ਜਾਣੋ 5 ਮਿੰਟਾਂ 'ਚ ਪੰਜਾਬ ਦੇ ਤਾਜ਼ਾ ਹਾਲਾਤ
Sunday, Sep 20, 2020 - 09:03 PM (IST)
ਖਬਰਾਂ ਦੀ ਪੂਰੀ ਜਾਣਕਾਰੀ ਹਾਸਲ ਕਰਨ ਲਈ ਸਿਰਲੇਖ 'ਤੇ ਕਰੋ ਕਲਿੱਕ-
ਪੰਜਾਬ ਸਰਕਾਰ ਵੱਲੋਂ 9ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਦਿਸ਼ਾ-ਨਿਰਦੇਸ਼ ਜਾਰੀ
ਲੁਧਿਆਣਾ (ਵਿੱਕੀ) : ਕੇਂਦਰੀ ਗ੍ਰਹਿ ਮੰਤਰਾਲੇ (ਐੱਮ.ਐੱਚ.ਏ.) ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਅਨਲਾਕ 4.0 ਦੇ ਦਿਸ਼ਾ-ਨਿਰਦੇਸ਼ਾਂ ਵਿਚ ਅੰਸ਼ਿਕ ਸੋਧ ਕਰਦਿਆਂ ਪੰਜਾਬ ਸਰਕਾਰ ਨੇ ਐਤਵਾਰ ਨੂੰ 9ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਿਰਫ਼ ਕੰਟੇਨਮੈਂਟ ਜ਼ੋਨ ਤੋਂ ਬਾਹਰ ਵਾਲੇ ਖੇਤਰਾਂ ਵਿਚ ਸਵੈ-ਇੱਛਾ ਦੇ ਆਧਾਰ 'ਤੇ ਅਧਿਆਪਕਾਂ ਤੋਂ ਸੇਧ ਲੈਣ ਲਈ ਆਪਣੇ ਸਕੂਲ ਜਾਣ ਦੀ ਆਗਿਆ ਦਿੱਤੀ ਗਈ ਹੈ।
'ਜਗ ਬਾਣੀ' ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ 'ਤੇ ਕਰੋ ਕਲਿੱਕ-
https://play.google.com/store/apps/details?id=com.jagbani&hl=en
ਸੁਖਬੀਰ ਦੀ ਰਾਸ਼ਟਰਪਤੀ ਨੂੰ ਖੇਤੀਬਾੜੀ ਬਿੱਲਾਂ 'ਤੇ ਹਸਤਾਖ਼ਰ ਨਾ ਕਰਨ ਦੀ ਅਪੀਲ
ਚੰਡੀਗੜ੍ਹ : ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਭਾਰਤ ਦੇ ਰਾਸ਼ਟਰਪਤੀ ਨੂੰ ਖੇਤੀਬਾੜੀ ਬਿੱਲਾਂ 'ਤੇ ਹਸਤਾਖਰ ਨਾ ਕਰਨ ਦੀ ਅਪੀਲ ਕੀਤੀ ਹੈ। ਅਕਾਲੀ ਦਲ ਦੇ ਪ੍ਰਧਾਨ ਨੇ ਰਾਸ਼ਟਰਪਤੀ ਨੇ ਅਪੀਲ ਕਰਦਿਆਂ ਆਖਿਆ ਹੈ ਕਿ ਉਹ ਖੇਤੀਬਾੜੀ ਬਿਲਾਂ 'ਤੇ ਹਸਤਾਖਰ ਨਾ ਕਰਨ ਅਤੇ ਪੁਨਰ ਵਿਚਾਰ ਲਈ ਉਨ੍ਹਾਂ ਨੂੰ ਪਾਰਲੀਮੈਂਟ ਵਿਚ ਭੇਜਣ।
ਪੰਜਾਬ 'ਚ ਐਤਵਾਰ ਨੂੰ ਕੋਰੋਨਾ ਕਾਰਣ 56 ਦੀ ਮੌਤ, 2160 ਨਵੇਂ ਮਰੀਜ਼ਾਂ ਦੀ ਪੁਸ਼ਟੀ
