ਜਾਣੋ 5 ਮਿੰਟਾਂ ’ਚ ਪੰਜਾਬ ਦੇ ਤਾਜ਼ਾ ਹਾਲਾਤ

Sunday, Jan 10, 2021 - 07:56 PM (IST)

ਜਾਣੋ 5 ਮਿੰਟਾਂ ’ਚ ਪੰਜਾਬ ਦੇ ਤਾਜ਼ਾ ਹਾਲਾਤ

ਖਬਰਾਂ ਦੀ ਪੂਰੀ ਜਾਣਕਾਰੀ ਹਾਸਲ ਕਰਨ ਲਈ ਸਿਰਲੇਖ 'ਤੇ ਕਰੋ ਕਲਿੱਕ-

ਕੈਪਟਨ ਵਲੋਂ ਸਿੰਘੂ ਬਾਰਡਰ ’ਤੇ ਹੋਈ ਕਿਸਾਨਾਂ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ: ਸਿੰਘੂ ਬਾਰਡਰ ’ਤੇ ਅੰਦੋਲਨਕਾਰੀ ਕਿਸਾਨਾਂ ਦੀ ਮੌਤ ਦੀ ਖ਼ਬਰ ’ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। 

'ਜਗ ਬਾਣੀ' ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ 'ਤੇ ਕਰੋ ਕਲਿੱਕ-

https://play.google.com/store/apps/details?id=com.jagbani&hl=en

ਜਲੰਧਰ ਵਿਖੇ ਅਸ਼ਵਨੀ ਕੁਮਾਰ ਸ਼ਰਮਾ ਨੇ ਕੈਪਟਨ ’ਤੇ ਕੀਤੇ ਤਿੱਖੇ ਸ਼ਬਦੀ ਹਮਲੇ (ਵੀਡੀਓ)
ਜਲੰਧਰ — ਕਿਸਾਨਾਂ ਸਮੇਤ ਕਾਂਗਰਸ ਦੇ ਵਿਘਨ ਪਾਉਣ ਦੀ ਕੋਸ਼ਿਸ਼ ਦਰਮਿਆਨ  ਜਲੰਧਰ ਦੇ ਕੰਪਨੀ ਬਾਗ ਚੌਂਕ ’ਚ ਭਾਜਪਾ ਵੱਲੋਂ ਅੱਜ ਕਾਂਗਰਸ ਖ਼ਿਲਾਫ਼ ਧਰਨਾ ਦਿੱਤਾ ਗਿਆ। ਇਸ ਦੌਰਾਨ ਪੰਜਾਬ ਭਾਜਪਾ ਦੀ ਸਮੁੱਚੀ ਲੀਡਰਸ਼ਿਪ ਵੀ ਪਹੁੰਚੀ ਹੈ।

ਕਿਸਾਨਾਂ ਦੇ ਬੁਲੰਦ ਹੌਂਸਲਿਆਂ ਨੂੰ ਜੱਸ ਬਾਜਵਾ ਨੇ ਕੀਤਾ ਬਿਆਨ (ਵੀਡੀਓ)
ਚੰਡੀਗੜ੍ਹ (ਬਿਊਰੋ) – ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਕੜਾਕੇ ਦੀ ਠੰਡ 'ਚ ਵੀ ਦਿੱਲੀ ਦੀਆਂ ਬਰੂਹਾਂ 'ਤੇ ਡਟੇ ਹੋਏ ਹਨ। ਇਨ੍ਹਾਂ ਮਾਰੂ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਨਾਲ ਪੰਜਾਬੀ ਕਲਾਕਾਰ ਭਾਈਚਾਰਾ ਦਿੱਲੀ ਦੀਆਂ ਬਰੂਹਾਂ 'ਤੇ ਡਟਿਆ ਹੋਇਆ ਹੈ। 

ਹਰਿਆਣਾ: ਮਹਾਪੰਚਾਇਤ ’ਚ ਹੰਗਾਮਾ, ਕਿਸਾਨਾਂ ਅਤੇ ਪੁਲਸ ਵਿਚਾਲੇ ਹੋਈ ਝੜਪ
ਕਰਨਾਲ— ਹਰਿਆਣਾ ਦੇ ਕਰਨਾਲ ਜ਼ਿਲ੍ਹੇ ਦੇ ਕੈਮਲਾ ਪਿੰਡ ’ਚ ਭਾਜਪਾ ਵਲੋਂ ਅੱਜ ਕਿਸਾਨ ਮਹਾਪੰਚਾਇਤ ਰੈਲੀ ਬੁਲਾਈ ਗਈ ਸੀ, ਜਿਸ ਦਾ ਕਿਸਾਨਾਂ ਵਲੋਂ ਜ਼ਬਰਦਸਤ ਵਿਰੋਧ ਕੀਤਾ ਗਿਆ। 

