ਜਾਣੋ 5 ਮਿੰਟਾਂ ’ਚ ਪੰਜਾਬ ਦੇ ਤਾਜ਼ਾ ਹਾਲਾਤ

Sunday, Jan 17, 2021 - 08:02 PM (IST)

ਖਬਰਾਂ ਦੀ ਪੂਰੀ ਜਾਣਕਾਰੀ ਹਾਸਲ ਕਰਨ ਲਈ ਸਿਰਲੇਖ 'ਤੇ ਕਰੋ ਕਲਿੱਕ-

ਕਿਸਾਨ ਆਗੂ ਬੋਲੇ- 26 ਜਨਵਰੀ ਨੂੰ ਕੱਢਾਂਗੇ ‘ਟਰੈਕਟਰ ਮਾਰਚ’, NIA ਦੇ ਨੋਟਿਸਾਂ ਦੀ ਕਰਦੇ ਹਾਂ ਨਿਖੇਧੀ
ਨਵੀਂ ਦਿੱਲੀ— ਕਿਸਾਨ ਅੰਦੋਲਨ ਦਾ ਅੱਜ ਯਾਨੀ ਕਿ ਐਤਵਾਰ ਨੂੰ 53ਵਾਂ ਦਿਨ ਹੈ। ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ ’ਤੇ ਕਿਸਾਨ ਦਾ ਧਰਨਾ ਪ੍ਰਦਰਸ਼ਨ ਲਗਾਤਾਰ ਚੱਲ ਰਿਹਾ ਹੈ। ਕਿਸਾਨ ਜਥੇਬੰਦੀਆਂ ਅਤੇ ਸਰਕਾਰ ਵਿਚਾਲੇ 9ਵੇਂ ਦੌਰ ਦੀ ਗੱਲਬਾਤ ਵੀ ਬੇਸਿੱਟਾ ਰਹੀ ਹੈ। 

'ਜਗ ਬਾਣੀ' ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ 'ਤੇ ਕਰੋ ਕਲਿੱਕ-

https://play.google.com/store/apps/details?id=com.jagbani&hl=en

ਹੁਣ ਦੁਬਈ ਜਾਣ ਵਾਲਿਆਂ ਨੂੰ ਠੱਗੀ ਤੋਂ ਬਚਾਏਗੀ ਸਿੱਖ ਕਾਰੋਬਾਰੀ ਦੀ ਸੰਸਥਾ ‘ਬਾਕਸ ਆਫ ਹੋਪ’
ਜਲੰਧਰ (ਰਮਨਦੀਪ ਸੋਢੀ)- ਬੇਸ਼ੱਕ ਕੋਰੋਨਾ ਦੇ ਚੱਲਦਿਆਂ ਲਗਭਗ ਮੁਲਕਾਂ ਨੇ ਵਿਜ਼ਟਰ ਵੀਜ਼ਾ ਸਮੇਤ ਹੋਰ ਵੀ ਕੈਟਾਗਰੀ ਦੇ ਲੋਕਾਂ ਦਾ ਆਉਣਾ ਜਾਣਾ ਬੰਦ ਕੀਤਾ ਹੋਇਆ ਹੈ ਪਰ ਦੁਬਈ ਇਕ ਅਜਿਹਾ ਮੁਲਕ ਹੈ ਜਿੱਥੇ ਤੁਸੀਂ ਅੱਜ ਵੀ ਕੋਰੋਨਾ ਸੰਬੰਧੀ ਸ਼ਰਤਾਂ ਪੂਰੀਆਂ ਕਰਨ ਤੋਂ ਬਾਅਦ ਵਿਜ਼ਟਰ ਜਾਂ ਵਰਕ ਪਰਮਟ ‘ਤੇ ਜਾ ਸਕਦੇ ਹੋ। 

SC ਵਲੋਂ ਗਠਿਤ ਕਮੇਟੀ ਦੇ ਸਾਹਮਣੇ ਨਹੀਂ ਜਾਵਾਂਗੇ, ਸਰਕਾਰ ਨੂੰ ਕਾਨੂੰਨ ਵਾਪਸ ਲੈਣੇ ਪੈਣਗੇ : ਰਾਕੇਸ਼ ਟਿਕੈਤ
ਨਵੀਂ ਦਿੱਲੀ- ਖੇਤੀ ਕਾਨੂੰਨਾਂ ਵਿਰੁੱਧ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਕਰੀਬ 2 ਮਹੀਨੇ ਹੋਣ ਵਾਲੇ ਹਨ। ਕਿਸਾਨ ਕਾਨੂੰਨ ਰੱਦ ਕਰਨ ਦੀ ਮੰਗ 'ਤੇ ਅੜੇ ਹਨ, ਉੱਥੇ ਹੀ ਸਰਕਾਰ ਕਾਨੂੰਨ ਵਾਪਸ ਨਾ ਲੈਣ ਦੀ ਜਿੱਦ 'ਤੇ ਅੜੀ ਹੋਈ ਹੈ। 

