ਜਾਣੋ 5 ਮਿੰਟਾਂ 'ਚ ਪੰਜਾਬ ਦੇ ਤਾਜ਼ਾ ਹਾਲਾਤ

Monday, Oct 05, 2020 - 09:11 PM (IST)

ਖਬਰਾਂ ਦੀ ਪੂਰੀ ਜਾਣਕਾਰੀ ਹਾਸਲ ਕਰਨ ਲਈ ਸਿਰਲੇਖ 'ਤੇ ਕਰੋ ਕਲਿੱਕ-

ਸੰਗਰੂਰ ਰੈਲੀ 'ਚ ਕੈਪਟਨ ਅਮਰਿੰਦਰ ਸਿੰਘ ਨੇ ਕੀਤਾ ਵੱਡਾ ਐਲਾਨ
ਸੰਗਰੂਰ : ਕੇਂਦਰ ਦੇ ਕਿਸਾਨੀ ਕਾਨੂੰਨਾਂ ਖ਼ਿਲਾਫ਼ ਤਿੰਨ ਦਿਨਾਂ ਦੌਰੇ 'ਤੇ ਪੰਜਾਬ ਆਏ ਰਾਹੁਲ ਗਾਂਧੀ ਦੀ ਸੰਗਰੂਰ 'ਚ ਰੈਲੀ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਉਨ੍ਹਾਂ ਦੀ ਲੜਾਈ ਉਦੋਂ ਤਕ ਜਾਰੀ ਰਹੇਗੀ ਜਦੋਂ ਤਕ ਇਨ੍ਹਾਂ 'ਚ ਐੱਮ. ਐੱਸ. ਪੀ. ਅਤੇ ਐੱਫ. ਸੀ. ਆਈ. ਦੀ ਹੋਂਦ ਬਰਕਰਾਰ ਰੱਖਣ ਦੀ ਲਿਖਤੀ ਰੂਪ ਵਿਚ ਗਾਰੰਟੀ ਨਹੀਂ ਦਿੱਤੀ ਜਾਂਦੀ।

'ਜਗ ਬਾਣੀ' ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ 'ਤੇ ਕਰੋ ਕਲਿੱਕ-
https://play.google.com/store/apps/details?id=com.jagbani&hl=en 

ਹੁਸ਼ਿਆਰਪੁਰ 'ਚ ਦਿਨ-ਦਿਹਾੜੇ ਖੇਡੀ ਗਈ ਖ਼ੂਨੀ ਖੇਡ, ਸ਼ਰੇਆਮ ਗੋਲੀਆਂ ਨਾਲ ਭੁੰਨਿਆ ਨੌਜਵਾਨ
ਹੁਸ਼ਿਆਰਪੁਰ (ਅਮਰੀਕ)— ਹੁਸ਼ਿਆਰਪੁਰ ਦੇ ਟਾਂਡਾ ਰੋਡ 'ਤੇ ਦਿਨ-ਦਿਹਾੜੇ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਇਕ ਸਕਾਰਪੀਓ ਸਵਾਰ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਅਣਖ ਵੀਰ ਸਿੰਘ ਉਰਫ ਅਣਖੀ ਦੇ ਤੌਰ 'ਤੇ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਉਕਤ ਨੌਜਵਾਨ ਨਸ਼ਾ ਛੁਡਾਊ ਕੇਂਦਰ ਚਲਾਉਂਦਾ ਹੈ ਅਤੇ ਮਾਲਪੁਰ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ।

