ਜਾਣੋ 5 ਮਿੰਟਾਂ 'ਚ ਪੰਜਾਬ ਦੇ ਤਾਜ਼ਾ ਹਾਲਾਤ

Monday, Nov 09, 2020 - 08:50 PM (IST)

ਖਬਰਾਂ ਦੀ ਪੂਰੀ ਜਾਣਕਾਰੀ ਹਾਸਲ ਕਰਨ ਲਈ ਸਿਰਲੇਖ 'ਤੇ ਕਰੋ ਕਲਿੱਕ-

ਦੀਵਾਲੀ ਦੇ ਤਿਉਹਾਰ ਤੋਂ ਪਹਿਲਾਂ ਪੰਜਾਬ ਸਰਕਾਰ ਦੀਆਂ ਜਨਤਾ ਨੂੰ ਜ਼ਰੂਰੀ ਹਿਦਾਇਤਾਂ
ਚੰਡੀਗੜ੍ਹ : ਪੰਜਾਬ ਦੇ ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਅਰੁਨਾ ਚੌਧਰੀ, ਖੇਡਾਂ, ਸਿਹਤ ਤੇ ਪਰਿਵਾਰ ਭਲਾਈ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਯੁਵਕ ਸੇਵਾਵਾਂ ਤੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ-19 ਮਹਾਮਾਰੀ ਦੇ ਮੱਦੇਨਜ਼ਰ ਸੁਰੱਖਿਆ ਉਪਾਵਾਂ ਦੀ ਸਖ਼ਤੀ ਨਾਲ ਪਾਲਣਾ ਕਰਦਿਆਂ ਤਿਉਹਾਰ ਮਨਾਉਣ ਅਤੇ ਵੱਧ ਰਹੇ ਹਵਾ ਪ੍ਰਦੂਸ਼ਣ ਦੇ ਸਨਮੁੱਖ ਤਿਉਹਾਰਾਂ ਦੌਰਾਨ ਪਟਾਕੇ ਚਲਾਉਣ ਤੋਂ ਗੁਰੇਜ਼ ਕਰਨ।

'ਜਗ ਬਾਣੀ' ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ 'ਤੇ ਕਰੋ ਕਲਿੱਕ-

https://play.google.com/store/apps/details?id=com.jagbani&hl=en

ਫਗਵਾੜਾ 'ਚ ਗਰਜੇ ਸੁਖਬੀਰ ਬਾਦਲ, ਪੰਜਾਬ 'ਚ ਕੈਪਟਨ ਦਾ ਨਹੀਂ ਸਗੋਂ ਗੈਂਗਸਟਰਾਂ ਦਾ ਰਾਜ
ਫਗਵਾੜਾ (ਜਲੋਟਾ)— ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਫਗਵਾੜਾ 'ਚ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੇ ਘਪਲੇ ਨੂੰ ਲੈ ਕੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਗਿਆ। ਫਗਵਾੜਾ 'ਚ ਗਰਜਦੇ ਹੋਏ ਸੁਖਬੀਰ ਸਿੰਘ ਬਾਦਲ ਨੇ ਸਾਫ਼ ਸ਼ਬਦਾਂ 'ਚ ਕਿਹਾ ਕਿ ਪੰਜਾਬ 'ਚ ਕੈਪਟਨ ਅਮਰਿੰਦਰ ਸਿੰਘ ਦਾ ਨਹੀਂ ਸਗੋਂ ਗੈਂਗਸਟਰਾਂ ਦਾ ਖੁੱਲ੍ਹਾ ਗੁੰਡਾਰਾਜ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਇਸ ਸਮੇਂ ਬੇਹੱਦ ਗੰਭੀਰ ਹਾਲਾਤ 'ਚੋਂ ਲੰਘ ਰਿਹਾ ਹੈ।

ਕਾਮੇਡੀਅਨ ਰਾਜੀਵ ਨਿਗਮ ਦੇ ਜਨਮਦਿਨ ’ਤੇ ਬੇਟੇ ਦਾ ਦਿਹਾਂਤ, ਕੁਝ ਦਿਨ ਪਹਿਲਾਂ ਹੋਈ ਸੀ ਪਿਤਾ ਦੀ ਮੌਤ
ਜਲੰਧਰ (ਬਿਊਰੋ)– ਮਸ਼ਹੂਰ ਕਾਮੇਡੀਅਨ ਰਾਜੀਵ ਨਿਗਮ ’ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਹੈ। 8 ਨਵੰਬਰ ਨੂੰ ਉਨ੍ਹਾਂ ਦਾ ਜਨਮਦਿਨ ਸੀ ਤੇ ਇਸੇ ਦਿਨ ਉਨ੍ਹਾਂ ਦੇ ਬੇਟੇ ਦਾ ਦਿਹਾਂਤ ਹੋ ਗਿਆ। ਆਪਣੇ ਜਨਮਦਿਨ ’ਤੇ ਬੇਟੇ ਦੀ ਮੌਤ ਦਾ ਸਦਮਾ ਰਾਜੀਵ ਬਰਦਾਸ਼ਤ ਨਹੀਂ ਕਰ ਪਾ ਰਹੇ ਹਨ। ਉਨ੍ਹਾਂ ਨੇ ਫੇਸਬੁੱਕ ’ਤੇ ਬੇਟੇ ਦੀ ਮੌਤ ਦੀ ਖਬਰ ਦਿੱਤੀ ਤੇ ਇਕ ਭਾਵੁਕ ਪੋਸਟ ਲਿਖੀ।

