ਜਾਣੋ 5 ਮਿੰਟਾਂ ''ਚ ਪੰਜਾਬ ਦੇ ਤਾਜ਼ਾ ਹਾਲਾਤ

Sunday, Nov 01, 2020 - 08:52 PM (IST)

ਜਾਣੋ 5 ਮਿੰਟਾਂ ''ਚ ਪੰਜਾਬ ਦੇ ਤਾਜ਼ਾ ਹਾਲਾਤ

ਖਬਰਾਂ ਦੀ ਪੂਰੀ ਜਾਣਕਾਰੀ ਹਾਸਲ ਕਰਨ ਲਈ ਸਿਰਲੇਖ 'ਤੇ ਕਰੋ ਕਲਿੱਕ-

ਕੇਂਦਰ ਵੱਲੋਂ ਟਰੇਨਾਂ ਰੋਕੇ ਜਾਣ 'ਤੇ ਕੈਪਟਨ ਨੇ ਜੇ. ਪੀ. ਨੱਢਾ ਦੇ ਨਾਂ 'ਤੇ ਲਿਖੀ ਖੁੱਲ੍ਹੀ ਚਿੱਠੀ
ਜਲੰਧਰ— ਕੇਂਦਰ ਸਰਕਾਰ ਵੱਲੋਂ ਟਰੇਨਾਂ ਰੋਕੇ ਜਾਣ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਜਪਾ ਪ੍ਰਧਾਨ ਜੇ. ਪੀ. ਨੱਢਾ ਦੇ ਨਾਂ 'ਤੇ ਖੁੱਲ੍ਹੀ ਚਿੱਠੀ ਲਿਖੀ ਹੈ। ਇਸ ਦੀ ਪੁਸ਼ਟੀ ਮੁੱਖ ਮੰਤਰੀ ਦੇ ਮੀਡੀਆ ਐਡਵਾਈਜ਼ਰ ਰਵੀਨ ਠੁਕਰਾਲ ਵੱਲੋਂ ਟਵਿੱਟਰ ਜ਼ਰੀਏ ਕੀਤੀ ਗਈ ਹੈ। ਇਸ ਪੇਚੀਦਾ ਮਸਲੇ ਨੂੰ ਸਮੂਹਿਕ ਇੱਛਾ ਅਤੇ ਸੂਝ-ਬੂਝ ਨਾਲ ਸੁਲਝਾਉਣ ਦਾ ਸੱਦਾ ਦਿੱਤਾ ਹੈ। ਉਹਨਾਂ ਕਿਹਾ,”ਇਸ ਨਾਜੁਕ ਪਲ ਵਿੱਚ ਸਾਨੂੰ ਸਾਰਿਆਂ ਨੂੰ ਆਪਣੇ ਸਿਆਸੀ ਹਿੱਤਾਂ ਨੂੰ ਅੱਗੇ ਵਧਾਉਣ ਦੀ ਬਜਾਏ ਅਜਿਹੀ ਕਿਸੇ ਵੀ ਲਾਲਸਾ ਨੂੰ ਲਾਂਭੇ ਕਰ ਦੇਣਾ ਚਾਹੀਦਾ ਹੈ।

