ਜਾਣੋ 5 ਮਿੰਟਾਂ ''ਚ ਪੰਜਾਬ ਦੇ ਤਾਜ਼ਾ ਹਾਲਾਤ

Wednesday, Oct 14, 2020 - 09:48 PM (IST)

ਖਬਰਾਂ ਦੀ ਪੂਰੀ ਜਾਣਕਾਰੀ ਹਾਸਲ ਕਰਨ ਲਈ ਸਿਰਲੇਖ 'ਤੇ ਕਰੋ ਕਲਿੱਕ-

ਪੰਜਾਬ ਭਾਜਪਾ ਪ੍ਰਧਾਨ 'ਤੇ ਹੋਏ ਹਮਲੇ ਦੇ ਮਾਮਲੇ 'ਤੇ ਮੁੱਖ ਮੰਤਰੀ ਨੇ ਤੋੜੀ ਚੁੱਪ, ਦਿੱਤਾ ਵੱਡਾ ਬਿਆਨ
ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਗੱਡੀ 'ਤੇ ਹੋਏ ਹਮਲੇ ਦੇ ਮੱਦੇਨਜ਼ਰ ਸੂਬੇ ਦੀ ਅਮਨ ਕਾਨੂੰਨ ਦੀ ਵਿਵਸਥਾ ਵਿਚ ਵਿਘਨ ਪਾਉਣ ਦੀ ਮਨਸ਼ਾ ਨਾਲ ਭੜਕਾਊ ਕਾਰਵਾਈਆਂ ਕਰਨ ਲਈ ਭਾਰਤੀ ਜਨਤਾ ਪਾਰਟੀ ਦੀ ਸਖ਼ਤ ਆਲੋਚਨਾ ਕੀਤੀ ਹੈ।

'ਜਗ ਬਾਣੀ' ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ 'ਤੇ ਕਰੋ ਕਲਿੱਕ-
https://play.google.com/store/apps/details?id=com.jagbani&hl=en 

ਹੁਣ ਆਸਾਨੀ ਨਾਲ ਮਿਲੇਗਾ ਸਕੂਲ ਛੱਡਣ ਦਾ ਸਰਟੀਫਿਕੇਟ, ਪੰਜਾਬ ਸਰਕਾਰ ਨੇ ਕੀਤਾ ਖ਼ਾਸ ਉਪਰਾਲਾ
ਚੰਡੀਗੜ੍ਹ— ਪੰਜਾਬ ਸਰਕਾਰ ਨੇ ਵਿਦਿਆਰਥੀਆਂ ਨੂੰ ਸਕੂਲ ਛੱਡਣ ਦਾ ਸਰਟੀਫਿਕੇਟ ਮੁਹੱਈਆ ਕਰਵਾਉਣ ਦੀ ਵਿਧੀ ਨੂੰ ਸੁਖਾਲਾ ਬਣਾ ਦਿੱਤਾ ਹੈ, ਜਿਸ ਕਰਕੇ ਵਿਦਿਆਰਥੀਆਂ ਨੂੰ ਹੁਣ ਇਹ ਸਰਟੀਫਿਕੇਟ ਪ੍ਰਾਪਤ ਕਰਨ ਲਈ ਵਾਰ-ਵਾਰ ਸਕੂਲਾਂ ਦੇ ਗੇੜੇ ਨਹੀਂ ਮਾਰਨੇ ਪੈਣਗੇ।

ਸਿਹਤ ਮੰਤਰੀ ਬਲਬੀਰ ਸਿੱਧੂ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਘਰ 'ਚ ਹੀ ਰਹਿਣਗੇ ਇਕਾਂਤਵਾਸ
ਚੰਡੀਗੜ੍ਹ (ਪ੍ਰਦੀਪ): ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੂੰ ਅੱਜ ਇੱਥੋਂ ਦੇ ਫੋਰਟਿਸ ਹਸਪਤਾਲ 'ਚੋਂ ਛੁੱਟੀ ਮਿਲ ਗਈ ਹੈ। ਜਾਣਕਾਰੀ ਮੁਤਾਬਕ 10 ਅਕਤੂਬਰ ਨੂੰ ਉਨ੍ਹਾਂ ਦੀ ਤਬੀਅਤ ਖ਼ਰਾਬ ਹੋਣ ਕਾਰਨ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਸੀ।

