ਜਾਣੋ 5 ਮਿੰਟਾਂ ''ਚ ਪੰਜਾਬ ਦੇ ਤਾਜ਼ਾ ਹਾਲਾਤ

Tuesday, Nov 03, 2020 - 08:58 PM (IST)

ਜਾਣੋ 5 ਮਿੰਟਾਂ ''ਚ ਪੰਜਾਬ ਦੇ ਤਾਜ਼ਾ ਹਾਲਾਤ

ਖਬਰਾਂ ਦੀ ਪੂਰੀ ਜਾਣਕਾਰੀ ਹਾਸਲ ਕਰਨ ਲਈ ਸਿਰਲੇਖ 'ਤੇ ਕਰੋ ਕਲਿੱਕ-

ਪੰਜਾਬ ਵਾਸੀਆਂ ਲਈ ਬੁਰੀ ਖ਼ਬਰ, ਸੂਬੇ 'ਚ ਬੇਹੱਦ ਡੂੰਘਾ ਹੋਇਆ ਬਿਜਲੀ ਸੰਕਟ
ਚੰਡੀਗੜ੍ਹ : ਮਾਲ ਗੱਡੀਆਂ ਦੀ ਆਵਾਜਾਈ ਬੰਦ ਹੋਣ ਕਾਰਣ ਪੰਜਾਬ ਵਿਚ ਬਿਜਲੀ ਸੰਕਟ ਹੋਰ ਡੂੰਘਾ ਹੁੰਦਾ ਜਾ ਰਿਹਾ ਹੈ। ਇਸ ਬਾਬਤ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੂਬੇ ਵਿਚ ਮਾਲ ਗੱਡੀਆਂ ਮੁਲਤਵੀ ਕੀਤੇ ਜਾਣ ਕਾਰਨ ਪੈਦਾ ਹੋਇਆ ਸੰਕਟ ਡੂੰਘਾ ਹੋ ਰਿਹਾ ਹੈ ਜਿਸ ਦੇ ਸਿੱਟੇ ਵਜੋਂ ਸਾਰੇ ਪਾਵਰ ਪਲਾਂਟ ਪੂਰੀ ਤਰ੍ਹਾਂ ਬੰਦ ਹੋ ਗਏ ਹਨ ਅਤੇ ਇਸ ਦੇ ਨਾਲ ਹੀ ਖੇਤੀਬਾੜੀ ਅਤੇ ਸਬਜ਼ੀਆਂ ਦੀ ਸਪਲਾਈ ਵਿਚ ਵੀ ਕਾਫੀ ਹੱਦ ਤੱਕ ਵਿਘਨ ਪਿਆ ਹੈ। 

'ਜਗ ਬਾਣੀ' ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ 'ਤੇ ਕਰੋ ਕਲਿੱਕ-

https://play.google.com/store/apps/details?id=com.jagbani&hl=en

ਪੰਜਾਬ ਦੇ 'ਡਰਾਈਵਿੰਗ ਲਾਈਸੈਂਸ' ਧਾਰਕਾਂ ਲਈ ਜ਼ਰੂਰੀ ਖ਼ਬਰ, ਸਰਕਾਰ ਨੇ ਸ਼ੁਰੂ ਕੀਤੀ ਵਿਸ਼ੇਸ਼ ਮੁਹਿੰਮ
ਚੰਡੀਗੜ੍ਹ : ਪੰਜਾਬ 'ਚ ਜਿਨ੍ਹਾਂ ਲੋਕਾਂ ਦੇ ਡਰਾਈਵਿੰਗ ਲਾਈਸੈਂਸ ਪੁਰਾਣੇ ਤਰੀਕੇ ਨਾਲ (ਮੈਨੂਅਲ ਡਰਾਈਵਿੰਗ ਲਾਈਸੈਂਸ) ਬਣੇ ਹੋਏ ਹਨ, ਉਹ ਹੁਣ ਉਨ੍ਹਾਂ ਨੂੰ ਅਪਗਰੇਡ ਕਰਵਾ ਕੇ ਡਿਜੀਟਲ ਡਰਾਈਵਿੰਗ ਲਾਈਸੈਂਸ ਬਣਾ ਸਕਦੇ ਹਨ। ਇਸ ਮਕਸਦ ਲਈ ਪੰਜਾਬ ਸਰਕਾਰ ਨੇ ਇੱਕ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਹੈ ਅਤੇ ਲੋਕਾਂ ਨੂੰ ਘਰਾਂ 'ਚੋਂ ਜਾਂ ਕਿਸੇ ਵੀ ਜਗ੍ਹਾ ਤੋਂ ਆਨਲਾਈਨ ਅਪਲਾਈ ਕਰਕੇ ਡਿਜੀਟਲ ਡਰਾਈਵਿੰਗ ਲਾਈਸੈਂਸ ਪ੍ਰਾਪਤ ਕਰਨ ਦੀ ਸਹੂਲਤ ਦਿੱਤੀ ਗਈ ਹੈ।

