ਜਾਣੋ 5 ਮਿੰਟਾਂ ''ਚ ਪੰਜਾਬ ਦੇ ਤਾਜ਼ਾ ਹਾਲਾਤ
Thursday, Oct 15, 2020 - 08:57 PM (IST)
ਖਬਰਾਂ ਦੀ ਪੂਰੀ ਜਾਣਕਾਰੀ ਹਾਸਲ ਕਰਨ ਲਈ ਸਿਰਲੇਖ 'ਤੇ ਕਰੋ ਕਲਿੱਕ-
ਕੇਂਦਰ ਸਰਕਾਰ ਨੇ ਕਿਸਾਨਾਂ ਪ੍ਰਤੀ ਹੰਕਾਰੀ ਤੇ ਬੇਰਹਿਮ ਰਵੱਈਆ ਅਪਣਾਇਆ: ਕੈਪਟਨ
ਚੰਡੀਗੜ੍ਹ: ਕਿਸਾਨਾਂ ਨੂੰ ਜ਼ਰੂਰੀ ਵਸਤਾਂ ਦੀ ਆਵਾਜਾਈ ਲਈ ਆਪਣੇ ਰੇਲ ਰੋਕੋ ਅੰਦੋਲਨ ਵਿੱਚ ਢਿੱਲ ਦੇਣ ਦੀ ਅਪੀਲ ਨੂੰ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ 'ਤੇ ਬੀਤੇ ਦਿਨ ਦੀ ਮੀਟਿੰਗ ਦੌਰਾਨ ਕਿਸਾਨ ਯੂਨੀਅਨਾਂ ਪ੍ਰਤੀ ਹੰਕਾਰੀ ਅਤੇ ਘਮੰਡੀ ਰਵੱਈਆ ਅਪਣਾਉਣ ਕਰਕੇ ਕਿਸਾਨ ਸੰਘਰਸ਼ ਕਾਰਨ ਪੈਦਾ ਹੋਏ ਬਿਜਲੀ ਸੰਕਟ ਨੂੰ ਹੱਲ ਕਰਨ ਵਿੱਚ ਨਾਕਾਮ ਰਹਿਣ ਦਾ ਦੋਸ਼ ਲਾਇਆ ਹੈ।
'ਜਗ ਬਾਣੀ' ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ 'ਤੇ ਕਰੋ ਕਲਿੱਕ-
https://play.google.com/store/apps/details?id=com.jagbani&hl=en
ਪਟਿਆਲਾ 'ਚ ਪੈਸਿਆਂ ਖਾਤਿਰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਨੌਜਵਾਨ
ਪਟਿਆਲਾ (ਇੰਦਰਜੀਤ ਬਖ਼ਸ਼ੀ)— ਪਟਿਆਲਾ ਦੇ ਬਹਾਦੁਰਗੜ 'ਚ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਇਕ ਨੌਜਵਾਨ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਮਰਨ ਵਾਲੇ ਵਿਅਕਤੀ ਦੀ ਪਛਾਣ ਰਿਸ਼ਭ ਵਜੋ ਹੋਈ ਹੈ, ਜੋਕਿ ਪਟਿਆਲਾ ਦੇ ਬਹਾਦੁਰਗੜ੍ਹ 'ਚ ਮੋਬਾਇਲਾਂ ਦਾ ਕੰਮ ਕਰਦਾ ਸੀ।
