ਜਾਣੋ 5 ਮਿੰਟਾਂ ’ਚ ਪੰਜਾਬ ਦੇ ਤਾਜ਼ਾ ਹਾਲਾਤ

Thursday, Jan 14, 2021 - 09:02 PM (IST)

ਜਾਣੋ 5 ਮਿੰਟਾਂ ’ਚ ਪੰਜਾਬ ਦੇ ਤਾਜ਼ਾ ਹਾਲਾਤ

ਖਬਰਾਂ ਦੀ ਪੂਰੀ ਜਾਣਕਾਰੀ ਹਾਸਲ ਕਰਨ ਲਈ ਸਿਰਲੇਖ 'ਤੇ ਕਰੋ ਕਲਿੱਕ-

ਕਾਲੇ ਖੇਤੀ ਕਾਨੂੰਨਾਂ ਦੀ ਵਾਪਸੀ ਤੋਂ ਘੱਟ ਕੁੱਝ ਵੀ ਮਨਜ਼ੂਰ ਨਹੀਂ ਹੋਵੇਗਾ : ਕੈਪਟਨ
ਚੰਡੀਗੜ੍ਹ, ਸੂਬੇ ਅਤੇ ਇਸ ਦੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਸਾਰੇ ਕਦਮ ਚੁੱਕਣ 'ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵੀਰਵਾਰ ਨੂੰ ਇਹ ਸਾਫ ਕਰ ਦਿੱਤਾ ਕਿ ਕੇਂਦਰ ਸਰਕਾਰ ਵੱਲੋਂ ਬਣਾਏ ਕਾਲੇ ਖੇਤੀ ਕਾਨੂੰਨਾਂ, ਜੋ ਕਿ ਕਿਸਾਨ ਵਿਰੋਧੀ, ਦੇਸ਼ ਵਿਰੋਧੀ ਅਤੇ ਖੁਰਾਕ ਸੁਰੱਖਿਆ ਵਿਰੋਧੀ ਹਨ, ਨੂੰ ਰੱਦ ਕਰਨ ਤੋਂ ਘੱਟ ਕੁਝ ਵੀ ਮਨਜ਼ੂਰ ਨਹੀਂ ਹੋਵੇਗਾ।

'ਜਗ ਬਾਣੀ' ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ 'ਤੇ ਕਰੋ ਕਲਿੱਕ-

https://play.google.com/store/apps/details?id=com.jagbani&hl=en

ਕਿਸਾਨ ਅੰਦੋਲਨ: ਕੇਂਦਰ ਸਰਕਾਰ ਅਤੇ ਕਿਸਾਨਾਂ ਵਿਚਾਲੇ ਭਲਕੇ ਹੋਵੇਗੀ 9ਵੇਂ ਦੌਰ ਦੀ ਗੱਲਬਾਤ
ਨਵੀਂ ਦਿੱਲੀ— ਕਿਸਾਨੀ ਮੁੱਦੇ ਨੂੰ ਲੈ ਕੇ ਕੇਂਦਰ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਵਿਚਾਲੇ ਕੱਲ੍ਹ ਯਾਨੀ ਕਿ 15 ਜਨਵਰੀ ਨੂੰ 9ਵੇਂ ਦੌਰ ਦੀ ਗੱਲਬਾਤ ਹੋਵੇਗੀ। ਦਿੱਲੀ ਵਿਖੇ ਵਿਗਿਆਨ ਭਵਨ ’ਚ ਇਹ ਬੈਠਕ ਦੁਪਹਿਰ 12 ਵਜੇ ਹੋਵੇਗੀ।

