ਜਾਣੋ 5 ਮਿੰਟਾਂ ''ਚ ਪੰਜਾਬ ਦੇ ਤਾਜ਼ਾ ਹਾਲਾਤ

Thursday, Nov 19, 2020 - 08:53 PM (IST)

ਜਾਣੋ 5 ਮਿੰਟਾਂ ''ਚ ਪੰਜਾਬ ਦੇ ਤਾਜ਼ਾ ਹਾਲਾਤ

ਖਬਰਾਂ ਦੀ ਪੂਰੀ ਜਾਣਕਾਰੀ ਹਾਸਲ ਕਰਨ ਲਈ ਸਿਰਲੇਖ 'ਤੇ ਕਰੋ ਕਲਿੱਕ-

ਪੰਜਾਬ ਸਰਕਾਰ ਵੱਲੋਂ ਕੋਵਿਡ-19 ਸਬੰਧੀ ਪ੍ਰਾਈਵੇਟ ਲੈਬਾਰਟਰੀਆਂ ਲਈ ਨਵੇਂ ਹੁਕਮ ਜਾਰੀ
ਜਲੰਧਰ/ਚੰਡੀਗੜ੍ਹ— ਪੰਜਾਬ 'ਚ ਇਕ ਵਾਰ ਫਿਰ ਤੋਂ ਕੋਰੋਨਾ ਵਾਇਰਸ ਦੇ ਮਾਮਲਿਆਂ 'ਚ ਲਗਾਤਾਰ ਵਾਧਾ ਹੋਣ ਲੱਗ ਗਿਆ ਹੈ। ਕੋਰੋਨਾ ਵਾਇਰਸ ਦੇ ਲਗਾਤਾਰ ਵੱਧ ਰਹੇ ਮਾਮਲਿਆਂ ਸਬੰਧੀ ਪੰਜਾਬ ਸਰਕਾਰ ਵੱਲੋਂ ਕੋਵਿਡ-19 ਸਬੰਧੀ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਸਿਹਤ ਮਹਿਕਮੇ ਵੱਲੋਂ ਜਾਰੀ ਕੀਤੀਆਂ ਗਈਆਂ ਨਵੀਆਂ ਹਦਾਇਤਾਂ ਮੁਤਾਬਕ ਕੋਈ ਵੀ ਪ੍ਰਾਈਵੇਟ ਲੈਬਾਰਟਰੀ ਕੋਵਿਡ-19 ਦੇ ਆਰ. ਟੀ. ਪੀ. ਸੀ. ਆਰ. ਟੈਸਟ ਲਈ 900 ਰੁਪਏ ਤੋਂ ਵਾਧੂ ਪੈਸੇ ਨਹੀਂ ਲਵੇਗੀ।

'ਜਗ ਬਾਣੀ' ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ 'ਤੇ ਕਰੋ ਕਲਿੱਕ-

https://play.google.com/store/apps/details?id=com.jagbani&hl=en

ਸਿੱਖਿਆ ਮਹਿਕਮੇ ਵੱਲੋਂ ਮਾਪੇ-ਅਧਿਆਪਕਾਂ ਦੀ ਮੀਟਿੰਗ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ
ਚੰਡੀਗੜ੍ਹ— ਪੰੰਜਾਬ ਸਕੂਲ ਸਿੱਖਿਆ ਮਹਿਕਮੇ ਨੇ ਪੰਜਾਬ ਪ੍ਰਾਪਤੀ ਸਰਵੇਖਣ ਕਰਵਾਉਣ ਤੋਂ ਬਾਅਦ ਇਸ ਦਾ ਮੁਲਾਂਕਣ ਕਰਕੇ 26 ਤੋਂ 28 ਨਵੰਬਰ 2020 ਤੱਕ ਸਾਰੇ ਸਕੂਲਾਂ 'ਚ ਮਾਪੇ-ਅਧਿਆਪਕ ਮੀਟਿੰਗਾਂ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਮਹਿਕਮੇ ਦੇ ਇਕ ਬੁਲਾਰੇ ਨੇ ਦੱਸਿਆ ਕਿ ਸਰਕਾਰੀ ਸਕੂਲਾਂ 'ਚ ਪਹਿਲੀ ਤੋਂ ਬਾਹਰਵੀਂ ਤੱਕ ਪੜਦੇ ਦੇ ਵਿਦਿਆਰਥੀਆਂ ਦੇ ਆਧਾਰ 'ਤੇ ਪੰਜਾਬ ਪ੍ਰਾਪਤੀ ਸਰਵੇਖਣ (ਪੀ. ਏ. ਐੱਸ.) ਦਾ ਮੁਲਾਂਕਣ 11 ਨਵੰਬਰ ਤੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤਾ ਗਿਆ ਹੈ।