ਚੰਡੀਗੜ੍ਹ 'ਚ ਮੀਟਿੰਗ ਮਗਰੋਂ 'ਕਿਸਾਨ ਜੱਥੇਬੰਦੀਆਂ' ਦਾ ਵੱਡਾ ਐਲਾਨ
ਚੰਡੀਗੜ੍ਹ : ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਭਵਨ ਵਿਖੇ ਚੱਲ ਰਹੀ ਕਿਸਾਨ ਜੱਥੇਬੰਦੀਆਂ ਦੀ ਮੀਟਿੰਗ ਖਤਮ ਹੋ ਗਈ ਹੈ। ਮੀਟਿੰਗ ਮਗਰੋਂ ਕਿਸਾਨ ਜੱਥੇਬੰਦੀਆਂ ਵੱਲੋਂ ਵੱਡਾ ਐਲਾਨ ਕਰਦਿਆਂ ਕਿਹਾ ਗਿਆ ਹੈ ਕਿ ਹੁਣ ਕਿਸਾਨ ਅੰਦੋਲਨ ਲਈ ਦਿੱਲੀ ਜਾਣਗੇ। ਕਿਸਾਨ ਜੱਥੇਬੰਦੀਆਂ ਨੇ ਕਿਹਾ ਕਿ ਹੁਣ ਗੱਲਬਾਤ ਲਈ ਨਹੀਂ, ਸਗੋਂ ਅੰਦੋਲਨ ਲਈ ਕਿਸਾਨ ਦਿੱਲੀ ਜਾਣਗੇ।
ਆੜ੍ਹਤੀਆਂ ਨੇ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਦੀ ਮੀਟਿੰਗ ਦਾ ਕੀਤਾ ਬਾਈਕਾਟ
ਬਠਿੰਡਾ (ਕੁਨਾਲ ਬਾਂਸਲ): ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਕਿਸਾਨਾਂ ਦੇ ਰੋਹ ਦੇ ਮੱਦੇਨਜ਼ਰ ਕੇਂਦਰ ਦੀ ਮੋਦੀ ਸਰਕਾਰ 'ਚ ਮੰਤਰੀ ਸ੍ਰਮਿਤੀ ਈਰਾਨੀ ਵਲੋਂ ਵਰਚੂਅਲ ਮੀਟਿੰਗ ਆੜਤੀਆਂ ਨਾਲ ਕੀਤੀ ਜਾ ਰਹੀ ਸੀ। ਆੜ੍ਹਤੀਆਂ ਨੇ ਕੇਂਦਰੀ ਮੰਤਰੀ ਸ੍ਰਮਿਤੀ ਈਰਾਨੀ ਦੇ ਨਾਲ ਵੀਡੀਓ ਕਾਨਫਰੰਸ ਦੇ ਜ਼ਰੀਏ ਮੀਟਿੰਗ ਕਰਨ ਦੇ ਪ੍ਰੋਗਰਾਮ ਦਾ ਬਾਈਕਾਟ ਕੀਤਾ ਹੈ।
ਪੰਜਾਬ ਦੇ ਸਕੂਲਾਂ 'ਚ '19 ਅਕਤੂਬਰ' ਤੋਂ ਵੱਜੇਗੀ ਘੰਟੀ, ਜਾਰੀ ਹੋਈਆਂ ਖਾਸ ਹਦਾਇਤਾਂ
ਚੰਡੀਗੜ੍ਹ (ਰਮਨਜੀਤ) : ਕੇਂਦਰ ਸਰਕਾਰ ਦੇ ਅਨਲਾਕ-5 ਤਹਿਤ ਪੰਜਾਬ 'ਚ ਸਕੂਲ ਖੋਲ੍ਹਣ ਨੂੰ ਲੈ ਕੇ ਫ਼ੈਸਲਾ ਆ ਗਿਆ ਹੈ। ਇਸ ਫ਼ੈਸਲੇ ਮੁਤਾਬਕ ਸੂਬੇ ਦੇ ਸਕੂਲਾਂ 'ਚ 15 ਅਕਤੂਬਰ ਨੂੰ ਘੰਟੀ ਵੱਜੇਗੀ। ਸਕੂਲ ਸਿੱਖਿਆ ਮਹਿਕਮੇ ਵੱਲੋਂ 19 ਅਕਤੂਬਰ ਤੋਂ 9ਵੀਂ ਅਤੇ 12ਵੀਂ ਦੇ ਵਿਦਿਆਰਥੀਆਂ ਲਈ ਸਕੂਲ ਖੋਲ੍ਹਣ ਦਾ ਫ਼ੈਸਲਾ ਲਿਆ ਗਿਆ ਹੈ।