ਮਾਲਵੇ ਦੀਆਂ ਮੰਡੀਆਂ ਵਿੱਚ ਨਹੀਂ ਮਿਲ ਰਿਹਾ ਨਰਮੇ ਦਾ ਘੱਟੋ ਘੱਟ ਸਮਰਥਨ ਮੁੱਲ
ਲੁਧਿਆਣਾ (ਸਰਬਜੀਤ ਸਿੰਘ ਸਿੱਧੂ) - ਪੰਜਾਬ ਦੇ ਮਾਲਵੇ ਇਲਾਕੇ ਵਿੱਚ ਸਰਕਾਰੀ ਖਰੀਦ ਨਾ ਹੋਣ ਕਰਕੇ ਕਿਸਾਨਾਂ ਦਾ ਨਰਮਾ ਘੱਟੋ ਘੱਟ ਸਮਰਥਨ ਮੁੱਲ ਤੋਂ ਬਹੁਤ ਘੱਟ ਵਿਕ ਰਿਹਾ ਹੈ। ਸਾਲ 2020-21 ਦੌਰਾਨ ਨਰਮੇ ਦਾ ਘੱਟੋ-ਘੱਟ ਸਮਰਥਨ ਮੁੱਲ 5255 ਰੁਪਏ ਪ੍ਰਤੀ ਕੁਇੰਟਲ ਤੋਂ ਵਧਾਕੇ 5515 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਗਿਆ ਹੈ। ਪਰ ਮਾਲਵੇ ਦੀਆਂ ਮੰਡੀਆਂ ਵਿਚ ਨਰਮੇ ਦਾ ਮੁੱਲ 5000 ਰੁਪਏ ਪ੍ਰਤੀ ਕੁਇੰਟਲ ਦੇ ਕਰੀਬ ਹੀ ਲੱਗ ਰਿਹਾ ਹੈ। 

'2022 ਦੀਆਂ ਵਿਧਾਨ ਸਭਾ ਚੋਣਾਂ ਭਾਜਪਾ ਵਲੋਂ ਲੜਨਗੇ ਨਵਜੋਤ ਸਿੱਧੂ'
ਪਠਾਨਕੋਟ (ਧਰਮਿੰਦਰ) : ਅਕਾਲੀ-ਭਾਜਪਾ ਗਠਜੋੜ ਟੁੱਟਣ ਤੋਂ ਬਾਅਦ ਸਾਰੀਆਂ ਸਿਆਸੀ ਧਿਰਾਂ ਦੀਆਂ ਨਜ਼ਰਾਂ ਨਵਜੋਤ ਸਿੱਧੂ 'ਤੇ ਟਿਕੀਆਂ ਹੋਈਆਂ ਹਨ ਕਿ ਉਹ ਕਿਸ ਪਾਰਟੀ ਨੂੰ ਆਪਣਾ ਸਮਰਥਨ ਦਿੰਦੇ ਹਨ। ਇਸ ਦਰਮਿਆਨ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਮਾਸਟਰ ਮੋਹਨ ਲਾਲ ਨੇ ਵੱਡਾ ਬਿਆਨ ਦਿੰਦੇ ਹੋਏ ਦਾਅਵਾ ਕੀਤਾ ਹੈ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਨਵਜੋਤ ਸਿੱਧੂ ਭਾਜਪਾ ਵਲੋਂ ਲੜਨਗੇ। 

ਪ੍ਰੇਮ ਸਬੰਧਾਂ ਦੇ ਚੱਲਦਿਆਂ ਕੁੜੀ ਨੇ ਕੋਠੇ ਤੋਂ ਮਾਰੀ ਛਾਲ, ਸਰੀਰ ਦੀਆਂ ਕਈ ਹੱਡੀਆਂ ਟੁੱਟੀਆਂ
ਅੰਮ੍ਰਿਤਸਰ (ਸੁਮਿਤ ਖੰਨਾ) : ਅੰਮ੍ਰਿਤਸਰ 'ਚ ਇਕ ਕੁੜੀ ਵਲੋਂ ਪ੍ਰੇਮ ਸਬੰਧਾਂ ਦੇ ਚੱਲਦਿਆ ਆਪਣੇ ਹੀ ਘਰ ਤੋਂ ਛਾਲ ਮਾਰ ਕੇ ਖ਼ੁਦਕੁਸ਼ੀ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਮੇਂ ਕੁੜੀ ਹਸਪਤਾਲ 'ਚ ਜ਼ਿੰਦਗੀ ਤੇ ਮੌਤ ਦੀ ਲੜਾਈ ਲੜ ਰਹੀ ਹੈ। ਕੁੜੀ ਦੇ ਸਰੀਰ ਦੀਆਂ ਕਈ ਹੱਡੀਆਂ ਟੁੱਟ ਚੁੱਕੀਆਂ ਹਨ, ਜਿਸ ਕਾਰਨ ਉਸ ਦੀ ਹਾਲਤ ਗੰਭੀਰ ਬਣੀ ਹੋਈ ਹੈ। ਪਰਿਵਾਰ ਦੀ ਆਰਥਿਕ ਹਾਲ ਖ਼ਰਾਬ ਹੋਣ ਕਾਰਨ ਸਮਾਜ ਸੇਵੀ ਸੰਸਥਾ ਵਲੋਂ ਪੀੜਤਾ ਦੇ ਇਲਾਜ ਦਾ ਖ਼ਰਚਾ ਚੁੱਕਿਆ ਜਾ ਰਿਹਾ ਹੈ।

