ਜਾਣੋ 5 ਮਿੰਟਾਂ ''ਚ ਪੰਜਾਬ ਦੇ ਤਾਜ਼ਾ ਹਾਲਾਤ
Sunday, Oct 18, 2020 - 08:19 PM (IST)
ਖਬਰਾਂ ਦੀ ਪੂਰੀ ਜਾਣਕਾਰੀ ਹਾਸਲ ਕਰਨ ਲਈ ਸਿਰਲੇਖ 'ਤੇ ਕਰੋ ਕਲਿੱਕ-
ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਵਿਸ਼ੇਸ਼ ਸੈਸ਼ਨ ਦਾ ਸਮਾਂ ਵਧਾਇਆ
ਚੰਡੀਗ਼ੜ੍ਹ : ਕੇਂਦਰ ਦੇ ਖੇਤੀ ਕਾਨੂੰਨਾਂ ਨੂੰ ਬੇਅਸਰ ਕਰਨ ਲਈ ਪੰਜਾਬ ਸਰਕਾਰ ਵਲੋਂ ਸੱਦੇ ਗਏ 19 ਅਕਤੂਬਰ ਦੇ ਵਿਸ਼ੇਸ਼ ਇਜਲਾਸ ਦਾ ਸਮਾਂ ਵਧਾ ਦਿੱਤਾ ਗਿਆ ਹੈ। ਸੋਮਵਾਰ ਨੂੰ ਹੋਣ ਵਾਲਾ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਹੁਣ ਇਕ ਦੀ ਬਜਾਏ ਦੋ ਦਿਨ ਚੱਲੇਗਾ। ਸੂਤਰਾਂ ਮੁਤਾਬਕ ਸੈਸ਼ਨ ਨੂੰ ਦੋ ਦਿਨਾਂ ਤੱਕ ਵਧਾਉਣ ਦਾ ਫ਼ੈਸਲਾ ਸੋਮਵਾਰ ਨੂੰ ਹੋਣ ਵਾਲੀ ਕੰਮਕਾਜ ਸਲਾਹਕਾਰ ਕਮੇਟੀ ਦੀ ਮੀਟਿੰਗ ਵਿਚ ਰਸਮੀ ਤੌਰ 'ਤੇ ਲਿਆ ਜਾਵੇਗਾ।
'ਜਗ ਬਾਣੀ' ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ 'ਤੇ ਕਰੋ ਕਲਿੱਕ-
https://play.google.com/store/apps/details?id=com.jagbani&hl=en
ਸ਼ਮਸ਼ਾਨਘਾਟ ਪਹੁੰਚ ਕੇ ਪੁਲਸ ਨੇ ਰੁਕਵਾਇਆ ਸਸਕਾਰ, ਚਿਤਾ ਤੋਂ ਚੁੱਕੀ ਅੱਧ ਸੜੀ ਲਾਸ਼
ਅੰਮ੍ਰਿਤਸਰ (ਸੁਮਿਤ) : ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਪਿੰਡ ਬੰਗਾਲ ਵਿਚ ਇਕ ਵਿਆਹੁਤਾ ਜਨਾਨੀ ਨੇ ਪ੍ਰੇਮੀ ਨਾਲ ਮਿਲ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਾਮਲਾ ਬੇਹੱਦ ਗੰਭੀਰ ਹੈ ਜਿਸ ਵਿਚ 3 ਬੱਚਿਆਂ ਦੀ ਮਾਂ ਦੇ ਇਸੇ ਇਲਾਕੇ ਦੇ ਇਕ ਵਿਅਕਤੀ ਸ਼ਮਸ਼ੇਰ ਸਿੰਘ ਨਾਲ ਨਾਜਾਇਜ਼ ਸੰਬੰਧ ਸਨ। ਜਿਸ ਕਾਰਣ ਵਿਆਹੁਤਾ ਦਾ ਪਤੀ ਨਾਲ ਝਗੜਾ ਅਕਸਰ ਹੁੰਦਾ ਰਹਿੰਦਾ ਸੀ।
ਪੰਜਾਬ ਸਰਕਾਰ ਵਲੋਂ ਸੱਦੇ ਗਏ ਵਿਧਾਨ ਸਭਾ ਦੇ ਇਕ ਦਿਨਾਂ ਸੈਸ਼ਨ 'ਤੇ ਬਲਜਿੰਦਰ ਕੌਰ ਦਾ ਵੱਡਾ ਬਿਆਨ
