ਜਾਣੋ 5 ਮਿੰਟਾਂ ''ਚ ਪੰਜਾਬ ਦੇ ਤਾਜ਼ਾ ਹਾਲਾਤ
Wednesday, Nov 18, 2020 - 09:12 PM (IST)
ਖਬਰਾਂ ਦੀ ਪੂਰੀ ਜਾਣਕਾਰੀ ਹਾਸਲ ਕਰਨ ਲਈ ਸਿਰਲੇਖ 'ਤੇ ਕਰੋ ਕਲਿੱਕ-
ਕਿਸਾਨ ਯੂਨੀਅਨਾਂ ਦਾ ਯਾਤਰੀ ਰੇਲ ਰੋਕਾਂ ਨਾ ਹਟਾਉਣ ਦਾ ਫੈਸਲਾ ਨਿਰਾਸ਼ਾਜਨਕ : ਕੈਪਟਨ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨ ਯੂਨੀਅਨਾਂ ਵੱਲੋਂ ਰੇਲ ਰੋਕਾਂ ਨੂੰ ਮੁਕੰਮਲ ਤੌਰ 'ਤੇ ਹਟਾਉਣ ਤੋਂ ਇਨਕਾਰ ਕਰਨ 'ਤੇ ਨਿਰਾਸ਼ਾ ਜ਼ਾਹਰ ਕੀਤੀ ਹੈ। ਉਨ੍ਹਾਂ ਕਿਹਾ ਕਿ ਰੇਲ ਰੋਕਾਂ ਨਾਲ ਪਿਛਲੇ ਡੇਢ ਮਹੀਨੇ ਤੋਂ ਅਸਲ 'ਚ ਪੰਜਾਬ ਦੀ ਗਤੀ ਥੰਮ੍ਹ ਗਈ ਹੈ ਅਤੇ ਬਹੁਤ ਵੱਡੇ ਪੱਧਰ 'ਤੇ ਪ੍ਰੇਸ਼ਾਨੀਆਂ ਦੇ ਨਾਲ-ਨਾਲ ਘਾਟੇ ਦਾ ਕਾਰਨ ਬਣਿਆ ਹੋਇਆ ਹੈ।
'ਜਗ ਬਾਣੀ' ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ 'ਤੇ ਕਰੋ ਕਲਿੱਕ-
https://play.google.com/store/apps/details?id=com.jagbani&hl=en
ਕੇਂਦਰ ਸਰਕਾਰ ਦੇ ਫ਼ੈਸਲੇ ਖ਼ਿਲਾਫ਼ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਦਾ ਵੱਡਾ ਐਲਾਨ
ਚੰਡੀਗੜ੍ਹ : ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਨੇ ਇਕ ਵਾਰ ਫਿਰ ਸਾਫ਼ ਆਖਿਆ ਹੈ ਕਿ ਜਦੋਂ ਤਕ ਕੇਂਦਰ ਸਰਕਾਰ ਇਹ ਤਿੰਨੇ ਖੇਤੀ ਕਾਨੂੰਨ ਵਾਪਸ ਨਹੀਂ ਲੈਂਦੀ, ਉਦੋਂ ਤੱਕ ਉਹ ਕਿਸੇ ਵੀ ਕੀਮਤ 'ਤੇ ਪਿੱਛੇ ਨਹੀਂ ਹੱਟਣਗੇ। ਰੇਲਾਂ ਚਲਾਉਣ ਦੇ ਫ਼ੈਸਲੇ 'ਤੇ ਕਿਸਾਨ ਆਗੂਆਂ ਨੇ ਆਖਿਆ ਕਿ ਰੇਲ ਚਲਾਉਣ ਦੀ ਪਹਿਲ ਪਹਿਲਾਂ ਕੇਂਦਰ ਸਰਕਾਰ ਨੂੰ ਕਰਨੀ ਚਾਹੀਦੀ ਹੈ, ਜੇਕਰ ਕੇਂਦਰ ਸਰਕਾਰ ਪੰਜਾਬ ਵਿਚ ਮਾਲ ਗੱਡੀਆਂ ਚਲਾਉਣ ਨੂੰ ਮਨਜ਼ੂਰੀ ਦੇ ਦਿੰਦੀ ਹੈ ਤਾਂ ਫਿਰ ਉਹ ਅੱਗੇ ਦੀਆਂ ਵਿਚਾਰਾਂ ਕਰਨਗੇ।
