ਜਾਣੋ 5 ਮਿੰਟਾਂ ''ਚ ਪੰਜਾਬ ਦੇ ਤਾਜ਼ਾ ਹਾਲਾਤ

Tuesday, Oct 20, 2020 - 08:40 PM (IST)

ਖਬਰਾਂ ਦੀ ਪੂਰੀ ਜਾਣਕਾਰੀ ਹਾਸਲ ਕਰਨ ਲਈ ਸਿਰਲੇਖ 'ਤੇ ਕਰੋ ਕਲਿੱਕ-

ਪੰਜਾਬ 'ਚ ਰਾਸ਼ਟਰਪਤੀ ਸ਼ਾਸਨ 'ਤੇ ਬੋਲੇ ਕੈਪਟਨ, ਜ਼ਰੂਰਤ ਪਈ ਤਾਂ ਤੁਰੰਤ ਦੇ ਦੇਵਾਂਗਾ ਅਸਤੀਫਾ
ਚੰਡੀਗੜ੍ਹ,(ਅਸ਼ਵਨੀ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿਚ ਰਾਸ਼ਟਰਪਤੀ ਸ਼ਾਸਨ ਦੀਆਂ ਸ਼ੰਕਾਵਾਂ 'ਤੇ ਪਹਿਲੀ ਵਾਰ ਚੁੱਪੀ ਤੋੜਦਿਆਂ ਕਿਹਾ ਕਿ ਉਨ੍ਹਾਂ ਨੇ ਕੇਂਦਰ ਸਰਕਾਰ ਦੇ ਪੱਧਰ 'ਤੇ ਸਪੱਸ਼ਟ ਕਰ ਦਿੱਤਾ ਹੈ ਕਿ ਮੈਨੂੰ ਡਿਸਮਿਸ ਕਰਨ ਦੀ ਜ਼ਰੂਰਤ ਨਹੀਂ ਹੈ। ਜਦ ਵੀ ਕੇਂਦਰ ਨੂੰ ਲੱਗੇਗਾ ਤਾਂ ਅਸਤੀਫ਼ਾ ਜੇਬ ਵਿਚ ਪਿਆ ਹੈ, ਤੁਰੰਤ ਦੇ ਦੇਵਾਂਗਾ। ਇਹ ਗੱਲ ਉਨ੍ਹਾਂ ਰਾਜਪਾਲ ਵੀ.ਪੀ. ਸਿੰਘ ਬਦਨੌਰ ਨਾਲ ਮੁਲਾਕਾਤ ਦੌਰਾਨ ਕਹੀ।

'ਜਗ ਬਾਣੀ' ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ 'ਤੇ ਕਰੋ ਕਲਿੱਕ-

https://play.google.com/store/apps/details?id=com.jagbani&hl=en

ਆਨਲਾਈਨ ਪੜ੍ਹਾਈ ਤੋਂ ਪ੍ਰੇਸ਼ਾਨ ਵਿਦਿਆਰਥਣ ਨੇ ਲਿਆ ਘਰ 'ਚ ਫਾਹਾ
ਅੰਮ੍ਰਿਤਸਰ (ਅਰਣ) : 11ਵੀਂ ਕਲਾਸ ਦੀ ਇਕ ਵਿਦਿਆਰਥਣ ਵਲੋਂ ਆਨਲਾਈਨ ਪੜ੍ਹਾਈ ਦੀ ਸਮਝ ਨਾ ਆਉਣ 'ਤੇ ਆਪਣੇ ਹੀ ਘਰ 'ਚ ਫ਼ਾਹਾ ਲੈ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਕੰਟੋਨਮੈਂਟ ਪੁਲਸ ਵਲੋਂ ਮ੍ਰਿਤਕ 16 ਸਾਲਾ ਕੁੜੀ ਦੀ ਲਾਸ਼ ਕਬਜ਼ੇ 'ਚ ਲੈ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਦਿੱਲੀ ਗੁਰਦੁਆਰਾ ਚੋਣਾਂ ਨਹੀਂ ਲੜਾਂਗੇ ਪਰ ਬਾਦਲ ਵਿਰੋਧੀ ਧੜੇ ਦੀ ਕਰਾਂਗੇ ਹਿਮਾਇਤ : ਸਰਨਾ
ਅੰਮ੍ਰਿਤਸਰ (ਦੀਪਕ ਸ਼ਰਮਾ) : ਸ਼੍ਰੋਮਣੀ ਅਕਾਲੀ ਦਲ ਸਰਨਾ (ਦਿੱਲੀ) ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਇਹ ਐਲਾਨ ਕੀਤਾ ਹੈ, ਕਿ ਉਨ੍ਹਾਂ ਦੀ ਪਾਰਟੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਹੋਣ ਵਾਲੀਆਂ ਆਮ ਚੋਣਾਂ ਵਿੱਚ ਹਿੱਸਾ ਨਹੀ ਲਵੇਗੀ। ਜਦ ਕਿ ਉਨ੍ਹਾਂ ਦੀ ਪਾਰਟੀ ਹਰ ਉਸ ਉਮੀਦਵਾਰ ਦਾ ਖੁੱਲ੍ਹ ਕੇ ਤਨ, ਮਨ, ਧਨ ਨਾਲ ਸਮਰਥਨ ਕਰੇਗੀ, ਜੋ ਉਮੀਦਵਾਰ ਸ਼ਿਅਦ (ਬਾਦਲ) ਧੜ੍ਹੇ ਦੀਆਂ ਪੰਥ ਵਿਰੋਧੀ ਨੀਤੀਆਂ ਦੇ ਖ਼ਿਲਾਫ਼ ਖੜ੍ਹਾ ਹੋਵੇਗਾ।