ਬਠਿੰਡਾ (ਮੁਨੀਸ਼): ਆਮ ਆਦਮੀ ਪਾਰਟੀ ਦੀ ਵਿਧਾਇਕਾ ਬਲਜਿੰਦਰ ਕੌਰ ਨੇ ਕਾਂਗਰਸ ਵਲੋਂ ਬੁਲਾਏ ਗਏ ਸੈਸ਼ਨ ਨੂੰ ਲੰਮੇ ਹੱਥੀਂ ਲਿਆ ਹੈ। ਉਨ੍ਹਾਂ ਨੇ ਸੈਸ਼ਨ ਤੇ ਬੋਲਦੇ ਕਿਹਾ ਕਿ ਸੈਸ਼ਨ ਸੱਤ ਦਿਨਾਂ ਦਾ ਹੋਣਾ ਚਾਹੀਦਾ ਹੈ ਤੇ ਇਸ ਨੂੰ ਲਾਈਵ ਕੀਤਾ ਜਾਣਾ ਚਾਹੀਦਾ ਹੈ।
ਅਪਰਾਧੀ 'ਖਾਕੀ' ਤੋਂ ਬੇਖੌਫ, 11 ਦਿਨਾਂ 'ਚ 6 ਕਤਲਾਂ ਤੋਂ ਇਲਾਵਾ ਇਨ੍ਹਾਂ ਵੱਡੀਆਂ ਵਾਰਦਾਤਾਂ ਨਾਲ ਦਹਿਲਿਆ ਪੰਜਾਬ
ਜਲੰਧਰ (ਜ. ਬ.)— ਪੰਜਾਬ 'ਚ ਲਗਾਤਾਰ ਵਧ ਰਹੀਆਂ ਅਪਰਾਧਿਕ ਵਾਰਦਾਤਾਂ ਨਾਲ ਚਿੰਤਾ ਵਧਣ ਲੱਗੀ ਹੈ। ਅਪਰਾਧੀ ਰੋਜ਼ਾਨਾ ਕਤਲ, ਡਕੈਤੀ ਅਤੇ ਲੁੱਟਮਾਰ ਦੀਆਂ ਘਟਨਾਵਾਂ ਨੂੰ ਦਿਨ-ਦਿਹਾੜੇ ਅੰਜਾਮ ਦੇ ਰਹੇ ਹਨ। ਅਪਰਾਧੀ ਦਿਨ ਹੋਵੇ ਜਾਂ ਰਾਤ ਕਦੇ ਵੀ ਵਾਰਦਾਤ ਨੂੰ ਅੰਜਾਮ ਦੇ ਕੇ ਫਰਾਰ ਹੋ ਜਾਂਦੇ ਹਨ ਅਤੇ ਕਈ ਵਾਰਦਾਤਾਂ 'ਚ ਸੀ. ਸੀ. ਟੀ. ਵੀ. ਫੁਟੇਜ ਸਾਹਮਣੇ ਆਉਣ ਦੇ ਬਾਵਜੂਦ ਦੋਸ਼ੀ ਪੁਲਸ ਦੀ ਪਹੁੰਚ ਤੋਂ ਕੋਹਾਂ ਦੂਰ ਹਨ।
ਧਰਨੇ 'ਤੇ ਬੈਠੇ ਕਿਸਾਨਾਂ ਨੇ ਘੇਰਿਆ ਮੁਹੰਮਦ ਸਦੀਕ
ਸੰਗਰੂਰ/ਸੰਦੌੜ (ਬੇਦੀ/ਰਿਖੀ): ਕੇਂਦਰ ਸਰਕਾਰ ਵਲੋਂ ਖੇਤੀ ਸਬੰਧੀ ਪਾਸ ਕੀਤੇ ਗਏ ਤਿੰਨ ਕਾਨੂੰਨਾਂ ਨੂੰ ਲੈ ਕੇ ਪੰਜਾਬ ਦੇ ਕਿਸਾਨਾਂ ਦਾ ਦਿੱਲੀ ਰੋਹ ਭਖਦਾ ਹੀ ਜਾ ਰਿਹਾ ਹੈ ਭਾਵੇਂ ਇਨ੍ਹਾਂ ਕਾਨੂੰਨਾਂ ਦਾ ਸਿਆਸੀ ਲਾਹਾ ਲੈਣ ਤੋਂ ਕੋਈ ਵੀ ਸਿਆਸੀ ਪਾਰਟੀ ਪਿੱਛੇ ਨਹੀਂ ਨਜ਼ਰ ਆ ਰਹੀ ਪਰ ਹੁਣ ਇਹ ਮਹਿਸੂਸ ਹੋਣ ਲੱਗ ਪਿਆ ਹੈ ਜਿਵੇਂ ਕਿਸਾਨਾਂ ਦਾ ਮੋਹ ਸਾਰੀਆਂ ਹੀ ਸਿਆਸੀ ਪਾਰਟੀਆਂ ਕੋਲੋਂ ਭੰਗ ਹੋ ਗਿਆ ਹੋਵੇ ਇਸੇ ਗੱਲ ਨੂੰ ਅੱਜ ਪਿੰਡ ਲੱਡਾ ਦੇ ਕਿਸਾਨਾਂ ਨੇ ਸੱਚ ਕਰ ਵਿਖਾਇਆ ਜਦੋਂ ਉੱਥੋਂ ਲੰਘੇ ਜਾ ਰਹੇ ਕਾਂਗਰਸ ਦੇ ਮੈਂਬਰ ਪਾਰਲੀਮੈਂਟ ਮੁਹੰਮਦ ਸਦੀਕ ਨੂੰ ਵੇਖ ਕੇ ਕਿਸਾਨਾਂ ਨੇ ਉਨ੍ਹਾਂ ਦੀ ਗੱਡੀ ਘੇਰ ਕੇ ਉਨ੍ਹਾਂ ਕੋਲੋਂ ਸਵਾਲ ਕਰਨੇ ਸ਼ੁਰੂ ਕਰ ਦਿੱਤੇ।