ਕਰਤਾਰਪੁਰ ਲਾਂਘਾ : ਰਾਵੀ ਦਰਿਆ 'ਤੇ ਬਣਨ ਵਾਲੇ ਪੁੱਲ 'ਤੇ ਪਾਕਿ ਨੇ ਅੱਜ ਤੱਕ ਇਕ ਇੱਟ ਨਹੀਂ ਲਾਈ
ਗੁਰਦਾਸਪੁਰ (ਜ. ਬ.) : ਬੇਸ਼ੱਕ ਪਾਕਿਸਤਾਨ ਸਰਕਾਰ ਕਰਤਾਰਪੁਰ ਲਾਂਘਾ ਫਿਰ ਤੋਂ ਖੋਲ੍ਹਣ ਦਾ ਰਾਗ ਅਲਾਪ ਰਹੀ ਹੈ ਪਰ ਪਾਕਿਸਤਾਨ ਸਰਕਾਰ ਵੱਲੋਂ ਕੀਤੇ ਵਾਅਦੇ ਦੇ ਬਾਵਜੂਦ ਅਜੇ ਤੱਕ ਰਾਵੀ ਦਰਿਆ 'ਤੇ ਆਪਣੇ ਹਿੱਸੇ ਦਾ ਪੁੱਲ ਬਣਾਉਣ ਸਬੰਧੀ ਇਕ ਇੱਟ ਵੀ ਅੱਜ ਤੱਕ ਨਹੀਂ ਲਾਈ ਗਈ ਹੈ। ਜਦ ਤੱਕ ਇਹ ਪੁੱਲ ਪਾਕਿਸਤਾਨ ਨਹੀਂ ਬਣਾਉਂਦਾ, ਉਦੋਂ ਤੱਕ ਸਾਰਾ ਸਾਲ ਇਸ ਲਾਂਘੇ ਨੂੰ ਚਾਲੂ ਰੱਖਣਾ ਕਿਸੇ ਵੀ ਤਰ੍ਹਾਂ ਨਾਲ ਸੰਭਵ ਨਹੀਂ ਹੈ।

ਰਾਹੁਲ ਗਾਂਧੀ ਦੀ ਰੈਲੀ 'ਚ ਸੋਫਿਆਂ ਵਾਲਾ ਟਰੈਕਟਰ ਬਣਿਆ ਚਰਚਾ ਦਾ ਵਿਸ਼ਾ
ਸੰਗਰੂਰ (ਵੈੱਬ ਡੈਸਕ, ਦਿਲਜੀਤ ਸਿੰਘ ਬੇਦੀ) : ਕਾਂਗਰਸ ਦੇ ਆਗੂ ਰਾਹੁਲ ਗਾਂਧੀ ਨੇ 3 ਦਿਨਾਂ 'ਖੇਤੀ ਬਚਾਓ ਯਾਤਰਾ' ਦੀ ਸ਼ੁਰੂਆਤ ਕਰਦੇ ਹੋਏ ਨਵੇਂ ਖੇਤੀ ਕਾਨੂੰਨਾਂ ਵਿਰੁੱਧ ਲੜਾਈ ਲੜਣ ਅਥੇ ਅੰਬਾਨੀ-ਅਡਾਨੀ ਵਰਗੇ ਵੱਡੇ ਕਾਰਪੋਰੇਟਾਂ ਦੇ ਚੁੰਗਲ 'ਚੋਂ ਕਿਸਾਨੀ ਨੂੰ ਬਚਾਉਣ ਦਾ ਪ੍ਰਣ ਲਿਆ ਹੈ। ਐਤਵਾਰ ਨੂੰ ਪੰਜਾਬ ਵਿਚ ਹੋਈ ਰਾਹੁਲ ਗਾਂਧੀ ਦੀ ਟ੍ਰੈਕਟਰ ਰੈਲੀ ਦੌਰਾਨ ਜਿਸ ਟ੍ਰੈਕਟਰ ਦੀ ਵਰਤੋਂ ਕੀਤੀ ਗਈ, ਉਸ 'ਤੇ ਸੋਫੇ ਲਾਏ ਜਾਣ ਦੀਆਂ ਫੋਟੋਆਂ ਸਾਹਮਣੇ ਆਉਣ ਤੋਂ ਬਾਅਦ ਰਾਹੁਲ ਗਾਂਧੀ ਟਵਿਟਰ 'ਤੇ ਟ੍ਰੋਲ ਹੋਣੇ ਸ਼ੁਰੂ ਹੋ ਗਏ। 