'ਜਗ ਬਾਣੀ' ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ 'ਤੇ ਕਰੋ ਕਲਿੱਕ-

https://play.google.com/store/apps/details?id=com.jagbani&hl=en

ਕੈਪਟਨ ਵੱਲੋਂ ਕਿਸਾਨਾਂ ਨੂੰ ਬੀਜ ਮੁਹੱਈਆ ਕਰਵਾਉਣ ਲਈ 'ਕਣਕ ਦੇ ਬੀਜ' ਦੀ ਸਬਸਿਡੀ ਨੀਤੀ ਨੂੰ ਮਨਜ਼ੂਰੀ
ਚੰਡੀਗੜ੍ਹ— ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਹਾੜੀ ਸੀਜ਼ਨ ਦੌਰਾਨ ਕਿਸਾਨਾਂ ਨੂੰ 50 ਫ਼ੀਸਦੀ ਸਬਸਿਡੀ 'ਤੇ ਕਣਕ ਦਾ ਪ੍ਰਮਾਣਿਤ ਬੀਜ ਮੁਹੱਈਆ ਕਰਵਾਉਣ ਲਈ ਖੇਤੀਬਾੜੀ ਮਹਿਕਮੇ ਦੀ ਕਣਕ ਦੇ ਬੀਜ ਸਬੰਧੀ ਸਬਸਿਡੀ ਨੀਤੀ-2020-21 ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਨੀਤੀ ਤਹਿਤ ਕਿਸਾਨਾਂ ਨੂੰ 18.50 ਕਰੋੜ ਰੁਪਏ ਦੀ ਸਬਸਿਡੀ ਦੇ ਨਾਲ ਕੁੱਲ 1.85 ਲੱਖ ਕੁਇੰਟਲ ਪ੍ਰਮਾਣਿਤ ਬੀਜ ਮੁਹੱਈਆ ਕਰਵਾਇਆ ਜਾਵੇਗਾ, ਜਿਸ ਨਾਲ ਸਿੱਧੇ ਤੌਰ 'ਤੇ ਲਗਭਗ 2.5 ਲੱਖ ਕਿਸਾਨਾਂ ਨੂੰ ਲਾਭ ਮਿਲੇਗਾ।

ਪਲਾਂ 'ਚ ਰਾਖ ਦੀ ਢੇਰੀ ਬਣ ਗਏ 'ਗਰੀਬਾਂ' ਦੇ ਆਸ਼ੀਆਨੇ, ਦਰਦ ਭਰੀਆਂ ਤਸਵੀਰਾਂ ਦੇਖ ਪਸੀਜ ਜਾਵੇਗਾ ਦਿਲ
ਸਮਰਾਲਾ (ਗਰਗ) : ਸਮਰਾਲਾ ਨੇੜਲੇ ਪਿੰਡ ਟੋਡਰਪੁਰ ਵਿਖੇ ਐਤਵਾਰ ਨੂੰ ਦੁਪਿਹਰ ਵੇਲੇ ਪਰਵਾਸੀ-ਮਜ਼ਦੂਰਾਂ ਦੀਆਂ ਝੁੱਗੀਆਂ ਨੂੰ ਅੱਗ ਲੱਗਣ ਨਾਲ 10 ਤੋਂ ਵੱਧ ਪਰਿਵਾਰ ਬੇਘਰ ਹੋ ਗਏ ਹਨ। ਇਸ ਘਟਨਾ ’ਚ ਭਾਵੇਂ ਕਿਸੇ ਕਿਸਮ ਦਾ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ ਪਰ ਅੱਗ ਲੱਗਣ ਦੀ ਇਸ ਘਟਨਾ ’ਚ ਪਰਵਾਸੀ-ਮਜ਼ਦੂਰਾਂ ਦਾ ਲੱਖਾਂ ਰੁਪਏ ਦਾ ਘਰੇਲੂ ਸਾਮਾਨ ਸੜ ਕੇ ਸੁਆਹ ਹੋ ਗਿਆ।

ਪ੍ਰਕਾਸ਼ ਦਿਹਾੜੇ ਦੀਆਂ ਰੌਣਕਾਂ, ਵਿਦੇਸ਼ੀ ਫੁੱਲਾਂ ਨਾਲ ਸਜਿਆ ਸ੍ਰੀ ਹਰਿਮੰਦਰ ਸਾਹਿਬ (ਤਸਵੀਰਾਂ)
ਅੰਮ੍ਰਿਤਸਰ (ਸੁਮਿਤ ਖੰਨਾ): ਗੁਰੂ ਨਗਰੀ ਸ੍ਰੀ ਅੰਮ੍ਰਿਤਸਰ ਦੇ ਸੰਸਥਾਪਕ ਅਤੇ ਸਿੱਖਾਂ ਦੇ ਚੌਥੇ ਗੁਰੂ ਸ੍ਰੀ ਰਾਮਦਾਸ ਜੀ ਦੇ ਪ੍ਰਕਾਸ਼ ਪੂਰਬ 'ਤੇ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ, ਸੱਚ ਖੰਡ ਦਾ ਰਸਤਾ ਅਤੇ ਸ੍ਰੀ ਗੁਰੂ ਰਾਮਦਾਸ ਲੰਗਰ ਭਵਨ ਨੂੰ ਇਕ ਹਜ਼ਾਰ ਕੁਇੰਟਲ ਫੁੱਲਾਂ ਨਾਲ ਸਜਾਇਆ ਗਿਆ ਹੈ।

