ਜਾਣੋ 5 ਮਿੰਟਾਂ 'ਚ ਪੰਜਾਬ ਦੇ ਤਾਜ਼ਾ ਹਾਲਾਤ
Wednesday, Oct 21, 2020 - 09:16 PM (IST)
ਖਬਰਾਂ ਦੀ ਪੂਰੀ ਜਾਣਕਾਰੀ ਹਾਸਲ ਕਰਨ ਲਈ ਸਿਰਲੇਖ 'ਤੇ ਕਰੋ ਕਲਿੱਕ-
ਵਿਸ਼ੇਸ਼ ਇਜਲਾਸ ਦੌਰਾਨ ਪੰਜਾਬ ਵਿਧਾਨ ਸਭਾ ਵੱਲੋਂ ਸੱਤ ਅਹਿਮ ਬਿੱਲ ਪਾਸ
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਨੇ ਅੱਜ ਸਪੀਕਰ ਰਾਣਾ ਕੇ.ਪੀ. ਸਿੰਘ ਦੀ ਪ੍ਰਧਾਨਗੀ ਹੇਠ ਬੁਲਾਏ ਵਿਸ਼ੇਸ਼ ਸਦਨ ਦੇ ਅੰਤਿਮ ਦਿਨ ਸੱਤ ਮਹੱਤਵਪੂਰਨ ਬਿੱਲ ਪਾਸ ਕੀਤੇ। ਵਿਧਾਨ ਸਭਾ ਸੈਸ਼ਨ ਵਿਚ 'ਪੰਜਾਬ ਭੋਂਡੇਦਾਰ, ਬੂਟੇਮਾਰ, ਡੋਹਲੀਦਾਰ, ਇਨਸਾਰ ਮਿਆਦੀ, ਮੁਕਰਰੀਦਾਰ, ਮੰਢੀਮਾਰ, ਪਨਾਹੀ ਕਦੀਮ, ਸੌਂਜੀਦਾਰ ਜਾਂ ਤਾਰਦਾਦਕਰ (ਮਾਲਕੀ ਅਧਿਕਾਰੀ ਦੇਣਾ) ਬਿੱਲ, 2020, 'ਪੰਜਾਬ ਰਾਜ ਵਿਜੀਲੈਂਸ ਕਮਿਸ਼ਨ ਬਿੱਲ, 2020, 'ਰਜਿਸਟ੍ਰੇਸ਼ਨ (ਪੰਜਾਬ ਸੋਧ) ਬਿੱਲ 2020, 'ਪੰਜਾਬ ਟਿਸ਼ੂ ਕਲਚਰ ਬੇਸਡ ਸੀਡ ਪੋਟੈਟੋ ਬਿੱਲ, 2020', 'ਪੰਜਾਬ ਲੈਂਡ ਰੈਵੇਨਿਊ (ਸੋਧ) ਬਿੱਲ, 2020', ਪੰਜਾਬ (ਛੋਟੇ ਅਤੇ ਸੀਮਾਂਤ ਕਿਸਾਨਾਂ ਦੀ ਭਲਾਈ ਅਤੇ ਬੰਦੋਬਸਤ) ਅਲਾਟਮੈਂਟ ਆਫ ਸਟੇਟ ਗਵਰਨਮੈਂਟ ਲੈਂਡ ਬਿੱਲ ਅਤੇ 'ਫੈਕਟਰੀ (ਪੰਜਾਬ ਸੋਧ) ਬਿੱਲ, 2020' ਪਾਸ ਕੀਤਾ ਗਿਆ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਰਾਜ ਵਿਜੀਲੈਂਸ ਕਮਿਸ਼ਨ ਬਿੱਲ, 2020 ਪੇਸ਼ ਕੀਤਾ।
'ਜਗ ਬਾਣੀ' ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ 'ਤੇ ਕਰੋ ਕਲਿੱਕ-
