ਜਾਣੋ 5 ਮਿੰਟਾਂ ’ਚ ਪੰਜਾਬ ਦੇ ਤਾਜ਼ਾ ਹਾਲਾਤ

01/18/2021 9:07:11 PM

ਖਬਰਾਂ ਦੀ ਪੂਰੀ ਜਾਣਕਾਰੀ ਹਾਸਲ ਕਰਨ ਲਈ ਸਿਰਲੇਖ 'ਤੇ ਕਰੋ ਕਲਿੱਕ-

21 ਜਨਵਰੀ ਤੋਂ ਪੂਰਨ ਤੌਰ 'ਤੇ ਖੋਲੇ ਜਾਣਗੇ ਪੰਜਾਬ ਦੇ ਕਾਲਜ ਤੇ ਯੂਨੀਵਰਸਿਟੀਆਂ
ਲੁਧਿਆਣਾ,( ਵਿੱਕੀ): ਪੰਜਾਬ ਸਰਕਾਰ ਵੱਲੋਂ ਸਮੂਹ ਸਰਕਾਰੀ ਅਤੇ ਪ੍ਰਾਇਵੇਟ ਯੂਨੀਵਰਸਿਟੀਆਂ ਸਮੇਤ ਸਰਕਾਰੀ, ਸਹਾਇਤਾ ਪ੍ਰਾਪਤ ਅਤੇ ਗੈਰ ਸਹਾਇਤਾ ਪ੍ਰਾਪਤ ਕਾਲਜ ਨਿਰਧਾਰਤ ਦਿਸ਼ਾ ਨਿਰਦੇਸ਼ਾਂ ਤਹਿਤ 21 ਜਨਵਰੀ ਤੋਂ ਮੁੜ ਪੂਰਨ ਰੂਪ ਵਿਚ ਖੋਲ੍ਹਣ ਦਾ ਫੈਸਲਾ ਲਿਆ ਗਿਆ ਹੈ।

'ਜਗ ਬਾਣੀ' ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ 'ਤੇ ਕਰੋ ਕਲਿੱਕ-

https://play.google.com/store/apps/details?id=com.jagbani&hl=en

ਖ਼ਾਲਸਾ ਏਡ ਦੇ ਹੱਕ 'ਚ ਡਟੇ ‘ਨਵਜੋਤ ਸਿੰਘ ਸਿੱਧੂ’, ਜਾਣੋ ਕੀ ਬੋਲੇ
ਜਲੰਧਰ (ਬਿਊਰੋ) - ਪਿਛਲੇ ਦਿਨੀਂ ਕਿਸਾਨ ਅੰਦੋਲਨ ਦੌਰਾਨ ਬਹੁਤ ਸਾਰੇ ਕਿਸਾਨ ਆਗੂਆਂ ਸਣੇ ਖਾਲਸਾ ਏਡ ਨੂੰ ਵੀ ਐੱਨ.ਆਈ.ਏ. ਵਲੋਂ ਨੋਟਿਸ ਭੇਜਿਆ ਗਿਆ ਸੀ। ਖਾਲਸਾ ਏਡ ਦੇ ਮੁੱਖੀ ਰਵੀ ਸਿੰਘ ਨੇ ਐੱਨ.ਆਈ.ਏ. ਦੇ ਇਸ ਨੋਟਿਸ ਦੇ ਜਵਾਬ ’ਚ ਪੂਰਾ ਸਹਿਯੋਗ ਕਰਨ ਦਾ ਭਰੋਸਾ ਵੀ ਦਿੱਤਾ ਸੀ।

‘ਆਪ’ ਨੂੰ ਵੱਡਾ ਝਟਕਾ, 4 ਵੱਡੇ ਆਗੂਆਂ ਨੇ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ
ਗੜ੍ਹਸ਼ੰਕਰ (ਸ਼ੋਰੀ)— ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਨਾਲ ਸਬੰਧਤ ਆਮ ਆਦਮੀ ਪਾਰਟੀ ਦੇ ਆਗੂ ਮਾਸਟਰ ਗੁਰਚਰਨ ਸਿੰਘ ਬਸਿਆਲਾ ਸਾਬਕਾ ਸੰਯੁਕਤ ਸਕੱਤਰ ਪੰਜਾਬ ਅਤੇ ਮੈਂਬਰ ਹਲਕਾ ਬੁੱਧੀਜੀਵੀ ਵਿੰਗ, ਬੀਬੀ ਕਮਲਜੀਤ ਕੌਰ ਕੁੱਕੜਾਂ ਸਾਬਕਾ ਜ਼ੋਨਲ ਇੰਚਾਰਜ ਮਹਿਲਾ ਵਿੰਗ।

