ਜਾਣੋ 5 ਮਿੰਟਾਂ ’ਚ ਪੰਜਾਬ ਦੇ ਤਾਜ਼ਾ ਹਾਲਾਤ

01/06/2021 8:54:23 PM

ਖਬਰਾਂ ਦੀ ਪੂਰੀ ਜਾਣਕਾਰੀ ਹਾਸਲ ਕਰਨ ਲਈ ਸਿਰਲੇਖ 'ਤੇ ਕਰੋ ਕਲਿੱਕ-

ਮਸ਼ਹੂਰ ਗਾਇਕ ਸ਼੍ਰੀ ਬਰਾੜ ਦੀ ਗਿ੍ਰਫ਼ਤਾਰੀ ’ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ
ਚੰਡੀਗੜ੍ਹ : ਪੰਜਾਬ ਗਾਇਕ ਸ਼੍ਰੀ ਬਰਾੜ ਦੀ ਗਿ੍ਰਫ਼ਤਾਰੀ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਹੀ ਕਰਾਰ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਢੰਗ ਨਾਲ ਗੈਂਗਸਟਰਵਾਦ ਅਤੇ ਬੰਦੂਕ ਸੱਭਿਆਚਾਰ ਦਾ ਪ੍ਰਚਾਰ ਕਰਨਾ ਬਿਲਕੁਲ ਗਲ਼ਤ ਹੈ।

'ਜਗ ਬਾਣੀ' ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ 'ਤੇ ਕਰੋ ਕਲਿੱਕ-

https://play.google.com/store/apps/details?id=com.jagbani&hl=en

ਪੰਜਾਬ ’ਚ ਖੇਤੀ ਕਾਨੂੰਨ ਲਾਗੂ ਕੀਤੇ ਜਾਣ ਦੇ ਬਿਆਨ ਦੀ ਮੁੱਖ ਮੰਤਰੀ ਨੇ ਦਿੱਤੀ ਸਫਾਈ
ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਵਿਚ ਕੁਝ ਵੀ ਗਲ਼ਤ ਨਹੀਂ ਹੈ, ਇਸ ਲਈ ਸਮੱਸਿਆ ਨਾਲ ਨਜਿੱਠਣ ਹਿੱਤ ਖੇਤੀ ਕਾਨੂੰਨਾਂ ਨੂੰ ਤੁਰੰਤ ਹੀ ਰੱਦ ਕਰ ਦੇਣਾ ਚਾਹੀਦਾ ਹੈ।

ਦਿੱਲੀ ਅੰਦੋਲਨ 'ਚ ਗਏ ਪਿੰਡ ਢਿੱਲਵਾਂ ਦੇ ਕਿਸਾਨ ਦੀ ਸਿਹਤ ਖ਼ਰਾਬ ਹੋਣ ਕਾਰਨ ਮੌਤ
ਤਪਾ ਮੰਡੀ (ਸ਼ਾਮ,ਗਰਗ): ਲਗਭਗ 22 ਦਿਨਾਂ ਤੋਂ ਦਿੱਲੀ ਦੇ ਬਾਰਡਰਾਂ ਤੇ ਕਿਸਾਨ ਅੰਦੋਲਨ ’ਚ ਭਾਗ ਲੈਣ ਗਏ ਹੋਏ ਪਿੰਡ ਢਿੱਲਵਾਂ ਦੇ ਕਿਸਾਨ ਨਾਜਰ ਸਿੰਘ (50) ਪੁੱਤਰ ਨਾਜਰ ਸਿੰਘ ਵਾਸੀ ਲਾਲੂ ਪੱਤੀ ਦੀ ਕਿਸਾਨ ਮੋਰਚੇ ’ਚ ਮੋਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਸ਼੍ਰੀ ਬਰਾੜ ਦੇ ਹੱਕ ’ਚ ਮਨਜਿੰਦਰ ਸਿੰਘ ਸਿਰਸਾ, ਕੈਪਟਨ ਸਰਕਾਰ ’ਤੇ ਲਾਏ ਵੱਡੇ ਇਲਜ਼ਾਮ
ਨਵੀਂ ਦਿੱਲੀ (ਬਿਊਰੋ)– ਬੀਤੇ ਦਿਨੀਂ ਪਟਿਆਲਾ ਪੁਲਸ ਵਲੋਂ ਪੰਜਾਬੀ ਗਾਇਕ ਤੇ ਗੀਤਕਾਰ ਸ਼੍ਰੀ ਬਰਾੜ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਸ਼੍ਰੀ ਬਰਾੜ ਦੀ ਗ੍ਰਿਫਤਾਰੀ ਗੀਤ ‘ਜਾਨ’ ਨੂੰ ਲੈ ਕੇ ਕੀਤੀ ਗਈ ਸੀ।