ਗਲਵਾਨ ਘਾਟੀ ’ਚ ਸ਼ਹੀਦ ਹੋਏ 3 ਅਣਵਿਆਹੇ ਫ਼ੌਜੀਆਂ ਦੇ ਪਰਿਵਾਰਕ ਮੈਂਬਰਾਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ
ਚੰਡੀਗੜ੍ਹ/ਜਲੰਧਰ— ਪੰਜਾਬ ਦੇ 5 ਬਹਾਦਰ ਸਿਪਾਹੀਆਂ ਨੇ ਗਲਵਾਨ ਘਾਟੀ ’ਚ ਚੀਨ ਦੇ ਫ਼ੌਜੀਆਂ ਨਾਲ ਲੜਦੇ ਸਮੇਂ ਸ਼ਹਾਦਤ ਦਾ ਜਾਮ ਪੀ ਲਿਆ ਸੀ। ਇਨ੍ਹਾਂ ਦੇ ਵਿੱਚੋਂ ਤਿੰਨ ਸਿਪਾਹੀ ਗੁਰਤੇਜ ਸਿੰਘ (23), ਗੁਰਵਿੰਦਰ ਸਿੰਘ (22) ਅਤੇ ਲਾਂਸ ਨਾਇਕ ਸਲੀਮ ਖਾਨ (24) ਅਣਵਿਆਹੇ ਸਨ, ਜੋਕਿ ਸ਼ਹੀਦੀ ਪ੍ਰਾਪਤ ਕਰ ਗਏ ਸਨ। ਅੱਜ ਪੰਜਾਬ ਸਰਕਾਰ ਨੇ ਇਨ੍ਹਾਂ ਤਿੰਨ ਅਣਵਿਆਹੇ ਸ਼ਹੀਦਾਂ ਦੇ ਪਰਿਵਾਰਾਂ ਲਈ ਇਕ ਵੱਡਾ ਐਲਾਨ ਕੀਤਾ ਹੈ।
ਪੰਜਾਬ ਕੈਬਨਿਟ ਵਲੋਂ ਪਰਵਾਸੀ ਮਜ਼ਦੂਰ ਨਿਯਮ 'ਚ ਸੋਧ, ਹੋਰ ਵੀ ਲਏ ਗਏ ਵੱਡੇ ਫ਼ੈਸਲੇ
ਚੰਡੀਗੜ੍ਹ : ਸੂਬੇ ਵਿਚ ਕਾਰੋਬਾਰ ਕਰਨ ਵਿਚ ਸੌਖ ਨੂੰ ਹੋਰ ਬਿਹਤਰ ਬਣਾਉਣ ਅਤੇ ਜੀ.ਐੱਸ.ਡੀ.ਪੀ. ਦਾ 2 ਫੀਸਦੀ ਵਾਧੂ ਉਧਾਰ ਲੈਣ ਲਈ ਕੇਂਦਰ ਸਰਕਾਰ ਵੱਲੋਂ ਲਗਾਈ ਸ਼ਰਤ ਨੂੰ ਪੂਰਾ ਕਰਨ ਲਈ ਪੰਜਾਬ ਵਜ਼ਾਰਤ ਨੇ ਬੁੱਧਵਾਰ ਨੂੰ ਅੰਤਰਰਾਜੀ ਪਰਵਾਸੀ ਕਾਮੇ (ਰੋਜ਼ਗਾਰ ਦੇ ਨਿਯਮ ਤੇ ਸੇਵਾ ਦੀਆਂ ਸ਼ਰਤਾਂ) ਪੰਜਾਬ ਨਿਯਮ, 1983 ਦੇ ਨਿਯਮ 14 ਵਿਚ ਸੋਧ ਕਰਨ ਅਤੇ ਨਵਾਂ ਨਿਯਮ 53-ਏ ਸ਼ਾਮਲ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ।
ਜਲੰਧਰ ਜ਼ਿਲ੍ਹੇ ’ਚ ਕੋਰੋਨਾ ਦਾ ਭੜਥੂ, 6 ਮਰੀਜ਼ਾਂ ਦੀ ਮੌਤ ਹੋਣ ਦੇ ਨਾਲ 105 ਦੀ ਰਿਪੋਰਟ ਆਈ ਪਾਜ਼ੇਟਿਵ
ਜਲੰਧਰ (ਰੱਤਾ)— ਜਲੰਧਰ ਜ਼ਿਲੇ੍ਹ ’ਚ ਇਕ ਵਾਰ ਫਿਰ ਤੋਂ ਕੋਰੋਨਾ ਪਾਜ਼ੇਟਿਵ ਆਉਣ ਵਾਲੇ ਵਿਅਕਤੀਆਂ ਦੀ ਗਿਣਤੀ ਤੇਜ਼ੀ ਨਾਲ ਵਧਣੀ ਸ਼ੁਰੂ ਹੋ ਗਈ ਹੈ, ਜੋ ਕਿ ਚਿੰਤਾ ਦਾ ਵਿਸ਼ਾ ਹੈ। ਬੁੱਧਵਾਰ ਨੂੰ ਜਿੱਥੇ ਕੋਰੋਨਾ ਨੇ 6 ਪੀੜਤਾਂ ਦੀ ਜਾਨ ਲੈ ਲਈ, ਉਥੇ ਹੀ 105 ਲੋਕਾਂ ਦੀ ਰਿਪੋਰਟ ਸਿਹਤ ਮਹਿਕਮੇ ਨੂੰ ਪਾਜ਼ੇਟਿਵ ਵੀ ਮਿਲੀ ਹੈ।