ਚੰਡੀਗੜ੍ਹ: ਪੰਜਾਬ 'ਚ ਕੋਰੋਨਾ ਵਾਇਰਸ ਦਾ ਕਹਿਰ ਦਿਨ-ਬ-ਦਿਨ ਵੱਧਦਾ ਹੀ ਜਾ ਰਿਹਾ ਹੈ। ਐਤਵਾਰ ਨੂੰ ਵੀ ਪੰਜਾਬ 'ਚ ਕੋਰੋਨਾ ਦੇ 2160 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਅੱਜ 56 ਲੋਕਾਂ ਦੀ ਕੋਰੋਨਾ ਕਾਰਣ ਮੌਤ ਹੋਈ ਹੈ। ਹੁਣ ਤੱਕ ਰਾਜ 'ਚ 97689 ਪਾਜ਼ੇਟਿਵ ਮਰੀਜ਼ ਸਾਹਮਣੇ ਆ ਚੁੱਕੇ ਹਨ ਜਦੋਂਕਿ ਇਨ੍ਹਾਂ 'ਚੋਂ 2813 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।
ਰਿਵਿਊ ਦੀ ਗੁੰਜਾਇਸ਼ ਨਹੀਂ, ਸ਼ਿਕਾਇਤ ਹੈ ਤਾਂ ਮੈਨੂੰ ਮਿਲਣ ਕਿਸਾਨ : ਨਰਿੰਦਰ ਤੋਮਰ
ਜਲੰਧਰ (ਬਿਊਰੋ) - ਸ਼੍ਰੋਮਣੀ ਅਕਾਲੀ ਦਲ ਦੇ ਵਿਰੋਧ ਦੇ ਬਾਵਜੂਦ ਕੇਂਦਰ ਸਰਕਾਰ ਨੇ ਸੰਸਦ ’ਚ ਖੇਤੀਬਾੜੀ ਖੇਤਰ ਨਾਲ ਜੁੜੇ ਤਿੰਨ ਬਿਲਾਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਦਿ ਫਾਰਮਰਜ਼ ਪ੍ਰੋਡਿਊਸ ਟ੍ਰੇਡ ਐਂਡ ਕਾਮਰਸ (ਪ੍ਰਮੋਸ਼ਨ ਐਂਡ ਫੈਸੀਲਿਟੇਸ਼ਨ) ਆਰਡੀਨੈਂਸ 2020, ਦਿ ਫਾਰਮਜ਼ (ਇੰਪਾਵਰਮੈਂਟ ਐਂਡ ਪ੍ਰੋਟੈਕਸ਼ਨ) ਐਗਰੀਮੈਂਟ ਆਨ ਪ੍ਰਾਈਸ ਐਸ਼ੋਰੈਂਸ ਐਂਡ ਫਾਰਮ ਸਰਵਿਸਿਸ ਆਰਡੀਨੈਂਸ 2020 ਅਤੇ ਦਿ ਅਸੈਂਸ਼ੀਅਲ ਕਮੋਡਿਟੀਜ਼ (ਅਮੈਂਡਮੈਂਟ ਆਰਡੀਨੈਂਸ) 2020 ਨਾਂ ਵਾਲੇ ਇਨ੍ਹਾਂ ਬਿਲਾਂ ਦਾ ਪੰਜਾਬ ਦੇ ਕਿਸਾਨ ਸੜਕਾਂ ’ਤੇ ਉਤਰ ਕੇ ਵਿਰੋਧ ਕਰ ਰਹੇ ਹਨ।
UGC NET-2020 : ਵਿਦਿਆਰਥੀਆਂ ਦੀ ਉਡੀਕ ਖਤਮ, ਜਾਰੀ ਹੋਏ ਐਡਮਿਟ ਕਾਰਡ, ਇੰਝ ਕਰੋ ਡਾਊਨਲੋਡ
ਲੁਧਿਆਣਾ (ਵਿੱਕੀ) : ਯੂ. ਜੀ. ਸੀ. ਨੈੱਟ-2020 ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਦਾ ਇੰਤਜ਼ਾਮ ਖਤਮ ਹੋ ਗਿਆ ਹੈ। ਨੈਸ਼ਨਲ ਟੈਸਟਿੰਗ ਏਜੰਸੀ (ਐੱਨ. ਟੀ. ਏ.) ਨੇ ਜੂਨ/ਸਤੰਬਰ ਪੱਧਰ ਦੀ ਪ੍ਰੀਖਿਆ ਲਈ ਯੂ. ਜੀ. ਸੀ. ਨੈੱਟ ਦੇ ਐਡਮਿਟ ਕਾਰਡ ਆਪਣੀ ਅਧਿਕਾਰਿਕ ਵੈਬਸਾਈਟ ’ਤੇ ਜਾਰੀ ਕਰ ਦਿੱਤੇ ਹਨ।
