ਜਾਣੋ 5 ਮਿੰਟਾਂ ’ਚ ਪੰਜਾਬ ਦੇ ਤਾਜ਼ਾ ਹਾਲਾਤ

01/07/2021 8:09:02 PM

ਖਬਰਾਂ ਦੀ ਪੂਰੀ ਜਾਣਕਾਰੀ ਹਾਸਲ ਕਰਨ ਲਈ ਸਿਰਲੇਖ 'ਤੇ ਕਰੋ ਕਲਿੱਕ-

ਹੁਸ਼ਿਆਰਪੁਰ ਦੇ ਇਕ ਨਾਮੀ ਕਾਲਜ ’ਚ ਬੀ. ਐੱਸ. ਈ. ਦੀ ਵਿਦਿਆਰਥਣ ਨੇ ਕੀਤੀ ਖ਼ੁਦਕੁਸ਼ੀ
ਹੁਸ਼ਿਆਰਪੁਰ (ਅਮਰੀਕ)— ਹੁਸ਼ਿਆਰਪੁਰ-ਚੰਡੀਗੜ੍ਹ ਰੋਡ ’ਤੇ ਸਥਿਤ ਇਕ ਨਾਮੀ ਕਾਲਜ ਰਿਆਤ ਬਹਿਰਾ ’ਚ ਇਕ ਬੀ. ਐੱਸ. ਈ. ਦੂਜੇ ਸਾਲ ਦੀ ਵਿਦਿਆਰਥਣ ਵੱਲੋਂ ਖ਼ੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ।

'ਜਗ ਬਾਣੀ' ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ 'ਤੇ ਕਰੋ ਕਲਿੱਕ-

https://play.google.com/store/apps/details?id=com.jagbani&hl=en

ਕਿਸਾਨ ਅੰਦੋਲਨ ਦੌਰਾਨ ਦੇਸ਼ ਦੀ ਸਿਆਸਤ ਭਖਾਉਣ ਦੀ ਤਿਆਰੀ ’ਚ ਅਕਾਲੀ ਦਲ, ਕੀਤਾ ਵੱਡਾ ਐਲਾਨ
ਨਵੀਂ ਦਿੱਲੀ/ਚੰਡੀਗੜ੍ਹ : ਕੇਂਦਰ ਦੇ ਖੇਤੀ ਕਾਨੂੰਨਾਂ ਦੇ ਚੱਲਦੇ ਜਿਥੇ ਇਕ ਪਾਸੇ ਕਿਸਾਨਾਂ ਨੇ ਦਿੱਲੀ ਦੀਆਂ ਸਰੱਹਦਾਂ ਘੇਰੀਆਂ ਹੋਈਆਂ ਹਨ ਅਤੇ ਦੇਸ਼ ਭਰ ਵਿਚ ਅੰਦੋਲਨ ਤੇਜ਼ ਕਰਨ ਦਾ ਐਲਾਨ ਕੀਤਾ ਹੈ, ਉਥੇ ਹੀ ਅਕਾਲੀ ਦਲ ਬਾਦਲ ਦਿੱਲੀ ਵਿਚ ਵੱਡੀ ਰੈਲੀ ਕਰਕੇ ਦੇਸ਼ ਦੀ ਸਿਆਸਤ ਭਖਾਉਣ ਜਾ ਰਿਹਾ ਹੈ। 

ਕੇਂਦਰ ਨਾਲ ਮੀਟਿੰਗ ਤੋਂ ਪਹਿਲਾਂ ਜਿਆਣੀ ਦਾ ਵੱਡਾ ਬਿਆਨ, ਕਿਸਾਨਾਂ ਦੀ ਨੀਅਤ ’ਤੇ ਚੁੱਕੇ ਸਵਾਲ
ਨਵੀਂ ਦਿੱਲੀ/ਚੰਡੀਗੜ੍ਹ: ਖੇਤੀ ਕਾਨੂੰਨਾਂ ਦਾ ਵਿਰੋਧ ਕਰਨ ਲਈ ਦਿੱਲੀ ਦੀਆਂ ਸਰਹੱਦਾਂ ’ਤੇ ਬੀਤੇ 43 ਦਿਨਾਂ ਤੋਂ ਕਿਸਾਨ ਡਟੇ ਹੋਏ ਹਨ। 8 ਜਨਵਰੀ ਨੂੰ ਸਰਕਾਰ ਅਤੇ ਕਿਸਾਨਾਂ ਦੇ ਵਿਚਾਲੇ 8ਵੇਂ ਦੌਰ ਦੀ ਗੱਲਬਾਤ ਹੋਵੇਗੀ ਪਰ ਇਸ ਤੋਂ ਪਹਿਲਾਂ ਬੀ.ਜੇ.ਪੀ ਆਗੂ ਸੁਰਜੀਤ ਕੁਮਾਰ ਜਿਆਣੀ ਨੇ ਕਿਸਾਨਾਂ ’ਤੇ ਵੱਡਾ ਬਿਆਨ ਦਿੱਤਾ ਹੈ।