ਕਿਸਾਨ ਅੰਦੋਲਨ ਦੌਰਾਨ ਐੱਨ. ਆਈ. ਏ. ਵਲੋਂ ਨੋਟਿਸ ਭੇਜੇ ਜਾਣ ’ਤੇ ਕੈਪਟਨ ਦੀ ਕੇਂਦਰ ਨੂੰ ਚਿਤਾਵਨੀ
ਚੰਡੀਗੜ੍ਹ : ਖੇਤੀ ਕਾਨੂੰਨ ਦੇ ਵਿਰੋਧ ’ਚ ਚੱਲ ਰਹੇ ਸੰਘਰਸ਼ ਦੌਰਾਨ ਕਈ ਕਿਸਾਨ ਆਗੂਆਂ ਅਤੇ ਉਨ੍ਹਾਂ ਦੇ ਹਮਾਇਤੀਆਂ ਨੂੰ ਕੌਮੀ ਜਾਂਚ ਏਜੰਸੀ (ਐੱਨ.ਆਈ. ਏ.) ਦੇ ਨੋਟਿਸ ਜਾਰੀ ਕਰਨ ਦੀ ਨਿੰਦਾ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਕਿਹਾ ਕਿ ਡਰਾਉਣ ਧਮਕਾਉਣ ਵਾਲੇ ਅਜਿਹੇ ਹੱਥਕੰਡੇ ਕਿਸਾਨਾਂ ਨੂੰ ਆਪਣੇ ਹੱਕਾਂ ਅਤੇ ਭਵਿੱਖ ਦੀ ਲੜਾਈ ਲੜਨ ਲਈ ਲਏ ਗਏ ਅਹਿਦ ਨੂੰ ਕਮਜ਼ੋਰ ਨਹੀਂ ਕਰ ਸਕਦੇ। 

ਕਿਸਾਨ ਸੰਗਠਨ ਦੀ ਹੇਮਾ ਮਾਲਿਨੀ ਨੂੰ ਝਾੜ, ਕਿਹਾ- ‘ਪੰਜਾਬ ਆ ਕੇ ਖੇਤੀ ਕਾਨੂੰਨਾਂ ਦੇ ਲਾਭ ਦੱਸੇ, ਖਰਚਾ ਅਸੀਂ ਚੁੱਕਾਂਗੇ’
ਨਵੀਂ ਦਿੱਲੀ (ਬਿਊਰੋ)– ਕਿਸਾਨ 3 ਨਵੇਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਨੂੰ ਲੈ ਕੇ 50 ਦਿਨਾਂ ਤੋਂ ਜ਼ਿਆਦਾ ਸਮੇਂ ਤੋਂ ਦਿੱਲੀ ਦੀਆਂ ਸਰਹੱਦਾਂ ’ਤੇ ਅੰਦੋਲਨ ਕਰ ਰਹੇ ਹਨ। ਮੰਗਲਵਾਰ ਨੂੰ ਕਿਸਾਨਾਂ ਤੇ ਸਰਕਾਰ ਵਿਚਾਲੇ 10ਵੇਂ ਦੌਰ ਦੀ ਗੱਲਬਾਤ ਹੋਣੀ ਹੈ।

ਪ੍ਰਕਾਸ਼ ਪੁਰਬ ’ਤੇ ਪਟਨਾ ਸਾਹਿਬ ਪਹੁੰਚੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਨੇ ਪਾਈ ਕਿਸਾਨਾਂ ਦੀ ਬਾਤ (ਵੀਡੀਓ)
ਪਟਨਾ ਸਾਹਿਬ- ਤਖਤ ਸ੍ਰੀ ਪਟਨਾ ਸਾਹਿਬ ਵਿਖੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਨੂੰ ਲੈ ਕੇ ਸਮਾਗਮਾਂ ਦੀ ਸ਼ੁਰੂਆਤ ਹੋ ਗਈ ਹੈ। ਇਸ ਦਿਹਾੜੇ ਨੂੰ ਲੈ ਕੇ ਸੰਗਤਾਂ 'ਚ ਭਾਰੀ ਉਤਸ਼ਆਹ ਦੇਖਣ ਨੂੰ ਮਿਲ ਰਿਹਾ ਹੈ। ਪ੍ਰਕਾਸ਼ ਪੁਰਬ ਸਮਾਗਮ ਅੱਜ ਤੋਂ ਸ਼ੁਰੂ ਹੋ ਕੇ 20 ਜਨਵਰੀ ਤੱਕ ਦਿਨ-ਰਾਤ ਜਾਰੀ ਰਹਿਣਗੇ। 

