ਜਾਣੋ 5 ਮਿੰਟਾਂ ’ਚ ਪੰਜਾਬ ਦੇ ਤਾਜ਼ਾ ਹਾਲਾਤ

1/9/2021 8:29:09 PM

ਖਬਰਾਂ ਦੀ ਪੂਰੀ ਜਾਣਕਾਰੀ ਹਾਸਲ ਕਰਨ ਲਈ ਸਿਰਲੇਖ 'ਤੇ ਕਰੋ ਕਲਿੱਕ-

ਕੱਚੇ ਮੁਲਾਜ਼ਮਾਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਨੋਖਾ ਫ਼ਰਮਾਨ
ਪਟਿਆਲਾ (ਜੋਸਨ)— ਕਾਂਗਰਸ ਸਰਕਾਰ ਨੇ ਅਨੋਖਾ ਫ਼ਰਮਾਨ ਸੁਣਾਉਂਦੇ ਹੋਏ 10-15 ਸਾਲਾਂ ਤੋਂ ਕੰਮ ਕਰਦੇ ਕੱਚੇ ਮੁਲਾਜ਼ਮਾਂ ਨੂੰ ਹੁਣ ਮਾਲਵੇ ਦੇ ਜ਼ਿਲਿ੍ਹਆਂ ਫਾਜ਼ਿਲਕਾ, ਫਿਰੋਜ਼ਪੁਰ, ਮੁਕਤਸਰ, ਬਠਿੰਡਾ, ਮਾਨਸਾ, ਮੋਗਾ ਤੋਂ ਦੋਆਬਾ ਅਤੇ ਮਾਝੇ ਦੇ ਜਿਲਿ੍ਹਆਂ ਤਰਨਤਾਰਨ, ਅੰਮਿ੍ਰਤਸਰ, ਜਲੰਧਰ, ਹੁਸ਼ਿਆਰਪੁਰ, ਕਪੂਰਥਲਾ ਭੇਜੇਣ ਦੇ ਹੁਕਮ ਸੁਣਾ ਦਿੱਤੇ ਹਨ, ਜਿਸ ਨਾਲ ਪੂਰੀ ਤਰ੍ਹਾਂ ਹਾਹਾਕਾਰ ਮੱਚ ਚੁੱਕੀ ਹੈ।

'ਜਗ ਬਾਣੀ' ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ 'ਤੇ ਕਰੋ ਕਲਿੱਕ-

https://play.google.com/store/apps/details?id=com.jagbani&hl=en

 ਕੰਮਕਾਜੀ ਬੀਬੀਆਂ ਲਈ ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਮੁਹੱਈਆ ਕਰਵਾਏਗੀ ਇਹ ਸਹੂਲਤ
ਲੁਧਿਆਣਾ (ਵਿੱਕੀ)— ਕੰਮਕਾਜੀ ਬੀਬੀਆਂ ਨੂੰ ਸੁਰੱਖਿਅਤ ਅਤੇ ਸੁਵਿਧਾਜਨਕ ਰਿਹਾਇਸ਼ ਪ੍ਰਦਾਨ ਕਰਨ ਲਈ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮਹਿਕਮੇ ਵੱਲੋਂ ਕੰਮਕਾਜੀ ਬੀਬੀਆਂ ਲਈ 50 ਕਰੋੜ ਰੁਪਏ ਦੀ ਲਾਗਤ ਨਾਲ 7 ਨਵੇਂ ਹੋਸਟਲਾਂ ਦੀ ਉਸਾਰੀ ਕਰਨ ਦਾ ਫੈਸਲਾ ਲਿਆ ਗਿਆ ਹੈ।

ਰਾਜੋਆਣਾ ਸਬੰਧੀ ਸੁਖਬੀਰ ਬਾਦਲ ਦਾ ਵੱਡਾ ਬਿਆਨ, ਸਜ਼ਾ ਮੁਆਫ਼ੀ ਲਈ ਕੇਂਦਰ ਨੂੰ ਕੀਤੀ ਅਪੀਲ
ਫਾਜ਼ਿਲਕਾ (ਸੁਨੀਲ ਨਾਗਪਾਲ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਅੱਜ ਫਾਜ਼ਿਲਕਾ ’ਚ ਨਗਰ ਕੌਂਸਲ ਚੌਣਾਂ ਦੇ ਮੱਦੇਨਜ਼ਰ ਦੌਰਾ ਕੀਤਾ ਜਾ ਰਿਹਾ ਹੈ। 