ਜਲੰਧਰ ਦੇ ਜੀ.ਟੀ.ਬੀ. ਨਗਰ ’ਚ ਹੋਇਆ ਬਲਾਸਟ, ਮਚੀ ਹਫੜਾ-ਦਫੜੀ
ਜਲੰਧਰ (ਮਿ੍ਰਦੁਲ, ਸੋਨੂੰ)— ਇਥੋਂ ਦੇ ਜੀ. ਟੀ. ਬੀ. ਨਗਰ ’ਚ ਉਸ ਸਮੇਂ ਹਫੜਾ-ਦਫੜੀ ਮਚ ਗਈ ਜਦੋਂ ਇਥੇ ਇਕ ਕੋਠੀ ਵਿਚ ਗੈਸ ਸਿਲੰਡਰ ਫਟਣ ਕਾਰਨ ਧਮਾਕਾ ਹੋ ਗਿਆ।

'ਬਰਡ ਫਲੂ' ਨੂੰ ਲੈ ਕੇ 'ਪੰਜਾਬ' 'ਚ ਹਾਈ ਅਲਰਟ, ਖ਼ਤਰੇ ਨੂੰ ਦੇਖਦਿਆਂ ਸਰਕਾਰ ਨੇ ਲਾਈ ਇਹ ਰੋਕ
ਚੰਡੀਗੜ੍ਹ (ਅਸ਼ਵਨੀ) : ਕਈ ਸੂਬਿਆਂ 'ਚ ਬਰਡ ਫਲੂ ਦੀ ਦਸਤਕ ਨਾਲ ਪੰਜਾਬ 'ਚ ਹਾਈ ਅਲਰਟ ਐਲਾਨ ਕਰ ਦਿੱਤਾ ਗਿਆ ਹੈ। ਵੱਡੇ ਪੈਮਾਨੇ ’ਤੇ ਪੰਛੀਆਂ ਦੇ ਲਾਰ ਅਤੇ ਖੂਨ ਦੇ ਨਮੂਨੇ ਟੈਸਟ ਕੀਤੇ ਜਾ ਰਹੇ ਹਨ। 

ਲੁਧਿਆਣਾ 'ਚ ਭਾਜਪਾ ਆਗੂਆਂ ਤੇ ਪੁਲਸ ਵਿਚਾਲੇ ਟਕਰਾਅ, ਦੇਖੋ ਮੌਕੇ ਦੀਆਂ ਤਸਵੀਰਾਂ
ਲੁਧਿਆਣਾ (ਵਿਜੇ, ਗੁਪਤਾ) : ਪੰਜਾਬ ਭਾਜਪਾ ਵੱਲੋਂ ਅੱਜ ਡੀ. ਸੀ. ਦਫ਼ਤਰ ਦੇ ਬਾਹਰ ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਖ਼ਿਲਾਫ਼ ਧਰਨਾ-ਪ੍ਰਦਰਸ਼ਨ ਕੀਤਾ ਗਿਆ।

ਕੀ ਸੂਬਾ ਸਰਕਾਰਾਂ ਨੂੰ ਮਿਲ ਰਿਹੈ ਖੇਤੀ ਕਾਨੂੰਨਾਂ ਨੂੰ ਲਾਗੂ ਕਰਨ ਦਾ ਹੱਕ? ਜਾਣੋ ਇਸ ਖ਼ਬਰ ਦਾ ਕੀ ਹੈ ਸੱਚ
ਜਲੰਧਰ (ਵੈੱਬ ਡੈਸਕ) : ਪਿਛਲੇ 43 ਦਿਨਾਂ ਤੋਂ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਸਰਹੱਦਾਂ ’ਤੇ ਡੇਰੇ ਲਾਈ ਬੈਠੇ ਕਿਸਾਨਾਂ ਦਾ ਸੰਘਰਸ਼ ਹਰ ਰੋਜ਼ ਤਿੱਖਾ ਹੁੰਦਾ ਜਾ ਰਿਹਾ ਹੈ। ਕਿਸਾਨ ਅੱਜ ਯਾਨੀ ਕਿ ਵੀਰਵਾਰ ਨੂੰ ਕੁੰਡਲੀ-ਮਾਨੇਸਰ-ਪਲਵਲ (ਕੇ. ਐੱਮ. ਪੀ.) ਐਕਸਪ੍ਰੈੱਸ ਵੇਅ ’ਤੇ ਟਰੈਕਟਰ ਮਾਰਚ ਕੱਢ ਰਹੇ ਹਨ।

