ਜਾਣੋ 5 ਮਿੰਟਾਂ ''ਚ ਪੰਜਾਬ ਦੇ ਤਾਜ਼ਾ ਹਾਲਾਤ
Tuesday, Dec 08, 2020 - 09:34 PM (IST)
ਖਬਰਾਂ ਦੀ ਪੂਰੀ ਜਾਣਕਾਰੀ ਹਾਸਲ ਕਰਨ ਲਈ ਸਿਰਲੇਖ 'ਤੇ ਕਰੋ ਕਲਿੱਕ-
ਕਿਸਾਨਾਂ ਨੇ ਪੇਸ਼ ਕੀਤੀ ਮਿਸਾਲ, ਸ਼ਾਂਤੀਪੂਰਣ ਰਿਹਾ ਭਾਰਤ ਬੰਦ : ਕੈਪਟਨ
ਚੰਡੀਗੜ੍ਹ : ਖੇਤੀ ਕਾਨੂੰਨਾਂ ਨੂੰ ਕਿਸਾਨ ਵਿਰੋਧੀ ਅਤੇ ਸਬੰਧਿਤ ਧਿਰਾਂ ਨਾਲ ਵਿਚਾਰੇ ਬਗੈਰ ਲਿਆਉਣ ਦੀ ਗੱਲ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਕਿਹਾ ਕਿ ਭਾਰਤ ਬੰਦ ਰਾਹੀਂ ਕਿਸਾਨਾਂ ਦੇ ਏਕੇ ਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਅਤੇ ਬਾਅਦ ਵਿੱਚ ਖੇਤੀਬਾੜੀ ਸੁਧਾਰਾਂ 'ਤੇ ਵਿਸਥਾਰ 'ਚ ਚਰਚਾ ਕਰਨ ਦੀ ਅਹਿਮੀਅਤ ਨੂੰ ਦਰਸਾ ਦਿੱਤਾ ਹੈ।
'ਜਗ ਬਾਣੀ' ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ 'ਤੇ ਕਰੋ ਕਲਿੱਕ-
https://play.google.com/store/apps/details?id=com.jagbani&hl=en
ਗੀਤਕਾਰ ਤੇ ਗਾਇਕ ਸੁੱਖ ਖਰੌੜ ’ਤੇ ਪੁਲਸ ਵਲੋਂ ਲਾਠੀਚਾਰਜ, ਅੱਖ ਕੀਤੀ ਜ਼ਖਮੀ
ਚੰਡੀਗੜ੍ਹ (ਬਿਊਰੋ)– ਪੰਜਾਬੀ ਗੀਤਕਾਰ ਤੇ ਗਾਇਕ ਸੁੱਖ ਖਰੌੜ (ਰੱਬ ਸੁੱਖ ਰੱਖੇ) ’ਤੇ ਪੁਲਸ ਵਲੋਂ ਲਾਠੀਚਾਰਜ ਕੀਤਾ ਗਿਆ ਹੈ। ਇਸ ਗੱਲ ਦੀ ਜਾਣਕਾਰੀ ਸੁੱਖ ਖਰੌੜ ਵਲੋਂ ਇੰਸਟਾਗ੍ਰਾਮ ’ਤੇ ਇਕ ਵੀਡੀਓ ਸਾਂਝੀ ਕਰਕੇ ਦਿੱਤੀ ਗਈ ਹੈ। ਵੀਡੀਓ ’ਚ ਸੁੱਖ ਖਰੌੜ ਦੀ ਖੱਬੀ ਅੱਖ ਵੀ ਜ਼ਖਮੀ ਹੋਈ ਨਜ਼ਰ ਆ ਰਹੀ ਹੈ।
ਸੰਨੀ ਦਿਓਲ ਨੂੰ ਦੇਖੋ ਕੀ ਬੋਲ ਗਈ ਦਿਲਪ੍ਰੀਤ ਢਿੱਲੋਂ ਦੀ ਪਤਨੀ ਅੰਬਰ ਧਾਲੀਵਾਲ