ਪੰਜਾਬ ਦੇ ਕਿਸਾਨਾਂ ਨੇ ਖੜਕਾਇਆ 'ਸੁਪਰੀਮ ਕੋਰਟ' ਦਾ ਦਰਵਾਜ਼ਾ, ਖੇਤੀ ਕਾਨੂੰਨ ਖ਼ਿਲਾਫ਼ ਦਾਇਰ ਕੀਤੀ ਪਟੀਸ਼ਨ
ਮਾਛੀਵਾੜਾ ਸਾਹਿਬ (ਟੱਕਰ) : ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਕੇਂਦਰ ਸਰਕਾਰ ਵੱਲੋਂ ਜੋ ਤਿੰਨ ਖੇਤੀ ਸੋਧ ਬਿੱਲ ਧੱਕੇ ਨਾਲ ਪਾਸ ਕਰਕੇ ਦੇਸ਼ ਦੇ ਕਿਸਾਨਾਂ ’ਤੇ ਥੋਪੇ ਹਨ, ਉਨ੍ਹਾਂ ਖਿਲਾਫ਼ ਦੇਸ਼ ਦੇ ਮਸ਼ਹੂਰ ਐਡਵੋਕੇਟ ਜੀ. ਐੱਸ  ਘੁੰਮਣ, ਜੀ. ਪੀ. ਐੱਸ ਘੁੰਮਣ (ਘੁੰਮਣ ਬ੍ਰਦਰਜ਼) ਰਾਹੀਂ ਸੁਪਰੀਮ ਕੋਰਟ 'ਚ ਰਿੱਟ ਪਟੀਸ਼ਨ ਦਾਖ਼ਲ ਕਰ ਬੇਨਤੀ ਕੀਤੀ ਗਈ ਕਿ ਇਹ ਤਿੰਨੋ ਬਿੱਲ ਮੁੱਢੋਂ ਹੀ ਰੱਦ ਕੀਤੇ ਜਾਣ ਅਤੇ ਜਦੋਂ ਤੱਕ ਕੋਈ ਅੰਤਿਮ ਫ਼ੈਸਲਾ ਨਹੀਂ ਆਉਂਦਾ, ਉਦੋਂ ਤੱਕ ਇਨ੍ਹਾਂ ਉਪਰ ਸਟੇਅ ਆਰਡਰ ਜਾਰੀ ਕੀਤੇ ਜਾਣ।

ਰਾਹੁਲ ਦੀ ਰੈਲੀ 'ਚ ਬੋਲੇ ਸਿੰਗਲਾ, ਮੋਦੀ ਨੂੰ ਨਹੀਂ ਸੌਣ ਦੇਵਾਂਗੇ ਚੈਨ ਦੀ ਨੀਂਦ
ਸੰਗਰੂਰ— ਕੇਂਦਰ ਸਰਕਾਰ ਦੇ ਖੇਤੀ ਬਿੱਲਾਂ ਵਿਰੁੱਧ ਕਾਂਗਰਸ ਦੇ ਸਾਬਕਾ ਕੌਮੀ ਪ੍ਰਧਾਨ ਰਾਹੁਲ ਗਾਂਧੀ 'ਖੇਤੀ ਬਚਾਓ ਯਾਤਰਾ' ਲਈ ਤਿੰਨ ਦਿਨਾਂ ਦੇ ਪੰਜਾਬ ਦੌਰੇ 'ਤੇ ਆਏ ਹੋਏ ਹਨ। ਸੰਗਰੂਰ 'ਚ ਕੀਤੀ ਗਈ ਰੈਲੀ ਦੌਰਾਨ ਜਿੱਥੇ ਰਾਹੁਲ ਗਾਂਧੀ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਨੂੰ ਖੂਬ ਰਗੜ੍ਹੇ ਲਾਏ, ਉਥੇ ਹੀ ਕੈਬਨਿਟ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਵੀ ਕੇਂਦਰ ਖ਼ਿਲਾਫ਼ ਰੱਜ ਕੇ ਭੜਾਸ ਕੱਢੀ। ਇਸ ਮੌਕੇ ਰਾਜਿੰਦਰ ਕੌਰ ਭੱਠਲ, ਸੁਨੀਲ ਜਾਖੜ ਵੀ ਹਾਜ਼ਰ ਸਨ।