ਜਲੰਧਰ ਜ਼ਿਲ੍ਹੇ 'ਚ ਫਿਰ ਕੋਰੋਨਾ ਦਾ ਹੋਇਆ ਧਮਾਕਾ, ਵੱਡੀ ਗਿਣਤੀ 'ਚ ਮਿਲੇ ਪਾਜ਼ੇਟਿਵ ਕੇਸ
ਜਲੰਧਰ (ਰੱਤਾ)— ਕੋਰੋਨਾ ਪਾਜ਼ੇਟਿਵ ਆਉਣ ਵਾਲਿਆਂ ਦੇ ਨਾਲ-ਨਾਲ ਮਰਨ ਵਾਲਿਆਂ ਦੀ ਗਿਣਤੀ ਵੀ ਅਜੇ ਸਥਿਰ ਹੁੰਦੀ ਨਹੀਂ ਵਿਖਾਈ ਦਿੰਦੀ। ਸੋਮਵਾਰ ਨੂੰ ਇਕ ਵਾਰ ਫਿਰ ਤੋਂ ਜਲੰਧਰ ਜ਼ਿਲ੍ਹੇ 'ਚ ਕੋਰੋਨਾ ਪੀੜਤਾਂ ਦੀ ਗਿਣਤੀ 'ਚ ਵੱਡਾ ਵਾਧਾ ਵੇਖਣ ਨੂੰ ਮਿਲਿਆ ਹੈ। ਸੋਮਵਾਰ ਨੂੰ ਜਿੱਥੇ 96 ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਪਾਈ ਗਈ, ਉਥੇ ਹੀ ਦੋ ਮਰੀਜ਼ਾਂ ਨੇ ਕੋਰੋਨਾ ਕਾਰਨ ਦਮ ਵੀ ਤੋੜ ਦਿੱਤਾ।

ਨੱਚ-ਨੱਚ ਪੂਰੇ ਕੀਤੇ ਗੁਰਲੇਜ ਅਖਤਰ ਨੇ ਭਰਾ ਦੇ ਵਿਆਹ ਦੇ ਚਾਅ, ਖੂਬ ਵੇਖੀ ਜਾ ਰਹੀ ਹੈ ਵੀਡੀਓ
ਜਲੰਧਰ (ਬਿਊਰੋ)– ਪੰਜਾਬੀ ਗਾਇਕਾ ਗੁਲਰੇਜ ਅਖਤਰ ਦੇ ਭਰਾ ਦੇ ਵਿਆਹ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਗੁਰਲੇਜ ਅਖਤਰ ਦੇ ਦੋ ਭਰਾ ਸ਼ਹਿਨਾਜ਼ ਅਖਤਰ ਤੇ ਸਾਹਿਲ ਅਖਤਰ ਹਨ, ਜਿਨ੍ਹਾਂ ’ਚੋਂ ਸ਼ਹਿਨਾਜ਼ ਅਖਤਰ ਦਾ ਵਿਆਹ ਹੋ ਰਿਹਾ ਹੈ। ਵਿਆਹ ਦੇ ਮਹਿੰਦੀ ਸਮਾਗਮ ਤੋਂ ਗੁਰਲੇਜ ਅਖਤਰ ਦੀ ਇਕ ਵੀਡੀਓ ਸਾਹਮਣੇ ਆਈ ਹੈ, ਜਿਸ ’ਚ ਉਹ ਆਪਣੀ ਭੈਣ ਜੈਸਮੀਨ ਅਖਤਰ ਨਾਲ ਗਿੱਧਾ ਪਾਉਂਦੀ ਨਜ਼ਰ ਆ ਰਹੀ ਹੈ।