https://play.google.com/store/apps/details?id=com.jagbani&hl=en
ਟਾਂਡਾ: 6 ਸਾਲਾ ਬੱਚੀ ਦੀ ਸੜੀ ਹੋਈ ਲਾਸ਼ ਬਰਾਮਦ, ਕਤਲ ਦਾ ਖ਼ਦਸ਼ਾ
ਟਾਂਡਾ ਉੜਮੁੜ (ਵਰਿੰਦਰ ਪੰਡਿਤ)— ਇਥੋਂ ਦੇ ਪਿੰਡ ਜਲਾਲਪੁਰ 'ਚ ਅੱਜ ਸ਼ਾਮ ਉਸ ਸਮੇਂ ਸਨਸਨੀ ਫੈਲ ਗਈ ਗਈ ਜਦੋਂ ਇਥੋਂ ਇਕ 6 ਸਾਲਾ ਬੱਚੀ ਦੀ ਸੜੀ ਹੋਈ ਲਾਸ਼ ਬਰਾਮਦ ਕੀਤੀ ਗਈ। ਲੋਕਾਂ ਨੇ ਮੌਕੇ 'ਤੇ ਲਾਸ਼ ਨੂੰ ਵੇਖ ਤੁਰੰਤ ਪੁਲਸ ਨੂੰ ਸੂਚਨਾ ਦਿੱਤੀ। ਸੂਚਨਾ ਪਾ ਕੇ ਮੌਕੇ 'ਤੇ ਪਹੁੰਚੀ ਪੁਲਸ ਵੱਲੋਂ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਉਕਤ ਬੱਚੀ ਪ੍ਰਵਾਸੀ ਮਜ਼ਦੂਰ ਦੀ ਦੱਸੀ ਜਾ ਰਿਹਾ ਹੈ।
ਕਿਸਾਨਾਂ ਨੂੰ ਸਰਕਾਰ ਵਲੋਂ ਵੱਡੀ ਰਾਹਤ, ਹੁਣ ਵਿਆਜ਼ 'ਤੇ ਮੁਆਫ਼ ਹੋਵੇਗੀ ਪੈਨਲਟੀ
ਚੰਡੀਗੜ੍ਹ: ਕੋਵਿਡ: 19 ਮਹਾਮਾਰੀ ਅਤੇ ਪੰਜਾਬ ਦੇ ਕਿਸਾਨਾਂ ਦੀ ਵਿੱਤੀ ਹਾਲਤ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ (ਪੀ.ਏ.ਡੀ.ਬੀਜ਼) ਵਲੋਂ ਸਾਉਣੀ 2020 ਦੀ ਵਸੂਲੀ ਮੁਹਿੰਮ ਦੌਰਾਨ ਕਿਸਾਨਾਂ ਨੂੰ ਦੰਡਿਤ ਵਿਆਜ ਮੁਆਫ਼ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਹ ਜਾਣਕਾਰੀ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਦਿੱਤੀ।