ਚੋਖੀ ਆਮਦਨ ਦੇ ਸਮੇਤ ਕਈ ਸਮੱਸਿਆਵਾਂ ਦਾ ਹੱਲ ਕਰ ਸਕਦੀ ਹੈ ‘ਕਣਕ ਦੀ ਜੈਵਿਕ ਖੇਤੀ’
ਗੁਰਦਾਸਪੁਰ (ਹਰਮਨਪ੍ਰੀਤ) - ਰਸਾਇਣਕ ਖਾਦਾਂ ਦਵਾਈਆਂ ਦੀ ਬੇਤਹਾਸ਼ਾ ਵਰਤੋਂ ਵਾਲੇ ਇਸ ਦੌਰ ਵਿਚ ਜਿੱਥੇ ਫਲ-ਸਬਜ਼ੀਆਂ ਦੀ ਜ਼ਹਿਰ ਮੁਕਤ ਕਾਸ਼ਤ ਕਿਸਾਨਾਂ ਲਈ ਚੰਗੀ ਆਮਦਨ ਦਾ ਸੋਮਾ ਬਣਨ ਤੋਂ ਇਲਾਵਾ ਹੋਰ ਕਈ ਸਮੱਸਿਆਵਾਂ ਦਾ ਹੱਲ ਕਰ ਸਕਦੀ ਹੈ। ਉਥੇ ਜੈਵਿਕ ਕਣਕ ਦੀ ਖੇਤੀ ਵੀ ਕਿਸਾਨਾਂ ਲਈ ਵਰਦਾਨ ਸਿੱਧ ਹੋ ਸਕਦੀ ਹੈ।
ਜਾਣੋ ਹੁਣ ਤੱਕ ਹੋਈ ਭਾਰਤ ਵਿੱਚ ਸਾਉਣੀ ਦੀਆਂ ਫਸਲਾਂ ਦੀ ਖਰੀਦ
ਲੁਧਿਆਣਾ (ਸਰਬਜੀਤ ਸਿੰਘ ਸਿੱਧੂ) - ਸਾਉਣੀ ਦੀਆਂ ਫ਼ਸਲਾਂ ਝੋਨਾਂ, ਦਾਲਾਂ ਅਤੇ ਨਰਮੇ ਆਦਿ ਦੀ ਖਰੀਦ ਸ਼ੁਰੂ ਹੋ ਚੁੱਕੀ ਹੈ। ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਤਾਮਿਲਨਾਡੂ, ਚੰਡੀਗੜ੍ਹ, ਕੇਰਲ ਅਤੇ ਜੰਮੂ ਕਸ਼ਮੀਰ ਦੇ ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਝੋਨੇ ਦੀ ਖਰੀਦ ਨਿਰਵਿਘਨ ਰੂਪ ਵਿੱਚ ਜਾਰੀ ਹੈ। 14.10. 2020 ਤੱਕ 5.33 ਲੱਖ ਕਿਸਾਨਾਂ ਤੋਂ 62.42 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ।
ਰਵਨੀਤ ਬਿੱਟੂ ਨੇ ਫਿਰ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ 'ਤੇ ਕੱਸਿਆ ਤੰਜ, ਜਾਣੋ ਕੀ ਬੋਲੇ
ਚੰਡੀਗੜ੍ਹ (ਟੱਕਰ) : ਲੋਕ ਸਭਾ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਫਿਰ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ’ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਭਾਜਪਾ ਖੇਤੀਬਾੜੀ ਕਾਨੂੰਨਾਂ ਬਾਰੇ ਆਲੀਸ਼ਾਨ ਹੋਟਲਾਂ ’ਚ ਵਪਾਰੀਆਂ ਨਾਲ ਮੀਟਿੰਗਾਂ ਕਰਨ ਦੀ ਬਜਾਏ ਪਿੰਡਾਂ ’ਚ ਸੜਕਾਂ ’ਤੇ ਧਰਨੇ ਦੇ ਰਹੇ ਕਿਸਾਨ, ਮਜ਼ਦੂਰਾਂ ਦਾ ਹਾਲ ਪੁੱਛਣ ਅਤੇ ਉਨ੍ਹਾਂ ਦੀ ਸਮੱਸਿਆ ਦਾ ਹੱਲ ਕਰੇ।