ਜਾਣੋ 5 ਮਿੰਟਾਂ ’ਚ ਪੰਜਾਬ ਦੇ ਤਾਜ਼ਾ ਹਾਲਾਤ

01/12/2021 8:07:59 PM

ਖਬਰਾਂ ਦੀ ਪੂਰੀ ਜਾਣਕਾਰੀ ਹਾਸਲ ਕਰਨ ਲਈ ਸਿਰਲੇਖ 'ਤੇ ਕਰੋ ਕਲਿੱਕ-

ਅਹਿਮ ਖ਼ਬਰ : PSEB ਵੱਲੋਂ 10ਵੀਂ ਤੇ 12ਵੀਂ ਦੀਆਂ ਸਲਾਨਾ ਪ੍ਰੀਖਿਆਵਾਂ ਲਈ ਡੇਟਸ਼ੀਟ ਜਾਰੀ
ਲੁਧਿਆਣਾ (ਵਿੱਕੀ) : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਅਤੇ 12ਵੀਂ ਜਮਾਤ ਦੀਆਂ ਸਲਾਨਾ ਪ੍ਰੀਖਿਆਵਾਂ ਲਈ ਡੇਟਸ਼ੀਟ ਜਾਰੀ ਕਰ ਦਿੱਤੀ ਗਈ ਹੈ। ਬੋਰਡ ਦੇ ਐਲਾਨ ਮੁਤਾਬਕ 12ਵੀਂ ਦੀਆਂ ਸਲਾਨਾ ਪ੍ਰੀਖਿਆਵਾਂ 22 ਮਾਰਚ ਤੋਂ ਸ਼ੁਰੂ ਹੋ ਕੇ 27 ਅਪ੍ਰੈਲ ਤੱਕ ਚੱਲਣਗੀਆਂ।

'ਜਗ ਬਾਣੀ' ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ 'ਤੇ ਕਰੋ ਕਲਿੱਕ-

https://play.google.com/store/apps/details?id=com.jagbani&hl=en

ਦੁਖ਼ਦ ਖ਼ਬਰ: ਟਿਕਰੀ ਬਾਰਡਰ ’ਤੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਇੱਕ ਹੋਰ ਕਿਸਾਨ ਦੀ ਮੌਤ
ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਰਿਣੀ): ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਕਰੀਬ ਡੇਢ ਮਹੀਨੇ ਤੋਂ ਦਿੱਲੀ ਦੇ ਵੱਖ-ਵੱਖ ਬਾਰਡਰਾਂ ’ਤੇ ਬੈਠੇ ਕਿਸਾਨਾਂ ਦੀ ਮੌਤ ਦਾ ਸਿਲਸਿਲਾ ਰੁਕਣ ਦਾ ਨਾਂਅ ਨਹੀਂ ਲੈ ਰਿਹਾ। 

ਗੁਰਪ੍ਰੀਤ ਘੁੱਗੀ ਦੀ ਕਿਸਾਨਾਂ ਦੇ ਸ਼ੁਕਰਾਨੇ ਲਈ ਪਾਈ ਪੋਸਟ ਜਿੱਤ ਲਵੇਗੀ ਤੁਹਾਡਾ ਵੀ ਦਿਲ
ਚੰਡੀਗੜ੍ਹ (ਬਿਊਰੋ)– ਪੰਜਾਬੀ ਅਦਾਕਾਰ ਗੁਰਪ੍ਰੀਤ ਘੁੱਗੀ ਕਿਸਾਨ ਅੰਦੋਲਨ ਦਾ ਭਰਪੂਰ ਸਮਰਥਨ ਕਰ ਰਹੇ ਹਨ। ਸੋਸ਼ਲ ਮੀਡੀਆ ’ਤੇ ਨਿੱਤ ਦਿਨ ਗੁਰਪ੍ਰੀਤ ਘੁੱਗੀ ਵਲੋਂ ਕਿਸਾਨ ਅੰਦੋਲਨ ਦੇ ਸਮਰਥਨ ’ਚ ਪੋਸਟਾਂ ਸਾਂਝੀਆਂ ਕੀਤੀਆਂ ਜਾ ਰਹੀਆਂ ਹਨ, ਜਿਨ੍ਹਾਂ ਨੂੰ ਉਨ੍ਹਾਂ ਦੇ ਪ੍ਰਸ਼ੰਸਕਾਂ ਵਲੋਂ ਵੀ ਖੂਬ ਪਸੰਦ ਕੀਤਾ ਜਾਂਦਾ ਹੈ।