ਮੈਲਬੌਰਨ 'ਚ ਪੰਜਾਬੀ ਨੌਜਵਾਨ ਦੀ ਦਰਦਨਾਕ ਹਾਦਸੇ 'ਚ ਮੌਤ
ਮੈਲਬੌਰਨ (ਮਨਦੀਪ ਸਿੰਘ ਸੈਣੀ): ਬੀਤੇ ਸੋਮਵਾਰ ਨੂੰ ਵਿਕਟੋਰੀਆ ਸੂਬੇ ਦੇ ਖੇਤਰੀ ਇਲਾਕੇ ਮਲਡੂਰਾ ਵਿੱਚ ਵਾਪਰੇ ਦਰਦਨਾਕ ਹਾਦਸੇ ਵਿੱਚ 27 ਸਾਲਾ ਨੌਜਵਾਨ ਗਗਨਦੀਪ ਸਿੰਘ ਚਾਹਲ ਦੀ ਮੌਤ ਹੋ ਗਈ।ਦੱਸਿਆ ਜਾ ਰਿਹਾ ਹੈ ਕਿ ਗਗਨਦੀਪ ਸਿੰਘ, ਜੋ ਕਿ ਪੇਸ਼ੇ ਵਜੋਂ ਟਰੱਕ ਚਾਲਕ ਸੀ
ਕੈਪਟਨ ਸਰਕਾਰ ਦਾ ਵੱਡਾ ਫ਼ੈਸਲਾ, ਪੰਜਾਬ 'ਚ ਅਜੇ ਨਹੀਂ ਖੋਲ੍ਹੇ ਜਾਣਗੇ ਸਿਨੇਮਾ ਹਾਲ
ਚੰਡੀਗੜ੍ਹ: ਦੇਸ਼ ਦੇ ਕਈ ਸੂਬਿਆਂ 'ਚ 7 ਮਹੀਨਿਆ ਬਾਅਦ ਅੱਜ ਸਿਨੇਮਾ ਘਰ, ਥੀਏਟਰ ਖੁੱਲ੍ਹਣ ਜਾ ਰਹੇ ਹਨ। ਅਜਿਹੇ 'ਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਕਿ ਫਿਲਹਾਲ ਪੰਜਾਬ 'ਚ ਸਿਨੇਮਾ ਹਾਲ, ਮਲਟੀਪਲੈਕਸਸ ਅਤੇ ਮਨੋਰੰਜਕ ਪਾਰਕ ਨਹੀਂ ਖੋਲ੍ਹੇ ਜਾਣਗੇ।
ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, 12 ਸਾਲ ਤੋਂ ਕਾਬਜ਼ ਕਿਸਾਨਾਂ ਨੂੰ ਮਿਲੇਗਾ ਜ਼ਮੀਨ ਦਾ ਮਾਲਕਾਨਾ ਹੱਕ
ਚੰਡੀਗੜ੍ਹ : ਪੰਜਾਬ ਸਰਕਾਰ ਨੇ ਜ਼ਮੀਨ ’ਤੇ 12 ਸਾਲ ਤੋਂ ਵੱਧ ਸਮੇਂ ਤੋਂ ਕਾਬਜ਼ ਅਤੇ ਕਾਸ਼ਤ ਕਰ ਰਹੇ ਛੋਟੇ ਅਤੇ ਦਰਮਿਆਨੇ ਕਿਸਾਨਾਂ ਨੂੰ ਸਰਕਾਰ ਵੱਲੋਂ ਪੂਰਵ-ਨਿਰਧਾਰਤ ਵਾਜ਼ਬ ਕੀਮਤ ’ਤੇ ਜ਼ਮੀਨ ਅਲਾਟ ਕਰਨ ਦਾ ਫ਼ੈਸਲਾ ਕੀਤਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਇਹ ਫ਼ੈਸਲਾ ਲਿਆ ਗਿਆ।