ਲੁਧਿਆਣੇ 'ਚ ਹਵਾ ਪ੍ਰਦੂਸ਼ਣ ਪੱਧਰ 222 ਤੱਕ ਪੁੱਜਣ ਕਾਰਣ ਬਣਿਆ ਚਿੰਤਾ ਦਾ ਵਿਸ਼ਾ, ਜਾਣੋ ਬਾਕੀ ਸ਼ਹਿਰਾਂ ਦਾ ਹਾਲ
ਲੁਧਿਆਣਾ (ਬਿਊਰੋ) : ਸੂਬੇ ਵਿਚ ਪਰਾਲੀ ਸਾੜਣ ਦੀਆਂ ਘਟਨਾਵਾਂ ਵਿਚ ਦਿਨ-ਬ-ਦਿਨ ਵਾਧਾ ਹੋ ਰਿਹਾ ਹੈ। ਇਸ ਵਾਧੇ ਦੇ ਨਾਲ-ਨਾਲ ਹਵਾ ਵਿਚ ਵੀ ਪ੍ਰਦੂਸ਼ਣ ਦਾ ਪੱਧਰ ਵੱਧ ਗਿਆ ਹੈ। ਦੱਸ ਦੇਈਏ ਕਿ ਬੀਤੇ ਦਿਨ ਲੁਧਿਆਣਾ ਦੀ ਏਅਰ ਕੁਆਲਟੀ ਇੰਡੈਕਸ ਵੈਲਿਊ 222 ਦੇ ਕਰੀਬ ਮੰਨੀ ਗਈ ਹੈ, ਜਿਹੜੀ ਸੋਮਵਾਰ ਨੂੰ 166 ਸੀ। 

ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਸੋਮਵਾਰ ਨੂੰ ਬੁਲਾਇਆ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ
ਚੰਡੀਗੜ੍ਹ : ਕੇਂਦਰ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਵਿਚਾਲੇ ਹੋਈ ਪਲੇਠੀ ਮੀਟਿੰਗ ਭਾਵੇਂ ਬੇਸਿੱਟਾ ਰਹੀ ਹੈ ਪਰ ਪੰਜਾਬ ਸਰਕਾਰ ਨੇ ਕਿਸਾਨਾਂ ਦੀ ਮੰਗ ਪਰਵਾਨ ਕਰਦਿਆਂ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾ ਲਿਆ ਹੈ। ਇਹ ਵਿਸ਼ੇਸ਼ ਇਜਲਾਸ ਸੋਮਵਾਰ 19 ਅਕਤੂਬਰ ਨੂੰ ਸੱਦਿਆ ਗਿਆ ਹੈ।

ਝੁੱਗੀਆਂ-ਝੌਂਪੜੀਆਂ 'ਚ ਰਹਿਣ ਵਾਲੇ ਲੋਕਾਂ ਲਈ ਪੰਜਾਬ ਕੈਬਨਿਟ ਦਾ ਵੱਡਾ ਫ਼ੈਸਲਾ
ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਬੁੱਧਵਾਰ ਨੂੰ ਝੁੱਗੀ-ਝੌਂਪੜੀਆਂ 'ਚ ਰਹਿਣ ਵਾਲੇ ਲੋਕਾਂ ਲਈ ਵੱਡਾ ਐਲਾਨ ਕੀਤਾ ਹੈ। ਕੈਬਨਿਟ ਮੀਟਿੰਗ 'ਚ ਝੁੱਗੀ-ਝੌਂਪੜੀ ਵਾਲਿਆਂ ਨੂੰ ਜ਼ਮੀਨ ਦੇ ਮਾਲਕਾਨਾ ਹੱਕ ਦੇਣ ਲਈ 'ਪੰਜਾਬ ਸਲੱਮ ਡਵੈਲਅਰਜ਼ (ਪ੍ਰੋਪਰਾਇਟਰੀ ਰਾਈਟਸ) ਐਕਟ, 2020 ਦੇ ਨਿਯਮਾਂ ਨੂੰ ਨੋਟੀਫਿਕੇਸ਼ਨ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਗਈ, ਜਿਸ ਨਾਲ ਇਨ੍ਹਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਨੀਆਂ ਯਕੀਨੀ ਬਣਨਗੀਆਂ।