ਸੁਪਰੀਮ ਕੋਰਟ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਦੁਸ਼ਯੰਤ ਦਵੇ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ
ਨਵੀਂ ਦਿੱਲੀ- ਸੁਪਰੀਮ ਕੋਰਟ ਬਾਰ ਐਸੋਸੀਏਸ਼ਨ (ਐੱਸ.ਸੀ.ਬੀ.ਏ.) ਦੇ ਪ੍ਰਧਾਨ ਅਤੇ ਸੀਨੀਅਰ ਵਕੀਲ ਦੁਸ਼ਯੰਤ ਦਵੇ ਨੇ ਵੀਰਵਾਰ ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਅਹੁਦੇ ਤੋਂ ਅਸਤੀਫ਼ਾ ਦਿੰਦੇ ਹੋਏ ਸੀਨੀਅਰ ਵਕੀਲ ਨੇ ਕਿਹਾ ਕਿ ਉਹ ਬਾਰ ਐਸੋਸੀਏਸ਼ਨ ਦੇ ਨੇਤਾ ਦੇ ਰੂਪ 'ਚ ਕੰਮ ਜਾਰੀ ਰੱਖਣ ਦੇ ਆਪਣੇ ਅਧਿਕਾਰ ਦਾ ਤਿਆਗ਼ ਕਰਦੇ ਹਨ। 

ਸਾਬਕਾ ਜੱਜ ਮਾਰਕੰਡੇ ਕਾਟਜੂ ਨੇ PM ਮੋਦੀ ਨੂੰ ਲਿਖੀ ਚਿੱਠੀ, ਕਿਸਾਨ ਅੰਦੋਲਨ ਖ਼ਤਮ ਕਰਨ ਲਈ ਦਿੱਤੇ 2 ਸੁਝਾਅ
ਨਵੀਂ ਦਿੱਲੀ- ਸੁਪਰੀਮ ਕੋਰਟ ਦੇ ਸਾਬਕਾ ਜੱਜ ਮਾਰਕੰਡੇ ਕਾਟਜੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ। ਚਿੱਠੀ 'ਚ ਜਸਟਿਸ ਕਾਟਜੂ ਨੇ ਪੀ.ਐੱਮ. ਮੋਦੀ ਨੂੰ ਕਿਹਾ ਕਿ ਕਿਸਾਨਾਂ ਵਲੋਂ ਕੋਰਟ ਦੀ ਕਮੇਟੀ ਨੂੰ ਠੁਕਰਾਉਣ ਤੋਂ ਬਾਅਦ ਸਰਕਾਰ ਨੂੰ ਤੁਰੰਤ ਕਾਨੂੰਨ ਵਾਪਸ ਲੈਣਾ ਚਾਹੀਦਾ ਅਤੇ ਨਾਲ ਹੀ ਹਾਈ ਪਾਵਰ ਕਿਸਾਨ ਕਮੀਸ਼ਨ ਦਾ ਗਠਨ ਕਰਨਾ ਚਾਹੀਦਾ। 

ਅਹਿਮ ਖ਼ਬਰ: ਜਲੰਧਰ ਪੁੱਜੀ ਕੋਰੋਨਾ ਵੈਕਸੀਨ, 16 ਤਾਰੀਖ਼ ਤੋਂ ਸ਼ੁਰੂ ਹੋਵੇਗਾ ਟੀਕਾਕਰਨ
ਜਲੰਧਰ (ਰੱਤਾ) - ਕੋਰੋਨਾ ਵਾਇਰਸ ਦੇ ਕਹਿਰ ਨੂੰ ਖ਼ਤਮ ਕਰਨ ਲਈ ਚੰਡੀਗੜ੍ਹ ਤੋਂ ਕੋਰੋਨਾ ਵੈਕਸੀਨ ਅੱਜ ਜਲੰਧਰ ਪਹੁੰਚ ਗਈ ਹੈ। ਇਸ ਸਬੰਧ ’ਚ ਸਿਹਤ ਵਿਭਾਗ ਦੇ ਅਧਿਕਾਰੀਆਂ ਤੋਂ ਮਿਲੀ ਜਾਣਕਾਰੀ ਅਨੁਸਾਰ ਜਲੰਧਰ ਸਿਹਤ ਵਿਭਾਗ ਨੂੰ ਕੋਰੋਨਾ ਵੈਕਸੀਨ ਦੇ 16490 ਡੋਜ਼ ਪ੍ਰਾਪਤ ਹੋਏ ਹਨ।

