ਜਾਣੋ 5 ਮਿੰਟਾਂ ’ਚ ਪੰਜਾਬ ਦੇ ਤਾਜ਼ਾ ਹਾਲਾਤ

01/26/2021 10:07:12 PM

ਖਬਰਾਂ ਦੀ ਪੂਰੀ ਜਾਣਕਾਰੀ ਹਾਸਲ ਕਰਨ ਲਈ ਸਿਰਲੇਖ 'ਤੇ ਕਰੋ ਕਲਿੱਕ-

ਲਾਲ ਕਿਲ੍ਹੇ 'ਚ ਹੋਈ ਹਿੰਸਕ ਝੜਪ ਦੀ ਕੈਪਟਨ ਨੇ ਕੀਤੀ ਨਿਖੇਦੀ, ਪੰਜਾਬ 'ਚ ਹਾਈ ਅਲਰਟ ਦੇ ਹੁਕਮ
ਚੰਡੀਗੜ੍ਹ: ਕੌਮੀ ਰਾਜਧਾਨੀ ਵਿੱਚ ਅੱਜ ਦੀ ਟਰੈਕਟਰ ਰੈਲੀ ਦੌਰਾਨ ਕੁਝ ਅਨਸਰਾਂ ਵੱਲੋਂ ਕੀਤੀ ਹਿੰਸਾ ਨੂੰ ਅਸਹਿਣਯੋਗ ਦੱਸਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀਆਂ ਹੱਕੀ ਮੰਗਾਂ ਲਈ ਲੜ ਰਹੇ ਕਿਸਾਨਾਂ ਨੂੰ ਤੁਰੰਤ ਦਿੱਲੀ ਨੂੰ ਛੱਡਣ ਅਤੇ ਵਾਪਸ ਸਰਹੱਦਾਂ 'ਤੇ ਪਹੁੰਚਣ ਦੀ ਅਪੀਲ ਕੀਤੀ ਜਿੱਥੇ ਉਹ ਪਿਛਲੇ ਦੋ ਮਹੀਨਿਆਂ ਤੋਂ ਸਾਂਤਮਈ ਢੰਗ ਨਾਲ ਸੰਘਰਸ ਕਰ ਰਹੇ ਹਨ।

'ਜਗ ਬਾਣੀ' ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ 'ਤੇ ਕਰੋ ਕਲਿੱਕ-

https://play.google.com/store/apps/details?id=com.jagbani&hl=en

ਹਿੰਸਾ ਤੋਂ ਬਾਅਦ ਗ੍ਰਹਿ ਮੰਤਰਾਲਾ ਦਾ ਫੈਸਲਾ- ਦਿੱਲੀ 'ਚ ਤਾਇਨਾਤ ਹੋਣਗੇ 1500 ਜਵਾਨ
ਨਵੀਂ ਦਿੱਲੀ - ਗਣਤੰਤਰ ਦਿਵਸ ਮੌਕੇ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਕਿਸਾਨਾਂ ਦੇ ਪ੍ਰਦਰਸ਼ਨ ਨੇ ਮਾਹੌਲ ਗਰਮ ਕਰ ਦਿੱਤਾ ਹੈ। ਮੰਗਲਵਾਰ ਸਵੇਰੇ ​ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਕਈ ਥਾਵਾਂ 'ਤੇ ਪੁਲਸ ਅਤੇ ਕਿਸਾਨਾਂ ਵਿਚਾਲੇ ਟਕਰਾਅ ਹੋਇਆ।

ਜੋਗਿੰਦਰ ਸਿੰਘ ਉਗਰਾਹਾਂ ਨੇ ਲਾਲ ਕਿਲੇ 'ਚ ਵਾਪਰੀ ਘਟਨਾ 'ਤੇ ਦਿੱਲੀ ਪੁਲਸ ਦੀ ਕੀਤੀ ਨਿੰਦਾ
ਨਵੀਂ ਦਿੱਲੀ - ਗਣਤੰਤਰ ਦਿਵਸ ਮੌਕੇ ਕਿਸਾਨਾਂ ਵਲੋਂ ਅੱਜ ਟਰੈਕਟਰ ਪਰੇਡ ਕੱਢੀ ਗਈ। ਕਿਸਾਨਾਂ ਅਤੇ ਪੁਲਸ ਵਿਚਾਲੇ ਝੜਪਾਂ ਵੀ ਹੋਈਆਂ। ਜਿਸ ਤੋਂ ਬਾਅਦ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਜੀ ਉਗਰਾਹਾਂ ਨੇ ਫੇਸਬੁੱਕ ਪੇਜ਼ 'ਤੇ ਇਕ ਵੀਡੀਓ ਪੋਸਟ ਕਰਦੇ ਹੋਏ ਇਸ ਘਟਨਾ 'ਤੇ ਦੁੱਖ ਪ੍ਰਗਟਾਇਆ ਅਤੇ ਦਿੱਲੀ ਪੁਲਸ ਕੀਤੀ ਗਈ ਕਾਰਵਾਈ ਨੂੰ ਨਿੰਦਣਯੋਗ ਕਰਾਰ ਦਿੱਤਾ।