ਜਲੰਧਰ ਵਾਸੀਆਂ ਨੇ ਕੱਢੀ ਕਿਸਾਨਾਂ ਦੇ ਹੱਕ ’ਚ ਟਰੈਕਟਰ ਰੈਲੀ, ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਕੀਤੀ ਮੰਗ
ਜਲੰਧਰ (ਸੋਨੂੰ)— 26 ਜਨਵਰੀ ਨੂੰ ਦਿੱਲੀ ’ਚ ਕਿਸਾਨਾਂ ਵੱਲੋਂ ਟਰੈਕਟਰ ਗਣਤੰਤਰ ਪਰੇਡ ਕੱਢੀ ਜਾਵੇਗੀ, ਜਿਸ ’ਚ ਉਤਸ਼ਾਹ ਭਰਨ ਲਈ ਅੱਜ ਜਲੰਧਰ ’ਚ ਟਰੈਕਟਰ ਰੈਲੀ ਦਾ ਆਯੋਜਨ ਕੀਤਾ ਗਿਆ।

ਕੇਂਦਰ ਸਰਕਾਰ ਵਲੋਂ ਜਥੇਦਾਰ ਤੱਕ ਪਹੁੰਚ ਕਰਨ ਦੀਆਂ ਖ਼ਬਰਾਂ 'ਤੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ
ਤਲਵੰਡੀ ਸਾਬੋ (ਮੁਨੀਸ਼): ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਜਿਥੇ ਇੱਕ ਪਾਸੇ ਕਿਸਾਨਾਂ ਵਲੋਂ ਦਿੱਲੀ ਵਿਖੇ ਸੰਘਰਸ਼ ਕੀਤਾ ਜਾ ਰਿਹਾ ਹੈ ਉਥੇ ਹੀ ਮਾਮਲੇ ਨੂੰ ਹੱਲ ਕਰਨ ਲਈ ਕਿਸਾਨ ਜਥੇਬੰਦੀਆਂ ਅਤੇ ਕੇਂਦਰ ਸਰਕਾਰ ਵਲੋਂ ਮੀਟਿੰਗਾਂ ਦਾ ਸਿਲਸਿਲਾ ਵੀ ਜਾਰੀ ਹੈ।

ਪ੍ਰਧਾਨ ਮੰਤਰੀ ਮੋਦੀ ਦੀ ਤੁਲਨਾ ਗੁਰੂ ਸਾਹਿਬ ਨਾਲ ਕਰਨ ਵਾਲੇ ਭਾਜਪਾ ਆਗੂ ਦੇ ਘਰ ’ਤੇ ਹਮਲਾ
ਬਠਿੰਡਾ (ਜ.ਬ.): ਭਾਜਪਾ ਆਗੂ ਸੁਖਪਾਲ ਸਰਾਂ ਵਲੋਂ ਪ੍ਰਧਾਨ ਮੰਤਰੀ ਦੀ ਤੁਲਨਾ ਗੁਰੂ ਸਾਹਿਬ ਨਾਲ ਕਰਨ ਦੇ ਮਾਮਲੇ ’ਚ ਸਿੱਖ ਜਥੇਬੰਦੀਆਂ ਦੇ ਵਰਕਰਾਂ ਨੇ ਸਰਾਂ ਦੇ ਘਰ ’ਤੇ ਹਮਲਾ ਕਰ ਦਿੱਤਾ, ਜਿਨ੍ਹਾਂ ਦੀ ਪੁਲਸ ਨਾਲ ਵੀ ਝੜਪ ਹੋਈ।

ਕਿਸਾਨੀ ਘੋਲ : ਟਵਿੱਟਰ ਦੇ ਇਤਿਹਾਸ 'ਚ ਪਹਿਲੇ ਨੰਬਰ 'ਤੇ ਟਰੈਂਡ ਕੀਤਾ ਗੁਰਮੁਖੀ ਹੈਸ਼ਟੈਗ 'ਜਾਂ ਮਰਾਂਗੇ, ਜਾਂ ਜਿੱਤਾਂਗੇ'
ਪਟਿਆਲਾ (ਪਰਮੀਤ) : ਕਿਸਾਨੀ ਸੰਘਰਸ਼ ਦੀ ਹਮਾਇਤ 'ਚ ਟਵਿੱਟਰ 'ਤੇ ਪਾਇਆ ਗਿਆ ਪੰਜਾਬੀ ਗੁਰਮੁਖੀ ਹੈਸ਼ਟੈਗ 'ਜਾਂ ਮਰਾਂਗੇ ਜਾਂ ਜਿੱਤਾਗੇ' ਟਵਿੱਟਰ ਦੇ ਇਤਿਹਾਸ 'ਚ ਪਹਿਲੇ ਨੰਬਰ 'ਤੇ ਟਰੈਂਡ ਬਣ ਗਿਆ।

