ਜਾਣੋ 5 ਮਿੰਟਾਂ ’ਚ ਪੰਜਾਬ ਦੇ ਤਾਜ਼ਾ ਹਾਲਾਤ
Saturday, Jan 23, 2021 - 08:57 PM (IST)
ਖਬਰਾਂ ਦੀ ਪੂਰੀ ਜਾਣਕਾਰੀ ਹਾਸਲ ਕਰਨ ਲਈ ਸਿਰਲੇਖ 'ਤੇ ਕਰੋ ਕਲਿੱਕ-
ਉਸਾਰੀ ਕਾਮਿਆਂ ਦੀਆਂ ਧੀਆਂ ਦੇ ਵਿਆਹ ਲਈ 'ਕੈਪਟਨ' ਦਾ ਵੱਡਾ ਐਲਾਨ, ਸ਼ਗਨ ਸਕੀਮ 'ਚ ਕੀਤਾ ਵਾਧਾ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ 'ਚ ਕਿਰਤੀ ਕਾਮਿਆਂ ਦੀਆਂ ਧੀਆਂ ਦੇ ਵਿਆਹ ਮੌਕੇ ਦਿੱਤੀ ਜਾਂਦੀ ਸ਼ਗਨ ਦੀ ਰਾਸ਼ੀ 1 ਅਪ੍ਰੈਲ, 2021 ਤੋਂ 31,000 ਰੁਪਏ ਤੋਂ ਵਧਾ ਕੇ 51,000 ਰੁਪਏ ਕਰਨ ਦਾ ਐਲਾਨ ਕੀਤਾ ਹੈ।
'ਜਗ ਬਾਣੀ' ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ 'ਤੇ ਕਰੋ ਕਲਿੱਕ-
https://play.google.com/store/apps/details?id=com.jagbani&hl=en
ਕਿਸਾਨਾਂ ਦੀ ਰਿਪਬਲਿਕ ਡੇਅ ਟ੍ਰੈਕਟਰ ਪਰੇਡ ਨੂੰ ਦਿੱਲੀ ਪੁਲਸ ਵੱਲੋਂ ਮਿਲੀ ਹਰੀ ਝੰਡੀ
ਨਵੀਂ ਦਿੱਲੀ - ਕਿਸਾਨਾਂ ਦੀ ਅੱਜ ਦਿੱਲੀ ਅਤੇ ਐੱਨ.ਸੀ.ਆਰ. ਦੀ ਪੁਲਸ ਨਾਲ ਬੈਠਕ ਹੋਈ। ਇਸ ਬੈਠਕ ਵਿੱਚ ਕਿਸਾਨਾਂ ਅਤੇ ਪੁਲਸ ਵਿਚਾਲੇ ਦਿੱਲੀ 'ਚ 26 ਜਨਵਰੀ ਨੂੰ ਟ੍ਰੈਕਟਰ ਪਰੇਡ ਕਰਨ ਨੂੰ ਲੈ ਕੇ ਸਹਿਮਤੀ ਬਣ ਗਈ ਹੈ। ਕਿਸਾਨ ਆਗੂ ਦਰਸ਼ਨ ਪਾਲ ਨੇ ਕਿਹਾ ਕਿ ਹੁਣ ਅਸੀਂ ਦਿੱਲੀ ਵਿੱਚ ਟ੍ਰੈਕਟਰ ਪਰੇਡ ਕੱਢਾਂਗੇ।
ਕੁੰਡਲੀ ਸਰਹੱਦ 'ਤੇ ਕਿਸਾਨਾਂ ਨੇ ਦੋ ਹੋਰ ਸ਼ੱਕੀਆਂ ਨੂੰ ਪਾਇਆ ਘੇਰਾ, ਗੱਡੀ ਛੱਡ ਕੇ ਭੱਜੇ
ਨਵੀਂ ਦਿੱਲੀ— ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਸਰਹੱਦਾਂ ’ਤੇ ਕਿਸਾਨਾਂ ਦਾ ਅੰਦੋਲਨ ਜਾਰੀ ਹੈ। ਅੱਜ ਯਾਨੀ ਕਿ ਸ਼ਨੀਵਾਰ ਨੂੰ ਕਿਸਾਨ ਅੰਦੋਲਨ 59ਵੇਂ ਦਿਨ ’ਚ ਪ੍ਰਵੇਸ਼ ਕਰ ਗਿਆ ਹੈ।
ਕਿਸਾਨਾਂ ਵਲੋਂ ਫੜ੍ਹੇ ਸ਼ੱਕੀ ਨੌਜਵਾਨ ਦੀ ਮਾਂ ਦਾ ਬਿਆਨ ਆਇਆ ਸਾਹਮਣੇ (ਵੀਡੀਓ)