ਗਣਤੰਤਰ ਦਿਵਸ ’ਤੇ ਕਿਸਾਨ ਪਰੇਡ ਦੌਰਾਨ ਹੋਈ ਹਿੰਸਾ ’ਤੇ ਨਵਜੋਤ ਸਿੱਧੂ ਨੇ ਆਖੀ ਵੱਡੀ ਗੱਲ
ਅੰਮ੍ਰਿਤਸਰ : ਗਣਤੰਤਰ ਦਿਵਸ ’ਤੇ ਦਿੱਲੀ ਵਿਚ ਕਿਸਾਨ ਪਰੇਡ ਦੌਰਾਨ ਹੋਈ ਘਟਨਾ ’ਤੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕੇਂਦਰ ਸਰਕਾਰ ਨੂੰ ਹਲੂਣਾ ਦਿੱਤਾ ਹੈ। ਨਵਜੋਤ ਸਿੱਧੂ ਨੇ ਟਵੀਟ ਕਰਦੇ ਹੋਏ ਆਖਿਆ ਹੈ ਕਿ ਜੇਕਰ ਤੁਸੀਂ ਇਤਿਹਾਸ ਤੋਂ ਸਬਕ ਨਹੀਂ ਲੈਂਦੇ ਹੋ ਤਾਂ ਇਹ ਮੁੜ ਆਪਣੇ ਆਪ ਨੂੰ ਦੁਹਰਾਉਂਦਾ ਹੈ।

ਉੱਚ ਪੱਧਰੀ ਮੀਟਿੰਗ ਤੋਂ ਬਾਅਦ ਗ੍ਰਹਿ ਮੰਤਰਾਲਾ ਨੇ ਲਿਆ ਵੱਡਾ ਫ਼ੈਸਲਾ
ਨਵੀਂ ਦਿੱਲੀ— ਗਣਤੰਤਰ ਦਿਵਸ ਮੌਕੇ ਕਿਸਾਨ ਵਲੋਂ ਅੱਜ ਟਰੈਕਟਰ ਪਰੇਡ ਕੱਢੀ ਗਈ। ਕਿਸਾਨਾਂ ਅਤੇ ਪੁਲਸ ਵਿਚਾਲੇ ਝੜਪਾਂ ਵੀ ਹੋਈਆਂ। ਜਿਸ ਤੋਂ ਬਾਅਦ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਉੱਚ ਪੱਧਰੀ ਮੀਟਿੰਗ ਸੱਦੀ।

ਕਿਸਾਨ ਅੰਦੋਲਨ: ਹਰਿਆਣਾ ਦੇ ਫਰੀਦਾਬਾਦ ਜ਼ਿਲ੍ਹੇ ’ਚ ਧਾਰਾ 144 ਲਾਗੂ
ਫਰੀਦਾਬਾਦ– ਕਿਸਾਨਾਂ ਦੀ ਟਰੈਕਟਰ ਪਰੇਡ ’ਚ ਜੁਟੇ ਪ੍ਰਦਰਸ਼ਨਕਾਰੀਆਂ ਦੀਆਂ ਪੁਲਸ ਨਾਲ ਹਿੰਸਕ ਝੜਪਾਂ ਹੋ ਰਹੀਆਂ ਹਨ। ਜਿਥੇ ਪੁਲਸ ਪ੍ਰਦਰਸ਼ਨਕਾਰੀਆਂ ਨੂੰ ਅੱਗੇ ਵਧਣ ਤੋਂ ਰੋਕ ਰਹੀ ਹੈ ਉਥੇ ਹੀ ਪ੍ਰਦਰਸ਼ਨਕਾਰੀ ਪਿੱਛੇ ਹਟਣ ਲਈ ਤਿਆਰ ਨਹੀਂ ਹਨ। 