ਕਿਸਾਨਾਂ ਦੇ ਸਮਰਥਨ 'ਚ ਆਇਆ ਬਾਲੀਵੁੱਡ, ਟਿਕਰੀ ਬਾਰਡਰ ਪਹੁੰਚਣਗੇ ਸਵਰਾ ਭਾਸਕਰ ਤੇ ਆਰਿਆ ਬੱਬਰ
ਟਿਕਰੀ ਬਾਰਡਰ (ਹਰੀਸ਼) - ਨਵੀਂ ਦਿੱਲੀ ਬਾਰਡਰ 'ਤੇ ਚੱਲ ਰਹੇ ਕਿਸਾਨ ਅੰਦੋਲਨ ਵਿਚ ਨਵੀਂ ਜਾਨ ਫੂਕਣ ਲਈ ਪੰਜਾਬੀ ਫ਼ਿਲਮ ਅਤੇ ਸੰਗੀਤ ਇੰਡਸਟਰੀ ਨਾਲ ਜੁੜੇ ਕਈ ਕਲਾਕਾਰ 9 ਜਨਵਰੀ ਯਾਨੀਕਿ ਅੱਜ ਟਿਕਰੀ ਬਾਰਡਰ 'ਤੇ ਪਹੁੰਚ ਰਹੇ ਹਨ। ਟਿਕਰੀ ਬਾਰਡਰ 'ਤੇ ਸੰਯੁਕਤ ਕਿਸਾਨ ਮੋਰਚਾ ਦੀ ਮੁੱਖ ਸਟੇਜ 'ਤੇ ਨਾ ਸਿਰਫ਼ ਇਹ ਕਲਾਕਾਰ ਆਪਣੇ ਗਾਣਿਆਂ 'ਤੇ ਪੇਸ਼ਕਾਰੀ ਦੇਣਗੇ ਸਗੋਂ ਸੰਬੋਧਨ ਵੀ ਕਰਨਗੇ। 

ਕੇਂਦਰ ਦਾ ਤਾਰੀਖ਼ 'ਤੇ ਤਾਰੀਖ਼ ਵਾਲਾ ਆਲਮ, ਜਾਣੋ 8 ਬੈਠਕਾਂ 'ਚ ਕੀ ਰਿਹਾ ਸਰਕਾਰ ਦਾ ਵਤੀਰਾ
ਦੇਸ਼ 'ਚ ਖੇਤੀ ਖੇਤਰ ਲਈ ਲਾਗੂ ਨਵੇਂ ਕਾਨੂੰਨਾਂ ਦੀ ਵਾਪਸੀ ਲਈ ਫ਼ੈਸਲਾਕੁੰਨ ਦੌਰ 'ਚ ਦਾਖਲ ਹੋਇਆ ਕਿਸਾਨਾਂ ਦਾ ਸੰਘਰਸ਼ ਕੇਂਦਰ ਸਰਕਾਰ ਲਈ ਵੱਡੀ ਚੁਣੌਤੀ ਬਣ ਗਿਆ ਹੈ। ਸਰਕਾਰ ਕਿਸਾਨ ਜਥੇਬੰਦੀਆਂ ਦੇ ਆਗੂਆਂ ਨਾਲ 8 ਵਾਰ ਮੀਟਿੰਗਾਂ ਕਰਕੇ ਵੀ ਇਸ ਸੰਘਰਸ਼ ਨੂੰ ਖ਼ਤਮ ਕਰਵਾਉਣ ਵਿੱਚ ਅਸਫ਼ਲ ਰਹੀ।

ਬਰਡ ਫਲੂ : ਪੰਜਾਬ ਸਰਕਾਰ ਨੇ ਸੂਬੇ ਨੂੰ 'ਕੰਟਰੋਲਡ ਏਰੀਆ' ਐਲਾਨਿਆ, ਲਿਆ ਗਿਆ ਇਹ ਵੱਡਾ ਫ਼ੈਸਲਾ
ਚੰਡੀਗੜ੍ਹ (ਅਸ਼ਵਨੀ) : ਪੰਜਾਬ ਸਰਕਾਰ ਵੱਲੋਂ ਗੁਆਂਢੀ ਸੂਬਿਆਂ 'ਚ ਪੰਛੀਆਂ ਸਮੇਤ ਪੋਲਟਰੀ ਨੂੰ ਪ੍ਰਭਾਵਿਤ ਕਰਨ ਵਾਲੇ ਏਵੀਅਨ ਇੰਫਲੂਏਂਜਾ (ਬਰਡ ਫਲੂ) ਦੇ ਫੈਲਾਅ ਦੇ ਮੱਦੇਨਜ਼ਰ ਸੂਬੇ ਨੂੰ ‘ਕੰਟਰੋਲਡ ਏਰੀਆ’ ਐਲਾਨਿਆ ਗਿਆ ਹੈ।

 


Bharat Thapa

Content Editor Bharat Thapa