ਜਾਣੋ 5 ਮਿੰਟਾਂ ’ਚ ਪੰਜਾਬ ਦੇ ਤਾਜ਼ਾ ਹਾਲਾਤ

Wednesday, Jan 13, 2021 - 09:32 PM (IST)

ਜਾਣੋ 5 ਮਿੰਟਾਂ ’ਚ ਪੰਜਾਬ ਦੇ ਤਾਜ਼ਾ ਹਾਲਾਤ

ਖਬਰਾਂ ਦੀ ਪੂਰੀ ਜਾਣਕਾਰੀ ਹਾਸਲ ਕਰਨ ਲਈ ਸਿਰਲੇਖ 'ਤੇ ਕਰੋ ਕਲਿੱਕ-

ਸੁਖਬੀਰ ਬਾਦਲ ਦਾ ਭਾਜਪਾ ਨੂੰ ਇਕ ਹੋਰ ਵੱਡਾ ਝਟਕਾ
ਫਰੀਦਕੋਟ : ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਭਾਜਪਾ ਨਾਲ ਨਾਤਾ ਤੋੜਨ ਵਾਲੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਭਾਜਪਾ ਨੂੰ ਇਕ ਹੋਰ ਝਟਕਾ ਦਿੱਤਾ ਹੈ। ਫਰੀਦਕੋਟ ਤੋਂ ਭਾਜਪਾ ਦੇ ਸਰਗਰਮ ਆਗੂ ਅਤੇ ਜ਼ਿਲ੍ਹਾ ਪ੍ਰਧਾਨ ਵਿਜੇ ਛਾਬੜਾ ਨੇ ਭਾਜਪਾ ਦਾ ਕਮਲ ਛੱਡਦੇ ਹੋਏ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿਚ ਅਕਾਲੀ ਦਲ ਦਾ ਪੱਲਾ ਫੜ ਲਿਆ।

'ਜਗ ਬਾਣੀ' ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ 'ਤੇ ਕਰੋ ਕਲਿੱਕ-

https://play.google.com/store/apps/details?id=com.jagbani&hl=en

ਜ਼ਰੂਰੀ ਖ਼ਬਰ : ਹੁਣ PSEB ਵੱਲੋਂ 5ਵੀਂ ਤੇ 8ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦਾ ਐਲਾਨ
ਲੁਧਿਆਣਾ (ਵਿੱਕੀ) : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੇ ਐਲਾਨ ਮਗਰੋਂ ਹੁਣ 5ਵੀਂ ਤੇ 8ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦਾ ਵੀ ਐਲਾਨ ਕਰ ਦਿੱਤਾ ਗਿਆ ਹੈ। ਬੋਰਡ ਵੱਲੋਂ ਇਨ੍ਹਾਂ ਪ੍ਰੀਖਿਆਵਾਂ ਲਈ ਡੇਟਸ਼ੀਟ ਜਾਰੀ ਕੀਤੀ ਗਈ ਹੈ।

ਜਸਬੀਰ ਜੱਸੀ ਨੇ ਕੰਗਨਾ ਨੂੰ ਦੱਸਿਆ ਨਕਲੀ ‘ਝਾਂਸੀ ਦੀ ਰਾਣੀ’, ਸ਼੍ਰੀ ਬਰਾੜ ਦਾ ਸਮਰਥਨ ਕਰਦਿਆਂ ਆਖੀ ਇਹ ਗੱਲ
ਚੰਡੀਗੜ੍ਹ (ਬਿਊਰੋ)– ਪੰਜਾਬੀ ਗਾਇਕ ਜਸਬੀਰ ਜੱਸੀ ਸੋਸ਼ਲ ਮੀਡੀਆ ’ਤੇ ਬੇਹੱਦ ਸਰਗਰਮ ਰਹਿੰਦੇ ਹਨ। ਜਸਬੀਰ ਜੱਸੀ ਨੇ ਬੀਤੇ ਦਿਨੀਂ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੂੰ ਲੈ ਕੇ ਟਿੱਪਣੀ ਕੀਤੀ ਹੈ, ਜੋ ਖੂਬ ਵਾਇਰਲ ਹੋ ਰਹੀ ਹੈ।

ਹੇਮਾ ਮਾਲਿਨੀ ਦਾ ਵਿਵਾਦਿਤ ਬਿਆਨ,ਕਿਹਾ- ਕਿਸਾਨਾਂ ਨੂੰ ਆਪ ਨਹੀਂ ਪਤਾ ਖੇਤੀ ਕਾਨੂੰਨਾਂ ਦੀ ਸਮੱਸਿਆ
ਨਵੀਂ ਦਿੱਲੀ (ਬਿਊਰੋ) - ਖੇਤੀ ਕਾਨੂੰਨ ਦੇ ਮਾਮਲੇ ’ਤੇ ਕੇਂਦਰ ਸਰਕਾਰ ਅਤੇ ਕਿਸਾਨ ਸੰਗਠਨਾਂ ’ਚ ਤਕਰਾਰ ਹਾਲੇ ਖ਼ਤਮ ਨਹੀਂ ਹੋਈ ਹੈ। ਸੁਪਰੀਮ ਕੋਰਟ ਦੇ ਜਰੀਏ ਵਿਵਾਦ ਖ਼ਤਮ ਹੋਣ ਦੀ ਉਮੀਦ ਹੈ।