ਕਿਸਾਨਾਂ ਦੇ ਪ੍ਰਦਰਸ਼ਨ ਨੂੰ ਵੇਖਦੇ ਹੋਏ ਲਾਲ ਕਿਲ੍ਹਾ ਬੰਦ ਕਰਨ ਦਾ ਹੁਕਮ, ਚੱਲੀ ਗੋਲੀ
ਨਵੀਂ ਦਿੱਲੀ : ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਮੁਕਰਬਾ ਚੌਕ, ਟਰਾਂਸਪੋਰਟ ਨਗਰ, ਆਈ.ਟੀ.ਓ. ਅਤੇ ਅਕਸ਼ਰਧਾਮ ਸਮੇਤ ਹੋਰ ਸਥਾਨਾਂ ’ਤੇ ਹੋਏ ਟਕਰਾਅ ਦੌਰਾਨ ਕਿਸਾਨਾਂ ਦੇ ਇਕ ਜੱਥੇ ਨੇ ਲਾਲ ਕਿਲ੍ਹਾ ਕੰਪਲੈਕਸ ਵਿਚ ਪਹੁੰਚ ਕੇ ਕੇਸਰੀ ਝੰਡਾ ਲਹਿਰਾ ਦਿੱਤਾ।

ਪਰੇਡ ਦੌਰਾਨ ਵਾਪਰੀਆਂ ਹਿੰਸਕ ਘਟਨਾਵਾਂ 'ਤੇ ਸੰਯੁਕਤ ਕਿਸਾਨ ਮੋਰਚੇ ਦਾ ਪਹਿਲਾ ਬਿਆਨ ਆਇਆ ਸਾਹਮਣੇ
ਨਵੀਂ ਦਿੱਲੀ : ਦਿੱਲੀ 'ਚ ਕਿਸਾਨ ਪਰੇਡ ਦੌਰਾਨ ਵਾਪਰੀਆਂ ਹਿੰਸਕ ਘਟਨਾਵਾਂ ਦੀ ਸੰਯੁਕਤ ਕਿਸਾਨ ਮੋਰਚੇ ਨੇ ਨਿੰਦਾ ਕੀਤੀ ਹੈ। ਮੋਰਚੇ ਵੱਲੋਂ ਬਿਆਨ ਦਿੱਤਾ ਗਿਆ ਹੈ ਕਿ ਅਸੀਂ ਅੱਜ ਦੇ ਕਿਸਾਨ ਗਣਤੰਤਰ ਦਿਵਸ ਪਰੇਡ ਵਿਚ ਬੇਮਿਸਾਲ ਸ਼ਮੂਲੀਅਤ ਲਈ ਕਿਸਾਨਾਂ ਦਾ ਧੰਨਵਾਦ ਕਰਦੇ ਹਾਂ ਅਤੇ ਹਿੰਸਕ ਘਟਨਾਵਾਂ ਦੀ ਨਿੰਦਾ ਕਰਦੇ ਹਾਂ।

ਟਰੈਕਟਰ ਪਰੇਡ ਮੌਕੇ ਰਾਕੇਸ਼ ਟਿਕੈਤ ਦਾ ਵੱਡਾ ਬਿਆਨ, ਕਿਹਾ- ਪੁਲਸ ਨੇ ਜਾਣਬੁੱਝ ਕੇ ਕੀਤਾ ਲਾਠੀਚਾਰਜ
ਨਵੀਂ ਦਿੱਲੀ- ਖੇਤੀ ਕਾਨੂੰਨਾਂ ਵਿਰੁੱਧ ਪਿਛਲੇ 2 ਮਹੀਨਿਆਂ ਤੋਂ ਅੰਦੋਲਨ ਕਰ ਰਹੇ ਕਿਸਾਨ ਦਿੱਲੀ 'ਚ ਟਰੈਕਟਰ ਮਾਰਚ ਕੱਢ ਰਹੇ ਹਨ। ਟਰੈਕਟਰ ਪਰੇਡ ਦੌਰਾਨ ਹੋਏ ਹੰਗਾਮੇ 'ਤੇ ਕਿਸਾਨ ਆਗੂ ਰਾਕੇਸ਼ ਟਿਕੈਤ ਦਾ ਬਿਆਨ ਸਾਹਮਣੇ ਆਇਆ ਹੈ।


Bharat Thapa

Content Editor

Related News