ਜਾਣੋ 5 ਮਿੰਟਾਂ 'ਚ ਪੰਜਾਬ ਦੇ ਤਾਜ਼ਾ ਹਾਲਾਤ

11/08/2020 8:57:58 PM

ਖਬਰਾਂ ਦੀ ਪੂਰੀ ਜਾਣਕਾਰੀ ਹਾਸਲ ਕਰਨ ਲਈ ਸਿਰਲੇਖ 'ਤੇ ਕਰੋ ਕਲਿੱਕ-

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਵਿਕਣਗੇ 'ਪਟਾਕੇ', ਸਟਾਲ ਲਾਉਣ ਦੀ ਤਿਆਰੀ ਸ਼ੁਰੂ (ਵੀਡੀਓ)
ਚੰਡੀਗੜ੍ਹ : ਜਿੱਥੇ ਇਕ ਪਾਸੇ ਪਟਾਕੇ ਵੇਚਣ, ਖਰੀਦਣ ਅਤੇ ਚਲਾਉਣ ਨੂੰ ਲੈ ਕੇ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਮੁਕੰਮਲ ਤੌਰ 'ਤੇ ਪਾਬੰਦੀ ਲਾ ਦਿੱਤੀ ਗਈ ਹੈ, ਉੱਥੇ ਹੀ ਪੰਜਾਬ ਸਰਕਾਰ ਨੇ ਪਟਾਕਿਆਂ 'ਤੇ ਪਾਬੰਦੀ ਲਾਉਣ ਤੋਂ ਇਨਕਾਰ ਕਰ ਦਿੱਤਾ ਹੈ। ਪੰਜਾਬ ਦੇ ਮੋਹਾਲੀ, ਡੇਰਾਬੱਸੀ, ਬਨੂੜ, ਨਵਾਂਗਾਓਂ, ਖਰੜ, ਲਾਲੜੂ, ਜ਼ੀਰਕਪੁਰ, ਕੁਰਾਲੀ ਅਤੇ ਹੋਰ ਜ਼ਿਲ੍ਹਿਆਂ 'ਚ ਸਰਕਾਰ ਵੱਲੋਂ ਪਟਾਕੇ ਵੇਚਣ, ਖਰੀਦਣ ਅਤੇ ਚਲਾਉਣ ਦੀ ਮਨਜ਼ੂਰੀ ਦੇ ਦਿੱਤੀ ਗਈ ਹੈ, ਜਿਸ ਤੋਂ ਬਾਅਦ ਇਨ੍ਹਾਂ ਜ਼ਿਲ੍ਹਿਆਂ 'ਚ ਪਟਾਕਿਆਂ ਦੇ ਸਟਾਲ ਲਾਉਣ ਦੀਆਂ ਤਿਆਰੀਆਂ ਜ਼ੋਰਾਂ 'ਤੇ ਚੱਲ ਰਹੀਆਂ ਹਨ।

'ਜਗ ਬਾਣੀ' ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ 'ਤੇ ਕਰੋ ਕਲਿੱਕ-

https://play.google.com/store/apps/details?id=com.jagbani&hl=en

ਪੈਟਰੋਲ ਪੰਪ ਨੇੜਲੇ ਗੋਦਾਮ 'ਚੋਂ 'ਪਟਾਕਿਆਂ' ਦਾ ਵੱਡਾ ਜ਼ਖ਼ੀਰਾ ਬਰਾਮਦ, ਕਈ ਸਾਲਾਂ ਤੋਂ ਚੱਲ ਰਿਹਾ ਸੀ ਧੰਦਾ
ਖੰਨਾ (ਵਿਪਨ) : ਖੰਨਾ ਸੀ. ਆਈ. ਏ. ਸਟਾਫ਼ ਦੀ ਟੀਮ ਵੱਲੋਂ ਸ਼ਨੀਵਾਰ ਨੂੰ ਮਲੇਰਕੋਟਲਾ ਰੋਡ 'ਤੇ ਪੈਟਰੋਲ ਪੰਪ ਦੇ ਬਿਲਕੁਲ ਸਾਹਮਣੇ ਇਕ ਗਲੀ 'ਚ ਚੱਲ ਰਹੇ ਗੋਦਾਮ 'ਚ ਛਾਪੇਮਾਰੀ ਕੀਤੀ ਗਈ, ਜਿਸ ਦੌਰਾਨ ਪਟਾਕਿਆਂ ਦਾ ਵੱਡਾ ਜ਼ਖ਼ੀਰਾ ਬਰਾਮਦ ਕੀਤਾ ਗਿਆ।