ਚੰਗੀ ਖ਼ਬਰ : ਪੰਜਾਬ ਸਰਕਾਰ ਨੇ ਦੀਵਾਲੀ 'ਤੇ ਖੁਸ਼ ਕੀਤੇ ਮੁਲਾਜ਼ਮ, ਸ਼ੁਰੂ ਕੀਤੀ ਨਵੀਂ ਸਕੀਮ
ਚੰਡੀਗੜ੍ਹ (ਰਮਨਜੀਤ) : ਪੰਜਾਬ ਸਰਕਾਰ ਨੇ ਤਿਓਹਾਰਾਂ ਦੇ ਸੀਜ਼ਨ ਨੂੰ ਮੁੱਖ ਰੱਖਦਿਆਂ ਸਾਰੇ ਸਰਕਾਰੀ ਦਫ਼ਤਰਾਂ 'ਚ ਦਰਜਾ ਚਾਰ ਮੁਲਾਜ਼ਮਾਂ ਲਈ ਇਕ ਨਵੀਂ ਸਕੀਮ ਸ਼ੁਰੂ ਕੀਤੀ ਹੈ-'ਫੈਸਟੀਵਲ ਕਰਜ਼ਾ ਸਕੀਮ'। ਸਰਕਾਰ ਦਾ ਮਕਸਦ ਇਹ ਹੈ ਕਿ ਕੋਵਿਡ-19 ਦੇ ਮੱਦੇਨਜ਼ਰ ਬਣੇ ਹਾਲਾਤਾਂ ਕਾਰਨ ਆਰਥਿਕ ਤੰਗੀ ਦੇ ਚੱਲਦਿਆਂ ਕਿਸੇ ਦੇ ਤਿਉਹਾਰ ਫਿੱਕੇ ਨਾ ਰਹਿਣ ਅਤੇ ਇਸ ਸਕੀਮ ਦਾ ਫਾਇਦਾ ਲੈ ਕੇ ਹਰ ਕਿਸੇ ਦੀ ਦਵਾਲੀ ਖੁਸ਼ੀਆਂ ਨਾਲ ਭਰੀ ਹੋਵੇ।

