ਜਾਣੋ 5 ਮਿੰਟਾਂ ''ਚ ਪੰਜਾਬ ਦੇ ਤਾਜ਼ਾ ਹਾਲਾਤ
Tuesday, Dec 01, 2020 - 10:51 PM (IST)
ਖਬਰਾਂ ਦੀ ਪੂਰੀ ਜਾਣਕਾਰੀ ਹਾਸਲ ਕਰਨ ਲਈ ਸਿਰਲੇਖ 'ਤੇ ਕਰੋ ਕਲਿੱਕ-
ਸਰਕਾਰ-ਕਿਸਾਨਾਂ ਦੀ ਮੀਟਿੰਗ ਰਹੀ ਬੇਨਤੀਜਾ, 3 ਦਸੰਬਰ ਨੂੰ ਮੁੜ ਹੋਵੇਗੀ ਗੱਲਬਾਤ
ਨਵੀਂ ਦਿੱਲੀ - ਲੰਬੇ ਘਮਾਸਾਨ ਤੋਂ ਬਾਅਦ ਅੱਜ ਕਿਸਾਨ ਅਤੇ ਸਰਕਾਰ ਵਿਚਾਲੇ ਗੱਲਬਾਤ ਹੋਈ। ਦਿੱਲੀ ਦੇ ਵਿਗਿਆਨ ਭਵਨ 'ਚ ਕਿਸਾਨ ਸੰਗਠਨਾਂ ਅਤੇ ਕੇਂਦਰ ਸਰਕਾਰ ਵਿਚਾਲੇ ਕਰੀਬ 4 ਘੰਟੇ ਤੱਕ ਬੈਠਕ ਚੱਲੀ। ਹਾਲਾਂਕਿ ਇਹ ਗੱਲਬਾਤ ਬੇਨਤੀਜਾ ਰਹੀ। 3 ਦਸੰਬਰ ਨੂੰ ਇੱਕ ਵਾਰ ਫਿਰ ਕਿਸਾਨ ਸੰਗਠਨਾਂ ਅਤੇ ਕੇਂਦਰ ਸਰਕਾਰ ਵਿਚਾਲੇ ਬੈਠਕ ਹੋਵੇਗੀ।
'ਜਗ ਬਾਣੀ' ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ 'ਤੇ ਕਰੋ ਕਲਿੱਕ-
https://play.google.com/store/apps/details?id=com.jagbani&hl=en
ਕਿਸਾਨ ਅੰਦੋਲਨ 'ਤੇ ਸੁਖਬੀਰ ਬਾਦਲ ਦਾ ਵੱਡਾ ਬਿਆਨ, ਕੇਂਦਰ ਨੂੰ ਨਤੀਜੇ ਭੁਗਤਣ ਦੀ ਦਿੱਤੀ ਚਿਤਾਵਨੀ
ਪਟਿਆਲਾ/ਰੱਖੜਾ (ਬਲਜਿੰਦਰ, ਰਾਣਾ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਕਿਸਾਨਾਂ ਨਾਲ ਕੀਤੇ ਜਾਣ ਵਾਲੇ ਅੱਤਿਆਚਾਰ ਦਾ ਨਤੀਜਾ ਭੁਗਤਣਾ ਪਏਗਾ। ਜੇਕਰ ਦੇਸ਼ ਦੇ ਅੰਨਦਾਤਾ ਨਾਲ ਇਸ ਤਰ੍ਹਾਂ ਦਾ ਵਿਵਹਾਰ ਕੀਤਾ ਜਾ ਰਿਹਾ ਹੈ ਤਾਂ ਉਸ ਨੂੰ ਕਿਵੇਂ ਬਰਦਾਸ਼ਤ ਕੀਤਾ ਜਾ ਸਕਦਾ ਹੈ।