ਜਲੰਧਰ (ਬਿਊਰੋ)– ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ਦੀ ਪਤਨੀ ਅੰਬਰ ਧਾਲੀਵਾਲ ਸੋਸ਼ਲ ਮੀਡੀਆ ’ਤੇ ਕਾਫੀ ਐਕਟਿਵ ਰਹਿੰਦੀ ਹੈ। ਅੰਬਰ ਧਾਲੀਵਾਲ ਕਿਸਾਨੀ ਸੰਘਰਸ਼ ’ਚ ਡਟੀ ਹੋਈ ਹੈ ਤੇ ਵਿਦੇਸ਼ ਰਹਿੰਦਿਆਂ ਵੀ ਉਹ ਸੋਸ਼ਲ ਮੀਡੀਆ ਰਾਹੀਂ ਕਿਸਾਨੀ ਕਾਨੂੰਨਾਂ ਦਾ ਵਿਰੋਧ ਕਰ ਰਹੀ ਹੈ।
ਕਿਸਾਨ ਅੰਦੋਲਨ 'ਚ ਇਕ ਹੋਰ ਕਿਸਾਨ ਦਾ ਦਿਹਾਂਤ, ਰਵਿੰਦਰ ਗਰੇਵਾਲ ਨੇ ਪੋਸਟ ਸਾਂਝੀ ਕਰ ਦਿੱਤੀ ਸ਼ਰਧਾਂਜਲੀ
ਜਲੰਧਰ (ਬਿਊਰੋ) - ਕਿਸਾਨਾਂ ਦਾ ਖੇਤੀ ਬਿੱਲਾਂ ਦੇ ਵਿਰੋਧ 'ਚ ਧਰਨਾ ਪ੍ਰਦਰਸ਼ਨ ਜਾਰੀ ਹੈ। ਕਿਸਾਨ ਖੇਤੀ ਬਿੱਲਾਂ ਨੂੰ ਰੱਦ ਕਰਵਾਉਣ ਦੀ ਮੰਗ ਕਰ ਰਹੇ ਹਨ। ਕੜਾਕੇ ਦੀ ਠੰਡ 'ਚ ਦਿੱਲੀ ਬਾਰਡਰ 'ਤੇ ਧਰਨਾ ਲਾਈ ਬੈਠੇ ਇਨ੍ਹਾਂ ਕਿਸਾਨਾਂ 'ਚ ਬਜ਼ੁਰਗ, ਜਵਾਨ ਅਤੇ ਹੁਣ ਨੌਜਵਾਨ ਬੱਚੇ ਵੀ ਸ਼ਾਮਲ ਹੋ ਚੁੱਕੇ ਹਨ। ਠੰਡ ਦੇ ਬਾਵਜੂਦ ਵੀ ਬਜ਼ੁਰਗ ਕਿਸਾਨਾਂ ਦੇ ਉਤਸ਼ਾਹ 'ਚ ਕੋਈ ਕਮੀ ਨਹੀਂ ਵੇਖਣ ਨੂੰ ਮਿਲ ਰਹੀ।
ਸੰਘਰਸ਼ ਦੌਰਾਨ ਦਿਲ ਦਾ ਦੌਰਾ ਪੈਣ ਨਾਲ ਬਜ਼ੁਰਗ ਕਿਸਾਨ ਬੀਬੀ ਦੀ ਮੌਤ
ਭਵਾਨੀਗੜ੍ਹ (ਵਿਕਾਸ, ਸੰਜੀਵ,ਕਾਂਸਲ): 'ਭਾਰਤ ਬੰਦ' ਦੌਰਾਨ ਭਵਾਨੀਗੜ੍ਹ ਨੇੜੇ ਕਾਲਾਝਾੜ ਟੋਲ ਪਲਾਜ਼ਾ 'ਤੇ ਚੱਲ ਰਹੇ ਧਰਨੇ 'ਚ ਸ਼ਾਮਲ ਪਿੰਡ ਘਰਾਚੋਂ ਦੀ ਬਜ਼ੁਰਗ ਕਿਸਾਨ ਬੀਬੀ ਗੁਰਮੇਲ ਕੌਰ (70) ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਜਾਣ ਦੀ ਖ਼ਬਰ ਹੈ। ਮੌਤ ਦੀ ਖਬਰ ਤੋਂ ਬਾਅਦ ਕਿਸਾਨਾਂ 'ਚ ਸ਼ੋਗ ਦੀ ਲਹਿਰ ਫੈਲ ਗਈ।
ਖ਼ਾਸ ਖ਼ਬਰ : 'ਭਾਰਤ ਬੰਦ' ਦੌਰਾਨ ਸਰਕਾਰੀ ਬੈਂਕਾਂ ਦੇ ਬਾਹਰ ਵੀ ਲਟਕੇ ਵੱਡੇ-ਵੱਡੇ 'ਤਾਲੇ'