ਸਮਰਾਲਾ 'ਚ ਕਿਸਾਨ ਅੰਦੋਲਨ ਦੌਰਾਨ ਧਰਨੇ 'ਤੇ ਬੈਠੇ 'ਕਿਸਾਨ' ਦੀ ਮੌਤ (ਤਸਵੀਰਾਂ)
ਸਮਰਾਲਾ (ਗਰਗ) : ਪੰਜਾਬ ’ਚ ਖੇਤੀਬਾੜੀ ਬਿੱਲਾਂ ਦੇ ਵਿਰੋਧ 'ਚ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਬੁੱਧਵਾਰ ਨੂੰ ਧਰਨੇ ’ਤੇ ਬੈਠੇ ਇੱਕ ਹੋਰ ਕਿਸਾਨ ਦੀ ਮੌਤ ਹੋ ਗਈ ਹੈ। ਸਮਰਾਲਾ ਵਿਖੇ ਰੇਲਵੇ ਸਟੇਸ਼ਨ ’ਤੇ ਧਰਨੇ ’ਤੇ ਬੈਠੇ ਕਿਸਾਨਾਂ ’ਚ ਸ਼ਾਮਲ ਕਿਸਾਨ ਗੁਰਮੀਤ ਸਿੰਘ (55) ਦੀ ਅਚਾਨਕ ਸਿਹਤ ਵਿਗੜ ਗਈ।
ਸਿਮਰਜੀਤ ਬੈਂਸ 'ਤੇ ਲੱਗੇ ਜਬਰ-ਜ਼ਿਨਾਹ ਦੇ ਦੋਸ਼ਾਂ 'ਤੇ ਬੋਲੇ ਸੁਖਬੀਰ ਬਾਦਲ, ਦਿੱਤਾ ਵੱਡਾ ਬਿਆਨ
ਅੰਮ੍ਰਿਤਸਰ : ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ 'ਤੇ ਵਿਧਵਾ ਵਲੋਂ ਲਗਾਏ ਗਏ ਜਬਰ-ਜ਼ਿਨਾਹ ਦੇ ਦੋਸ਼ਾਂ ਦਾ ਮਾਮਲਾ ਸਿਆਸੀ ਰੰਗਤ ਲੈ ਰਿਹਾ ਹੈ। ਅੰਮ੍ਰਿਤਸਰ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਇਸ ਮਾਮਲੇ 'ਚ ਵੱਡਾ ਬਿਆਨ ਦਿੱਤਾ ਗਿਆ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਮਾਮਲਾ ਕਾਫ਼ੀ ਗੰਭੀਰ ਹੈ। ਇਸ ਮਾਮਲੇ 'ਚ ਪੁਲਸ ਨੂੰ ਸਖ਼ਤ ਐਕਸ਼ਨ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੁਲਸ ਨੂੰ ਇਸ ਦੀ ਗੰਭੀਰਤਾ ਨਾਲ ਜਾਂਚ ਕਰਨੀ ਚਾਹੀਦੀ ਹੈ।
ਗਰਭਵਤੀ ਦੀ ਡਿਲਿਵਰੀ ਦੌਰਾਨ ਵੀਡੀਓ ਬਣਾ ਕੇ ਵਾਇਰਲ ਕਰਨਾ ਸਿਵਲ ਸਰਜਨ ਨੂੰ ਪਿਆ ਮਹਿੰਗਾ
ਅੰਮ੍ਰਿਤਸਰ (ਦਲਜੀਤ ਸ਼ਰਮਾ) : ਜ਼ਿਲ੍ਹੇ ਦੇ ਸਿਵਲ ਹਸਪਤਾਲ 'ਚ ਇਕ ਗਰਭਵਤੀ ਦੀ ਡਿਲਿਵਰੀ ਦੌਰਾਨ ਵੀਡੀਓਗਾਫ਼ੀ ਕਰਨਾ ਸਿਵਲ ਸਰਜਨ ਡਾ. ਨਵਦੀਪ ਸਿੰਘ ਨੂੰ ਮਹਿੰਗਾ ਪੈ ਗਿਆ। ਇਸ ਮਾਮਲੇ 'ਤੇ ਪੰਜਾਬ ਬੀਬੀਆਂ ਦੇ ਕਮਿਸ਼ਨ ਨੇ ਸਖ਼ਤ ਕਾਰਵਾਈ ਕਰਦਿਆ ਸਿਵਲ ਸਰਜਨ ਸਿਹਤ ਵਿਭਾਗ ਦੇ ਡਾਇਰੈਕਟਰ ਅਤੇ ਆਪਰੇਸ਼ਨ ਥੀਏਟਰ 'ਚ ਮੌਜੂਦ ਚਾਰ ਡਾਕਟਰਾਂ ਨੂੰ 24 ਨਵੰਬਰ ਨੂੰ ਚੰਡੀਗੜ੍ਹ 'ਚ ਤਲਬ ਕੀਤਾ ਹੈ। ਕਮਿਸ਼ਨ ਦਾ ਕਹਿਣਾ ਹੈ ਕਿ ਇਸ ਮਾਮਲੇ 'ਚ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਨਵਾਂਸ਼ਹਿਰ ’ਚ ਪਹਿਲੀ ਧੁੰਦ ਕਾਰਨ ਵਾਪਰਿਆ ਵੱਡਾ ਹਾਦਸਾ, ਆਪਸ ’ਚ ਟਕਰਾਈਆਂ ਅੱਧੀ ਦਰਜਨ ਗੱਡੀਆਂ
ਨਵਾਂਸ਼ਹਿਰ (ਜੋਬਨਪ੍ਰੀਤ)— ਪੰਜਾਬ ’ਚ ਧੁੰਦ ਦਾ ਕਹਿਰ ਹੁਣ ਵਿਖਾਈ ਦੇਣ ਲੱਗ ਗਿਆ। ਅੱਜ ਨਵਾਂਸ਼ਹਿਰ ’ਚ ਪਈ ਪਹਿਲੀ ਧੁੰਦ ਕਰਕੇ ਨਵਾਂਸ਼ਹਿਰ ਦੇ ਗੜ੍ਹਸ਼ੰਕਰ ਰੋਡ ’ਤੇ ਪੈਂਦੇ ਮਹਿੰਦੀਪੁਰ ਪੁੱਲ ’ਤੇ ਅੱਧੀ ਦਰਜਨ ਗੱਡੀਆਂ ਆਪਸ ’ਚ ਟਕਰਾਉਣ ਕਰਕੇ ਵੱਡਾ ਹਾਦਸਾ ਵਾਪਰ ਗਿਆ। ਇਸ ਹਾਦਸੇ ਦੌਰਾਨ ਗਨਮੀਤ ਇਹ ਰਹੀ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ ਪਰ ਗੱਡੀਆਂ ਪੂਰੀ ਤਰ੍ਹਾਂ ਨੁਕਸਾਨੀਆਂ ਗਈਆਂ ਹਨ। ਇਹ ਹਾਦਸਾ ਸਵੇਰੇ 8.30 ਦੇ ਕਰੀਬ ਵਾਪਰਿਆ।
ਵਿਧਵਾ ਬੀਬੀ ਵੱਲੋਂ ਲਾਏ ਜਬਰ-ਜ਼ਿਨਾਹ ਦੇ ਦੋਸ਼ਾਂ 'ਤੇ 'ਸਿਮਰਜੀਤ ਬੈਂਸ' ਦਾ ਬਿਆਨ ਆਇਆ ਸਾਹਮਣੇ
ਮੋਗਾ (ਗੋਪੀ ਰਾਊਕੇ) : ਲੁਧਿਆਣਾ ਦੀ ਇਕ ਵਿਧਵਾ ਬੀਬੀ ਵੱਲੋਂ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ’ਤੇ ਗੰਭੀਰ ਦੋਸ਼ ਲਗਾਉਣ ਦੇ ਮਾਮਲੇ ’ਚ ਮੋਗਾ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਬੈਂਸ ਨੇ ਸਪੱਸ਼ਟ ਕੀਤਾ ਹੈ ਕਿ ਦਰਅਸਲ ਪੰਜਾਬ ਦੀਆਂ ਵਿਰੋਧੀ ਪਾਰਟੀਆਂ ਦੇ ਆਗੂ ਲੋਕ ਇਨਸਾਫ਼ ਪਾਰਟੀ ਦੀ ਚੜ੍ਹਤ ਤੋਂ ਇੰਨੇ ਘਬਰਾ ਗਏ ਹਨ ਕਿ ਉਹ ਇਸ ਤਰ੍ਹਾਂ ਦੀ ਗੰਦੀ ਸਿਆਸਤ ਕਰਨ ਲੱਗੇ ਹਨ ਪਰ ਉਹ (ਵਿਧਾਇਕ ਬੈਂਸ) ਅਜਿਹੀਆਂ ਗਿੱਦੜ ਧਮਕੀਆਂ ਤੋਂ ਕਦੇ ਵੀ ਡਰਨ ਵਾਲੇ ਨਹੀਂ ਹਨ।