ਪੰਜਾਬ ਸਰਕਾਰ ਵਲੋਂ 5ਵੀਂ ਤੋਂ 12ਵੀਂ ਤਕ ਦੇ ਵਿਦਿਆਰਥੀਆਂ ਲਈ ਸਕੂਲ ਖੋਲ੍ਹਣ ਦਾ ਐਲਾਨ
ਲੁਧਿਆਣਾ (ਵਿੱਕੀ) : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਕਿਹਾ ਕਿ ਮਾਪਿਆਂ ਦੀ ਪੜ੍ਹਾਈ ਸੰਬੰਧੀ ਫ਼ਿਕਰਮੰਦੀ ਦੇ ਮੱਦੇਨਜ਼ਰ ਸੂਬਾ ਸਰਕਾਰ ਨੇ 7 ਜਨਵਰੀ ਤੋਂ ਸਾਰੇ ਸਰਕਾਰੀ, ਅਰਧ-ਸਰਕਾਰੀ ਅਤੇ ਪ੍ਰਾਈਵੇਟ ਸਕੂਲ ਮੁੜ ਖੋਲ੍ਹਣ ਦਾ ਫ਼ੈਸਲਾ ਕੀਤਾ ਹੈ।

ਪੰਜਾਬ ਦੇ ਮੁੱਖ ਮੰਤਰੀ ਨੂੰ ਹਾਈਕੋਰਟ ਤੋਂ ਵੱਡੀ ਰਾਹਤ, ਇਸ ਪਟੀਸ਼ਨ 'ਤੇ ਆਇਆ ਫ਼ੈਸਲਾ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਵੱਡੀ ਰਾਹਤ ਦਿੱਤੀ ਗਈ ਹੈ। ਹਾਈਕੋਰਟ ਨੇ ਸਾਲ 2002 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਮਾਮਲੇ ਸਬੰਧੀ ਕੈਪਟਨ ਖ਼ਿਲਾਫ਼ ਪਾਈ ਗਈ ਪਟੀਸ਼ਨ ਨੂੰ ਖਾਰਜ਼ ਕਰ ਦਿੱਤਾ ਹੈ।

ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਦਿਖੇਗੀ 'ਪੰਜਾਬ ਦੀ ਝਾਕੀ', ਕੇਂਦਰ ਨੇ ਦਿੱਤੀ ਮਨਜ਼ੂਰੀ
ਚੰਡੀਗੜ੍ਹ : ਕੇਂਦਰ ਸਰਕਾਰ ਵੱਲੋਂ ਇਸ ਵਾਰ ਗਣਤੰਤਰ ਦਿਵਸ ਦੇ ਮੌਕੇ 'ਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਝਾਕੀ ਦੀ ਚੋਣ ਕਰ ਲਈ ਗਈ ਹੈ। ਸਾਲ 2017 ਤੋਂ ਹੀ ਗਣਤੰਤਰ ਦਿਵਸ ਪਰੇਡ ਲਈ ਪੰਜਾਬ ਦੀ ਝਾਕੀ ਦੀ ਚੋਣ ਲਗਾਤਾਰ ਕੀਤੀ ਜਾ ਰਹੀ ਹੈ।