ਨਵੇਂ ਖੇਤੀਬਾੜੀ ਆਰਡੀਨੈਂਸਾਂ ਦੇ ਸਬੰਧ ’ਚ ਜਾਣੋ ਆਖ਼ਰ ਕੀ ਕਹਿੰਦੇ ਹਨ ‘ਕਿਸਾਨ’
ਜਲੰਧਰ (ਬਿਊਰੋ) - ਕੇਂਦਰ ਦੀ ਮੋਦੀ ਸਰਕਾਰ ਵੱਲੋਂ ਜਾਰੀ ਕੀਤੇ ਗਏ ਤਿੰਨ ਆਰਡੀਨੈਂਸਾਂ ’ਤੇ ਦੇਸ਼ ਦੇ ਰਾਸ਼ਟਰਪਤੀ ਨੇ ਮੋਹਰ ਲਗਾ ਦਿੱਤੀ ਹੈ। ਜਿਸ ਦੇ ਖ਼ਿਲਾਫ਼ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਵਲੋਂ ਵੱਖ-ਵੱਖ ਥਾਵਾਂ ’ਤੇ ਜ਼ਹਕਦਸਤ ਵਿਰੋਧ ਕੀਤਾ ਜਾ ਰਿਹਾ ਹੈ। ਇਨ੍ਹਾਂ ਆਰਡੀਨੈਂਸਾਂ ਨੂੰ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਕਿਸਾਨ ਦਿਨ-ਰਾਤ ਇਕ ਕਰਕੇ ਵਿਰੋਧ ਕਰ ਰਹੇ ਹਨ। 

ਰਾਜਪਾਲ ਨਾਲ ਮੁਲਾਕਾਤ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ
ਚੰਡੀਗੜ੍ਹ : ਕੇਂਦਰ ਦੇ ਖੇਤੀ ਕਾਨੂੰਨਾਂ ਨੂੰ ਬੇਅਸਰ ਕਰਨ ਲਈ ਅੱਜ ਪੰਜਾਬ ਵਿਧਾਨ ਸਭਾ ਵਲੋਂ ਬਿੱਲ ਪਾਸ ਕਰਨ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਾਰੀਆਂ ਧਿਰਾਂ ਨੂੰ ਨਾਲ ਲੈ ਕੇ ਰਾਜਪਾਲ ਵੀ. ਪੀ. ਸਿੰਘ ਬਦਨੌਰ ਨਾਲ ਮੁਲਾਕਾਤ ਕਰਨ ਪਹੁੰਚੇ। ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਵਲੋਂ ਪਾਸ ਕੀਤੇ ਗਏ ਬਿੱਲ ਕਿਸਾਨ ਪੱਖੀ ਹਨ ਅਤੇ ਇਸ ਦੇ ਸਮਰਥਨ ਲਈ ਉਹ ਸਾਰੀਆਂ ਪਾਰਟੀਆਂ ਦਾ ਧੰਨਵਾਦ ਕਰਦੇ ਹਨ।