ਸਮਰਾਲਾ (ਸੰਜੇ ਗਰਗ) : ਕੇਂਦਰ ਸਰਕਾਰ ਖ਼ਿਲਾਫ਼ ਅੱਜ 8 ਦਸੰਬਰ ਨੂੰ ਕਿਸਾਨ ਜੱਥੇਬੰਦੀਆਂ ਵੱਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਨੂੰ ਵੇਖਦੇ ਹੋਏ ਕੇਂਦਰ ਸਰਕਾਰ ਨੇ ਪਹਿਲਾ ਹੀ ਇਕ ਐਡਵਾਈਜ਼ਰੀ ਜਾਰੀ ਕੀਤੀ ਸੀ ਅਤੇ ਸਾਰੇ ਸੂਬਿਆਂ ਨੂੰ ਸਾਫ਼ ਤੌਰ ’ਤੇ ਕਿਹਾ ਸੀ ਕਿ ਜ਼ਬਰੀ ਬੰਦ ਕਰਵਾਉਣ ਵਾਲੇ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਕਾਨੂੰਨ ਵਿਵਸਥਾ ਬਣਾਏ ਰੱਖਣ ਲਈ ਸੂਬੇ ਸਾਰੇ ਲੋੜੀਂਦੇ ਕਦਮ ਚੁੱਕਣ ਪਰ ਕੇਂਦਰ ਸਰਕਾਰ ਦੀ ਇਸ ਜਾਰੀ ਐਡਵਾਈਜ਼ਰੀ ਦੇ ਬਾਵਜੂਦ ਇਕ ਵੱਡੀ ਖ਼ਬਰ ਨਿਕਲ ਕੇ ਇਹ ਸਾਹਮਣੇ ਆ ਰਹੀ ਹੈ ਕਿ ਸਰਕਾਰੀ ਖੇਤਰ ਦੇ ਕਈ ਵੱਡੇ ਬੈਂਕਾਂ ਸਮੇਤ ਕਈ ਹੋਰ ਨਿੱਜੀ ਖੇਤਰ ਦੇ ਬੈਂਕ ਵੀ ਅੱਜ ਬੰਦ ਪਏ ਹਨ।
ਭਾਰਤ ਬੰਦ: ਟਵਿੱਟਰ 'ਤੇ ਵੀ ਟਰੈਂਡ ਕਰਨ ਲੱਗਾ 'ਆਜ ਭਾਰਤ ਬੰਦ ਹੈ' ਦਾ ਹੈਸ਼ਟੈਗ
ਜਲੰਧਰ (ਹਰਨੇਕ ਸਿੰਘ ਸੀਚੇਵਾਲ): ਕੇਂਦਰ ਦੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰਦਿਆਂ ਕਿਸਾਨ ਜਥੇਬੰਦੀਆਂ ਨੇ ਅੱਜ 8 ਦਸੰਬਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਹੈ। ਪਿਛਲੇ 12 ਦਿਨਾਂ ਤੋਂ ਦਿੱਲੀ ਦੀਆਂ ਸਰਹੱਦਾਂ 'ਤੇ ਪ੍ਰਦਰਸ਼ਨ ਕਰ ਰਹੇ ਕਿਸਾਨ ਆਗੂਆਂ ਅਤੇ ਸਰਕਾਰ ਦਰਮਿਆਨ ਹੋਈ ਗੱਲਬਾਤ ਦਾ ਹੁਣ ਤੱਕ ਕੋਈ ਠੋਸ ਨਤੀਜਾ ਨਹੀਂ ਨਿਕਲਿਆ ਹੈ। ਹਾਲਾਂਕਿ ਕੱਲ੍ਹ 9 ਦਸੰਬਰ ਨੂੰ ਇਕ ਵਾਰ ਫਿਰ ਤੋਂ ਕਿਸਾਨ ਜੱਥੇਬੰਦੀਆਂ ਅਤੇ ਕੇਂਦਰ ਸਰਕਾਰ ਵਿਚਾਲੇ ਗੱਲਬਾਤ ਹੋਵੇਗੀ।
ਵਿਰੋਧ ਤੋਂ ਬਾਅਦ ਗੁਰਦਾਸ ਮਾਨ ਸੋਸ਼ਲ ਮੀਡੀਆ ’ਤੇ ਹੋਏ ਭਾਵੁਕ, ਕਿਹਾ- ‘ਮੈਂ ਹਮੇਸ਼ਾ ਕਿਸਾਨਾਂ ਦੇ ਨਾਲ ਰਹਾਂਗਾ’