ਸੋਨੀਪਤ- ਸਿੰਘ ਸਰਹੱਦ ਤੋਂ ਸ਼ੁੱਕਰਵਾਰ ਨੂੰ ਫੜੇ ਗਏ ਨੌਜਵਾਨ ਦਾ ਹੁਣ ਇਕ ਸਨਸਨੀਖੇਜ਼ ਵੀਡੀਓ ਸਾਹਮਣੇ ਆਇਆ ਹੈ, ਜਿਸ 'ਚ ਉਹ ਕਹਿ ਰਿਹਾ ਹੈ ਕਿ ਕਿਸਾਨਾਂ ਦੇ ਦਬਾਅ 'ਚ ਹੀ ਉਸ ਨੇ ਪੱਤਰਕਾਰਾਂ ਨਾਲ ਗੱਲਬਾਤ ਕੀਤੀ ਸੀ। ਇਸ ਵਿਚ ਨੌਜਵਾਨ ਦੀ ਮਾਂ ਦਾ ਬਿਆਨ ਵੀ ਸਾਹਮਣੇ ਆਇਆ ਹੈ।
ਬਠਿੰਡਾ ਪੁੱਜੇ ਭਾਜਪਾ ਆਗੂ ਮਨੋਰੰਜਨ ਕਾਲੀਆ ਦਾ ਵਿਰੋਧ, ਕਿਸਾਨਾਂ ਨੇ ਤੋੜੇ ਪੁਲਸ ਦੇ ਬੈਰੀਕੇਡ
ਬਠਿੰਡਾ (ਪਰਮਿੰਦਰ) : ਕੇਂਦਰ ਸਰਕਾਰ ਦੇ ਤਿੰਨ ਵਿਵਾਦਤ ਖੇਤੀ ਕਾਨੂੰਨਾਂ ਖ਼ਿਲਾਫ਼ ਲਗਭਗ ਢਾਈ ਮਹੀਨੇ ਤੋਂ ਚੱਲ ਰਹੇ ਪ੍ਰਦਰਸ਼ਨ ਦਰਮਿਆਨ ਅੱਜ ਕਿਸਾਨਾਂ ਵਲੋਂ ਬਠਿੰਡਾ ਪਹੁੰਚੇ ਭਾਜਪਾ ਦੇ ਸੀਨੀਅਰ ਆਗੂ ਮਨੋਰੰਜਨ ਕਾਲੀਆ ਦਾ ਭਾਰੀ ਵਿਰੋਧ ਕੀਤਾ ਗਿਆ।
ਟਿਕਰੀ ਸਰਹੱਦ ’ਤੇ ਦਿਲ ਦਾ ਦੌਰਾ ਪੈਣ ਕਾਰਨ ਇਕ ਹੋਰ ਕਿਸਾਨ ਦੀ ਮੌਤ
ਮਾਨਸਾ (ਸੰਦੀਪ ਮਿੱਤਲ, ਅਮਰਜੀਤ ਚਾਹਲ): ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਵਿਖੇ ਚੱਲ ਰਹੇ ਕਿਸਾਨੀ ਸੰਘਰਸ਼ ਦੌਰਾਨ ਪਿੰਡ ਖੁਡਾਲ ਕਲਾਂ ਦੇ ਕਿਸਾਨ ਦੀ ਦਿਲ ਦਾ ਦੌਰਾ ਪੈ ਜਾਣ ਕਰਕੇ ਮੌਤ ਹੋਣ ਦਾ ਦੁਖਦਾਇਕ ਸਮਾਚਾਰ ਪ੍ਰਾਪਤ ਹੋਇਆ ਹੈ।
ਅੰਦੋਲਨ 'ਚ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਲਈ 'ਕੈਪਟਨ' ਵੱਲੋਂ ਵੱਡੀ ਮਦਦ ਦਾ ਐਲਾਨ
ਚੰਡੀਗੜ੍ਹ/ਜਲੰਧਰ (ਅਸ਼ਵਨੀ, ਧਵਨ) : ਕੇਂਦਰ ਸਰਕਾਰ ਵੱਲੋਂ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਇਨਕਾਰ ਕਰਨ ਨੂੰ ‘ਅਣਮਨੁੱਖੀ’ ਕਰਾਰ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਲਈ ਵੱਡੀ ਮਦਦ ਦਾ ਐਲਾਨ ਕੀਤਾ ਹੈ।
ਕਿਸਾਨੀ ਮੋਰਚੇ ’ਚ ਡਟੀ ਜਪਜੀ ਖਹਿਰਾ, ਇੰਝ ਨਿਭਾ ਰਹੀ ਹੈ ਕਿਸਾਨ ਦੀ ਧੀ ਹੋਣ ਦਾ ਫਰਜ਼
ਚੰਡੀਗੜ੍ਹ (ਬਿਊਰੋ) - ਪੰਜਾਬੀ ਅਦਾਕਾਰਾ ਜਪਜੀ ਖਹਿਰਾ ਜੋ ਕਿ ਪਿਛਲੇ ਕਈ ਦਿਨਾਂ ਤੋਂ ਦਿੱਲੀ ਕਿਸਾਨ ਅੰਦੋਲਨ ਆਪਣੀਆਂ ਸੇਵਾਵਾਂ ਨਿਭਾ ਰਹੀ ਹੈ । ਜਪਜੀ ਖਹਿਰਾ ਪਹਿਲੇ ਦਿਨਾਂ ਤੋਂ ਹੀ ਕਿਸਾਨਾਂ ਦੇ ਹੱਕਾਂ ਲਈ ਆਪਣੀ ਆਵਾਜ਼ ਬੁਲੰਦ ਕਰ ਰਹੀ ਹੈ।