ਰਾਜ ਸਭਾ 'ਚ ਕੇਂਦਰ 'ਤੇ ਗਰਜੇ 'ਬਾਜਵਾ', 'ਕਿਸਾਨਾਂ ਦੀ ਮੌਤ ਦੇ ਵਾਰੰਟ 'ਤੇ ਦਸਤਖ਼ਤ ਨਹੀਂ ਕਰਾਂਗੇ'
ਨਵੀਂ ਦਿੱਲੀ/ਚੰਡੀਗੜ੍ਹ : ਕਾਂਗਰਸ ਦੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਖੇਤੀ ਬਿੱਲਾਂ ਖ਼ਿਲਾਫ਼ ਰਾਜ ਸਭਾ 'ਚ ਗਰਜਦੇ ਹੋਏ ਕਿਹਾ ਕਿ ਕਾਂਗਰਸ ਇਨ੍ਹਾਂ ਗਲਤ ਬਿੱਲਾਂ ਨੂੰ ਰੱਦ ਕਰਦੀ ਹੈ। ਬਾਜਵਾ ਨੇ ਕਿਹਾ ਕਿ ਉਹ ਕਿਸਾਨਾਂ ਦੀ ਮੌਤ ਦੇ ਵਾਰੰਟ 'ਤੇ ਦਸਤਖ਼ਤ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨ ਇਨ੍ਹਾਂ ਬਿੱਲਾਂ ਦੇ ਖ਼ਿਲਾਫ਼ ਹਨ ਅਤੇ ਉਹ ਵੀ ਕਿਸਾਨਾਂ ਦੀ ਹਮਾਇਤ ਕਰਦੇ ਹਨ।
ਖੇਤੀ ਆਰਡੀਨੈਂਸਾਂ ਕਾਰਣ ਚਿੰਤਾ ’ਚ ਡੁੱਬੇ ਪੰਜਾਬ ਦੀਆਂ ਮੰਡੀਆਂ ’ਚ ਕੰਮ ਕਰਨ ਵਾਲੇ 3 ਲੱਖ ਮਜ਼ਦੂਰ
ਗੁਰਦਾਸਪੁਰ (ਹਰਮਨ) - ਕੇਂਦਰ ਸਰਕਾਰ ਵਲੋਂ ਜਾਰੀ ਕੀਤੇ ਖੇਤੀ ਆਰਡੀਨੈਂਸਾਂ ਨੂੰ ਲੈ ਕੇ ਜਿਥੇ ਕਿਸਾਨ ਤੇ ਆੜ੍ਹਤੀਆਂ ਨੂੰ ਆਪਣੇ ਭਵਿੱਖ ਸਬੰਧੀ ਕਈ ਚਿੰਤਾਵਾਂ ਨੇ ਘੇਰਿਆ ਹੋਇਆ ਹੈ। ਉਸਦੇ ਨਾਲ ਹੀ ਇਨ੍ਹਾਂ ਆਰਡੀਨੈਂਸਾਂ ਨੂੰ ਲੈ ਕੇ ਪੰਜਾਬ ਦੀਆਂ ਮੰਡੀਆਂ ਵਿਚ ਕੰਮ ਕਰਨ ਵਾਲੇ ਲੱਖਾਂ ਮਜ਼ਦੂਰ ਵੀ ਚਿੰਤਤ ਦਿਖਾਈ ਦੇ ਰਹੇ ਹਨ।
ਲੁਧਿਆਣਾ 'ਚ 'ਕੋਰੋਨਾ' ਨਾਲ ਆਈ ਨਵੀਂ ਆਫ਼ਤ ਨੇ ਹੋਰ ਵਿਗਾੜੇ ਹਾਲਾਤ, ਹੁਣ ਤੱਕ 4 ਲੋਕਾਂ ਦੀ ਮੌਤ
ਲੁਧਿਆਣਾ (ਸਹਿਗਲ) : ਕੋਰੋਨਾ ਵਾਇਰਸ ਦੀ ਮਹਾਮਾਰੀ ਦੇ ਨਾਲ-ਨਾਲ ਇਕ ਨਵੀਂ ਆਫ਼ਤ ਨੇ ਜ਼ਿਲ੍ਹੇ ਦੇ ਹਾਲਾਤ ਹੋਰ ਵੀ ਵਿਗਾੜ ਦਿੱਤੇ ਹਨ, ਜਿਸ ਕਾਰਨ ਹੁਣ ਤੱਕ 4 ਲੋਕਾਂ ਦੀ ਮੌਤ ਹੋ ਚੁੱਕੀ ਹੈ। ਕੋਰੋਨਾ ਦੇ ਨਾਲ-ਨਾਲ ਇਸ ਸਮੇਂ ਜ਼ਿਲ੍ਹੇ ਅੰਦਰ 'ਡੇਂਗੂ' ਨੇ ਵੀ ਦਸਤਕ ਦੇ ਦਿੱਤੀ ਹੈ ਅਤੇ ਡੇਂਗੂ ਕਾਰਨ 4 ਲੋਕਾਂ ਦੀ ਮੌਤ ਦਾ ਪਤਾ ਲੱਗਾ ਹੈ।