ਜਲੰਧਰ ਦੀ ਮਸ਼ਹੂਰ ਹੋਈ 'ਪਰੌਂਠਿਆਂ ਵਾਲੀ ਬੇਬੇ' ਲਈ ਸਰਕਾਰ ਨੇ ਦਿੱਤੀ ਵਿੱਤੀ ਮਦਦ
ਜਲੰਧਰ (ਚੋਪੜਾ)— ਜਲੰਧਰ ਦੀ ਮਸ਼ਹੂਰ ਹੋਈ 70 ਸਾਲਾ 'ਪਰੌਂਠਿਆਂ ਵਾਲੀ ਬੇਬੇ' ਕਮਲੇਸ਼ ਕੁਮਾਰੀ ਲਈ ਸਰਕਾਰ ਵੱਲੋਂ ਹਜ਼ਾਰਾਂ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਗਈ ਹੈ। ਦਰਅਸਲ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਵੱਲੋਂ ਫਗਵਾੜਾ ਗੇਟ 'ਚ 30 ਸਾਲਾਂ ਤੋਂ ਰੋਜ਼ਾਨਾ ਸ਼ਾਮ ਤੋਂ ਦੇਰ ਰਾਤ ਤੱਕ ਪਰੌਂਠਿਆਂ ਦੀ ਵਿਕਰੀ ਦਾ ਕੰਮ ਕਰਨ ਵਾਲੀ 70 ਸਾਲਾ ਬਜ਼ੁਰਗ ਔਰਤ ਕਮਲੇਸ਼ ਕੁਮਾਰੀ ਨਾਲ ਮੁਲਾਕਾਤ ਕਰਨ ਦੇ ਅਗਲੇ ਦਿਨ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਉਸ ਦੀ ਵਿੱਤੀ ਸਹਾਇਤਾ ਸਬੰਧੀ 50 ਹਜ਼ਾਰ ਦਾ ਚੈੱਕ ਜਾਰੀ ਕੀਤਾ।

ਆਮ ਆਦਮੀ ਪਾਰਟੀ ਨੇ ਅਨਮੋਲ ਗਗਨ ਮਾਨ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
ਚੰਡੀਗੜ੍ਹ : ਕੁੱਝ ਸਮਾਂ ਪਹਿਲਾਂ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਈ ਮਸ਼ਹੂਰ ਪੰਜਾਬੀ ਗਾਇਕਾ ਅਨਮੋਲ ਗਗਨ ਮਾਨ ਨੂੰ ਪਾਰਟੀ ਹਾਈਕਮਾਨ ਨੇ ਵੱਡੀ ਜ਼ਿੰਮੇਵਾਰੀ ਸੌਂਪਦਿਆਂ ਪੰਜਾਬ ਯੂਥ ਵਿੰਗ ਦੀ ਸਹਿ-ਪ੍ਰਧਾਨ ਨਿਯੁਕਤ ਕੀਤਾ ਹੈ। ਇਸ ਲਈ ਪਾਰਟੀ ਦੇ ਕੌਮੀ ਪ੍ਰਧਾਨ ਅਰਵਿੰਦ ਕੇਜਰੀਵਾਲ ਨੇ ਬਕਾਇਦਾ ਟਵੀਟ ਕਰਕੇ ਅਨਮੋਲ ਗਗਨ ਮਾਨ ਨੂੰ ਵਧਾਈ ਵੀ ਦਿੱਤੀ ਹੈ।

