ਜਾਣੋ 5 ਮਿੰਟਾਂ 'ਚ ਪੰਜਾਬ ਦੇ ਤਾਜ਼ਾ ਹਾਲਾਤ

Tuesday, Nov 17, 2020 - 09:06 PM (IST)

ਖਬਰਾਂ ਦੀ ਪੂਰੀ ਜਾਣਕਾਰੀ ਹਾਸਲ ਕਰਨ ਲਈ ਸਿਰਲੇਖ 'ਤੇ ਕਰੋ ਕਲਿੱਕ-

ਜਲੰਧਰ ਜ਼ਿਲ੍ਹੇ 'ਚ ਕੋਰੋਨਾ ਦਾ ਵਧਿਆ ਕਹਿਰ, 2 ਮਰੀਜ਼ਾਂ ਦੀ ਮੌਤ ਤੇ ਵੱਡੀ ਗਿਣਤੀ 'ਚ ਮਾਮਲੇ ਆਏ ਸਾਹਮਣੇ
ਜਲੰਧਰ (ਰੱਤਾ): ਹੁਣ ਤੱਕ ਕਈ ਲੋਕਾਂ ਦੀ ਮੌਤ ਦਾ ਕਾਰਣ ਬਣ ਚੁੱਕੇ ਕੋਰੋਨਾ ਵਾਇਰਸ ਪੀੜਤ 2 ਹੋਰ ਮਰੀਜ਼ਾਂ ਨੇ ਮੰਗਲਵਾਰ ਨੂੰ ਦਮ ਤੋੜ ਦਿੱਤਾ ਅਤੇ ਇਸ ਦੇ ਨਾਲ ਹੀ 76 ਹੋਰ ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ। ਡਾ. ਸਿੰਘ ਨੇ ਦੱਸਿਆ ਕਿ ਐਤਵਾਰ ਨੂੰ ਕੋਰੋਨਾ ਕਾਰਣ ਮਰਨ ਵਾਲੇ ਜਿਹੜੇ ਮਰੀਜ਼ਾਂ ਦੀ ਲਿਸਟ ਜਾਰੀ ਕੀਤੀ ਗਈ ਸੀ, ਉਨ੍ਹਾਂ ਵਿਚੋਂ ਇਕ ਪਰਸਰਾਮ ਦੀ ਮੌਤ ਮਿਲਟਰੀ ਹਸਪਤਾਲ ਵਿਚ ਹੋਈ ਸੀ ਅਤੇ ਉਹ ਦੂਜੇ ਸੂਬੇ ਦਾ ਰਹਿਣ ਵਾਲਾ ਸੀ। ਉਸ ਨੂੰ ਜ਼ਿਲ੍ਹੇ ਦੇ ਮਰਨ ਵਾਲੇ ਮਰੀਜ਼ਾਂ ਦੀ ਗਿਣਤੀ ਵਿਚੋਂ ਕੱਢ ਦਿੱਤਾ ਗਿਆ ਹੈ।

'ਜਗ ਬਾਣੀ' ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ 'ਤੇ ਕਰੋ ਕਲਿੱਕ-

https://play.google.com/store/apps/details?id=com.jagbani&hl=en

ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਸੂਬੇ ਦੇ ਸਕੂਲਾਂ ਲਈ ਜਾਰੀ ਕੀਤੇ ਇਹ ਹੁਕਮ
ਚੰਡੀਗੜ੍ਹ : ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਕਪੂਰਥਲਾ ਵਿਖੇ ਹੋ ਰਹੀ ਆਨ ਲਾਈਨ ਸਾਇੰਸ ਫੇਸਟ ਵਿਚ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਹਿੱਸਾ ਲੈਣ ਲਈ ਪ੍ਰੇਰਿਤ ਕਰਨ ਲਈ ਜ਼ਿਲ੍ਹਾ ਸਿੱਖਿਆ ਅਫਸਰਾਂ ਅਤੇ ਸਕੂਲ ਮੁਖੀਆਂ ਨੂੰ ਨਿਰਦੇਸ਼ ਦਿੱਤੇ ਹਨ।

ਮੁੜ ਵਿਵਾਦਾਂ 'ਚ ਬਠਿੰਡਾ ਦਾ ਸਿਹਤ ਮਹਿਕਮਾ, ਹੁਣ ਥੈਲੇਸੀਮੀਆ ਤੋਂ ਪੀੜਤ 13 ਸਾਲਾ ਬੱਚਾ ਹੋਇਆ HIV ਦਾ ਸ਼ਿਕਾਰ
ਬਠਿੰਡਾ (ਕੁਨਾਲ) : ਬਠਿੰਡਾ ਸਿਹਤ ਮਹਿਕਮਾ ਵਲੋਂ ਲਗਾਤਾਰ ਬੱਚਿਆਂ ਦੀ ਜ਼ਿੰਦਗੀ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ। ਆਏ ਦਿਨ ਐੱਚ.ਆਈ.ਵੀ ਪਾਜ਼ੇਟਿਵ ਖ਼ੂਨ ਬੱਚਿਆਂ ਨੂੰ ਚੜਾਉਣ ਦੇ ਮਾਮਲੇ ਬਠਿੰਡਾ ਬਲੱਡ ਬੈਂਕ ਤੋਂ ਸਾਹਮਣੇ ਆ ਰਹੇ ਹਨ ਪਰ ਇਸ ਸਬੰਧੀ ਉੱਚ ਅਧਿਕਾਰੀ ਕੁਝ ਵੀ ਬੋਲਣ ਨੂੰ ਤਿਆਰ ਨਹੀਂ ਹਨ। 