'ਬ੍ਰਹਮਪੁਰਾ' ਨੇ 22 ਅਕਤੂਬਰ ਨੂੰ ਸੱਦੀ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੀ ਹੰਗਾਮੀ ਮੀਟਿੰਗ
ਮੋਹਾਲੀ/ਅੰਮ੍ਰਿਤਸਰ (ਪਰਦੀਪ) : ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਨੇ ਪਾਰਟੀ ਦੀ ਕੋਰ ਕਮੇਟੀ, ਸਮੂਹ ਅਹੁਦੇਦਾਰਾਂ ਅਤੇ ਜ਼ਿਲ੍ਹਾ ਜੱਥੇਦਾਰਾਂ ਦੀ ਹੰਗਾਮੀ ਮੀਟਿੰਗ 22 ਅਕਤੂਬਰ ਦਿਨ ਵੀਰਵਾਰ ਪਾਰਟੀ ਦੇ ਮੁੱਖ ਦਫ਼ਤਰ ਗੁਰੂ ਹਰਰਾਏ ਇਨਕਲੇਵ ਨਜ਼ਦੀਕ ਖਾਲਸਾ ਕਾਲਜ ਅੰਮ੍ਰਿਤਸਰ ਵਿਖੇ ਬੁਲਾਈ ਹੈ।

ਜਾਣੋ ਸਦਨ 'ਚ ਕੈਪਟਨ ਵੱਲੋਂ ਪੇਸ਼ ਕੀਤੇ ਪ੍ਰਸਤਾਵ 'ਤੇ ਕੀ ਬੋਲੇ ਹਰਪਾਲ ਚੀਮਾ
ਚੰਡੀਗੜ੍ਹ (ਰਮਨਜੀਤ) : ਪੰਜਾਬ ਵਿਧਾਨ ਸਭਾ 'ਚ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਮੁੱਖ ਮੰਤਰੀ ਵੱਲੋਂ ਲਿਆਂਦੇ ਪ੍ਰਸਤਾਵ 'ਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਬੋਲ ਰਹੇ ਹਨ। ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਬਿੱਲਾਂ 'ਚ ਸੋਧ ਕੀਤਾ ਗਿਆ ਹੈ ਕਿ ਜੇਕਰ ਕੋਈ ਐੱਮ.ਐੱਸ.ਪੀ, 'ਤੇ ਖਰੀਦ ਨਹੀਂ ਕਰੇਗਾ ਤਾਂ ਉਸ ਨੂੰ 3 ਸਾਲ ਦੀ ਸਜ਼ਾ ਦਾ ਸਾਹਮਣਾ ਕਰਨਾ ਪਵੇਗਾ ਪਰ ਕੀ ਪੰਜਾਬ ਸਰਕਾਰ ਇਹ ਯਕੀਨੀ ਕਰੇਗੀ ਕਿ ਜੇਕਰ ਕੇਂਦਰੀ ਏਜੰਸੀਆਂ ਅਤੇ ਵਿਅਕਤੀਆਂ ਨੇ ਫਸਲ ਨਾ ਖ਼ਰੀਦੀ ਤਾਂ ਪੰਜਾਬ ਸਰਕਾਰ ਕਿਸਾਨਾਂ ਦੀ ਫਸਲ ਚੁੱਕੇਗੀ।

ਬੇਖੌਫ ਅਪਰਾਧੀ : ਹੁਣ ਸੈਕਟਰ-25 'ਚ ਸ਼ਰਾਬ ਠੇਕੇਦਾਰ 'ਤੇ ਫਾਇਰਿੰਗ
ਚੰਡੀਗੜ੍ਹ (ਸੁਸ਼ੀਲ) : ਸ਼ਹਿਰ 'ਚ ਕਾਨੂੰਨ ਵਿਵਸਥਾ ਬਿਲਕੁਲ ਬੇਕਾਬੂ ਹੋ ਚੁੱਕੀ ਹੈ। ਇਕ ਤੋਂ ਬਾਅਦ ਇਕ ਲਗਾਤਾਰ ਵਾਰਦਾਤਾਂ ਹੋ ਰਹੀਆਂ ਹਨ। ਬੇਖੌਫ ਮੁਲਜ਼ਮਾਂ ਦੇ ਹੌਸਲੇ ਇੰਨੇ ਬੁਲੰਦ ਹਨ ਕਿ ਆਏ ਦਿਨ ਇਕ ਤੋਂ ਬਾਅਦ ਇਕ ਗੋਲੀ ਚਲਾਉਣ ਦੀ ਵਾਰਦਾਤ ਨੂੰ ਅੰਜ਼ਾਮ ਦੇ ਰਹੇ ਹਨ ਅਤੇ ਬੇਬਸ ਚੰਡੀਗੜ੍ਹ ਪੁਲਸ ਕੁਝ ਨਹੀਂ ਕਰ ਪਾ ਰਹੀ ਹੈ। ਸੋਮਵਾਰ ਰਾਤ ਨੂੰ ਪਿਸਟਲਾਂ ਨਾਲ ਲੈਸ ਚਾਰ ਨੌਜਵਾਨਾਂ ਨੇ ਸੈਕਟਰ-25 ਦੇ ਸ਼ਰਾਬ ਠੇਕੇਦਾਰ ਸੰਦੀਪ 'ਤੇ ਫਾਇਰਿੰਗ ਕਰ ਦਿੱਤੀ।

