾਂ ਦੀ ਮਿਲੀ ਲਾਸ਼
ਸੰਗਰੂਰ (ਹਨੀ ਕੋਹਲੀ): ਸੰਗਰੂਰ ਦੇ ਪਿੰਡ ਸ਼ਾਰੋਂ ’ਚ ਇਕੱਠੇ 2 ਬੱਚਿਆਂ ਅਤੇ 29 ਸਾਲ ਦੀ ਜਨਾਨੀ ਦੀ ਲਾਸ਼ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਜਨਾਨੀ ਦੀ ਲਾਸ਼ ਪੱਖੇ ਨਾਲ ਲਟਕਦੀ ਮਿਲੀ, ਜਦਕਿ ਸਾਢੇ 4 ਸਾਲ ਅਤੇ ਢਾਈ ਸਾਲ ਦੇ 2 ਬੱਚਿਆਂ ਦੀਆਂ ਲਾਸ਼ਾਂ ਜ਼ਮੀਨ ’ਤੇ ਪਈਆਂ ਮਿਲੀਆਂ।
ਮੁੱਕੇਬਾਜ਼ ਵਿਜੇਂਦਰ ਸਿੰਘ ਨੇ ਕਿਸਾਨਾਂ ਦੀ ਆਵਾਜ਼ ਬੁਲੰਦ ਕਰ ਰਹੇ ਪੱਤਰਕਾਰਾਂ ਨੂੰ ਕੀਤਾ ਸਲਾਮ
ਸਪੋਰਟਸ ਡੈਸਕ : ਖੇਤੀ ਕਾਨੂੰਨਾਂ ਦੇ ਮੁੱਦੇ ’ਤੇ ਕਿਸਾਨਾਂ ਅਤੇ ਸਰਕਾਰ ਵਿਚਾਲੇ ਗੱਲ ਫਿਰ ਅਟਕ ਗਈ ਹੈ। ਬੀਤੇ ਦਿਨੀਂ ਯਾਨੀ ਕਿ ਸੋਮਵਾਰ ਨੂੰ ਵਿਗਿਆਨ ਭਵਨ ’ਚ ਕਿਸਾਨਾਂ ਅਤੇ ਸਰਕਾਰ ਵਿਚਾਲੇ ਹੋਈ ਗੱਲਬਾਤ ਬੇਸਿੱਟਾ ਰਹੀ। ਹੁਣ ਮੁੜ ਦੋਵੇਂ ਧਿਰਾਂ 8 ਜਨਵਰੀ ਨੂੰ ਆਹਮੋ-ਸਾਹਮਣੇ ਹੋਣਗੀਆਂ।