ਰਾਸ਼ਟਰਪਤੀ ਤੋਂ ਮੁਲਾਕਾਤ ਲਈ ਸਮਾਂ ਨਾ ਮਿਲਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਐਲਾਨ
ਚੰਡੀਗੜ੍ਹ : ਰਾਸ਼ਟਰਪਤੀ ਰਾਮ ਨਾਥ ਕੋਵਿੰਦ ਵਲੋਂ ਖੇਤੀ ਸੋਧ ਬਿੱਲਾਂ ਦੇ ਮਸਲੇ 'ਤੇ ਮਿਲਣ ਤੋਂ ਇਨਕਾਰ ਕਰਨ ਤੋਂ ਬਾਅਦ ਨਾਰਾਜ਼ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 4 ਤਾਰੀਖ ਬੁੱਧਵਾਰ ਨੂੰ ਦਿੱਲੀ ਦੇ ਰਾਜਘਾਟ 'ਚ ਧਰਨਾ ਦੇਣ ਦਾ ਐਲਾਨ ਕੀਤਾ ਹੈ। ਦਰਅਸਲ ਮੁੱਖ ਮੰਤਰੀ ਨੇ ਕਿਸਾਨੀ ਮਸਲੇ ਦੇ ਹੱਲ ਲਈ ਰਾਸ਼ਟਰਪਤੀ ਨੂੰ ਮੁਲਾਕਾਤ ਕਰਨ ਦੀ ਅਪੀਲ ਕੀਤੀ ਸੀ ਪਰ ਤਿੰਨ ਵਾਰ ਸਮਾਂ ਮੰਗਣ ਦੇ ਬਾਵਜੂਦ ਵੀ ਸਮਾਂ ਨਹੀਂ ਦਿੱਤਾ ਗਿਆ।

ਕਿਸਾਨਾਂ ਨੇ ਬੰਦ ਕਰਵਾਏ ਰਿਲਾਇੰਸ ਕੰਪਨੀ ਦੇ 'ਸ਼ਾਪਿੰਗ ਮਾਲ', ਵੱਡਾ ਐਲਾਨ ਕਰਦਿਆਂ ਲਾਇਆ ਧਰਨਾ
ਲੁਧਿਆਣਾ (ਸੰਜੇ ਗਰਗ) : ਖੇਤੀਬਾੜੀ ਕਾਨੂੰਨਾਂ ਖਿਲਾਫ਼ ਲੜਾਈ ਲੜ ਰਹੇ ਅੰਦੋਲਨਕਾਰੀ ਕਿਸਾਨਾਂ ਨੇ ਕੇਂਦਰ ਸਰਕਾਰ ਦੀ ਬੇਰੁੱਖੀ ਖ਼ਿਲਾਫ਼ ਵੱਡਾ ਮੋਰਚਾ ਖੋਲ੍ਹ ਦਿੱਤਾ ਹੈ ਅਤੇ ਰਿੰਲਾਇਸ ਕੰਪਨੀ ਦੇ ਟਰੈਂਡਜ਼ ਸਾਪਿੰਗ ਮਾਲ ਬੰਦ ਕਰਵਾਉਂਦੇ ਹੋਏ ਇਨ੍ਹਾਂ ਮਾਲਜ਼ ਅੱਗੇ ਧਰਨੇ ਸ਼ੁਰੂ ਕਰ ਦਿੱਤੇ ਹਨ।

ਜ਼ਰੂਰੀ ਖ਼ਬਰ : 5 ਤਾਰੀਖ਼ ਨੂੰ 'ਹਾਈਵੇਅ' 'ਤੇ ਨਾ ਨਿਕਲੋ ਕਿਉਂਕਿ ਇਹ 'ਰੂਟ' ਰਹਿਣਗੇ ਬੰਦ, ਜਾਣੋ ਕਾਰਨ
ਚੰਡੀਗੜ੍ਹ : ਕੇਂਦਰ ਦੇ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੀਆਂ ਪੰਜਾਬ ਦੀਆਂ ਕਿਸਾਨ ਜੱਥੇਬੰਦੀਆਂ ਵੱਲੋਂ ਅੰਦੋਲਨ ਨੂੰ ਤੇਜ਼ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ, ਜਿਸ ਦੇ ਮੱਦੇਨਜ਼ਰ ਸੂਬੇ ਦੀਆਂ ਵੱਖ-ਵੱਖ ਕਿਸਾਨ ਜੱਥੇਬੰਦੀਆਂ ਮਿਲ ਕੇ 5 ਨਵੰਬਰ ਨੂੰ ਚੱਕਾ ਜਾਮ ਕਰਨਗੀਆਂ। 5 ਨਵੰਬਰ ਨੂੰ ਚੱਕਾ ਜਾਮ ਲਈ 67 ਟੀਮਾਂ ਦਾ ਗਠਨ ਕੀਤਾ ਗਿਆ ਹੈ, ਜੋ ਸੂਬੇ 'ਚ ਸਾਰੇ ਰਾਸ਼ਟਰੀ ਅਤੇ ਸਟੇਟ ਹਾਈਵੇਅ ਜਾਮ ਕਰਨਗੀਆਂ ਤਾਂ ਜੋ ਜਾਮ ਦੌਰਾਨ ਕੋਈ ਵੀ ਨਾ ਤਾਂ ਪੰਜਾਬ ਅੰਦਰ ਆ ਸਕੇ ਅਤੇ ਨਾ ਹੀ ਪੰਜਾਬ 'ਚੋਂ ਬਾਹਰ ਜਾ ਸਕੇ।

ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਨੌਜਵਾਨ
ਰਾਜਸਾਂਸੀ (ਰਾਜਵਿੰਦਰ ਹੁੰਦਲ) : ਬੀਤੀ ਦੇਰ ਰਾਤ ਥਾਣਾ ਝੰਡੇਰ ਅਧੀਨ ਪੈਂਦੇ ਪਿੰਡ ਜਗਦੇਵ ਕਲਾਂ ਨਹਿਰ ਪੁੱਲ 'ਤੇ ਇਕ ਨੌਜਵਾਨ ਦਾ ਸ਼ੱਕੀ ਹਾਲਾਤ 'ਚ ਕਤਲ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਥਾਣਾ ਮੁਖੀ ਝੰਡੇਰ ਅਵਤਾਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੀ ਰਾਤ ਜਗਜੀਤ ਸਿੰਘ ਪੁੱਤਰ ਤ੍ਰਿਲੋਕ ਸਿੰਘ ਨੇ ਪੁਲਸ ਨੂੰ ਇਤਲਾਹ ਦਿੱਤੀ ਕਿ ਮੇਰੀ ਰਿਹਾਇਸ਼ ਜਗਦੇਵ ਕਲਾਂ ਨਹਿਰ ਕੋਲ ਹੈ। 

ਕੇਂਦਰ ਅਤੇ ਕਿਸਾਨਾਂ ਦੀ ਰੱਸਾ ਕੱਸੀ ਵਿੱਚ ਪਿਸ ਰਿਹਾ ਹੈ ‘ਸਨਅਤਕਾਰ’
ਪੰਜਾਬ ਵਿਚ ਮਾਲ-ਗੱਡੀਆਂ ਬੰਦ ਹੋਣ ਕਰਕੇ ਕੋਲੇ ਦੀ ਪੂਰਤੀ ਨਾ ਹੋਣ ਕਾਰਨ ਜਿੱਥੇ ਥਰਮਲ ਪਲਾਟਾਂ ਵਿਚ ਬਿਜਲੀ ਪੈਦਾ ਕਰਨ ਵਿੱਚ ਮੁਸ਼ਕਿਲ ਆ ਰਹੀ ਹੈ। ਉੱਥੇ ਖ਼ੇਤੀ, ਫ਼ੈਕਟਰੀਆਂ ਅਤੇ ਵਪਾਰੀ ਵਰਗ ਨੂੰ ਵੀ ਬਹੁਤ ਘਾਟਾ ਪੈ ਰਿਹਾ ਹੈ। ਕਿਸਾਨਾਂ ਨੂੰ ਆਉਣ ਵਾਲੇ ਸਮੇਂ ਵਿੱਚ ਹਾੜ੍ਹੀ ਦੀ ਫ਼ਸਲ ਦੀ ਬਿਜਾਈ ਲਈ ਖ਼ਾਦਾਂ ਦੀ ਕਮੀ ਹੋ ਸਕਦੀ ਹੈ।


author

Bharat Thapa

Content Editor

Related News