ਮੁੱਖ ਮੰਤਰੀ ਨੇ ਵਿਰੋਧੀ ਧਿਰ ਵਲੋਂ ਮੰਤਰੀਆਂ ਨੂੰ ਨਿਸ਼ਾਨਾ ਬਣਾਏ ਜਾਣ ਦੀ ਕੀਤੀ ਆਲੋਚਨਾ, ਦੱਸਿਆ ਸ਼ਰਮਨਾਕ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਰੋਧੀ ਧਿਰ ਵਲੋਂ ਉਨ੍ਹਾਂ ਦੇ ਮੰਤਰੀਆਂ ਨੂੰ ਨਿਸ਼ਾਨਾ ਬਣਾਏ ਜਾਣ ਦੀ ਕਰੜੀ ਆਲੋਚਨਾ ਕਰਦਿਆਂ ਇਸ ਰੁਝਾਨ ਨੂੰ ਸ਼ਰਮਨਾਕ ਦੱਸਿਆ ਹੈ। ਬੁੱਧਵਾਰ ਨੂੰ ਵਿਧਾਨ ਸਭਾ 'ਚ ਮੁੱਖ ਮੰਤਰੀ ਨੇ ਸਾਫ਼ ਕਰ ਦਿੱਤਾ ਕਿ ਐੱਸ.ਸੀ. ਵਜ਼ੀਫਾ ਘੋਟਾਲੇ ਅਤੇ ਨੂਰਪੁਰ ਜ਼ਮੀਨ ਮਾਮਲਿਆਂ ਸਬੰਧੀ ਦੋਸ਼ਾਂ ਦੀ ਜਾਂਚ 'ਚ ਕੋਈ ਬੇਨਿਯਮੀ ਨਹੀਂ ਪਾਈ ਗਈ।
ਕਿਸਾਨਾਂ ਕਰਕੇ ਜੇ ਮੇਰੇ 'ਤੇ ਪਰਚੇ ਵੀ ਦਰਜ ਹੋ ਜਾਣ ਤਾਂ ਉਹ ਵੀ ਮੈਡਲਾਂ ਵਰਗੇ : ਬਿੱਟੂ
ਮਾਛੀਵਾੜਾ ਸਾਹਿਬ (ਟੱਕਰ) : ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਵਿਧਾਨ ਸਭਾ 'ਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਬਿੱਲਾਂ ਨੂੰ ਨਕਾਰ ਦਿੱਤਾ ਗਿਆ ਹੈ, ਇਸ ਲਈ ਪੰਜਾਬ ਦੇ ਭਾਜਪਾ ਆਗੂ ਇਨ੍ਹਾਂ ਬਿੱਲਾਂ ਨੂੰ ਰੱਦੀ ਦੀ ਟੋਕਰੀ 'ਚ ਪਾ ਕੇ ਦਿੱਲੀ ਜਾ ਕੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦੇ ਦੇਣ।
ਪੰਜਾਬ ਵਿਧਾਨ ਸਭਾ ਵਲੋਂ ਖੇਤੀ ਬਿੱਲ ਪਾਸ ਕਰਨ ਤੋਂ ਬਾਅਦ ਕਿਸਾਨ ਜਥੇਬੰਦੀਆਂ ਦਾ ਵੱਡਾ ਐਲਾਨ
ਚੰਡੀਗੜ੍ਹ : ਖੇਤੀ ਕਾਨੂੰਨਾਂ ਖ਼ਿਲਾਫ਼ ਆਰ-ਪਾਰ ਦੀ ਲੜਾਈ 'ਤੇ ਬੈਠੀਆਂ ਕਿਸਾਨ ਜਥੇਬੰਦੀਆਂ ਨੇ 5 ਨਵੰਬਰ ਤਕ ਸਿਰਫ ਮਾਲ ਗੱਡੀਆਂ ਲਈ ਰੇਲਵੇ ਟ੍ਰੈਕ ਖੋਲ੍ਹਣ ਦਾ ਐਲਾਨ ਕੀਤਾ ਹੈ। ਚੰਡੀਗੜ੍ਹ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਰੇਲਵੇ ਟ੍ਰੈਕ ਸਿਰਫ ਮਾਲ ਗੱਡੀਆਂ ਲਈ ਖਾਲ੍ਹੀ ਕੀਤੇ ਜਾਣਗੇ ਜਦਕਿ ਬਾਕੀ ਰੇਲਾਂ ਨੂੰ ਨਹੀਂ ਲੰਘਣ ਦਿੱਤਾ ਜਾਵੇਗਾ।