ਵੱਡੀ ਖ਼ਬਰ: ਜਲੰਧਰ 'ਚ ਖ਼ੂਨ ਦਾ ਪਿਆਸਾ ਹੋਇਆ ਭਰਾ, ਭਾਬੀ ਨਾਲ ਮਿਲ ਕੇ ਸਕੇ ਭਰਾ ਨੂੰ ਸਾੜਿਆ ਜਿਊਂਦਾ
ਜਲੰਧਰ (ਸੋਨੂੰ)— ਜਲੰਧਰ ਦੇ ਟੈਗੋਰ ਐਵੇਨਿਊ ਇਲਾਕੇ 'ਚ ਇਕ ਭਰਾ ਆਪਣੇ ਹੀ ਭਰਾ ਦੇ ਖ਼ੂਨ ਦਾ ਪਿਆਸਾ ਹੋ ਗਿਆ ਅਤੇ ਉਸ ਨੇ ਸਕੇ ਭਰਾ ਨੂੰ ਜਿਊਂਦਾ ਸਾੜ ਕੇ ਰੂਹ ਕੰਬਾਊ ਮੌਤ ਦੇ ਦਿੱਤੀ। ਮਿਲੀ ਜਾਣਕਾਰੀ ਮੁਤਾਬਕ ਕਿਸੇ ਗੱਲ ਨੂੰ ਲੈ ਕੇ ਦੋ ਭਰਾਵਾਂ 'ਚ ਆਪਸੀ ਤਕਰਾਰ ਇੰਨੀ ਵੱਧ ਗਈ ਕਿ ਭਰਾ ਨੇ ਆਪਣੇ ਹੀ ਸਕੇ ਭਰਾ ਨੂੰ ਦੂਜੇ ਭਰਾ ਅਤੇ ਭਾਬੀ ਨਾਲ ਮਿਲ ਕੇ ਅੱਗ ਦੇ ਹਵਾਲੇ ਕਰ ਦਿੱਤਾ। 

ਚੰਡੀਗੜ੍ਹ : ਖੂਬਸੂਰਤ 'ਸੁਖਨਾ ਝੀਲ' 'ਤੇ ਜਾਣ ਵਾਲੇ ਸੈਲਾਨੀਆਂ ਲਈ ਖ਼ੁਸ਼ਖ਼ਬਰੀ, ਅੱਜ ਤੋਂ ਲੈ ਸਕੋਗੇ ਪੂਰੇ ਨਜ਼ਾਰੇ
ਚੰਡੀਗੜ੍ਹ (ਰਜਿੰਦਰ) : ਕੋਰੋਨਾ ਕਾਰਨ ਤਾਲਾਬੰਦੀ ਦੌਰਾਨ ਸ਼ਹਿਰ ਦੀ ਖੂਬਸੂਰਤ ਸੁਖਨਾ ਝੀਲ ’ਤੇ ਬੰਦ ਪਈ ਬੋਟਿੰਗ ਨੂੰ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਐਤਵਾਰ ਤੋਂ ਸ਼ੁਰੂ ਕਰ ਦਿੱਤਾ ਗਿਆ ਹੈ। ਐਤਵਾਰ ਸਵੇਰੇ 9 ਵਜੇ ਤੋਂ ਬਾਅਦ ਤੋਂ ਸ਼ਹਿਰਵਾਸੀ ਅਤੇ ਸੈਲਾਨੀ ਬੋਟਿੰਗ ਦਾ ਆਨੰਦ ਲੈ ਸਕਣਗੇ। ਇਸ ਲਈ ਪ੍ਰਸ਼ਾਸਨ ਨੇ ਕਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ।