ਪੱਟੀ 'ਚ ਪੁਲਸ ਤੇ ਗੈਂਗਸਟਰਾਂ ਵਿਚਾਲੇ ਗੋਲ਼ੀਬਾਰੀ, ਇਕ ਦੀ ਮੌਤ, ਅੰਨ੍ਹੇਵਾਹ ਚੱਲੀਆਂ ਗੋਲ਼ੀਆਂ
ਪੱਟੀ/ਤਰਨਤਰਨ (ਸੌਰਭ,ਬਲਵਿੰਦਰ ਕੌਰ,ਸੋਢੀ,ਪਾਠਕ)- ਪੱਟੀ ਤਰਨਤਾਰਨ ਰੋਡ ਸਥਿਤ ਮਾਹੀ ਪੈਲੇਸ ਨੇਡ਼ੇ ਪੁਲਸ ਅਤੇ ਗੈਂਗਸਟਰ ਵਿਚਕਾਰ ਗੋਲੀਬਾਰੀ ਦਾ ਬਹੁਤ ਵੱਡਾ ਪੁਲਸ ਮੁਕਾਬਲਾ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। 

ਠੰਡ ਤੋਂ ਬਚਾਅ ਲਈ ਬਾਲ਼ੀ ਅੰਗੀਠੀ ਬਣੀ ਕਾਲ, 4 ਸਾਲ ਦੇ ਪੁੱਤ ਸਣੇ ਮਾਂ ਦੀ ਮੌਤ
ਅੰਮ੍ਰਿਤਸਰ (ਅਵਦੇਸ਼) - ਅੰਮ੍ਰਿਤਸਰ ਦੇ ਥਾਣਾ ਕੋਤਵਾਲੀ ਅਧੀਨ ਆਉਂਦੇ ਬਾਜ਼ਾਰ ਤਿਵਾਰੀਆ ਇਲਾਕੇ ਵਿਚ ਠੰਡ ਤੋਂ ਬਚਣ ਲਈ ਕਮਰੇ ਵਿਚ ਅੰਗੀਠੀ ਬਾਲ ਕੇ ਸੁੱਤੇ ਮਾਂ-ਪੁੱਤ ਦੀ ਮੌਤ ਹੋ ਗਈ ਜਦਕਿ ਪਿਤਾ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

ਕਿਸਾਨ ਅੰਦੋਲਨ: ‘ਟਰੈਕਟਰ ਪਰੇਡ’ ਨੂੰ ਲੈ ਕੇ ਸੁਪਰੀਮ ਕੋਰਟ ’ਚ ਸੁਣਵਾਈ ਟਲੀ
ਨਵੀਂ ਦਿੱਲੀ— ਕਿਸਾਨ ਜਥੇਬੰਦੀਆਂ ਵਲੋਂ 26 ਜਨਵਰੀ ਨੂੰ ਟਰੈਕਟਰ ਪਰੇਡ ਕੱਢਣ ਦਾ ਐਲਾਨ ਕੀਤਾ ਗਿਆ ਹੈ। ਸੋਮਵਾਰ ਯਾਨੀ ਕਿ ਅੱਜ ਇਹ ਮੁੱਦਾ ਸੁਪਰੀਮ ਕੋਰਟ ’ਚ ਸੁਣਿਆ ਗਿਆ। ਸੁਪਰੀਮ ਕੋਰਟ ਨੇ ਕਿਹਾ ਕਿ ਕਿਸਾਨਾਂ ਨੂੰ ਟਰੈਕਟਰ ਪਰੇਡ ਕੱਢਣ ਦੇਣੀ ਹੈ ਜਾਂ ਨਹੀਂ, ਇਹ ਤੈਅ ਕਰਨਾ ਪੁਲਸ ਦਾ ਕੰਮ ਹੈ।

ਸੰਯੁਕਤ ਕਿਸਾਨ ਮੋਰਚਾ ਨੇ ਗੁਰਨਾਮ ਸਿੰਘ ਚਢੂਨੀ ਨੂੰ ਕੀਤਾ ਮੁਅੱਤਲ: ਸੂਤਰ
ਨਵੀਂ ਦਿੱਲੀ— ਦਿੱਲੀ ਦੀਆਂ ਸਰਹੱਦਾਂ ’ਤੇ ਕਿਸਾਨ ਖੇਤੀ ਕਾਨੂੰਨਾਂ ਖ਼ਿਲਾਫ਼ ਡਟੇ ਹੋਏ ਹਨ। ਅੱਜ ਕਿਸਾਨ ਅੰਦੋਲਨ ਦਾ 54ਵਾਂ ਦਿਨ ਹੈ। ਇਸ ਦਰਮਿਆਨ ਸੂਤਰਾਂ ਦੇ ਹਵਾਲੇ ਤੋਂ ਕਿਸਾਨ ਜਥੇਬੰਦੀਆਂ ਨਾਲ ਜੁੜੀ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ।
 


Bharat Thapa

Content Editor

Related News