ਦੁਖਦਾਇਕ ਖ਼ਬਰ: ਕਿਸਾਨੀ ਸੰਘਰਸ਼ ’ਚੋਂ ਵਾਪਸ ਪਰਤੇ 26 ਸਾਲਾ ਨੌਜਵਾਨ ਦੀ ਮੌਤ
ਮਮਦੋਟ (ਸ਼ਰਮਾ): ਦਿੱਲੀ ਵਿਖੇ ਚੱਲ ਰਹੇ ਕਿਸਾਨ ਸੰਘਰਸ਼ ’ਚੋਂ ਵਾਪਸ ਪਰਤੇ ਬਲਾਕ ਮਮਦੋਟ ਅਧੀਨ ਆਉਂਦੇ ਪਿੰਡ ਸਵਾਈ ਕੇ ਭੋਖੜੀ ਦੇ ਇੱਕ ਨੌਜਵਾਨ ਦੀ ਸਿਹਤ ਵਿਗੜਨ ਕਾਰਨ ਬੀਤੀ ਰਾਤ ਮੌਤ ਹੋ ਜਾਣ ਦਾ ਦੁਖ਼ਦਾਈ ਸਮਾਚਾਰ ਪ੍ਰਾਪਤ ਹੋਇਆ ਹੈ। 

ਛੇ ਮਹੀਨੇ ਪਹਿਲਾਂ ਹੋਇਆ ਵਿਆਹ, ਜਨਮ ਦਿਨ ਮਨਾਉਣ ਗਏ ਮੁੰਡੇ ਨੇ ਹੋਟਲ ’ਚ ਲਿਆ ਫਾਹਾ
ਬਠਿੰਡਾ (ਅਮਿਤ) : ਬਠਿੰਡਾ ਦੇ ਇਕ ਨਿੱਜੀ ਹੋਟਲ ਵਿਚ ਜਨਮ ਦਿਨ ਮਨਾਉਣ ਗਏ ਮੁੰਡੇ ਨੇ ਫਾਹਾ ਲੈ ਕੇ ਸ਼ੱਕੀ ਹਾਲਾਤ ’ਚ ਖ਼ੁਦਕੁਸ਼ੀ ਕਰ ਲਈ। 

ਸੁਪਰੀਮ ਕੋਰਟ ਦੇ ਫ਼ੈਸਲੇ ਮਗਰੋਂ ਜਗਜੀਤ ਡੱਲੇਵਾਲਾ ਦਾ ਬਿਆਨ- ਨਹੀਂ ਰੁਕੇਗਾ ਕਿਸਾਨ ਅੰਦੋਲਨ
ਨਵੀਂ ਦਿੱਲੀ- ਸੁਪਰੀਮ ਕੋਰਟ 'ਚ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਅਤੇ ਦਿੱਲੀ ਦੀਆਂ ਸਰਹੱਦਾਂ 'ਤੇ ਜਾਰੀ ਕਿਸਾਨ ਅੰਦੋਲਨ ਨਾਲ ਜੁੜੀਆਂ ਪਟੀਸ਼ਨਾਂ 'ਤੇ ਸੁਣਵਾਈ ਕੀਤੀ ਗਈ। ਸੁਪਰੀਮ ਕੋਰਟ ਨੇ ਸੁਣਵਾਈ ਕਰਦਿਆਂ ਕਾਨੂੰਨਾਂ 'ਤੇ ਅਗਲੇ ਹੁਕਮਾਂ ਤੱਕ ਰੋਕ ਲਾ ਦਿੱਤੀ ਹੈ। ਸੁਪਰੀਮ ਕੋਰਟ ਨੇ ਖੇਤੀ ਕਾਨੂੰਨਾਂ ਦੇ ਮੁੱਦੇ ਲਈ 4 ਮੈਂਬਰੀ ਕਮੇਟੀ ਬਣਾਈ ਹੈ।