ਕਿਸਾਨਾਂ ਦੇ ਫ਼ੌਲਾਦੀ ਹੌਂਸਲੇ, ਘਰ-ਬਾਰ ਦੀ ਫ਼ਿਕਰ ਲਾਹ, ਸੜਕਾਂ 'ਤੇ ਲਾਏ ਡੇਰੇ (ਤਸਵੀਰਾਂ)
ਨਵੀਂ ਦਿੱਲੀ— ਕੇਂਦਰ ਦੇ ਨਵੇਂ 3 ਖੇਤੀ ਕਾਨੂੰਨਾਂ ਖ਼ਿਲਾਫ਼ ਅੱਜ ਅੰਨਦਾਤਾ ਦਿੱਲੀ ਦੀਆਂ ਸੜਕਾਂ 'ਤੇ ਡਟਿਆ ਹੋਇਆ ਹੈ। ਕੇਂਦਰ ਸਰਕਾਰ ਵਲੋਂ ਕਿਹਾ ਜਾ ਰਿਹਾ ਹੈ ਕਿ ਇਹ ਬਿੱਲ ਕਿਸਾਨਾਂ ਦੇ ਫਾਇਦੇ ਲਈ ਹਨ ਪਰ ਕਿਸਾਨਾਂ ਨੂੰ ਡਰ ਹੈ ਕਿ ਇਨ੍ਹਾਂ ਕਾਨੂੰਨਾਂ ਕਾਰਨ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਖਤਮ ਹੋ ਜਾਵੇਗੀ।
ਕਿਸਾਨ ਧਰਨੇ 'ਚ ਸ਼ਾਮਲ ਬਜ਼ੁਰਗ ਬੇਬੇ ਨੇ ਕੰਗਣਾ ਰਣੌਤ ਨੂੰ ਦਿੱਤਾ ਮੋੜਵਾਂ ਜਵਾਬ
ਬਠਿੰਡਾ (ਕੁਨਾਲ ਬਾਂਸਲ): ਬਾਲੀਵੁੱਡ ਅਦਾਕਾਰਾ ਕੰਗਣਾ ਰਣੌਤ ਦੇ ਟਵੀਟ ਦਾ ਜਵਾਬ ਦਿੰਦੇ ਹੋਏ ਕਰੀਬ 85 ਸਾਲਾ ਬਜ਼ੁਰਗ ਬੀਬੀ ਨੇ ਕੰਗਣਾ ਰਣੌਤ ਦੇ ਖ਼ਿਲਾਫ ਰੋਸ ਜਤਾਇਆ ਹੈ। ਦਰਅਸਲ ਬਾਲੀਵੁੱਡ ਅਦਾਕਾਰ ਕੰਗਨਾ ਰਣੌਤ ਨੇ ਪਿਛਲੇ ਦਿਨੀਂ ਬਠਿੰਡਾ ਦੇ ਪਿੰਡ ਬਹਾਦੁਰਗੜ੍ਹ ਜੰਡਿਆ ਦੀ 85 ਸਾਲਾ ਬਜ਼ੁਰਗ ਬੀਬੀ ਦੀ ਫੋਟੋ ਟਵੀਟ ਕਰਦਿਆਂ ਲਿਖਿਆ ਸੀ ਕਿ 100 ਰੁਪਏ ਨਾਲ ਮਜ਼ਦੂਰੀ 'ਤੇ ਬੀਬੀਆਂ ਵੀ ਕਿਸਾਨਾਂ ਦੇ ਸੰਘਰਸ਼ 'ਚ ਸ਼ਾਮਲ ਹੋ ਰਹੀਆਂ ਹਨ।
ਐਮੀ ਵਿਰਕ ਦੇ ਇਹ ਬੋਲ ਕੰਗਨਾ ਰਣੌਤ ਕੋਲੋਂ ਨਹੀਂ ਹੋਣੇ ਬਰਦਾਸ਼ਤ