ਖੇਤੀ ਬਿੱਲ ਰਾਜ ਸਭਾ ’ਚ ਪੇਸ਼, ਕਾਂਗਰਸ ਨੇ ਦੱਸਿਆ- ‘ਕਿਸਾਨਾਂ ਦੀ ਮੌਤ ਦਾ ਵਾਰੰਟ’
ਨਵੀਂ ਦਿੱਲੀ— ਖੇਤੀ ਬਿੱਲਾਂ ਨੂੰ ਲੋਕ ਸਭਾ ਵਿਚ ਪਾਸ ਕਰਾਉਣ ਤੋਂ ਬਾਅਦ ਅੱਜ ਯਾਨੀ ਕਿ ਐਤਵਾਰ ਨੂੰ ਰਾਜ ਸਭਾ ’ਚ ਪਾਸ ਕਰਾਉਣ ਦੀ ਵਾਰੀ ਹੈ। ਕੇਂਦਰੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਖੇਤੀ ਬਿੱਲ ਨੂੰ ਰਾਜ ਸਭਾ ’ਚ ਪੇਸ਼ ਕੀਤਾ। ਰਾਜ ਸਭਾ ’ਚ ਇਸ ਬਿੱਲ ਨੂੰ ਲੈ ਕੇ ਤਿੱਖੀ ਚਰਚਾ ਚੱਲ ਰਹੀ ਹੈ।
ਪੰਜਾਬ ਬੋਰਡ ਨੇ ਵਿਦਿਆਰਥੀਆਂ ਨੂੰ ਦਿੱਤੀ ਵੱਡੀ ਰਾਹਤ, ਇਨ੍ਹਾਂ ਦਸਤਾਵੇਜ਼ਾਂ 'ਤੇ ਮਿਲੇਗਾ ਦਾਖ਼ਲਾ
ਲੁਧਿਆਣਾ (ਵਿੱਕੀ) : ਹੋਰ ਬੋਰਡ ਸੂਬਿਆਂ ਤੋਂ ਆਏ ਵਿਦਿਆਰਥੀਆਂ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਨਾਲ ਸਬੰਧਿਤ ਸਕੂਲਾਂ 'ਚ ਦਾਖ਼ਲਾ ਲੈਣ ਲਈ ਆ ਰਹੀਆਂ ਪਰੇਸ਼ਾਨੀਆਂ ਨੂੰ ਦੇਖਦੇ ਹੋਏ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਵਿਸ਼ੇਸ਼ ਦਿਸ਼ਾਂ-ਨਿਰਦੇਸ਼ ਜਾਰੀ ਕੀਤੇ ਗਏ ਹਨ।
ਪੰਜਾਬ 'ਚ ਅੱਜ ਤੋਂ 'ਕਾਲੇ ਅੰਦੋਲਨ' ਦੀ ਸ਼ੁਰੂਆਤ, ਹਰ ਪਾਸੇ ਲਹਿਰਾਉਣਗੇ ਕਾਲੇ ਝੰਡੇ
ਜਲੰਧਰ ( ਐੱਨ. ਮੋਹਨ) : ਪੰਜਾਬ ਐਤਵਾਰ ਮਤਲਬ ਕਿ ਅੱਜ ਤੋਂ ਘੱਟੋ-ਘੱਟ ਇਕ ਹਫ਼ਤੇ ਲਈ ਕਾਲੇ ਰੰਗ 'ਚ ਰੰਗ ਜਾਵੇਗਾ। ਕੇਂਦਰ ਸਰਕਾਰ ਵੱਲੋਂ ਪੇਸ਼ ਕੀਤੇ 3 ਖੇਤੀ ਬਿੱਲਾਂ ਦੇ ਵਿਰੋਧ 'ਚ ਐਤਵਾਰ ਤੋਂ ਪੰਜਾਬ ਦੇ ਕਿਸਾਨ, ਵਪਾਰੀ ਅਤੇ ਲਗਭਗ ਸਾਰੇ ਹੀ 13 ਹਜ਼ਾਰ ਪਿੰਡਾਂ ਦੇ ਲੋਕ ਆਪਣੇ ਘਰਾਂ, ਦੁਕਾਨਾਂ ਅਤੇ ਵਾਹਨਾਂ ’ਤੇ ਕਾਲੇ ਝੰਡੇ ਲਾ ਕੇ ਰੋਸ ਪ੍ਰਗਟ ਕਰਨਾ ਸ਼ੁਰੂ ਕਰ ਰਹੇ ਹਨ।