ਖਾਲਸਾ ਏਡ ਨੂੰ ਨੋਟਿਸ ਭੇਜੇ ਜਾਣ ’ਤੇ ਸੁਖਬੀਰ ਨੇ ਕੇਂਦਰ ਸਰਕਾਰ ਨੂੰ ਸੁਣਾਈਆਂ ਖਰੀਆਂ-ਖਰੀਆਂ
ਫਿਰੋਜ਼ਪੁਰ (ਕੁਮਾਰ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐੱਨ.ਆਈ.ਏ. ਵਲੋਂ ਖਾਲਸਾ ਏਡ ਤੇ ਕਿਸਾਨਾਂ ਨੂੰ ਨੋਟਿਸ ਭੇਜਣ ਦੇ ਮਾਮਲੇ ’ਚ ਬੋਲਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਬੋਖਲਾ ਗਈ ਹੈ ਅਤੇ ਕਿਸਾਨੀ ਸੰਘਰਸ਼ ਨੂੰ ਦਬਾਉਣਾ ਚਾਹੁੰਦੀ ਹੈ। 

ਦੁਖ਼ਦ ਖ਼ਬਰ: ਅੰਦੋਲਨ ਤੋਂ ਘਰ ਵਾਪਸ ਪਰਤੇ ਕਿਸਾਨ ਤੀਰਥ ਸਿੰਘ ਨੇ ਤੋੜਿਆ ਦਮ
ਤਰਨਤਾਰਨ (ਵਿਜੈ): ਦਿੱਲੀ ’ਚ ਚੱਲ ਰਹੇ ਕਿਸਾਨੀ ਅੰਦੋਲਨ ਦੌਰਾਨ ਰੋਜ਼ਾਨਾ ਹੀ ਕਿਸਾਨ ਸ਼ਹੀਦ ਹੋ ਰਹੇ ਹਨ। ਇਸੇ ਤਰ੍ਹਾਂ ਤਰਨਤਾਰਨ ਦੇ ਪਿੰਡ ਨੌਸ਼ਹਿਰਾ ਪਨੂੰਆ ਦੇ ਰਹਿਣ ਵਾਲੇ ਤੀਰਥ ਸਿੰਘ (56) ਜੋ 1 ਤਰੀਕ ਤੋਂ ਦਿੱਲੀ ਕਿਸਾਨੀ ਅੰਦੋਲਨ ’ਚ ਸੇਵਾ ਕਰਨ ਗਏ ਪਰ 13 ਨੂੰ ਉਨ੍ਹਾਂ ਦੀ ਸਿਹਤ ਖ਼ਰਾਬ ਹੋਣ ਕਰਕੇ ਉਨ੍ਹਾਂ ਦੇ ਸਾਥੀਆਂ ਨੇ ਰਾਤ ਨੂੰ ਹੀ ਤਰਨਤਾਰਨ ਲੈ ਆਉਂਦਾ।

'ਤਾਰੀਖ਼ 'ਤੇ ਤਾਰੀਖ਼' ਦੇ ਕੇ ਮਾਮਲੇ ਨੂੰ ਖਿੱਚਣਾ ਸਰਕਾਰ ਦੀ ਯੋਜਨਾ- ਕਿਸਾਨ ਆਗੂ
ਨਵੀਂ ਦਿੱਲੀ- ਨਵੇਂ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਨੂੰ ਦਿੱਲੀ ਦੀਆਂ ਸਰਹੱਦਾਂ 'ਤੇ ਅੰਦੋਲਨ ਕਰਦੇ ਹੋਏ ਕਰੀਬ 2 ਮਹੀਨੇ ਹੋਣ ਵਾਲੇ ਹਨ ਪਰ ਹੁਣ ਤੱਕ ਇਸ ਦਾ ਕੋਈ ਵੀ ਹੱਲ ਨਹੀਂ ਨਿਕਲ ਸਕਿਆ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਇਸ ਮਾਮਲੇ ਨੂੰ ਲੰਬਾ ਖਿੱਚ ਕੇ ਅੰਦੋਲਨ ਨੂੰ ਦਬਾਉਣਾ ਚਾਹੁੰਦੀ ਹੈ। 