ਪੰਜਾਬ ਵਜ਼ਾਰਤ 'ਚ ਫੇਰਬਦਲ ਕਰਨਗੇ 'ਕੈਪਟਨ', ਸਿੱਧੂ ਨੂੰ ਮਿਲੇਗਾ ਪੁਰਾਣਾ ਰੁਤਬਾ
ਜਲੰਧਰ (ਧਵਨ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਵਜ਼ਾਰਤ 'ਚ ਦੀਵਾਲੀ ਦੇ ਨੇੜੇ ਫੇਰਬਦਲ ਕੀਤਾ ਜਾਵੇਗਾ। ਸੂਤਰਾਂ ਦਾ ਮੰਨਣਾ ਹੈ ਕਿ ਫੇਰਬਦਲ ਦੀਵਾਲੀ ਤੋਂ ਇਕ-ਦੋ ਦਿਨ ਪਹਿਲਾਂ ਵੀ ਹੋ ਸਕਦਾ ਹੈ ਅਤੇ ਦੀਵਾਲੀ ਦੇ ਇਕ-ਦੋ ਦਿਨਾਂ ਬਾਅਦ ਵੀ। ਆਖ਼ਰੀ ਤਾਰੀਖ਼ ਮੁੱਖ ਮੰਤਰੀ ਵੱਲੋਂ ਅਗਲੇ ਕੁੱਝ ਦਿਨਾਂ 'ਚ ਤੈਅ ਕਰ ਲਈ ਜਾਵੇਗੀ। 

ਵੱਡੀ ਰਾਹਤ : ਪੰਜਾਬ 'ਚ ਅੱਜ ਤੋਂ ਖੁੱਲ੍ਹਣਗੇ ਸਿਨੇਮਾ ਹਾਲ ਤੇ ਮਲਟੀਪਲੈਕਸ
ਚੰਡੀਗੜ੍ਹ : ਪੰਜਾਬ 'ਚ ਕੋਰੋਨਾ ਮਹਾਮਾਰੀ ਕਾਰਨ ਪਿਛਲੇ 7 ਮਹੀਨਿਆਂ ਤੋਂ ਬੰਦ ਪਏ ਸਿਨੇਮਾ ਹਾਲ, ਮਲਟੀਪਲੈਕਸ ਅਤੇ ਮਨੋਰੰਜਨ ਪਾਰਕਾਂ ਨੂੰ ਅੱਜ ਤੋਂ ਖੋਲ੍ਹਣ ਦੀ ਇਜਾਜ਼ਤ ਸਰਕਾਰ ਵੱਲੋਂ ਦੇ ਦਿੱਤੀ ਗਈ ਹੈ। ਕੋਵਿਡ-19 ਅਨਲਾਕ 'ਚ ਸੁਧਾਰ ਨੂੰ ਦੇਖਦੇ ਹੋਏ ਸੂਬੇ ਦੇ ਗ੍ਰਹਿ ਮਾਮਲੇ ਅਤੇ ਨਿਆ ਮਹਿਕਮੇ ਨੇ ਸ਼ਨੀਵਾਰ ਨੂੰ ਸਾਰੇ ਡਵੀਜ਼ਨਲ ਕਮਿਸ਼ਨਰਾਂ ਅਤੇ ਡਿਪਟੀ ਕਮਿਸ਼ਨਰਾਂ ਨੂੰ ਜਾਰੀ ਕੀਤੇ ਗਏ ਪੱਤਰ 'ਚ ਇਹ ਰਿਆਇਤ ਦੇਣ ਦਾ ਫ਼ੈਸਲਾ ਕੀਤਾ ਹੈ।
 


author

Bharat Thapa

Content Editor

Related News