ਜਾਣੋ 5 ਮਿੰਟਾਂ ’ਚ ਪੰਜਾਬ ਦੇ ਤਾਜ਼ਾ ਹਾਲਾਤ

01/25/2021 9:12:41 PM

ਖਬਰਾਂ ਦੀ ਪੂਰੀ ਜਾਣਕਾਰੀ ਹਾਸਲ ਕਰਨ ਲਈ ਸਿਰਲੇਖ 'ਤੇ ਕਰੋ ਕਲਿੱਕ-

ਸਿੰਘੂ ਬਾਰਡਰ 'ਤੇ ਕਾਂਗਰਸੀ ਵਿਧਾਇਕਾਂ ਉਪਰ ਹੋਏ ਹਮਲੇ ਲਈ ਕਿਸਾਨ ਨਹੀਂ 'ਆਪ' ਪਾਰਟੀ ਜ਼ਿੰਮੇਵਾਰ : ਕੈਪਟਨ
ਪਟਿਆਲਾ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਸਿੰਘੂ ਬਾਰਡਰ 'ਤੇ ਸੂਬੇ ਦੇ ਕਾਂਗਰਸੀ ਸੰਸਦ ਮੈਂਬਰ ਅਤੇ ਵਿਧਾਇਕ ਉਪਰ ਹੋਏ ਹਮਲੇ ਪਿੱਛੇ ਕਿਸਾਨਾਂ ਦਾ ਨਹੀਂ ਸਗੋਂ ਆਮ ਆਦਮੀ ਪਾਰਟੀ ਦੇ ਵਰਕਰਾਂ ਦਾ ਹੱਥ ਹੈ।

'ਜਗ ਬਾਣੀ' ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ 'ਤੇ ਕਰੋ ਕਲਿੱਕ-

https://play.google.com/store/apps/details?id=com.jagbani&hl=en

ਕਿਸਾਨਾਂ ਦੀ ਟਰੈਕਟਰ ਰੈਲੀ ਤੋਂ ਪਹਿਲਾਂ ਅਮਿਤ ਸ਼ਾਹ ਦੇ ਘਰ ਹਾਈ ਲੈਵਲ ਮੀਟਿੰਗ
ਨਵੀਂ ਦਿੱਲੀ - ਟਰੈਕਟਰ ਪਰੇਡ ਨੂੰ ਲੈ ਕੇ ਘਰੇਲੂ ਮੰਤਰੀ ਅਮਿਤ ਸ਼ਾਹ ਦੇ ਘਰ ਉੱਚ ਪੱਧਰੀ ਬੈਠਕ ਜਾਰੀ ਹੈ। ਇਸ ਬੈਠਕ ਵਿੱਚ ਗ੍ਰਹਿ ਸਕੱਤਰ, ਦਿੱਲੀ ਪੁਲਸ ਕਮਿਸ਼ਨਰ, IB ਚੀਫ, ਦੋਨੇਂ ਗ੍ਰਹਿ ਰਾਜ ਮੰਤਰੀ  ਸ਼ਾਮਲ ਹਨ। 

ਇਕ ਫ਼ਰਵਰੀ ਨੂੰ ਦਿੱਲੀ 'ਚ ਵੱਖ-ਵੱਖ ਥਾਂਵਾਂ ਤੋਂ ਸੰਸਦ ਵੱਲ ਕੱਢਾਂਗੇ ਪੈਦਲ ਮਾਰਚ : ਕਿਸਾਨ ਆਗੂ
ਨਵੀਂ ਦਿੱਲੀ- ਨਵੇਂ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਅੰਦੋਲਨ ਕਰੀਬ 2 ਮਹੀਨਿਆਂ ਤੋਂ ਜਾਰੀ ਹੈ। ਉੱਥੇ ਹੀ ਕਿਸਾਨ ਜਥੇਬੰਦੀਆਂ 26 ਜਨਵਰੀ ਯਾਨੀ ਗਣਤੰਤਰ ਦਿਵਸ ਮੌਕੇ ਟਰੈਕਟਰ ਮਾਰਚ ਕੱਢਣ ਦੀ ਤਿਆਰੀ 'ਚ ਹਨ। 

ਕੇਂਦਰ ਖ਼ਿਲਾਫ਼ ਚੱਲ ਰਹੇ ਅੰਦੋਲਨ 'ਤੇ ਢੱਡਰੀਆਂਵਾਲਿਆਂ ਦਾ ਵੱਡਾ ਬਿਆਨ, ਕਿਸਾਨਾਂ ਨੂੰ ਕੀਤਾ ਸੁਚੇਤ
ਚੰਡੀਗੜ੍ਹ (ਟੱਕਰ) - ਗੁਰਦੁਆਰਾ ਪ੍ਰਮੇਸ਼ਵਰ ਦੁਆਰ ਦੇ ਮੁੱਖ ਸੇਵਾਦਾਰ ਅਤੇ ਸਿੱਖ ਧਰਮ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੇ 26 ਜਨਵਰੀ ਦੀ ਦਿੱਲੀ ਟਰੈਕਟਰ ਪਰੇਡ ’ਚ ਸ਼ਾਮਲ ਹੋਣ ਵਾਲੇ ਕਿਸਾਨਾਂ ਨੂੰ ਸੁਚੇਤ ਕੀਤਾ ਹੈ।