ਬਾਪ ਬਣਿਆ ਹੈਵਾਨ : 1 ਸਾਲ ਤੱਕ ਜਵਾਨ ਧੀ ਨੂੰ ਬਣਾਇਆ ਹਵਸ ਦਾ ਸ਼ਿਕਾਰ
ਲੁਧਿਆਣਾ (ਮਹੇਸ਼) : ਮਹਾਨਗਰ 'ਚ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਕਿ ਜਿਸ ਨੇ ਬਾਪ-ਬੇਟੀ ਦੇ ਪਵਿੱਤਰ ਰਿਸ਼ਤੇ ਨੂੰ ਕਲੰਕਿਤ ਕਰ ਦਿੱਤਾ ਹੈ। ਸਦਰ ਪੁਲਸ ਨੇ 20 ਸਾਲਾ ਕੁੜੀ ਨਾਲ ਬਲਾਤਕਾਰ ਦੇ ਦੋਸ਼ 'ਚ ਉਸ ਦੇ 46 ਸਾਲਾ ਬਾਪ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੀੜਤਾ ਨੇ ਦੱਸਿਆ ਕਿ ਉਹ ਕੋਠੀਆਂ 'ਚ ਖਾਣਾ ਬਣਾਉਣ ਦਾ ਕੰਮ ਕਰਦੀ ਹੈ।

‘ਸ਼੍ਰੋਮਣੀ ਕਮੇਟੀ ਨੇ ਹੰਢਾਏ ਕਈ ਤਰ੍ਹਾਂ ਦੇ ਉਤਰਾਅ-ਚੜ੍ਹਾਅ’
ਅੰਮ੍ਰਿਤਸਰ (ਬਿਊਰੋ) - ਸਿੱਖ ਜਗਤ ਦੀ ਵਿਲੱਖਣ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ 100 ਸਾਲਾ ਸਥਾਪਨਾ ਦਿਹਾੜਾ ਮਨਾਇਆ ਜਾ ਰਿਹਾ ਹੈ। ਸਿੱਖਾਂ ਦੀ ਮਿੰਨੀ ਪਾਰਲੀਮੈਂਟ ਵਜੋਂ ਜਾਣੀ ਜਾਂਦੀ ਇਸ ਸੰਸਥਾ ਦਾ ਸ਼ਾਨਾਮੱਤਾ ਵਿਰਸਾ ਹੈ, ਜਿਸਨੇ ਇਕ ਸ਼ਤਾਬਦੀ ਤੱਕ ਸਮੇਂ-ਸਮੇਂ ਸਿੱਖ ਜਗਤ ਨੂੰ ਅਗਵਾਈ ਦਿੱਤੀ ਅਤੇ ਅਨੇਕਾਂ ਉਤਰਾਅ ਅਤੇ ਚੜ੍ਹਾਅ ਵੀ ਹੰਢਾਏ।

ਜਲੰਧਰ ਦਿਹਾਤੀ ਪੁਲਸ ਨੂੰ ਮਿਲੀ ਵੱਡੀ ਸਫ਼ਲਤਾ, 50 ਕਰੋੜ ਦੀ ਹੈਰੋਇਨ ਸਮੇਤ 4 ਤਸਕਰ ਗ੍ਰਿਫ਼ਤਾਰ
ਜਲੰਧਰ (ਸੋਨੂੰ) : ਅੱਜ ਜਲੰਧਰ ਦਿਹਾਤੀ ਪੁਲਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਪੁਲਸ ਨੇ ਮਾੜੇ ਅਨਸਰਾਂ ਖ਼ਿਲਾਫ਼ ਅਤੇ ਸਮੱਗਲਰਾਂ ਖ਼ਿਲਾਫ਼ ਚਲਾਈ ਗਈ ਵਿਸ਼ੇਸ਼ ਮੁਹਿੰਮ ਅਧੀਨ 11 ਕਿਲੋਗ੍ਰਾਮ ਹੈਰੋਇਨ ਸਮੇਤ 4 ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਕਤ ਹੈਰੋਇਨ ਦੀ ਇੰਟਰਨੈਸ਼ਨਲ ਮਾਰਕੀਟ 'ਚ ਕੀਮਤ 50 ਕਰੋੜ ਤੋਂ ਵੀ ਜ਼ਿਆਦਾ ਹੈ।