ਜਲੰਧਰ (ਬਿਊਰੋ)– ਇਹ ਤਾਂ ਸਾਰੇ ਜਾਣਦੇ ਹਨ ਕਿ ਕੰਗਨਾ ਰਣੌਤ ਆਏ ਦਿਨ ਵਿਵਾਦਾਂ ਦਾ ਹਿੱਸਾ ਬਣੀ ਰਹਿੰਦੀ ਹੈ, ਫਿਰ ਕਿਸਾਨ ਧਰਨਿਆਂ ਬਾਰੇ ਬੋਲਣ ’ਚ ਉਹ ਕਿਵੇਂ ਪਿੱਛੇ ਰਹਿ ਸਕਦੀ ਸੀ। ਹਾਲਾਂਕਿ ਉਹ ਕਿਸਾਨਾਂ ਦੇ ਹੱਕ ’ਚ ਨਹੀਂ, ਸਗੋਂ ਉਨ੍ਹਾਂ ਦੇ ਵਿਰੋਧ ’ਚ ਆਏ ਦਿਨ ਟਵੀਟ ਕਰਦੀ ਰਹਿੰਦੀ ਹੈ, ਜਿਸ ਕਾਰਨ ਉਸ ਨੂੰ ਲੋਕਾਂ ਦੇ ਗੁੱਸੇ ਦਾ ਸ਼ਿਕਾਰ ਹੋਣਾ ਪੈਂਦਾ ਹੈ।
ਹੁਸ਼ਿਆਰਪੁਰ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ, ਸੀ.ਸੀ.ਟੀ.ਵੀ. ਕੈਮਰਾ ਦੇਖ ਉੱਡੇ ਹੋਸ਼
ਹੁਸ਼ਿਆਰਪੁਰ (ਅਮਰੀਕ ਕੁਮਾਰ): ਅੱਜ ਪਿੰਡ ਫਾਂਬੜਾ (ਹੁਸ਼ਿਆਰਪੁਰ) ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਬੇਅਦਬੀ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਪਿੰਡ ਅੰਦਰ ਪ੍ਰਭਾਤ ਫੇਰੀਆਂ ਕੱਢੀਆਂ ਜਾ ਰਹੀਆਂ ਸਨ ਤੇ ਗੁਰਦੁਆਰਾ ਸਾਹਿਬ ਵਿਖੇ ਰੱਖੇ ਸ੍ਰੀ ਸਹਿਜ ਪਾਠ ਜੀ ਦੇ ਭੋਗ ਅੱਜ ਪਾਏ ਜਾਣੇ ਸਨ ਤੇ ਪ੍ਰਭਾਤ ਫੇਰੀ ਤੋਂ ਬਾਅਦ ਸੰਗਤ ਆਪੋ-ਆਪਣੇ ਘਰਾਂ ਨੂੰ ਚਲੇ ਗਈ ਤੇ ਕੁੱਝ ਸਿੰਘ ਗੁਰਦੁਆਰਾ ਵਿਖੇ ਹੀ ਹਾਲ ਤੋਂ ਬਾਹਰ ਕੰਮ ਕਰ ਰਹੇ ਸਨ।
ਕਿਸਾਨ ਧਰਨਿਆਂ ਖਿਲਾਫ ਬੋਲਣ ਵਾਲਿਆਂ ’ਤੇ ਭੜਕਿਆ ਦਿਲਜੀਤ ਦੋਸਾਂਝ, ਇੰਝ ਲਾਈ ਕਲਾਸ
ਜਲੰਧਰ (ਬਿਊਰੋ)– ਕਿਸਾਨ ਅੰਦੋਲਨ ਨੇ ਹੁਣ ਸੋਸ਼ਲ ਮੀਡੀਆ ’ਤੇ ਵੀ ਅੱਗ ਫੜ ਲਈ ਹੈ। ਜਿਥੇ ਸੜਕਾਂ ’ਤੇ ਕਿਸਾਨ ਆਪਣੇ ਹੱਕਾਂ ਦੀ ਮੰਗ ਕਰ ਰਹੇ ਹਨ, ਉਥੇ ਪੰਜਾਬ ਦੇ ਆਮ ਲੋਕ ਤੇ ਕਲਾਕਾਰ ਸੋਸ਼ਲ ਮੀਡੀਆ ਰਾਹੀਂ ਇਸ ਅੰਦੋਲਨ ਨੂੰ ਅੰਤਰਰਾਸ਼ਟਰੀ ਪੱਧਰ ਤਕ ਪਹੁੰਚਾਉਣ ’ਚ ਪੂਰਾ ਜ਼ੋਰ ਲਗਾ ਰਹੇ ਹਨ। ਹਾਲ ਹੀ ’ਚ ਕਈ ਪੰਜਾਬੀ ਕਲਾਕਾਰਾਂ ਵਲੋਂ ਟਵਿਟਰ ’ਤੇ ਕਿਸਾਨ ਧਰਨਿਆਂ ਸਬੰਧੀ ਹੈਸ਼ਟੈਗ ਚਲਾ ਕੇ ਟਵੀਟਸ ਕੀਤੇ ਜਾ ਰਹੇ ਹਨ।
ਜੱਸ ਬਾਜਵਾ ਬੱਝਿਆ ਵਿਆਹ ਦੇ ਬੰਧਨ ’ਚ, ਸੋਸ਼ਲ ਮੀਡੀਆ ’ਤੇ ਖੁਦ ਸਾਂਝੀ ਕੀਤੀ ਵੀਡੀਓ
ਜਲੰਧਰ (ਵੈੱਬ ਡੈਸਕ) - ਪੰਜਾਬੀ ਗਾਇਕ ਤੇ ਅਦਾਕਾਰ ਜੱਸ ਬਾਜਵਾ ਇਨ੍ਹੀਂ ਦਿਨੀਂ ਕਿਸਾਨ ਅੰਦੋਲਨ 'ਚ ਕਿਸਾਨਾਂ ਦਾ ਪੂਰਾ ਸਾਥ ਦੇ ਰਹੇ ਹਨ। ਇਸੇ ਦੌਰਾਨ ਜੱਸ ਬਾਜਵਾ ਦੇ ਵਿਆਹ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਲੱਗੀਆਂ। ਦਰਅਸਲ, ਬੀਤੇ ਦਿਨੀਂ ਜੱਸ ਬਾਜਵਾ ਵਿਆਹ ਦੇ ਪਵਿੱਤਰ ਬੰਧਨ 'ਚ ਬੱਝ ਗਏ ਹਨ।
ਕੈਨੇਡਾ ਤੱਕ ਪੁੱਜਿਆ ਕੇਂਦਰ ਦੇ ਖੇਤੀ ਕਾਨੂੰਨਾਂ ਦਾ ਸੇਕ, ਕਿਸਾਨਾਂ ਦੇ ਹੱਕ 'ਚ ਆਏ ਜਸਟਿਨ ਟਰੂਡੋ
ਓਟਾਵਾ (ਬਿਊਰੋ): ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ, ਭਾਰਤ ਦੀ ਨਰਿੰਦਰ ਮੋਦੀ ਸਰਕਾਰ ਦੇ ਨਵੇਂ ਖੇਤੀ ਕਾਨੂੰਨਾਂ ਵਿਰੁੱਧ ਭਾਰਤ ਵਿਚ ਕਿਸਾਨਾਂ ਦੁਆਰਾ ਕੀਤੇ ਜਾ ਰਹੇ ਵਿਰੋਧ ਪ੍ਰਦਰਸ਼ਨਾਂ ਬਾਰੇ ਬੋਲਣ ਵਾਲੇ ਪਹਿਲੇ ਅੰਤਰਰਾਸ਼ਟਰੀ ਨੇਤਾ ਬਣ ਗਏ ਹਨ। ਪ੍ਰਧਾਨ ਮੰਤਰੀ ਟਰੂਡੋ ਨੇ ਭਾਰਤ ਦੇ ਕਿਸਾਨਾਂ ਦੇ ਹੱਕਾਂ ਦੀ ਗੱਲ ਕਰਦਿਆਂ ਕੈਨੇਡੀਅਨ ਪਹਿਚਾਣ ਨੂੰ ਮੁੜ ਸਰਬੱਤ ਦੇ ਭਲੇ ਦੇ ਅਲੰਬਰਦਾਰ ਵਜੋਂ ਦੁਹਰਾਉਂਦਿਆਂ ਜਗਤ ਗੁਰੂ ਨੂੰ ਯਾਦ ਕੀਤਾ।