ਜਾਣੋ 5 ਮਿੰਟਾਂ ’ਚ ਪੰਜਾਬ ਦੇ ਤਾਜ਼ਾ ਹਾਲਾਤ

01/11/2021 8:50:36 PM

ਖਬਰਾਂ ਦੀ ਪੂਰੀ ਜਾਣਕਾਰੀ ਹਾਸਲ ਕਰਨ ਲਈ ਸਿਰਲੇਖ 'ਤੇ ਕਰੋ ਕਲਿੱਕ-

ਅਫ਼ਸੋਸਜਨਕ ਖ਼ਬਰ: ਕਿਸਾਨੀ ਸੰਘਰਸ਼ ਦੌਰਾਨ ਮੁਕਤਸਰ ਦੇ ਕਿਸਾਨ ਦੀ ਹੋਈ ਮੌਤ
ਸ੍ਰੀ ਮੁਕਤਸਰ ਸਾਹਿਬ (ਰਿਣੀ)— ਕਿਸਾਨੀ ਸੰਘਰਸ਼ ਦੌਰਾਨ ਦਿੱਲੀ ਤੋਂ ਇਕ ਹੋਰ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਦਿੱਲੀ ਵਿਖੇ ਸੰਘਰਸ਼ ਦੌਰਾਨ ਪਿੰਡ ਅਬੁਲ ਖੁਰਾਣਾ ਦੇ ਕਿਸਾਨ ਦੀ ਅਚਾਨਕ ਤਬੀਅਤ ਵਿਗੜਣ ਕਾਰਨ ਉਨ੍ਹਾਂ ਨੂੰ ਇਲਾਜ ਲਈ ਲੁਧਿਆਣਾ ਦੇ ਇਕ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ, ਜਿੱਥੇ ਇਸ ਕਿਸਾਨ ਦੀ ਮੌਤ ਹੋ ਗਈ। 

'ਜਗ ਬਾਣੀ' ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ 'ਤੇ ਕਰੋ ਕਲਿੱਕ-

https://play.google.com/store/apps/details?id=com.jagbani&hl=en

ਸੁਪਰੀਮ ਕੋਰਟ ਰੋਕ ਦੀ ਥਾਂ ਕਾਨੂੰਨ ਰੱਦ ਕਰਵਾਏ: ਉਗਰਾਹਾਂ
ਜਲੰਧਰ - ਭਾਰਤੀ ਕਿਸਾਨ ਏਕਤਾ (ਉਗਰਾਹਾਂ) ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਸੁਪਰੀਮ ਕੋਰਟ ਦੀ ਸੁਣਵਾਈ ਤੋਂ ਨਾ ਖੁਸ਼ ਨਜ਼ਰ ਆਏ ਹਨ ਉਨ੍ਹਾਂ ਨੇ ਸੁਪਰੀਮ ਕੋਰਟ ਵਲੋਂ ਖੇਤੀ ਕਾਨੂੰਨਾਂ 'ਤੇ ਹੋਈ 11 ਜਨਵਰੀ ਦੀ ਸੁਣਵਾਈ 'ਤੇ ਇਕ ਵੱਡਾ ਬਿਆਨ ਦਿੱਤਾ ਹੈ। 

ਪੰਜਾਬ 'ਚ ਸੋਮਵਾਰ ਨੂੰ ਕੋਰੋਨਾ ਦੇ 202 ਨਵੇਂ ਮਾਮਲੇ ਆਏ ਸਾਹਮਣੇ, 2 ਦੀ ਮੌਤ
ਚੰਡੀਗੜ੍ਹ: ਪੰਜਾਬ 'ਚ ਕੋਰੋਨਾ ਦੇ ਮਰੀਜ਼ਾਂ 'ਚ ਪਹਿਲਾਂ ਤੋਂ ਕਾਫੀ ਕਮੀ ਆਈ ਹੈ। ਸੂਬੇ ਦੇ ਲਗਭਗ ਸਾਰੇ ਜ਼ਿਲ੍ਹਿਆਂ ਨੂੰ ਇਸ ਮਹਾਮਾਰੀ ਤੋਂ ਰਾਹਤ ਮਿਲਦੀ ਦਿਖਾਈ ਦੇ ਰਹੀ ਹੈ। ਦਿਨ ਸੋਮਵਾਰ ਨੂੰ ਪੰਜਾਬ 'ਚ ਕੋਰੋਨਾ ਦੇ 202 ਨਵੇਂ ਮਾਮਲੇ ਸਾਹਮਣੇ ਆਏ ਹਨ। 

ਕਿਸਾਨੀ ਘੋਲ: ਸੁਪਰੀਮ ਕੋਰਟ ਦੀ ਕੇਂਦਰ ਸਰਕਾਰ ਨੂੰ ਦੋ-ਟੁੱਕ, ਤੁਸੀਂ ਕਾਨੂੰਨ ਹੋਲਡ ਕਰ ਰਹੇ ਹੋ ਜਾਂ ਅਸੀਂ ਕਰੀਏ
ਨਵੀਂ ਦਿੱਲੀ—  ਕਿਸਾਨ ਅੰਦੋਲਨ ਨੂੰ ਲੈ ਕੇ ਅੱਜ ਯਾਨੀ ਕਿ ਸੋਮਵਾਰ ਨੂੰ ਸੁਪਰੀਮ ਕੋਰਟ ’ਚ ਦਾਇਰ ਹੋਈਆਂ ਪਟੀਸ਼ਨਾਂ ’ਤੇ ਸੁਣਵਾਈ ਜਾਰੀ ਹੈ। 

Lohri 2021 Wishes: ਲੋਹੜੀ ਦੇ ਮੌਕੇ ਆਪਣੇ ਸਾਕ ਸਬੰਧੀਆਂ ਨੂੰ ਸੋਸ਼ਲ ਮੀਡੀਆ ਰਾਹੀਂ ਭੇਜੋ ਇਹ ਖ਼ਾਸ ਸੁਨੇਹੇ
ਜਲੰਧਰ (ਬਿਊਰੋ) : ਦੇਸ਼ ਭਰ ਵਿਚ ਲੋਹੜੀ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ। ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਲੋਹੜੀ ਦਾ ਤਿਉਹਾਰ 13 ਜਨਵਰੀ ਨੂੰ ਮਨਾਇਆ ਜਾ ਰਿਹਾ ਹ। ਲੋਹੜੀ ਨੂੰ ਸਰਦੀਆਂ ਦੇ ਜਾਣ ਅਤੇ ਬਸੰਤ ਰੁੱਤ ਦੇ ਆਉਣ ਦਾ ਸੰਕੇਤ ਮੰਨਿਆ ਜਾਂਦਾ ਹੈ। 

ਕਿਸਾਨਾਂ ਨੇ ਪੰਜਾਬ ’ਚ ਰੋਕੀ ਜਾਨ੍ਹਵੀ ਕਪੂਰ ਦੀ ਫ਼ਿਲਮ ਦੀ ਸ਼ੂਟਿੰਗ, ਮੁੜ ਪਾ ਦਿੱਤੀ ਇਹ ਪੋਸਟ
ਚੰਡੀਗੜ੍ਹ (ਬਿਊਰੋ)– ਪੰਜਾਬ ’ਚ ਬੱਸੀ ਪਠਾਣਾ ਵਿਖੇ ਬਾਲੀਵੁੱਡ ਫ਼ਿਲਮ ਦੀ ਸ਼ੂਟਿੰਗ ਰੋਕੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਸ਼ੂਟਿੰਗ ਲਈ ਆਈ ਟੀਮ ਨੂੰ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ। ਬਾਲੀਵੁੱਡ ਅਦਾਕਾਰਾ ਜਾਨ੍ਹਵੀ ਕਪੂਰ ਦੀ ਫ਼ਿਲਮ ਦੀ ਸ਼ੂਟਿੰਗ ਸ਼ੁਰੂ ਹੋਣ ਤੋਂ ਪਹਿਲਾਂ ਕਿਸਾਨਾਂ ਨੇ ਇਸ ਨੂੰ ਰੋਕ ਦਿੱਤਾ।

ਹੁਣ ਆਦਮਪੁਰ ਤੋਂ ਮੁੰਬਈ ਦੀ ਫਲਾਈਟ ਨਹੀਂ ਭਰੇਗੀ ਉਡਾਣ, ਜਾਣੋ ਕਿਉਂ
ਜਲੰਧਰ  (ਸਲਵਾਨ)-ਮਾਇਆ ਨਗਰੀ ਮੁੰਬਈ ਤੋਂ ਆਦਮਪੁਰ ਏਅਰਪੋਰਟ ਸਪਾਈਸ ਜੈੱਟ ਫਲਾਈਟ ਹੁਣ ਅਗਲੇ ਹੁਕਮਾਂ ਤੱਕ ਲਈ ਮੁਲਤਵੀ ਕਰ ਦਿੱਤੀ ਗਈ ਹੈ। ਐਤਵਾਰ ਨੂੰ ਸਪਾਈਸ ਜੈੱਟ ਦੀ ਇਹ ਆਖਰੀ ਉਡਾਣ ਸੀ। 

'ਬਰਡ ਫਲੂ' ਨੂੰ ਲੈ ਕੇ ਪੰਜਾਬ ਵਾਸੀਆਂ ਲਈ ਵੱਡੀ ਰਾਹਤ ਦੀ ਖ਼ਬਰ, ਸਾਰੇ ਟੈਸਟਾਂ ਦੀ ਆਈ ਇਹ ਰਿਪੋਰਟ
ਜਲੰਧਰ (ਪਾਹਵਾ) : ਪੰਜਾਬ ਦੇ ਨੇੜੇ-ਤੇੜੇ ਦੇ ਸੂਬਿਆਂ ਸਮੇਤ ਦੇਸ਼ ਭਰ ਦੇ 8 ਸੂਬਿਆਂ ’ਚ ਕੇਂਦਰ ਸਰਕਾਰ ਨੇ ਬਰਡ ਫਲੂ ਬਾਰੇ ਪੁਸ਼ਟੀ ਕਰ ਦਿੱਤੀ ਹੈ ਪਰ ਇਸ ਵਿਚਾਲੇ ਪੰਜਾਬ ਵਾਸੀਆਂ ਲਈ ਇਕ ਵੱਡੀ ਰਾਹਤ ਦੀ ਖ਼ਬਰ ਆਈ ਹੈ। 
 

Bharat Thapa

This news is Content Editor Bharat Thapa