ਚੋਣ ਕਮਿਸ਼ਨ ਨੇ ਸੋਨੂੰ ਸੂਦ ਨੂੰ ਚੁਣਿਆ ਪੰਜਾਬ ਦਾ 'ਸਟੇਟ ਆਈਕਨ'
ਜਲੰਧਰ (ਵੈੱਬ ਡੈਸਕ) : ਬਾਲੀਵੁੱਡ ਅਦਾਕਾਰਾ ਸੋਨੂੰ ਸੂਦ ਨੂੰ ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਰਾਜ ਦਾ ਸਟੇਟ ਆਈਕਨ ਚੁਣਿਆ ਹੈ। ਸੋਨੂੰ ਸੂਦ ਨੇ ਇਸ ਸਨਮਾਨ 'ਤੇ ਖੁਸ਼ੀ ਜ਼ਾਹਰ ਕਰਦਿਆਂ ਕਿਹਾ ਕਿ ਉਹ ਇਸ ਤੋਂ ਸਨਮਾਨਿਤ ਮਹਿਸੂਸ ਕਰ ਰਿਹਾ ਹੈ। ਸੋਨੂੰ ਸੂਦ ਨੇ ਤਾਲਾਬੰਦੀ ਦੌਰਾਨ ਹਜ਼ਾਰਾਂ ਲੋਕਾਂ ਦੀ ਮਦਦ ਕੀਤੀ ਸੀ।

ਚੰਡੀਗੜ੍ਹ ਘੁੰਮਣ ਵਾਲੇ ਸੈਲਾਨੀਆਂ ਲਈ ਚੰਗੀ ਖ਼ਬਰ, ਫਿਰ ਤੋਂ ਖੁੱਲ੍ਹਣ ਜਾ ਰਿਹਾ 'ਰਾਕ ਗਾਰਡਨ'
ਚੰਡੀਗੜ੍ਹ (ਰਾਜਿੰਦਰ) : ਚੰਡੀਗੜ੍ਹ ਘੁੰਮਣ ਵਾਲੇ ਸੈਲਾਨੀਆਂ ਲਈ ਚੰਗੀ ਖ਼ਬਰ ਹੈ ਕਿਉਂਕਿ ਕੋਰੋਨਾ ਕਾਰਨ ਕਈ ਮਹੀਨਿਆਂ ਤੋਂ ਬੰਦ ਪਿਆ ਰਾਕ ਗਾਰਡਨ ਦੁਬਾਰਾ ਖੁੱਲ੍ਹਣ ਜਾ ਰਿਹਾ ਹੈ। ਇਸ ਸਬੰਧੀ ਪ੍ਰਸ਼ਾਸਕ ਵੀ. ਪੀ. ਸਿੰਘ ਬਦਨੌਰ ਨੇ ਸੋਮਵਾਰ ਨੂੰ ਸਮੀਖਿਆ ਬੈਠਕ ਦੀ ਪ੍ਰਧਾਨਗੀ ਕੀਤੀ, ਜਿਸ 'ਚ ਤਾਲਾਬੰਦੀ ਦੌਰਾਨ ਬੰਦ ਪਏ ਰਾਕ ਗਾਰਡਨ ਨੂੰ ਫਿਰ ਤੋਂ ਖੋਲ੍ਹਣ ਦਾ ਫ਼ੈਸਲਾ ਲਿਆ ਗਿਆ ਹੈ। 

ਦਰਦਨਾਕ : ਸੰਗਰੂਰ 'ਚ ਵਾਪਰਿਆ ਵੱਡਾ ਹਾਦਸਾ, 5 ਲੋਕਾਂ ਦੀ ਕਾਰ ਅੰਦਰ ਸੜ ਕੇ ਮੌਤ
ਸੰਗਰੂਰ (ਹਨੀ) : ਸੰਗਰੂਰ ਦੇ ਸੁਨਾਮ ਰੋਡ 'ਤੇ ਬੀਤੀ ਰਾਤ ਉਸ ਵੇਲੇ ਦਰਦਨਾਕ ਹਾਦਸਾ ਵਾਪਰਿਆ, ਜਦੋਂ 5 ਲੋਕਾਂ ਦੀ ਕਾਰ ਅੰਦਰ ਸੜ ਕੇ ਮੌਤ ਹੋ ਗਈ। ਜਾਣਕਾਰੀ ਮੁਤਾਬਕ ਐਸ. ਐਸ. ਪੀ. ਵਿਵੇਕ ਸ਼ੀਲ ਸੋਨੀ ਨੇ ਦੱਸਿਆ ਕਿ ਕਾਰ 'ਚ ਸਵਾਰ 5 ਲੋਕ ਦਿੜਬਾ 'ਚ ਇਕ ਵਿਆਹ ਸਮਾਰੋਹ 'ਚ ਸ਼ਾਮਲ ਹੋਣ ਮਗਰੋਂ ਸੋਮਵਾਰ ਦੇਰ ਰਾਤ ਮੋਗਾ ਵਾਪਸ ਜਾ ਰਹੇ ਸਨ ਅਤੇ ਇਨ੍ਹਾਂ 'ਚੋਂ ਇਕ ਵਿਅਕਤੀ ਡਾਕਟਰ ਵੀ ਸੀ।
 


Bharat Thapa

Content Editor

Related News