'26 ਜਨਵਰੀ' ਦਾ ਪ੍ਰੋਗਰਾਮ ਜਾਰੀ, ਜਾਣੋ ਕਿਹੜਾ ਆਗੂ ਕਿੱਥੇ ਲਹਿਰਾਵੇਗਾ 'ਤਿਰੰਗਾ'
ਚੰਡੀਗੜ੍ਹ (ਅਸ਼ਵਨੀ) : ਗਣਤੰਤਰ ਦਿਵਸ ਮੌਕੇ ਤਿਰੰਗਾ ਲਹਿਰਾਉਣ ਸਬੰਧੀ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ ਹੈ। ਇਸ ਪ੍ਰੋਗਰਾਮ ਮੁਤਾਬਕ ਸੂਬਾ ਪੱਧਰੀ ਗਣਤੰਤਰ ਦਿਵਸ ਐੱਸ. ਏ. ਐੱਸ. ਨਗਰ (ਮੋਹਾਲੀ) ਵਿਖੇ ਮਨਾਇਆ ਜਾਵੇਗਾ।

Lohri 2021: ਜਾਣੋ ਲੋਹੜੀ ਮਨਾਉਂਦੇ ਸਮੇਂ ਕਿਉਂ ਬਾਲ਼ੀ ਜਾਂਦੀ ਹੈ 'ਅੱਗ ਦੀ ਧੂਣੀ'
ਚੰਡੀਗੜ੍ਹ (ਬਿਊਰੋ) : ਹਰ ਸਾਲ ਲੋਹੜੀ ਦਾ ਤਿਉਹਾਰ ਜਨਵਰੀ ਦੀ 13 ਤਾਰੀਖ਼ ਨੂੰ ਮਨਾਇਆ ਜਾਂਦਾ ਹੈ। ਉੱਤਰੀ ਭਾਰਤ 'ਚ ਲੋਹੜੀ ਸਾਲ ਦੇ ਪਹਿਲੇ ਤਿਉਹਾਰ ਦੇ ਰੂਪ 'ਚ ਮਨਾਈ ਜਾਂਦੀ ਹੈ। 

ਜੇਲ ਤੋਂ ਰਿਹਾਅ ਹੋਇਆ ਸ਼੍ਰੀ ਬਰਾੜ, ਸਾਹਮਣੇ ਆਈ ਤਸਵੀਰ
ਪਟਿਆਲਾ (ਬਿਊਰੋ)– ਪੰਜਾਬੀ ਗੀਤਕਾਰ ਤੇ ਗਾਇਕ ਸ਼੍ਰੀ ਬਰਾੜ ਨੂੰ ਅੱਜ ਪਟਿਆਲਾ ਕੋਰਟ ਵਲੋਂ ਜ਼ਮਾਨਤ ਦੇ ਦਿੱਤੀ ਗਈ ਸੀ। ਹੁਣ ਸ਼੍ਰੀ ਬਰਾੜ ਦੀ ਜੇਲ ਤੋਂ ਰਿਹਾਈ ਹੋ ਚੁੱਕੀ ਹੈ ਤੇ ਜੇਲ ਤੋਂ ਬਾਹਰ ਆਉਂਦਿਆਂ ਹੀ ਇਕ ਤਸਵੀਰ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ।

Lohri 2021: ਕੀ ਹੈ ਲੋਹੜੀ ਦੇ ਪਵਿੱਤਰ ਤਿਉਹਾਰ ਦੀ ਮਹੱਤਤਾ? ਜਾਣੋ ਕਿਉਂ ਦੁੱਲਾ ਭੱਟੀ ਨੂੰ ਕੀਤਾ ਜਾਂਦੈ ਯਾਦ
ਚੰਡੀਗੜ੍ਹ (ਬਿਊਰੋ) - ਭਾਰਤ ਤਿਉਹਾਰਾਂ ਦਾ ਦੇਸ਼ ਹੈ। ਸਾਲ ਦੇ 12 ਮਹੀਨਿਆਂ 'ਚੋਂ ਕੋਈ ਵੀ ਅਜਿਹਾ ਮਹੀਨਾ ਨਹੀਂ, ਜਦੋਂ ਕੋਈ ਤਿਉਹਾਰ ਨਾ ਮਨਾਇਆ ਜਾਂਦਾ ਹੋਵੇ। ਭਾਰਤ ਦਾ ਸਮੁੱਚਾ ਜਨ-ਜੀਵਨ ਤਿਉਹਾਰਾਂ ਨਾਲ ਜੁੜਿਆ ਹੈ। ਇਸੇ ਤਰ੍ਹਾਂ ਮਾਘੀ ਤੋਂ ਇਕ ਦਿਨ ਪਹਿਲਾਂ ਲੋਹੜੀ ਦਾ ਤਿਉਹਾਰ ਮਨਾਇਆ ਜਾਂਦਾ ਹੈ। 


author

Bharat Thapa

Content Editor

Related News