ਜਾਣੋ 5 ਮਿੰਟਾਂ ’ਚ ਪੰਜਾਬ ਦੇ ਤਾਜ਼ਾ ਹਾਲਾਤ

Thursday, Jan 21, 2021 - 09:03 PM (IST)

ਖਬਰਾਂ ਦੀ ਪੂਰੀ ਜਾਣਕਾਰੀ ਹਾਸਲ ਕਰਨ ਲਈ ਸਿਰਲੇਖ 'ਤੇ ਕਰੋ ਕਲਿੱਕ-

ਕੀ ਸਰਕਾਰ ਦੀ ਨਵੀਂ ਤਜਵੀਜ਼ ’ਤੇ ਰਾਜ਼ੀ ਹੋਣਗੇ ਕਿਸਾਨ? ਕਿਸਾਨ ਆਗੂਆਂ ਦਾ ਮੰਥਨ ਜਾਰੀ
ਨਵੀਂ ਦਿੱਲੀ– ਕੇਂਦਰ ਸਰਕਾਰ ਦੁਆਰਾ ਲਾਗੂ ਕੀਤੇ ਗਏ ਤਿੰਨ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਬਰੂਹਾਂ ’ਤੇ ਚੱਲ ਰਹੇ ਕਿਸਾਨ ਅੰਦੋਲਨ ਦਾ ਅੱਜ 57ਵਾਂ ਦਿਨ ਹੈ। 

'ਜਗ ਬਾਣੀ' ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ 'ਤੇ ਕਰੋ ਕਲਿੱਕ-

 

https://play.google.com/store/apps/details?id=com.jagbani&hl=en

ਸਬ ਰਜਿਸਟਰਾਰ ਦੀ ਗੈਰਹਾਜ਼ਰੀ ’ਚ ਵੀ ਨਹੀਂ ਰੁਕੇਗਾ ਤੁਹਾਡਾ ਕੰਮ, ਜਲੰਧਰ ਡੀ. ਸੀ. ਨੇ ਦਿੱਤੇ ਇਹ ਹੁਕਮ
ਜਲੰਧਰ (ਚੋਪੜਾ)— ਸਬ ਰਜਿਸਟਰਾਰ ਦਫ਼ਤਰ ’ਚ ਸਬ ਰਜਿਸਟਰਾਰ-1 ਅਤੇ ਸਬ ਰਜਿਸਟਰਾਰ-2 ਦੇ ਕਿਸੇ ਕਾਰਨ ਛੁੱਟੀ ’ਤੇ ਚਲੇ ਜਾਣ ’ਤੇ ਵੀ ਹੁਣ ਤੁਹਾਡਾ ਕੰਮ ਨਹੀਂ ਰੁਕੇਗਾ।

ਜਲੰਧਰ ਤੋਂ ਵੱਡੀ ਖ਼ਬਰ: ਕੁੜੀ ਦੇ ਘਰ ਦੇ ਬਾਹਰ ਨੌਜਵਾਨ ਨੇ ਖ਼ੁਦ ਨੂੰ ਲਾਈ ਅੱਗ, ਹੋਈ ਮੌਤ
ਜਲੰਧਰ (ਸ਼ੋਰੀ)— ਕਾਲਾ ਸੰਘਿਆਂ ਰੋਡ ’ਤੇ ਪੈਂਦੀ ਗੀਤਾ ਕਾਲੋਨੀ ’ਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਇਥੇ ਇਕ ਨੌਜਵਾਨ ਦੇ ਕੁੜੀ ਦੇ ਘਰ ਦੇ ਬਾਹਰ ਖ਼ੁਦ ਨੂੰ ਅੱਗ ਲਗਾ ਕੇ ਖ਼ੁਦਕੁਸ਼ੀ ਕਰ ਲਈ। 

ਆਦਮਪੁਰ ਤੋਂ ਦਿੱਲੀ ਜਾਣ ਵਾਲੀ ਫਲਾਈਟ ਹੋਈ ਰੱਦ, ਜਾਣੋ ਕੀ ਰਿਹਾ ਕਾਰਨ
ਜਲੰਧਰ (ਸਲਵਾਨ)— ਆਦਮਪੁਰ ਏਅਰਪੋਰਟ ਤੋਂ ਦਿੱਲੀ ਜਾਣ ਵਾਲੀ ਫਲਾਈਟ ਵੀਰਵਾਰ ਨੂੰ ਰੱਦ ਹੋ ਗਈ। ਦਰਅਸਲ ਮੌਸਮ ਦੀ ਖਰਾਬੀ ਕਾਰਨ ਵੀਰਵਾਰ ਨੂੰ ਆਦਮਪੁਰ ਏਅਰਪੋਰਟ ਤੋਂ ਦਿੱਲੀ ਲਈ ਰਵਾਨਾ ਹੋਣ ਵਾਲੀ ਫਲਾਈਟ ਨਹੀਂ ਉਡ ਸਕੀ ਹੈ।

ਪੁਲਸ ਨਾਲ ਬੈਠਕ ਤੋਂ ਬਾਅਦ ਕਿਸਾਨਾਂ ਦਾ ਬਿਆਨ- ਅਸੀਂ ਦਿੱਲੀ ਦੇ ਅੰਦਰ ਹੀ ਕੱਢਾਂਗੇ ਟਰੈਕਟਰ ਮਾਰਚ
ਨਵੀਂ ਦਿੱਲੀ- ਕੇਂਦਰ ਦੇ ਨਵੇਂ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਅੰਦੋਲਨ 57ਵੇਂ ਦਿਨ ਵੀ ਜਾਰੀ ਹੈ। ਕਿਸਾਨਾਂ ਨੇ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਟਰੈਕਟਰ ਮਾਰਚ ਕੱਢਣ ਦਾ ਐਲਾਨ ਕੀਤਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਦਿੱਲੀ ਦੇ ਆਊਟਰ ਰਿੰਗ ਰੋਡ 'ਤੇ ਟਰੈਕਟਰ ਮਾਰਚ ਕੱਢਿਆ ਜਾਵੇਗਾ।