ਕੇਂਦਰ ਤੇ ਕਿਸਾਨ ਜਥੇਬੰਦੀਆਂ ਦੀ ਬੇਸਿੱਟਾ ਰਹੀ ਮੀਟਿੰਗ 'ਤੇ ਸੁਖਬੀਰ ਬਾਦਲ ਦਾ ਵੱਡਾ ਬਿਆਨ
ਚੰਡੀਗੜ੍ਹ : ਕੇਂਦਰ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਵਿਚਾਲੇ ਬੇਸਿੱਟਾ ਰਹੀ ਮੀਟਿੰਗ 'ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੱਡਾ ਬਿਆਨ ਦਿੱਤਾ ਹੈ। ਸੁਖਬੀਰ ਨੇ ਕਿਹਾ ਕਿ ਭਾਰਤ ਸਰਕਾਰ ਵੱਲੋਂ ਕਿਸਾਨਾਂ ਨਾਲ ਕੀਤਾ ਗਿਆ ਧੋਖਾ ਹੈਰਾਨ ਕਰਨ ਵਾਲਾ ਹੈ।

ਤਰੁਣ ਚੁਘ ਦਾ ਖ਼ੁਲਾਸਾ, ਅਕਾਲੀ ਦਲ ਤੇ ਕਾਂਗਰਸ ਦੇ ਕਈ ਲੀਡਰ ਭਾਜਪਾ 'ਚ ਆਉਣ ਨੂੰ ਤਿਆਰ
ਅੰਮ੍ਰਿਤਸਰ (ਦੀਪਕ ਸ਼ਰਮਾ) : ਭਾਜਪਾ ਦੇ ਰਾਸ਼ਟਰੀ ਮਹਾ ਮੰਤਰੀ ਤਰੁਣ ਚੁਘ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ, ਕਾਂਗਰਸ ਪਾਰਟੀ  ਦੇ ਕਈ ਨੇਤਾ ਜੋ ਪਾਰਟੀਆਂ ਦੀਆਂ ਗਤੀਵਿਧੀਆਂ ਤੋਂ ਦੁਖੀ ਹਨ ਅਤੇ ਉਨ੍ਹਾਂ ਦੀ ਹਾਈ ਕਮਾਂਡ ਇਨ੍ਹਾਂ ਨਾਰਾਜ਼ ਨੇਤਾਵਾਂ ਦੀ ਜੋ ਗੱਲ ਹੁਣ ਨਹੀਂ ਸੁਣ ਰਹੀ ਹੈ।

ਭਾਜਪਾ ਪ੍ਰਧਾਨ 'ਤੇ ਹਮਲਾ ਮੈਂ ਕਰਵਾਇਆ, ਕਿਸਾਨਾਂ ਦੀ ਬਜਾਏ ਮੇਰੇ 'ਤੇ ਪਰਚਾ ਦਰਜ ਕਰਨ : ਰਵਨੀਤ ਬਿੱਟੂ
ਮਾਛੀਵਾੜਾ ਸਾਹਿਬ (ਟੱਕਰ) : ਲੋਕ ਸਭਾ ਹਲਕਾ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਕੇਂਦਰ ਸਰਕਾਰ ਖ਼ਿਲਾਫ਼ ਖੇਤੀਬਾੜੀ ਆਰਡੀਨੈਂਸ ਸਬੰਧੀ ਸੰਘਰਸ਼ ਕਰ ਰਹੇ ਕਿਸਾਨਾਂ ਦੇ ਹੱਕ ’ਚ ਨਿੱਤਰਦਿਆਂ ਕਿਹਾ ਕਿ ਪੰਜਾਬ ਦੇ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ’ਤੇ ਜੋ ਹਮਲਾ ਹੋਇਆ, ਉਸ ਦੀ ਜ਼ਿੰਮੇਵਾਰੀ ਉਹ ਲੈਂਦੇ ਹਨ, ਇਸ ਲਈ ਕਿਸਾਨਾਂ ’ਤੇ ਪਰਚਾ ਦਰਜ ਕਰਨ ਦੀ ਬਜਾਏ ਬੇਸ਼ੱਕ ਉਨ੍ਹਾਂ ’ਤੇ ਕਾਨੂੰਨੀ ਕਾਰਵਾਈ ਕਰਵਾ ਦਿੱਤੀ ਜਾਵੇ।

'ਬੇਅਦਬੀ' ਦੇ ਦੋਸ਼ੀ ਨੂੰ ਫੜ੍ਹਨ ਵਾਲੇ ਨੌਜਵਾਨ ਲਈ SGPC ਦਾ ਵੱਡਾ ਐਲਾਨ
ਫਤਿਹਗੜ੍ਹ ਸਾਹਿਬ (ਜਗਦੇਵ) : ਫਤਿਹਗੜ੍ਹ ਸਾਹਿਬ ਦੇ 2 ਪਿੰਡਾਂ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਦੋਸ਼ੀ ਨੂੰ ਫੜ੍ਹਨ ਵਾਲੇ ਨੌਜਵਾਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ. ਜੀ. ਪੀ. ਸੀ.) ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। ਐਸ. ਜੀ.ਪੀ. ਸੀ. ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਨੌਜਵਾਨ ਮਨਜੋਤ ਸਿੰਘ ਨੂੰ ਨੌਕਰੀ ਦੇਣ ਦੀ ਗੱਲ ਕਹੀ ਗਈ ਹੈ।

ਹੁਣ ਬਲਾਚੌਰ ਦੇ SDM ਦੇ ਦਫ਼ਤਰ ਦੀਆਂ ਕੰਧਾਂ 'ਤੇ ਲਿਖੇ ਮਿਲੇ ਖ਼ਾਲਿਸਤਾਨੀ ਨਾਅਰੇ
ਨਵਾਂਸ਼ਹਿਰ/ਬਲਾਚੌਰ (ਮਨੋਰੰਜਨ)— ਜਿਲ੍ਹਾ ਨਵਾਂਸ਼ਹਿਰ ਦੇ ਬਲਾਚੌਰ 'ਚ ਐੱਸ. ਡੀ. ਐੱਮ. ਦੇ ਦਫ਼ਤਰ ਦੀਆਂ ਕੰਧਾਂ 'ਤੇ ਖ਼ਾਲਿਸਤਾਨੀ ਨਾਅਰੇ ਲਿਖੇ ਮਿਲਣ ਦੀ ਸੂਚਨਾ ਮਿਲੀ ਹੈ। ਦੱਸ ਦੇਈਏ ਕਿ ਜਿਲ੍ਹਾ ਨਵਾਂਸ਼ਹਿਰ 'ਚ ਖਾਲਿਸਤਾਨ ਦੇ ਨਾਅਰੇ ਲਿਖੇ ਜਾਣ ਦੀ ਇਹ ਦੂਜੀ ਘਟਨਾ ਸਾਹਮਣੇ ਆਈ ਹੈ।


Bharat Thapa

Content Editor

Related News