ਪੰਜਾਬ ਸਰਕਾਰ ਨਾਲ ਧੋਖਾਧੜੀ ਕਰਨ ਵਾਲੇ ਰੋਹਿਤ ਜੈਨ ਖ਼ਿਲਾਫ਼ ਮਾਮਲਾ ਦਰਜ : ਆਸ਼ੂ
ਚੰਡੀਗੜ੍ਹ : ਉੱਤਰ ਪ੍ਰਦੇਸ਼ ਅਤੇ ਬਿਹਾਰ ਤੋਂ ਸਸਤਾ ਝੋਨਾ ਲਿਆ ਪੰਜਾਬ ਦੀ ਮੰਡੀ 'ਚ ਐਮ. ਐਸ. ਪੀ. 'ਤੇ ਵੇਚ ਕੇ ਸਰਕਾਰ ਨਾਲ ਧੋਖਾਧੜੀ ਕਰਨ ਵਾਲੇ ਰੋਹਿਤ ਜੈਨ ਉਰਫ਼ ਲਾਡਾ ਅਤੇ ਹੋਰਾਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਪੁਲਸ ਵੱਲੋਂ ਖੁਰਾਕ ਤੇ ਸਿਵਲ ਸਪਲਾਈ ਮਹਿਕਮੇ ਦੀ ਸਿਫਾਰਸ਼ ‘ਤੇ ਕੇਸ ਦਰਜ ਕਰ ਲਿਆ ਗਿਆ ਹੈ। ਉਕਤ ਜਾਣਕਾਰੀ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਅੱਜ ਇੱਥੇ ਇਕ ਪ੍ਰੈਸ ਬਿਆਨ ਰਾਹੀਂ ਦਿੱਤੀ।

ਪੰਜਾਬ 'ਚ ਬੰਦ ਥਰਮਲਾਂ ਲਈ 'ਕੋਲਾ' ਪੁੱਜਣ ਦੀ ਆਸ 'ਤੇ ਫਿਰਿਆ ਪਾਣੀ
ਪਟਿਆਲਾ (ਪਰਮੀਤ) : ਭਾਰਤੀ ਰੇਲਵੇ ਬੋਰਡ ਨੇ ਪੰਜਾਬ ’ਚ ਸਾਰੇ ਸਟੇਸ਼ਨ ਖ਼ਾਲੀ ਕੀਤੇ ਜਾਣ ਤੱਕ ਰੇਲ ਗੱਡੀਆਂ ਚਲਾਉਣ ਤੋਂ ਕੋਰੀ ਨਾਂਹ ਕਰ ਦਿੱਤੀ ਹੈ। ਇਸ ਤੋਂ ਸਪੱਸ਼ਟ ਹੈ ਕਿ ਪੰਜਾਬ ਲਈ ਮਾਲ ਗੱਡੀਆਂ ਅਤੇ ਮੁਸਾਫਰ ਗੱਡੀਆਂ ਦੋਵੇਂ ਇਕੱਠੀਆਂ ਚਲਾਈਆਂ ਜਾਣਗੀਆਂ ਅਤੇ ਕਿਸਾਨਾਂ ਦੀ ਸਿਰਫ ਮਾਲ ਗੱਡੀਆਂ ਚਲਾਉਣ ਦੀ ਇਜਾਜ਼ਤ ਦੇਣ ਦੀ ਸ਼ਰਤ ਦੀ ਕੋਈ ਪਰਵਾਹ ਨਹੀਂ ਕੀਤੀ ਜਾਵੇਗੀ। 

ਵਿਧਾਇਕ ਦੇ ਰਸੋਈਏ ਨੇ ਕੀਤੀ ਖ਼ੁਦਕੁਸ਼ੀ, ਪਿਛਲੇ 12 ਸਾਲਾਂ ਤੋਂ ਕਰ ਰਿਹਾ ਸੀ ਕੰਮ
ਅੰਮ੍ਰਿਤਸਰ (ਸੰਜੀਵ) : ਮਾਨਸਿਕ ਤਣਾਅ ਦੇ ਚੱਲਦਿਆਂ ਵਿਧਾਇਕ ਡਾ. ਰਾਜਕੁਮਾਰ ਵੇਰਕਾ ਦੇ ਰਸੋਈਏ ਸੰਜੀਵ ਕੁਮਾਰ ਵੱਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਚੌਂਕੀ ਸਰਕਟ ਹਾਊਸ ਦੇ ਇੰਚਾਰਜ ਐੱਸ. ਆਈ. ਸ਼ਮਸ਼ੇਰ ਸਿੰਘ ਮੌਕੇ 'ਤੇ ਪੁੱਜੇ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ।
 


Bharat Thapa

Content Editor

Related News