ਪੈਟਰੋਲ ਪੰਪ ਬੰਦ ਕੀਤੇ ਜਾਣ ਦੀਆਂ ਅਫ਼ਵਾਹਾਂ ’ਤੇ ਪੰਜਾਬ ਪੁਲਸ ਸਖ਼ਤ, ਦਿੱਤੀ ਚਿਤਾਵਨੀ
ਚੰਡੀਗੜ੍ਹ : ਪੰਜਾਬ ਪੁਲਸ ਦੇ ਸਾਈਬਰ ਕ੍ਰਾਈਮ ਸੈੱਲ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਕਿਸਾਨਾਂ ਦੀ ਟਰੈਕਟਰ ਰੈਲੀ ਨੂੰ ਅਸਫ਼ਲ ਕਰਨ ਲਈ ਸੂਬੇ ਵਿਚ ਪੈਟਰੋਲ ਪੰਪ ਬੰਦ ਕੀਤੇ ਜਾਣ ਸਬੰਧੀ ਅਫ਼ਵਾਹ ਫੈਲਾਉਣ ਵਾਲਿਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਉਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਟਰੈਕਟਰ ਮਾਰਚ ਤੋਂ ਪਹਿਲਾਂ ਬੋਲੇ ਨਰੇਂਦਰ ਤੋਮਰ- ਜਲਦ ਖ਼ਤਮ ਹੋਵੇਗਾ ਕਿਸਾਨਾਂ ਦਾ ਪ੍ਰਦਰਸ਼ਨ
ਨਵੀਂ ਦਿੱਲੀ- ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨ ਪਿਛਲੇ 2 ਮਹੀਨਿਆਂ ਤੋਂ ਅੰਦੋਲਨ ਕਰ ਰਹੇ ਹਨ। ਸਰਕਾਰ ਅਤੇ ਕਿਸਾਨਾਂ ਵਿਚਾਲੇ ਹੁਣ ਤੱਕ 11 ਗੇੜ ਦੀ ਗੱਲਬਾਤ ਹੋ ਚੁਕੀ ਹੈ ਪਰ ਹਾਲੇ ਤੱਕ ਕੋਈ ਨਤੀਜਾ ਨਹੀਂ ਨਿਕਲ ਸਕਿਆ ਹੈ। 

26 ਜਨਵਰੀ ਦੀ ਕਿਸਾਨ ਟਰੈਕਟਰ ਰੈਲੀ ਨੂੰ ਲੈ ਕੇ ਅਕਾਲੀ ਦਲ ਦੀ ਪੰਜਾਬੀਆਂ ਨੂੰ ਖ਼ਾਸ ਅਪੀਲ
ਲੁਧਿਆਣਾ (ਪਾਲੀ) : ਕਿਸਾਨ ਜੱਥੇਬੰਦੀਆਂ ਵੱਲੋਂ ਗਣਤੰਤਰ ਦਿਹਾੜੇ ਮੌਕੇ ਦਿੱਲੀ ਵਿਖੇ ਟਰੈਕਟਰ ਰੈਲੀ ਦਾ ਆਯੋਜਨ ਕਰਨ ਦਾ ਐਲਾਨ ਕੀਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਸਮੂਹ ਪੰਜਾਬ ਵਾਸੀਆਂ ਨੂੰ ਇਸ ਰੈਲੀ 'ਚ ਸ਼ਾਮਲ ਹੋਣ ਲਈ ਪੁਰਜ਼ੋਰ ਅਪੀਲ ਕੀਤੀ ਗਈ ਹੈ।

'ਪੰਜਾਬੀ ਕਲਚਰਲ ਕੌਂਸਲ' ਵੱਲੋਂ ਅੰਦੋਲਨ ਦੌਰਾਨ ਸ਼ਹੀਦ ਹੋਏ 162 'ਕਿਸਾਨਾਂ' ਦੀ ਸੂਚੀ ਜਾਰੀ
ਚੰਡੀਗੜ੍ਹ (ਰਮਨਜੀਤ) : 'ਪੰਜਾਬੀ ਕਲਚਰਲ ਕੌਂਸਲ' ਵੱਲੋਂ ਅੰਦੋਲਨ ਦੌਰਾਨ ਸ਼ਹੀਦ ਹੋਏ 162 ਕਿਸਾਨਾਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਕੌਂਸਲ ਵੱਲੋਂ ਕੇਂਦਰ ਸਰਕਾਰ ਨੂੰ ਚਿੱਠੀ ਲਿਖ ਕੇ ਮੰਗ ਕੀਤੀ ਗਈ ਹੈ।