ਹਰਿਆਣਾ ਸੰਯੁਕਤ ਕਿਸਾਨ ਮੋਰਚਾ ਦਾ ਗਠਨ, ਗੁਰਨਾਮ ਸਿੰਘ ਚਢੂਨੀ ਬਣੇ ਪ੍ਰਧਾਨ
ਹਰਿਆਣਾ— ਦਿੱਲੀ ਦੀਆਂ ਸਰਹੱਦਾਂ ’ਤੇ ਚੱਲ ਰਹੇ ਕਿਸਾਨ ਅੰਦੋਲਨ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਅੱਜ ਯਾਨੀ ਕਿ ਵੀਰਵਾਰ ਨੂੰ ਦਿੱਲੀ ਦੀ ਟਿਕਰੀ ਸਰਹੱਦ ’ਤੇ ਹਰਿਆਣਾ ਦੇ ਕਿਸਾਨ ਜਥੇਬੰਦੀਆਂ ਨੇ ਬੈਠਕ ਕੀਤੀ।

ਲੁਧਿਆਣਾ: ਕਿਸਾਨੀ ਘੋਲ 'ਚ ਜਾਨ ਗੁਆਉਣ ਵਾਲੇ 4 ਵਿਅਕਤੀਆਂ ਦੇ ਪਰਿਵਾਰਾਂ ਨੂੰ ਮਿਲੇ 20 ਲੱਖ ਰੁਪਏ: ਡੀ.ਸੀ
ਲੁਧਿਆਣਾ (ਵਿੱਕੀ): ਡਿਪਟੀ ਕਮਿਸ਼ਨਰ ਲੁਧਿਆਣਾ ਸ. ਵਰਿੰਦਰ ਕੁਮਾਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਕਿਸਾਨਾਂ ਵੱਲੋਂ ਜਾਰੀ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਸੰਘਰਸ਼ ਦੌਰਾਨ ਹਿੱਸਾ ਲੈਂਦੇ ਹੋਏ ਬਦਕਿਸਮਤੀ ਨਾਲ ਆਪਣੀ ਜਾਨ ਗਵਾਉਣ ਵਾਲੇ 4 ਕਿਸਾਨਾਂ ਦੇ ਪਰਿਵਾਰਾਂ ਨੂੰ 20 ਲੱਖ ਰੁਪਏ ਮੁਆਵਜ਼ਾ ਰਾਸ਼ੀ ਦਿੱਤੀ ਗਈ ਹੈ।

ਪੰਜਾਬ 'ਚ 'ਬਰਡ ਫਲੂ' ਦਾ ਪਹਿਲਾ ਮਾਮਲਾ ਆਇਆ ਸਾਹਮਣੇ, ਇਸ ਜ਼ਿਲ੍ਹੇ 'ਚ ਰਿਪੋਰਟ ਆਈ ਪਾਜ਼ੇਟਿਵ
ਡੇਰਾਬੱਸੀ (ਗੁਰਪ੍ਰੀਤ) : ਪੰਜਾਬ 'ਚ ਵੀ ਬਰਡ ਫਲੂ ਦਾ ਪਹਿਲਾ ਮਾਮਲਾ ਸਾਹਮਣੇ ਆ ਗਿਆ ਹੈ। ਮੋਹਾਲੀ 'ਚ ਡੇਰਾਬੱਸੀ ਦੇ ਨਜ਼ਦੀਕ ਸਥਿਤ ਪਿੰਡ ਬੇਹੜਾ ਦੇ ਦੋ ਪੋਲਟਰੀ ਫਾਰਮਾਂ 'ਚ ਬਰਡ ਫਲੂ ਦੀ ਪੁਸ਼ਟੀ ਹੋ ਚੁੱਕੀ ਹੈ। ਇਸ ਮਗਰੋਂ ਪ੍ਰਸ਼ਾਸਨ ਨੂੰ ਹੱਥਾਂ-ਪੈਰਾਂ ਦੀ ਪੈ ਗਈ ਹੈ।

ਵੇਖੋ ਕਿਸ ਕਦਰ ਕਿਸਾਨੀ ਦੇ ਰੰਗ ’ਚ ਰੰਗੇ ਜੱਸ ਬਾਜਵਾ, ਵਾਰ-ਵਾਰ ਵੇਖੀ ਜਾ ਰਹੀ ਹੈ ਵੀਡੀਓ
ਚੰਡੀਗੜ੍ਹ (ਬਿਊਰੋ) - ਤਾਲਾਬੰਦੀ ਅਤੇ ਕਿਸਾਨ ਅੰਦੋਲਨ ਦੌਰਾਨ ਪੰਜਾਬੀ ਕਲਾਕਾਰ ਭਾਈਚਾਰੇ ’ਚ ਵੱਡਾ ਬਦਲਾਅ ਵੇਖਣ ਨੂੰ ਮਿਲ ਰਿਹਾ ਹੈ। ਤਾਲਾਬੰਦੀ ਦੌਰਾਨ ਕਲਾਕਾਰਾਂ ਨੇ ਮੋਹਰੇ ਹੋ ਕੇ ਗਰੀਬ ਤੇ ਜ਼ਰੂਰਮੰਦ ਲੋਕਾਂ ਦੀ ਮਦਦ ਕੀਤੀ।


Bharat Thapa

Content Editor

Related News