ਪਾਕਿ ਡਰੋਨ ਵਲੋਂ ਭਾਰਤੀ ਸਰਹੱਦ ਅੰਦਰ ਦਾਖ਼ਲ ਹੋਣ ਦੀ ਨਾਕਾਮ ਕੋਸ਼ਿਸ਼, BSF ਜਵਾਨਾਂ ਨੇ ਕੀਤੀ ਫਾਇਰਿੰਗ
ਗੁਰਦਾਸਪੁਰ (ਜ.ਬ.) : ਅੱਜ ਭਾਰ-ਪਾਕਿ ਸਰਹੱਦ ਭਾਰਤ-ਪਾਕਿ ਕੌਮਾਂਤਰੀ ਸਰਹੱਦ 'ਤੇ ਤਾਇਨਾਤ ਬੀ.ਐੱਸ.ਐੱਫ਼ ਦੀ 89 ਬਟਾਲੀਅਨ ਦੀ ਬੀ.ਓ.ਪੀ. ਕਮਲਜੀਤ ਨੇੜੇ ਪਾਕਿਸਤਾਨ ਵਲੋਂ ਆਏ ਡਰੋਨ 'ਤੇ ਬੀ.ਐੱਸ.ਐੱਫ਼. ਦੇ ਜਵਾਨਾਂ ਵਲੋਂ ਫਾਇਰਿੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਥੇ ਦੱਸ ਦੇਈਏ ਦੋ ਹਫ਼ਤੇ ਪਹਿਲਾਂ ਗੁਰਦਾਸਪੁਰ ਸਰਹੱਦ 'ਤੇ 5 ਵਾਰ ਪਾਕਿ ਤੋਂ ਡਰੋਨ ਨੇ ਦਾਖ਼ਲ ਹੋਣ ਦੀ ਕੋਸ਼ਿਸ਼ ਕੀਤੀ ਸੀ।
ਕੇਂਦਰੀ ਖੇਤੀ ਕਾਨੂੰਨਾਂ ਨੂੰ ਰਸਮੀ ਤੌਰ ’ਤੇ ਰੱਦ ਕਰਨ ਵਾਲਾ ਪੰਜਾਬ ਦੇਸ਼ ਦਾ ਬਣਿਆ ਪਹਿਲਾ ਸੂਬਾ
ਚੰਡੀਗੜ੍ਹ/ਜਲੰਧਰ (ਰਮਨਜੀਤ, ਧਵਨ)- ਪੰਜਾਬ ਮੰਗਲਵਾਰ ਦੇਸ਼ ਦਾ ਅਜਿਹਾ ਪਹਿਲਾ ਸੂਬਾ ਬਣ ਗਿਆ ਜਿਸ ਨੇ ਰਸਮੀ ਤੌਰ ’ਤੇ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰ ਦਿੱਤਾ ਅਤੇ ਸੂਬਾਈ ਵਿਧਾਨ ਸਭਾ ਨੇ ਸਰਬਸੰਮਤੀ ਨਾਲ ਕੇਂਦਰ ਦੇ ਖੇਤੀ ਕਾਨੂੰਨਾਂ ਅਤੇ ਪ੍ਰਸਤਾਵਤ ਬਿਜਲੀ ਸੋਧ ਬਿੱਲ ਨੂੰ ਰੱਦ ਕਰਨ ਸਬੰਧੀ ਪ੍ਰਸਤਾਵ ਪਾਸ ਕਰ ਦਿੱਤਾ। ਪ੍ਰਸਤਾਵ ’ਚ ਕੇਂਦਰ ਸਰਕਾਰ ਕੋਲੋਂ ਐੱਮ.ਐੱਸ.ਪੀ. ਨੂੰ ਬਣਾਈ ਰੱਖਣ ਅਤੇ ਸਰਕਾਰੀ ਖਰੀਦ ਨੂੰ ਭਵਿੱਖ ’ਚ ਵੀ ਜਾਰੀ ਰੱਖਣ ਲਈ ਨਵਾਂ ਆਰਡੀਨੈਂਸ ਲਿਆਉਣ ਦੀ ਮੰਗ ਕੀਤੀ ਗਈ।