ਡੇਰਾ ਬਾਬਾ ਨਾਨਕ ’ਚ ਵੱਡੀ ਵਾਰਦਾਤ, ਕਾਂਗਰਸ ਦੇ ਮੌਜੂਦਾ ਸਰਪੰਚ ਸਮੇਤ 2 ਦੀ ਮੌਤ
ਬਟਾਲਾ/ਡੇਰਾ ਬਾਬਾ ਨਾਨਕ (ਬੇਰੀ, ਕੰਵਲਜੀਤ, ਵਤਨ): ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਵਿਖੇ ਕਾਂਗਰਸ ਪਾਰਟੀ ਦੇ ਦੋ ਧੜਿਆਂ ਵਿਚਕਾਰ ਗੋਲੀਆਂ ਚੱਲਣ ਨਾਲ ਦੋ ਜਣਿਆਂ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਦਕਿ ਦੋ ਵਿਅਕਤੀ ਜ਼ਖਮੀ ਹੋ ਗਏ।

ਕਿਸਾਨ ਅੰਦੋਲਨ: ਸੁਪਰੀਮ ਕੋਰਟ ਵਲੋਂ ਗਠਿਤ 4 ਮੈਂਬਰੀ ਕਮੇਟੀ ’ਚੋਂ ਵੱਖ ਹੋਏ ਭੁਪਿੰਦਰ ਸਿੰਘ ਮਾਨ
ਨਵੀਂ ਦਿੱਲੀ—ਕੇਂਦਰ ਵਲੋਂ ਪਾਸ ਕੀਤੇ ਗਏ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨੀ ਮੁੱਦੇ ਨੂੰ ਸੁਲਝਾਉਣ ਲਈ ਸੁਪਰੀਮ ਕੋਰਟ ਨੇ ਹਾਲ ਹੀ ’ਚ ਇਕ 4 ਮੈਂਬਰੀ ਕਮੇਟੀ ਦਾ ਗਠਨ ਕੀਤਾ ਸੀ। ਇਸ ਕਮੇਟੀ ’ਚ ਸ਼ਾਮਲ ਕੀਤੇ ਗਏ ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਪ੍ਰਧਾਨ ਅਤੇ ਆਲ ਇੰਡੀਆ ਕਿਸਾਨ ਤਾਲਮੇਲ ਕਮੇਟੀ ਦੇ ਚੇਅਰਮੈਨ ਭੁਪਿੰਦਰ ਸਿੰਘ ਮਾਨ ਨੇ ਕਮੇਟੀ ਤੋਂ ਵੱਖ ਹੋਣ ਦਾ ਫ਼ੈਸਲਾ ਲਿਆ ਹੈ। ਦੱਸ ਦੇਈਏ ਕਿ ਭੁਪਿੰਦਰ ਸਿੰਘ ਮਾਨ ਰਾਜ ਸਭਾ ਮੈਂਬਰ ਵੀ ਰਹਿ ਚੁੱਕੇ ਹਨ। 

'ਰਾਜੇਵਾਲ' ਨੇ ਕਿਸਾਨਾਂ ਦੇ ਨਾਂ ਲਿਖੀ ਖੁੱਲ੍ਹੀ 'ਚਿੱਠੀ', 26 ਜਨਵਰੀ ਦੀ ਪਰੇਡ ਨੂੰ ਲੈ ਕੇ ਆਖੀ ਵੱਡੀ ਗੱਲ
ਚੰਡੀਗੜ੍ਹ : ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਸੂਬਾ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਵੱਲੋਂ ਕਿਸਾਨਾਂ ਦੇ ਨਾਂ ਇਕ ਖੁੱਲ੍ਹੀ ਚਿੱਠੀ ਲਿਖੀ ਗਈ ਹੈ, ਜਿਸ 'ਚ ਉਨ੍ਹਾਂ ਵੱਲੋਂ 26 ਜਨਵਰੀ ਦੀ ਪਰੇਡ ਨੂੰ ਲੈ ਕੇ ਅਲਰਟ ਕੀਤਾ ਗਿਆ ਹੈ। ਰਾਜੇਵਾਲ ਨੇ ਕਿਸਾਨਾਂ ਨੂੰ ਅਫ਼ਵਾਹਾਂ ਤੋਂ ਬਚਣ ਲਈ ਕਿਹਾ ਹੈ।