ਪੰਜਾਬ 'ਚ 13 ਵਿਜੀਲੈਂਸ ਅਧਿਕਾਰੀਆਂ ਦੇ ਤਬਾਦਲੇ, ਪੜ੍ਹੋ ਪੂਰੀ ਸੂਚੀ
ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਅੱਜ ਵਿਜੀਲੈਂਸ ਅਧਿਕਾਰੀਆਂ ਦੇ ਤਬਾਦਲਿਆਂ ਦੇ ਹੁਕਮ ਜਾਰੀ ਕੀਤੇ ਗਏ ਹਨ। ਪੰਜਾਬ ਸਰਕਾਰ ਨੇ 13 ਵਿਜੀਲੈਂਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ।

ਕਿਸਾਨ ਅੰਦੋਲਨ: SC ਨੇ ਕਿਹਾ- ‘ਕਿਤੇ ਤਬਲੀਗੀ ਜਮਾਤ ਵਾਂਗ ਨਾ ਬਣ ਜਾਣ ਹਾਲਾਤ’
ਨਵੀਂ ਦਿੱਲੀ– ਸੁਪਰੀਮ ਕੋਰਟ ਨੇ ਕਿਸਾਨ ਅੰਦੋਲਨ ਨੂੰ ਲੈ ਕੇ ਵੀਰਵਾਰ ਨੂੰ ਇਕ ਵਾਰ ਫਿਰ ਤੋਂ ਚਿੰਤਾ ਜ਼ਾਹਰ ਕਰਦੇ ਹੋਏ ਕੇਂਦਰ ਸਰਕਾਰ ਤੋਂ ਪੁੱਛਿਆ ਹੈ ਕਿ ਕੀ ਉਸ ਨੇ ਪ੍ਰਦਰਸ਼ਨ ਵਾਲੀਆਂ ਥਾਵਾਂ ’ਤੇ ਕੋਰੋਨਾ ਨੂੰ ਲੈ ਕੇ ਕੋਈ ਨਿਯਮ ਬਣਾਏ ਹਨ।

ਟਰੈਕਟਰ ਰੈਲੀ ’ਚ ਸ਼ਾਮਲ ਹੋਈ ਸੋਨੀਆ ਮਾਨ ਨੇ ਸਾਂਝੀ ਕੀਤੀ ਇਹ ਵੀਡੀਓ
ਨਵੀਂ ਦਿੱਲੀ (ਬਿਊਰੋ)– ਅੱਜ ਦਿੱਲੀ ਵਿਖੇ ਕਿਸਾਨਾਂ ਵਲੋਂ ਟਰੈਕਟਰ ਰੈਲੀ ਦਾ ਆਯੋਜਨ ਕੀਤਾ ਗਿਆ। ਪਹਿਲਾਂ ਇਹ ਰੈਲੀ 6 ਜਨਵਰੀ ਨੂੰ ਕੱਢੀ ਜਾਣੀ ਸੀ ਪਰ ਖਰਾਬ ਮੌਸਮ ਨੂੰ ਦੇਖਦਿਆਂ ਇਸ ਨੂੰ 7 ਜਨਵਰੀ ਯਾਨੀ ਅੱਜ ਕੱਢਣ ਦਾ ਫ਼ੈਸਲਾ ਕੀਤਾ ਗਿਆ।
ਸਿੰਘੂ ਬਾਰਡਰ ’ਤੇ ਦਿਲਜੀਤ ਦੇ ਪ੍ਰਸ਼ੰਸਕਾਂ ਨੇ ਇੰਝ ਮਨਾਇਆ ਉਸ ਦਾ ਜਨਮਦਿਨ (ਵੀਡੀਓ)
ਨਵੀਂ ਦਿੱਲੀ (ਬਿਊਰੋ)– ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ 6 ਜਨਵਰੀ ਨੂੰ 37 ਸਾਲਾਂ ਦੇ ਹੋ ਗਏ ਹਨ। ਦਿਲਜੀਤ ਦੋਸਾਂਝ ਨੂੰ ਜਨਮਦਿਨ ਮੌਕੇ ਵੱਖ-ਵੱਖ ਵਰਗਾਂ ਨਾਲ ਸਬੰਧਤ ਲੋਕਾਂ ਵਲੋਂ ਵਧਾਈਆਂ ਦਿੱਤੀਆਂ ਗਈਆਂ ਪਰ ਇਸ ਦੌਰਾਨ ਸਭ ਦਾ ਧਿਆਨ ਇਕ ਵੀਡੀਓ ਖਿੱਚ ਰਹੀ ਹੈ, ਜੋ ਦਿਲਜੀਤ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ’ਤੇ ਸਾਂਝੀ ਕੀਤੀ ਹੈ।


 


Bharat Thapa

Content Editor

Related News