ਲੋਹੀਆਂ ਖ਼ਾਸ ’ਚ ਵੱਡੀ ਵਾਰਦਾਤ, ਲੁਟੇਰਿਆਂ ਵੱਲੋਂ ਗੂੰਗੀ ਮਾਂ ਸਣੇ ਅਪੰਗ ਪੁੱਤ ਦਾ ਬੇਰਹਿਮੀ ਨਾਲ ਕਤਲ
ਲੋਹੀਆਂ ਖ਼ਾਸ (ਮਨਜੀਤ)— ਲੋਹੀਆਂ ਦੇ ਪਿੰਡ ਅਲੀਵਾਲ ਵਿਖੇ ਦਲਿਤ ਪਰਿਵਾਰ ਦੇ ਘਰ ਲੁੱਟਖੋਹ ਦੀ ਵਾਰਦਾਤ ਕਰਨ ਆਏ ਲੁਟੇਰਿਆਂ ਵੱਲੋਂ ਮਾਂ-ਪੁੱਤ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ।

ਜਨਮਦਿਨ ਮੌਕੇ ਜਾਣੋ ਦਿਲਜੀਤ ਦੋਸਾਂਝ ਦੀ ਜ਼ਿੰਦਗੀ ਨਾਲ ਜੁੜੀਆਂ ਖਾਸ ਗੱਲਾਂ
ਚੰਡੀਗੜ੍ਹ (ਬਿਊਰੋ)– ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਅੱਜ ਆਪਣਾ 37ਵਾਂ ਜਨਮਦਿਨ ਮਨਾ ਰਹੇ ਹਨ। ਦਿਲਜੀਤ ਦੋਸਾਂਝ ਦਾ ਜਨਮ 6 ਜਨਵਰੀ, 1984 ਨੂੰ ਪਿੰਡ ਦੋਸਾਂਝ ਕਲਾਂ ’ਚ ਹੋਇਆ। ਹਾਲ ਦੇ ਦਿਨਾਂ ’ਚ ਦਿਲਜੀਤ ਦੋਸਾਂਝ ਨੇ ਮੰਨੋ ਜਿਵੇਂ ਸੋਸ਼ਲ ਮੀਡੀਆ ਨੂੰ ਹਿਲਾ ਕੇ ਰੱਖ ਦਿੱਤਾ ਹੈ।

ਕਿਸਾਨ ਅੰਦੋਲਨ: SC ਨੇ ਕਿਹਾ- ਗੱਲਬਾਤ ਰਾਹੀਂ ਹੱਲ ਹੋਵੇ ਮਸਲਾ, 11 ਜਨਵਰੀ ਨੂੰ ਹੋਵੇਗੀ ਸੁਣਵਾਈ
ਨਵੀਂ ਦਿੱਲੀ— ਕੇਂਦਰ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਵਿਚਾਲੇ ਬੀਤੀ 4 ਜਨਵਰੀ 2021 ਨੂੰ ਹੋਈ ਗੱਲਬਾਤ ਬੇਸਿੱਟਾ ਰਹੀ। ਇਸ ਗੱਲ ਨੂੰ ਲੈ ਕੇ ਸੁਪਰੀਮ ਕੋਰਟ ਨੇ ਚਿੰਤਾ ਜ਼ਾਹਰ ਕੀਤੀ। 

ਮੀਂਹ ਦਰਮਿਆਨ ਦਿੱਲੀ ਦੀਆਂ ਸਰਹੱਦਾਂ ’ਤੇ ਡਟੇ ਕਿਸਾਨ, ਭਲਕੇ ਕੱਢਣਗੇ ‘ਟਰੈਕਟਰ ਮਾਰਚ’
ਨਵੀਂ ਦਿੱਲੀ— ਕੇਂਦਰ ਦੇ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ ’ਤੇ ਧਰਨਾ ਲਾ ਕੇ ਬੈਠੇ ਹਨ। ਕਿਸਾਨ ਦਾ ਪ੍ਰਦਰਸ਼ਨ ਅੱਜ 42ਵੇਂ ਦਿਨ ’ਚ ਪੁੱਜ ਗਿਆ ਹੈ। 

Bharat Thapa

This news is Content Editor Bharat Thapa