ਜਲੰਧਰ ’ਚ ਮੋਦੀ ਦਾ ਪੁਤਲਾ ਸਾੜਨ ਪੁੱਜੇ ਕਾਂਗਰਸੀ ਆਗੂਆਂ ਦੀ ਪੁਲਸ ਨਾਲ ਧੱਕਾ-ਮੁੱਕੀ
ਜਲੰਧਰ (ਜਤਿੰਦਰ ਚੋਪੜਾ)— ਜ਼ਿਲ੍ਹਾ ਕਾਂਗਰਸ ਸ਼ਹਿਰੀ ਵੱਲੋਂ ਅੱਜ ਕੰਪਨੀ ਬਾਗ ਚੌਂਕ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਸਾੜਨ ਦਾ ਐਲਾਨ ਕੀਤਾ ਗਿਆ ਸੀ। 

ਜਲੰਧਰ ਦੇ ਕੰਪਨੀ ਬਾਗ ਚੌਂਕ ’ਚ ਭਾਜਪਾ ਦੇ ਧਰਨੇ ’ਤੇ ਭਾਰੀ ਹੰਗਾਮਾ, ਕਿਸਾਨਾਂ ਨੇ ਤੋੜੇ ਬੈਰੀਕੇਡਸ (ਵੀਡੀਓ)
ਜਲੰਧਰ (ਸੋਨੂੰ,ਕਰਨ)— ਜਲੰਧਰ ਦੇ ਕੰਪਨੀ ਬਾਗ ਚੌਂਕ ’ਚ ਭਾਜਪਾ ਆਗੂਆਂ ਵੱਲੋਂ ਜ਼ਬਰਦਸਤ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦੌਰਾਨ ਉਥੇ ਹੀ ਧਰਨੇ ਦੌਰਾਨ ਕਿਸਾਨਾਂ ਨੇ ਭਾਜਪਾ ਨੇਤਾਵਾਂ ਦੇ ਪ੍ਰਦਰਸ਼ਨ ’ਚ ਦਾਖ਼ਲ ਹੋਣ ਦੀ ਕੋਸ਼ਿਸ਼ ਕੀਤੀ।

ਕਿਸਾਨੀ ਘੋਲ ਦਾ 46ਵਾਂ ਦਿਨ, ਕੜਾਕੇ ਦੀ ਠੰਡ ’ਚ ਦਿੱਲੀ ਦੀਆਂ ਸਰਹੱਦਾਂ ’ਤੇ ਡਟੇ ਕਿਸਾਨ
ਨਵੀਂ ਦਿੱਲੀ— ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦਾ ਅੰਦੋਲਨ ਜਾਰੀ ਹੈ। ਕਿਸਾਨ ਦਿੱਲੀ ਦੀਆਂ ਸਰਹੱਦਾਂ ’ਤੇ ਕੜਾਕੇ ਦੀ ਠੰਡ ’ਚ ਡਟੇ ਹੋਏ ਹਨ। ਅੱਜ ਯਾਨੀ ਕਿ ਐਤਵਾਰ ਨੂੰ ਅੰਦੋਲਨ 46ਵੇਂ ਦਿਨ ’ਚ ਪ੍ਰਵੇਸ਼ ਕਰ ਗਿਆ ਹੈ। 

ਰਣਜੀਤ ਬਾਵਾ ਤੇ ਮਨਕੀਰਤ ਔਲਖ ਨੇ ਸ਼੍ਰੀ ਬਰਾੜ ਦੇ ਹੱਕ 'ਚ ਆਵਾਜ਼ ਕੀਤੀ ਬੁਲੰਦ, ਸਾਥੀ ਗਾਇਕਾਂ ਨੂੰ ਕੀਤੀ ਖ਼ਾਸ ਅਪੀਲ
ਚੰਡੀਗੜ੍ਹ (ਬਿਊਰੋ) - ਪੰਜਾਬੀ ਗਾਇਕ ਤੇ ਗੀਤਕਾਰ ਸ਼੍ਰੀ ਬਰਾੜ ਖ਼ਿਲਾਫ਼ ਕੇਸ 'ਤੇ ਵਿਵਾਦ ਖੜ੍ਹਾ ਹੋ ਗਿਆ ਹੈ। ਇਸ ਸਭ ਦੇ ਚਲਦੇ ਪੰਜਾਬੀ ਇੰਡਸਟਰੀ ਦੇ ਕੁਝ ਸਿਤਾਰਿਆਂ ਨੇ ਸ਼੍ਰੀ ਬਰਾੜ ਦੇ ਹੱਕ 'ਚ ਆਵਾਜ਼ ਬੁਲੰਦ ਕੀਤੀ ਹੈ।
 


author

Bharat Thapa

Content Editor

Related News