ਕਪਿਲ ਸ਼ਰਮਾ ਦੀ ਸ਼ਿਕਾਇਤ ’ਤੇ ਧੋਖਾਧੜੀ ਕਰਨ ਵਾਲਾ ਸ਼ਖਸ ਪੁਲਸ ਨੇ ਕੀਤਾ ਕਾਬੂ, ਇਹ ਸੀ ਮਾਮਲਾ
ਮੁੰਬਈ (ਬਿਊਰੋ) : ਕਾਰ ਡਿਜ਼ਾਈਨਰ ਦਿਲੀਪ ਛਾਬੜਿਆ ਨੂੰ ਕਾਮੇਡੀਅਨ ਕਪਿਲ ਸ਼ਰਮਾ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਕੁਝ ਦਿਨ ਪਹਿਲਾਂ ਦਿਲੀਪ ਛਾਬੜਿਆ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਕਪਿਲ ਦੀ ਸ਼ਿਕਾਇਤ 'ਤੇ ਮੁੰਬਈ ਦੇ ਵਰਸੋਵਾ ਪੁਲਸ ਸਟੇਸ਼ਨ 'ਤੇ ਮਾਮਲਾ ਦਰਜ ਕੀਤਾ ਸੀ। 

ਕਿਸਾਨੀ ਘੋਲ: ‘ਕਿਸਾਨ ਏਕਤਾ ਮੋਰਚਾ’ ਨੇ ਦਿੱਤਾ ਨਵਾਂ ਨਾਅਰਾ- ‘ਮੌਤ ਨਹੀਂ, ਜਿੱਤ ਚੁਣੋ’
ਨਵੀਂ ਦਿੱਲੀ— ਦਿੱਲੀ ਦੀਆਂ ਸਰਹੱਦਾਂ ’ਤੇ ਡਟੇ ਕਿਸਾਨਾਂ ਦਾ ਅੰਦੋਲਨ ਅੱਜ 48ਵੇਂ ਦਿਨ ’ਚ ਪੁੱਜ ਗਿਆ ਹੈ। ਇਸ ਕਿਸਾਨ ਅੰਦੋਲਨ ’ਚ 60 ਤੋਂ ਵਧੇਰੇ ਕਿਸਾਨਾਂ ਦੀ ਜਾਨ ਜਾ ਚੁੱਕੀ ਹੈ।

ਜੈਜ਼ੀ ਬੀ ਨੇ ਮਾਰਿਆ ਕਿਸਾਨਾਂ ਦੇ ਹੱਕ 'ਚ 'ਚੜ੍ਹਦੀ ਕਲਾ ਦਾ ਨਾਅਰਾ', ਕਿਹਾ-'ਮੀਟਿੰਗਾਂ ਘੱਟ ਕੰਮ ਵੱਧ ਹੋਣ...'
ਚੰਡੀਗੜ੍ਹ (ਬਿਊਰੋ) – ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਕੜਾਕੇ ਦੀ ਠੰਡ 'ਚ ਵੀ ਦਿੱਲੀ ਦੀਆਂ ਬਰੂਹਾਂ 'ਤੇ ਡਟੇ ਹੋਏ ਹਨ। ਇਨ੍ਹਾਂ ਮਾਰੂ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਨਾਲ ਪੰਜਾਬੀ ਕਲਾਕਾਰ ਭਾਈਚਾਰਾ ਦਿੱਲੀ ਦੀਆਂ ਬਰੂਹਾਂ 'ਤੇ ਡਟਿਆ ਹੋਇਆ ਹੈ। 