ਲੁਧਿਆਣਾ 'ਚ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਵਿਅਕਤੀ, ਕਤਲ ਪਿੱਛੇ ਨਾਜਾਇਜ਼ ਸਬੰਧਾਂ ਦਾ ਖ਼ਦਸ਼ਾ (ਤਸਵੀਰਾਂ)
ਲੁਧਿਆਣਾ (ਮਹੇਸ਼) : ਇੱਥੇ ਸਲੇਮ ਟਾਬਰੀ ਇਲਾਕੇ 'ਚ ਇਕ ਅੱਧਖੜ ਉਮਰ ਦੇ ਵਿਅਕਤੀ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢ ਕੇ ਉਸ ਦਾ ਕਤਲ ਕਰ ਦਿੱਤਾ ਗਿਆ। ਖੂਨ ਨਾਲ ਲੱਥਪਥ ਉਸ ਦੀ ਲਾਸ਼ ਮੰਗਲਵਾਰ ਸਵੇਰੇ ਬੇਸਟ ਪ੍ਰਾਈਜ਼ ਦੇ ਨਾਲ ਲੱਗਦੇ ਖਾਲੀ ਪਲਾਟ 'ਚੋਂ ਬਰਾਮਦ ਕੀਤੀ ਗਈ। ਉਸ ਦੇ ਸਿਰ, ਮੂੰਹ ਅਤੇ ਗਲੇ 'ਤੇ ਡੂੰਘੇ ਜ਼ਖਮ ਸਨ। ਕਤਲ ਦੇ ਪਿੱਛੇ ਨਾਜਾਇਜ਼ ਸਬੰਧਾਂ ਅਤੇ ਆਪਸੀ ਰੰਜਿਸ਼ ਦਾ ਖ਼ਦਸ਼ਾ ਜ਼ਾਹਰ ਕੀਤਾ ਜਾ ਰਿਹਾ ਹੈ।

ਵਿਧਾਨ ਸਭਾ 'ਚ ਗੂੰਜਿਆ ਸਿੱਧੂ ਦਾ ਚਪੇੜ ਵਾਲਾ ਬਿਆਨ, ਮੰਤਰੀਆਂ ਤੇ ਵਿਧਾਇਕਾਂ ਨੇ ਥਾਪੜੇ ਮੇਜ
ਚੰਡੀਗੜ੍ਹ : ਇਕ ਦਿਨ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖ਼ਿਲਾਫ਼ ਬੋਲਣ ਵਾਲੇ ਸਾਬਕਾ ਮੰਤਰੀ ਨਵਜੋਤ ਸਿੱਧੂ ਨੇ ਅੱਜ ਵਿਧਾਨ ਸਭਾ 'ਚ ਮੁੱਖ ਮੰਤਰੀ ਦੇ ਹੱਕ ਵਿਚ ਹਾਂ ਦਾ ਨਾਅਰਾ ਮਾਰਿਆ ਹੈ। ਵਿਧਾਨ ਸਭਾ 'ਚ ਬੋਲਦਿਆਂ ਨਵਜੋਤ ਸਿੱਧੂ ਨੇ ਆਖਿਆ ਕਿ ਸਦਨ ਵਿਚ ਖੇਤੀ ਕਾਨੂੰਨਾਂ ਖ਼ਿਲਾਫ਼ ਮੁੱਖ ਮੰਤਰੀ ਦਾ ਫ਼ੈਸਲਾ ਕੇਂਦਰ ਦੇ ਕਾਲੇ ਕਾਨੂੰਨਾਂ ਦੇ ਮੂੰਹ 'ਤੇ ਚਪੇੜ ਹੈ ਅਤੇ ਇਸ ਚਪੇੜ ਦੀ ਗੂੰਜ ਸਾਰੇ ਹਿੰਦੁਸਤਾਨ ਵਿਚ ਸੁਣਾਈ ਦੇਵੇਗੀ। 
 


Bharat Thapa

Content Editor

Related News