ਸਰਕਾਰੀ ਜ਼ਮੀਨਾਂ 'ਤੇ ਖੇਤੀ ਕਰਦੇ ਤੇ ਰਹਿੰਦੇ ਲੋਕਾਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ
ਫਿਰੋਜ਼ਪੁਰ (ਕੁਮਾਰ)— ਪੰਜਾਬ ਭਰ 'ਚ ਸਰਕਾਰੀ ਜ਼ਮੀਨਾਂ 'ਤੇ ਖੇਤੀ ਕਰਦੇ ਅਤੇ ਲਾਲ ਲਕੀਰ ਦੇ ਅੰਦਰ ਰਹਿੰਦੇ ਲੋਕਾਂ ਨੂੰ ਕੈਪਟਨ ਸਰਕਾਰ ਨੇ ਮਾਲਕੀ ਦੇ ਹੱਕ ਦੇਣ ਦਾ ਫ਼ੈਸਲਾ ਲਿਆ ਹੈ। ਇਹ ਜਾਣਕਾਰੀ ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਫਿਰੋਜ਼ਪੁਰ ਛਾਉਣੀ 'ਚ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਦੇ ਨਿਵਾਸ 'ਤੇ 'ਜਗ ਬਾਣੀ' ਨਾਲ ਗੱਲਬਾਤ ਕਰਦੇ ਦਿੱਤੀ।

ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੁੱਲ੍ਹਣ ਦੀ ਉਡੀਕ 'ਚ ਕੈਪਟਨ
ਚੰਡੀਗੜ੍ਹ : ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ੍ਹਣ ਨੂੰ ਅੱਜ ਇਕ ਸਾਲ ਦਾ ਸਮਾਂ ਪੂਰਾ ਹੋ ਗਿਆ ਹੈ। ਇਸ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਰੀਆਂ ਸਿੱਖ ਸੰਗਤਾਂ ਨੂੰ ਵਧਾਈਆਂ ਦਿੱਤੀਆਂ ਹਨ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕੋਰੋਨਾ ਕਾਰਣ ਬੰਦ ਹੋਏ ਲਾਂਘੇ ਦੇ ਮੁੜ ਖੁੱਲ੍ਹਣ ਲਈ ਅਰਦਾਸ ਕੀਤੀ ਹੈ। 

ਜਦੋਂ ਕਰਤਾਰਪੁਰ ਸਾਹਿਬ ਵਿਖੇ ਮਨਾਈ ਵਿਆਹ ਵੀ 50ਵੀਂ ਵਰ੍ਹੇਗੰਢ
1947 ਵੰਡ ਤੋਂ ਪਹਿਲਾਂ ਕਰਤਾਰਪੁਰ ਸਾਹਿਬ ਤੋਂ 7 ਮੀਲ ਪਰ੍ਹਾਂ ਨਾਰੋਵਾਲ ਦੇ ਪਿੰਡ ਨਿੱਦੋਕੇ ਵਿਖੇ ਸਰਦਾਰ ਹਰਨਾਮ ਸਿੰਘ ਦਾ ਪਰਿਵਾਰ ਰਹਿੰਦਾ ਸੀ। ਵੰਡ ਤੋਂ ਬਾਅਦ ਉਨ੍ਹਾਂ ਦਾ ਪਰਿਵਾਰ ਕਰਤਾਰਪੁਰ ਸਾਹਿਬ ਤੋਂ 7 ਮੀਲ ਉਰਾਂ ਭਾਰਤ ਵਾਲੇ ਪਾਸੇ ਪਿੰਡ ਬਸੰਤਕੋਟ ਵਿਖੇ ਆ ਗਿਆ। 

3 ਦਿਨਾਂ ਦੇ ਪੰਜਾਬ ਦੌਰੇ 'ਤੇ 'ਹਰੀਸ਼ ਰਾਵਤ', ਅੱਜ ਪਹਿਲੇ ਦਿਨ ਪੁੱਜਣਗੇ ਲੁਧਿਆਣਾ
ਲੁਧਿਆਣਾ (ਰਿੰਕੂ) : ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਅਖਿਲ ਭਾਰਤੀ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਹਰੀਸ਼ ਰਾਵਤ ਪੰਜਾਬ ਕਾਂਗਰਸ ਦੇ ਇੰਚਾਰਜ ਬਣਨ ਤੋਂ ਬਾਅਦ ਅੱਜ ਪਹਿਲੀ ਵਾਰ ਲੁਧਿਆਣਾ ਆ ਰਹੇ ਹਨ। ਇੱਥੇ ਉਹ ਕਾਂਗਰਸ ਦੇ ਕਾਰਕੁਨਾਂ ਅਤੇ ਆਗੂਆਂ ਨਾਲ ਗੱਲਬਾਤ ਕਰਨਗੇ।
 


Bharat Thapa

Content Editor

Related News