ਸਿੰਘੂ ਸਰਹੱਦ 'ਤੇ ਖ਼ੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲੇ ਕਿਸਾਨ ਲਾਭ ਸਿੰਘ ਦੀ ਮੌਤ
ਸੋਨੀਪਤ- ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਅੰਦੋਲਨ 48ਵੇਂ ਦਿਨ ਵੀ ਜਾਰੀ ਹੈ। ਉੱਥੇ ਹੀ ਖੇਤੀ ਕਾਨੂੰਨਾਂ ਦੀ ਵਾਪਸੀ ਦੀ ਮੰਗ ਨੂੰ ਲੈ ਕੇ ਦੇਰ ਰਾਤ ਖ਼ੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲੇ ਕਿਸਾਨ ਲਾਭ ਸਿੰਘ ਦੀ ਇਲਾਜ ਦੌਰਾਨ ਮੌਤ ਹੋ ਗਈ।

ਅੰਦੋਲਨ 'ਚ ਸ਼ਹੀਦ ਹੋਏ ਕਿਸਾਨਾਂ ਨੂੰ ਰਣਦੀਪ ਹੁੱਡਾ ਨੇ ਦਿੱਤੀ ਸ਼ਰਧਾਂਜਲੀ, ਵਾਹਿਗੁਰੂ ਅੱਗੇ ਜਿੱਤ ਦੀ ਕੀਤੀ ਅਰਦਾਸ
ਚੰਡੀਗੜ੍ਹ (ਬਿਊਰੋ) – ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਕੜਾਕੇ ਦੀ ਠੰਡ 'ਚ ਵੀ ਦਿੱਲੀ ਦੀਆਂ ਬਰੂਹਾਂ 'ਤੇ ਡਟੇ ਹੋਏ ਹਨ। ਇਨ੍ਹਾਂ ਮਾਰੂ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਨਾਲ ਪੰਜਾਬੀ ਕਲਾਕਾਰ ਭਾਈਚਾਰਾ ਦਿੱਲੀ ਦੀਆਂ ਬਰੂਹਾਂ 'ਤੇ ਡਟਿਆ ਹੋਇਆ ਹੈ।

ਸੁਪਰੀਮ ਕੋਰਟ ਦੇ ਫ਼ੈਸਲੇ ਦਾ ਜਸਬੀਰ ਜੱਸੀ ਨੇ ਕੀਤਾ ਸੁਆਗਤ, ਲੋਕਾਂ ਨੇ ਦਿੱਤੀ ਰਲੀ-ਮਿਲੀ ਪ੍ਰਤੀਕਿਰਿਆ
ਚੰਡੀਗੜ੍ਹ (ਬਿਊਰੋ)– ਅੱਜ ਸੁਪਰੀਮ ਕੋਰਟ ਵਲੋਂ ਖੇਤੀ ਕਾਨੂੰਨਾਂ ਨੂੰ ਲੈ ਕੇ ਵੱਡਾ ਫ਼ੈਸਲਾ ਸੁਣਾਇਆ ਗਿਆ ਹੈ। ਸੁਪਰੀਮ ਕੋਰਟ ਨੇ ਅਗਲੇ ਹੁਕਮਾਂ ਤਕ ਨਵੇਂ ਖੇਤੀ ਕਾਨੂੰਨਾਂ ਦੇ ਲਾਗੂ ਕਰਨ ’ਤੇ ਰੋਕ ਲਗਾ ਦਿੱਤੀ ਹੈ। ਇਸ ਖ਼ਬਰ ਨਾਲ ਜਿਥੇ ਕਿਸਾਨਾਂ ’ਚ ਖੁਸ਼ੀ ਦੇਖੀ ਜਾ ਰਹੀ ਹੈ, ਉਥੇ ਪੰਜਾਬੀ ਗਾਇਕ ਵੀ ਸੁਪਰੀਮ ਕੋਰਟ ਨੇ ਫ਼ੈਸਲੇ ਦਾ ਸੁਆਗਤ ਕਰ ਰਹੇ ਹਨ।

Bharat Thapa

This news is Content Editor Bharat Thapa