ਕਿਸਾਨਾਂ ਦੀ ਟਰੈਕਟਰ ਪਰੇਡ ਤੋਂ ਪਹਿਲਾਂ ਨਵਜੋਤ ਸਿੱਧੂ ਨੇ ਆਖੀ ਵੱਡੀ ਗੱਲ
ਅੰਮ੍ਰਿਤਸਰ - ਕੇਂਦਰ ਸਰਕਾਰ ਦੇ ਤਿੰਨ ਵਿਵਾਦਤ ਖੇਤੀ ਕਾਨੂੰਨਾਂ ਖ਼ਿਲਾਫ਼ 26 ਜਨਵਰੀ ਨੂੰ ਦਿੱਲੀ ’ਚ ਕੱਢੇ ਜਾਣ ਵਾਲੇ ਟਰੈਕਟਰ ਮਾਰਚ ਤੋਂ ਪਹਿਲਾਂ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੱਧੂ ਨੇ ਵੱਡੀ ਗੱਲ ਆਖੀ ਹੈ।

ਟਿੱਕਰੀ ਬਾਰਡਰ ਤੋਂ ਫਿਰ ਆਈ ਮਾੜੀ ਖ਼ਬਰ, ਸੰਘਰਸ਼ ਦੇ ਲੇਖੇ ਲੱਗਿਆ ਪਿੰਡ ਧਿੰਗੜ੍ਹ ਦਾ ਗੁਰਮੀਤ
ਮਾਨਸਾ (ਅਮਰਜੀਤ ਚਾਹਲ) : ਜ਼ਿਲ੍ਹੇ ਦੇ ਪਿੰਡ ਧਿੰਗੜ੍ਹ ਦੇ ਕਿਸਾਨ ਦੀ ਦਿੱਲੀ ਦੇ ਟਿੱਕਰੀ ਬਾਰਡਰ 'ਤੇ ਅੱਜ ਸਵੇਰੇ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।

ਦਿੱਲੀ ਜਾਣ ਵਾਲੇ ਟਰੈਕਟਰਾਂ ਨੂੰ ਡੀਜ਼ਲ ਦੇਣ ਤੋਂ ਰੋਕਣ 'ਤੇ ਭੜਕੇ 'ਕੈਪਟਨ', ਕੀਤਾ ਇਹ ਟਵੀਟ
ਨਵੀਂ ਦਿੱਲੀ/ਚੰਡੀਗੜ੍ਹ : ਗਣਤੰਤਰ ਦਿਹਾੜੇ ਮੌਕੇ ਉੱਤਰ ਪ੍ਰਦੇਸ਼ ਸਰਕਾਰ ਵੱਲੋਂ ਅਧਿਕਾਰੀਆਂ ਨੂੰ ਦਿੱਲੀ ਜਾਣ ਵਾਲੇ ਟਰੈਕਟਰਾਂ ਨੂੰ ਡੀਜ਼ਲ ਦੀ ਸਪਲਾਈ ਨਾ ਦੇਣ ਦੇ ਨਿਰਦੇਸ਼ਾਂ ਦੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਖ਼ਤ ਨਿਖ਼ੇਧੀ ਕੀਤੀ ਹੈ।

ਜ਼ਰੂਰੀ ਖ਼ਬਰ : ਚੰਡੀਗੜ੍ਹ 'ਚ '26 ਜਨਵਰੀ' ਨੂੰ ਬੰਦ ਰਹਿਣਗੇ ਇਹ ਰਸਤੇ, ਜਾਣੋ ਕੀ ਹੈ 'ਰੂਟ ਪਲਾਨ'
ਚੰਡੀਗੜ੍ਹ (ਸੁਸ਼ੀਲ) : ਗਣਤੰਤਰ ਦਿਹਾੜੇ ’ਤੇ ਸੈਕਟਰ-17 ਪਰੇਡ ਗਰਾਊਂਡ 'ਚ ਹੋਣ ਵਾਲੇ ਪ੍ਰੋਗਰਾਮ ਕਾਰਨ ਚੌਂਕਾਂ ਅਤੇ ਸੜਕਾਂ ’ਤੇ ਸਵੇਰੇ ਸਾਢੇ 6 ਵਜੇ ਤੋਂ ਲੈ ਕੇ ਪ੍ਰੋਗਰਾਮ ਖ਼ਤਮ ਹੋਣ ਤੱਕ ਆਮ ਲੋਕਾਂ ਦੇ ਵਾਹਨਾਂ ਦੀ ਐਂਟਰੀ ਬੰਦ ਰਹੇਗੀ।
 

Bharat Thapa

This news is Content Editor Bharat Thapa