ਅਕਾਲੀ ਦਲ ਨੂੰ ਝਟਕਾ, ਕੁਲਵੰਤ ਸਿੰਘ ਨੂੰ ਪਾਰਟੀ 'ਚੋਂ ਕੱਢਣ ਦੇ ਵਿਰੋਧ 'ਚ 28 ਆਗੂਆਂ ਨੇ ਦਿੱਤੇ ਅਸਤੀਫ਼ੇ
ਮੋਹਾਲੀ (ਗੁਰਪ੍ਰੀਤ ਸਿੰਘ  ਨਿਆਮੀਆਂ)- ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਉਸ ਵੇਲੇ ਕਰਾਰਾ ਝਟਕਾ ਲੱਗਾ ਜਦੋਂ ਮੁਹਾਲੀ ਨਗਰ ਨਿਗਮ ਦੇ ਸਾਬਕਾ ਮੇਅਰ ਕੁਲਵੰਤ ਸਿੰਘ ਨੂੰ ਸ਼੍ਰੋਮਣੀ ਅਕਾਲੀ ਦਲ ਵਿਚੋਂ ਕੱਢੇ ਜਾਣ ਤੋਂ ਇਕ ਦਿਨ ਬਾਅਦ ਹੀ ਅੱਜ ਪਾਰਟੀ ਦੀ ਇਸਤਰੀ ਵਿੰਗ ਸ਼ਹਿਰੀ ਦੀ ਪ੍ਰਧਾਨ, ਯੂਥ ਵਿੰਗ ਸ਼ਹਿਰੀ ਦੇ ਪ੍ਰਧਾਨ ਅਤੇ ਬੀ. ਸੀ. ਵਿੰਗ ਦੇ ਪ੍ਰਧਾਨ ਸਮੇਤ 28 ਸੀਨੀਅਰ ਅਕਾਲੀਆਂ ਨੇ ਤੁਰੰਤ ਪ੍ਰਭਾਵ ਨਾਲ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ੇ ਦੇ ਦਿੱਤੇ।

ਸ਼੍ਰੀ ਬਰਾੜ ਨੇ ਹਥਿਆਰਾਂ ਵਾਲੇ ਗੀਤਾਂ ਤੋਂ ਕੀਤੀ ਤੌਬਾ, ਪੰਜਾਬ ਪੁਲਸ ਦੇ ਵਤੀਰੇ ਬਾਰੇ ਕੀਤੇ ਅਹਿਮ ਖ਼ੁਲਾਸੇ
ਚੰਡੀਗੜ੍ਹ (ਬਿਊਰੋ) : ਗਾਇਕ ਅਤੇ ਗੀਤਕਾਰ ਸ਼੍ਰੀ ਬਰਾੜ ਦੀ ਗ੍ਰਿਫ਼ਤਾਰੀ ਦੀ ਖ਼ਬਰ ਇਨ੍ਹਾਂ ਦਿਨੀਂ ਪੰਜਾਬੀ ਮਿਊਜ਼ਿਕ ਇੰਡਸਟਰੀ 'ਚ ਕਾਫ਼ੀ ਸੁਰਖੀਆਂ 'ਚ ਛਾਈ ਰਹੀ। 5 ਜਨਵਰੀ ਨੂੰ ਪਟਿਆਲਾ ਪੁਲਸ ਨੇ ਕਲਾਕਾਰ ਸ਼੍ਰੀ ਬਰਾੜ ਨੂੰ ਗੀਤਾਂ 'ਚ ਹਥਿਆਰਾ ਨੂੰ ਪ੍ਰਮੋਟ ਕਰਨ ਦੇ ਦੋਸ਼ ਲਾ ਕੇ ਗ੍ਰਿਫ਼ਤਾਰ ਕੀਤਾ ਸੀ, ਜਿਸ ਨੂੰ 7 ਦਿਨ ਹਿਰਾਸਤ 'ਚ ਰੱਖਣ ਤੋਂ ਬਾਅਦ ਸ਼੍ਰੀ ਬਰਾੜ ਨੂੰ 13 ਜਨਵਰੀ ਨੂੰ ਜ਼ਮਾਨਤ ਮਿਲੀ।
 


Bharat Thapa

Content Editor

Related News