ਬੀਬੀ ਜਗੀਰ ਕੌਰ ਤੇ ਦਿਲਜੀਤ ਦੋਸਾਂਝ ਦਾ ਨਾਂ '100 ਸਭ ਤੋਂ ਪ੍ਰਭਾਵਸ਼ਾਲੀ ਸਿੱਖਾਂ' ’ਚ ਸ਼ਾਮਿਲ, ਦੇਖੋ ਪੂਰੀ ਲਿਸਟ
ਚੰਡੀਗੜ੍ਹ (ਬਿਊਰੋ) - ਕਿਸਾਨ ਅੰਦੋਲਨ ਨੇ ਪੰਜਾਬੀ ਕਲਾਕਾਰਾਂ ਦਾ ਇਕ ਵੱਖਰਾ ਹੀ ਰੂਪ ਸਾਹਮਣੇ ਲਿਆਂਦਾ ਹੈ, ਜਿਸ ਨੂੰ ਵੇਖ ਹਰ ਪਾਸੇ ਕਲਾਕਾਰ ਭਾਈਚਾਰੇ ਦੀਆਂ ਸਿਫ਼ਤਾਂ ਹੋ ਰਹੀਆਂ ਹਨ। ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪਹਿਲੇ ਦਿਨ ਤੋਂ ਹੀ ਪੰਜਾਬੀ ਕਲਾਕਾਰ ਕਿਸਾਨਾਂ ਨਾਲ ਦਿੱਲੀ ਦੀਆਂ ਸੜਕਾਂ 'ਤੇ ਡਟੇ ਹੋਏ ਹਨ। 

ਫ਼ਿਰੋਜ਼ਪੁਰ ਛਾਉਣੀ ਵਿਖੇ ਇਲੈਕਟ੍ਰੌਨਿਕ ਸਾਮਾਨ ਦੇ ਗੁਦਾਮ ਨੂੰ ਲੱਗੀ ਅੱਗ, ਕਰੋੜਾਂ ਦੇ ਨੁਕਸਾਨ ਦਾ ਖ਼ਦਸ਼ਾ
ਫਿਰੋਜ਼ਪੁਰ (ਹਰਚਰਨਸਿੰਘ, ਬਿੱਟੂ, ਕੁਮਾਰ): ਫਿਰੋਜ਼ਪੁਰ ਦੇ ਨਜ਼ਦੀਕ ਚੁੰਗੀ ਨੰਬਰ 8 ਵਿਖੇ ਇਲੈਕਟ੍ਰੋਨਿਕ ਸਾਮਾਨ ਦੇ ਬਣੇ ਹੋਏ ਗੁਦਾਮ ’ਚ ਅਚਾਨਕ ਅੱਗ ਲੱਗਣ ਕਾਰਨ ਕਰੋੜਾਂ ਰੁਪਏ ਦਾ ਨੁਕਸਾਨ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਬਰਡ ਫਲੂ : ਪਟਿਆਲਾ ਦੇ ਪਿੰਡ 'ਚ ਮਰੀਆਂ ਮੁਰਗੀਆਂ ਦੀ ਰਿਪੋਰਟ ਆਈ ਸਾਹਮਣੇ, ਲੈਬ 'ਚ ਹੋਇਆ ਇਹ ਖ਼ੁਲਾਸਾ
ਪਟਿਆਲਾ : ਪਟਿਆਲਾ ਦੇ ਪਿੰਡ ਰੱਖੜਾ 'ਚ ਬੀਤੇ ਦਿਨ ਸੈਂਕੜੇ ਮਰੀਆਂ ਹੋਈਆਂ ਮੁਰਗੀਆਂ ਪਾਈਆਂ ਗਈਆਂ ਸਨ। ਬਰਡੂ ਫਲੂ ਦੇ ਖ਼ਤਰੇ ਨੂੰ ਦੇਖਦਿਆਂ ਇਨ੍ਹਾਂ ਦੇ ਨਮੂਨੇ ਜਾਂਚ ਲਈ ਜਲੰਧਰ ਸਥਿਤ ਲੈਬ 'ਚ ਭੇਜੇ ਗਏ ਸਨ। 
 


author

Bharat Thapa

Content Editor

Related News