ਜਲੰਧਰ (ਵੈੱਬ ਡੈਸਕ) - ਖੇਤੀ ਕਾਨੂੰਨਾਂ ਨੂੰ ਲੈ ਕੇ ਦਿੱਲੀ ਬਾਰਡਰ 'ਤੇ ਪ੍ਰਦਰਸ਼ਨ ਕਰ ਰਹੇ ਕਿਸਾਨ ਸੰਗਠਨਾਂ ਨੂੰ ਪੰਜਾਬੀ ਗਾਇਕਾਂ ਅਤੇ ਕਲਾਕਾਰਾਂ ਦਾ ਭਾਰੀ ਸਮਰਥਨ ਮਿਲ ਰਿਹਾ ਹੈ। ਬੀਤੇ ਦਿਨੀਂ ਕਿਸਾਨਾਂ ਦੇ ਸਮਰਥਨ 'ਚ ਪੰਜਾਬੀ ਗਾਇਕ ਗੁਰਦਾਸ ਮਾਨ ਸਿੰਘੂ ਬਾਰਡਰ 'ਤੇ ਪਹੁੰਚੇ ਸਨ। ਸਿੰਘੂ ਬਾਰਡਰ 'ਤੇ ਕਿਸਾਨਾਂ ਦੇ ਸਮਰਥਨ 'ਚ ਗੁਰਦਾਸ ਮਾਨ ਦਾ ਪੁੱਤਰ ਗੁਰਿੱਕ ਮਾਨ ਵੀ ਪਹੁੰਚਿਆ ਸੀ।
ਭਾਰਤ ਬੰਦ : 'ਪੰਜਾਬ' ਦੇ ਨਾਲ ਖੜ੍ਹੇ ਹੋਏ ਕਈ ਸੂਬੇ, ਕਈ ਥਾਈਂ ਰੋਕੀਆਂ ਗਈਆਂ ਟਰੇਨਾਂ, ਯੂ. ਪੀ. 'ਚ ਹਾਈ ਅਲਰਟ
ਨਵੀਂ ਦਿੱਲੀ/ਚੰਡੀਗੜ੍ਹ : ਕੇਂਦਰ ਸਰਕਾਰ ਦੇ ਤਿੰਨ ਕਾਲੇ ਕਾਨੂੰਨਾਂ ਖ਼ਿਲਾਫ਼ ਕਿਸਾਨ ਜੱਥੇਬੰਦੀਆਂ ਵੱਲੋਂ ਅੱਜ ਭਾਰਤ ਬੰਦ ਦਾ ਐਲਾਨ ਕੀਤਾ ਗਿਆ ਹੈ, ਜਿਸ ਨੂੰ ਸਫ਼ਲ ਬਣਾਉਣ ਲਈ ਪੰਜਾਬ ਦੇ ਨਾਲ ਕਈ ਸੂਬੇ ਆ ਕੇ ਖੜ੍ਹੇ ਹੋ ਗਏ ਹਨ ਅਤੇ ਭਾਰਤ ਬੰਦ ਨੂੰ ਸਫ਼ਲ ਬਣਾਉਣ ਲਈ ਤਤਪਰ ਹਨ। ਪੰਜਾਬ 'ਚ ਭਾਰਤ ਬੰਦ ਦਾ ਪੂਰਾ ਅਸਰ ਦਿਖਾਈ ਦੇ ਰਿਹਾ ਹੈ ਅਤੇ ਇੱਥੇ ਦੁਕਾਨਾਂ ਅਤੇ ਬਾਜ਼ਾਰ ਮੁਕੰਮਲ ਤੌਰ 'ਤੇ ਬੰਦ ਹਨ। ਸੜਕਾਂ 'ਤੇ ਨਾ-ਮਾਤਰ ਆਵਾਜਾਈ ਹੈ।
ਭਾਰਤ ਬੰਦ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਛਿੜੀ ਜੰਗ, ਆਪਸ 'ਚ ਭਿੜੇ ਯੂਜ਼ਰਸ ਬੋਲੇ...
ਨਵੀਂ ਦਿੱਲੀ- ਖੇਤੀਬਾੜੀ ਕਾਨੂੰਨ ਵਿਰੁੱਧ ਸੜਕਾਂ 'ਤੇ ਉਤਰੇ ਹੋਏ ਕਿਸਾਨਾਂ ਨੇ ਅੱਜ ਭਾਰਤ ਬੰਦ ਬੁਲਾਇਆ ਹੈ। ਕਿਸਾਨ ਸੰਗਠਨਾਂ ਨੇ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਚੱਕਾ ਜਾਮ ਕਰਨ ਦੀ ਗੱਲ ਕਹੀ ਹੈ। ਕਿਸਾਨਾਂ ਦੇ ਸਮਰਥਨ 'ਚ ਕਈ ਸਿਆਸੀ ਦਲ ਵੀ ਉਤਰੇ ਹਨ।