ਜਾਖੜ ਨੇ ਖੇਤੀ ਬਿੱਲਾਂ ਖ਼ਿਲਾਫ ਕੱਢੀ ਦਿਲੀ ਭੜਾਸ, 'ਬੱਚਿਆਂ ਵਾਂਗ ਪਾਲੀ ਫ਼ਸਲ ਸੰਭਾਲਣ ਵੇਲੇ ਸੜਕਾਂ 'ਤੇ ਕਿਸਾਨ'
ਸੰਗਰੂਰ : ਕੇਂਦਰ ਸਰਕਾਰ ਦੇ ਖੇਤੀ ਕਾਨੂੰਨ ਖ਼ਿਲਾਫ਼ ਸੰਗਰੂਰ 'ਚ ਕਾਂਗਰਸ ਦੇ ਸਾਬਕਾ ਕੌਮੀ ਪ੍ਰਧਾਨ ਰਾਹੁਲ ਗਾਂਧੀ ਰੈਲੀ ਕਰ ਰਹੇ ਹਨ। ਇਸ ਮੌਕੇ ਰਾਹੁਲ ਗਾਂਧੀ ਨਾਲ ਪੰਜਾਬ ਦੀ ਸਮੁੱਚੀ ਲੀਡਰਸ਼ਿਪ ਮੌਜੂਦ ਹੈ। ਰਾਹੁਲ ਗਾਂਧੀ ਦੇ ਮੰਚ ਤੋਂ ਸੰਬੋਧਨ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਵੀ ਖੇਤੀ ਬਿੱਲਾਂ ਖ਼ਿਲਾਫ਼ ਕੇਂਦਰ ਸਰਕਾਰ ਨੂੰ ਰੱਜ ਕੇ ਸੁਣਾਈਆਂ।

'ਭਗਵੰਤ ਮਾਨ' ਨੇ ਕਿਸਾਨਾਂ ਦੇ ਹੱਕ 'ਚ ਮਾਰਿਆ ਨਾਅਰਾ, ਟਵਿੱਟਰ 'ਤੇ ਛੇੜੀ ਸਿਆਸੀ ਜੰਗ
ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਸੰਸਦ ਮੈਂਬਰ ਅਤੇ 'ਆਪ' ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਨੇ ਕੇਂਦਰ ਦੇ ਖੇਤੀ ਬਿੱਲਾਂ ਖ਼ਿਲਾਫ਼ ਕਿਸਾਨਾਂ ਦੇ ਹੱਕ 'ਚ ਨਾਅਰਾ ਮਾਰਿਆ ਹੈ ਅਤੇ ਇਸ ਦੇ ਨਾਲ ਹੀ ਟਵਿੱਟਰ 'ਤੇ ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਖ਼ਿਲਾਫ਼ ਸਿਆਸੀ ਜੰਗ ਛੇੜ ਦਿੱਤੀ ਹੈ। ਕਿਸਾਨਾਂ ਦੇ ਮੁੱਦੇ 'ਤੇ ਭਗਵੰਤ ਮਾਨ ਨੇ ਤਿੰਨੇ ਸਿਆਸੀ ਪਾਰਟੀਆਂ ਨੂੰ ਘੇਰਿਆ ਹੈ।

ਨਿਊਜ਼ਰੂਮ ਤੋਂ ਵੇਖੋ ਪੰਜਾਬ ਦੀਆਂ ਤਾਜ਼ਾ ਖਬਰਾਂ ਲਾਈਵ (ਵੀਡੀਓ)


 


Bharat Thapa

Content Editor

Related News