ਦੇਸ਼ ਭਰ 'ਚੋਂ 26 ਨਵੰਬਰ ਨੂੰ ਦਿੱਲੀ ਪਹੁੰਚਣਗੇ ਕਿਸਾਨ, ਲੱਖਾਂ ਕਿਸਾਨ ਪੰਜਾਬ ਤੋਂ ਕਰਨਗੇ ਯਾਤਰਾ
ਚੰਡੀਗੜ੍ਹ : ਕੇਂਦਰ ਸਰਕਾਰ ਵੱਲੋਂ ਕਿਸਾਨਾਂ 'ਤੇ ਲਗਾਏ ਗਏ ਕਿਸਾਨ ਵਿਰੋਧੀ ਕਾਨੂੰਨਾਂ ਵਿਰੁੱਧ ਲਹਿਰ ਹੁਣ ਇਕ ਨਿਰਣਾਇਕ ਪੜਾਅ 'ਤੇ ਪਹੁੰਚ ਗਈ ਹੈ। ਦੇਸ਼ ਭਰ ਦੇ ਕਿਸਾਨ ਆਰ-ਪਾਰ ਦੀ ਲੜਾਈ ਲੜਨ ਲਈ ਦਿੱਲੀ ਚੱਲੋ”ਦੇ ਸੱਦੇ ਤਹਿਤ ਅਣਮਿੱਥੇ ਸੰਘਰਸ਼ ਲਈ ਰਾਸ਼ਟਰੀ ਰਾਜਧਾਨੀ ਪਹੁੰਚ ਰਹੇ ਹਨ। ਇਸ 'ਸੰਯੁਕਤ ਕਿਸਾਨ ਮੋਰਚਾ' ਨੂੰ ਦੇਸ਼ ਦੀਆਂ 500 ਤੋਂ ਵੱਧ ਕਿਸਾਨ ਜੱਥੇਬੰਦੀਆਂ ਦਾ ਸਮਰਥਨ ਪ੍ਰਾਪਤ ਹੈ। ਇਸ ਸੰਵਿਧਾਨ ਦਿਵਸ, 26 ਨਵੰਬਰ ਨੂੰ, ਦੇਸ਼ ਕਿਸਾਨੀ ਦੇ ਇਤਿਹਾਸਕ ਸੰਘਰਸ਼ ਦੀ ਗਵਾਹੀ ਦੇਵੇਗਾ।

ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਉਪ ਕੁਲਪਤੀ ਵਲੋਂ ਅਸਤੀਫ਼ਾ
ਪਟਿਆਲਾ (ਜੋਸਨ): ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਉੱਪ ਕੁਲਪਤੀ ਪਟਿਆਲਾ ਦੇ ਡਾ. ਭੂਰਾ ਸਿੰਘ ਘੁੰਮਣ ਵਲੋਂ ਆਪਣੇ ਅਹੁਦੇ ਤੋਂ ਅਸਤੀਫ਼ਾ ਦਿੱਤੇ ਜਾਣ ਦੀ ਸੂਚਨਾ ਹੈ। ਜਾਣਕਾਰੀ ਮੁਤਾਬਕ ਯੂਨੀਵਰਸਿਟੀ 'ਚ ਭਾਰੀ ਵਿੱਤੀ ਸੰਕਟ ਕਾਰਨ ਉਨ੍ਹਾਂ ਨੂੰ ਅਸਤੀਫ਼ਾ ਦੇਣ ਲਈ ਮਜ਼ਬੂਰ ਹੋਣਾ ਪਿਆ। ਉਨ੍ਹਾਂ ਨੇ ਇਹ ਅਸਤੀਫ਼ਾ ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ, ਸੈਕਟਰੀ ਹਾਇਰ ਐਜੂਕੇਸ਼ਨ ਸਮੇਤ ਪੰਜਾਬ ਸਰਕਾਰ ਨੂੰ ਵੀ ਭੇਜ ਦਿੱਤਾ ਹੈ। 

ਇਨਸਾਨੀਅਤ ਸ਼ਰਮਸਾਰ, ਗੁਰਦਾਸਪੁਰ 'ਚ 14 ਸਾਲਾ ਬੱਚੀ ਨੇ ਦਿੱਤਾ ਬੱਚੇ ਨੂੰ ਜਨਮ
ਅੰਮ੍ਰਿਤਸਰ/ਗੁਰਦਾਸਪੁਰ (ਸੁਮਿਤ ਖੰਨਾ) : ਜ਼ਿਲ੍ਹਾ ਗੁਰਦਾਸਪੁਰ 'ਚ ਇਕ ਇਨਸਾਨੀਅਤ ਨੂੰ ਸ਼ਰਮਸਾਰ ਕਰਦਾ ਮਾਮਲਾ ਸਾਹਮਣੇ ਆਇਆ ਹੈ, ਜਿਥੇ ਇਕ 14 ਸਾਲਾ ਬੱਚੀ ਵਲੋਂ ਬੱਚੇ ਨੂੰ ਜਨਮ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀੜਤਾ ਦੀ ਮਾਂ ਨੇ ਦੱਸਿਆ ਕਿ ਬੀਤੀ ਰਾਤ ਬੱਚੀ ਨੇ ਉਨ੍ਹਾਂ ਨੂੰ ਦੱਸਿਆ ਕਿ ਇਕ ਨੌਜਵਾਨ ਨੇ ਉਸ ਨਾਲ ਸਬੰਧ ਬਣਾਏ ਸਨ।

ਸਾਵਧਾਨ : ਜ਼ਿਲ੍ਹੇ 'ਚ ਕੋਰੋਨਾ ਨੇ ਫ਼ੜੀ ਰਫ਼ਤਾਰ, 5 ਲੋਕਾਂ ਨੇ ਤੋੜਿਆ ਦਮ, 130 ਨਵੇਂ ਪਾਜ਼ੇਟਿਵ ਕੇਸ
ਜਲੰਧਰ (ਰੱਤਾ) : ਲੋਕਾਂ ਦੀ ਲਾਪ੍ਰਵਾਹੀ ਨਾਲ ਕੋਰੋਨਾ ਨੇ ਇਕ ਵਾਰ ਫਿਰ ਰਫਤਾਰ ਫੜ ਲਈ ਹੈ, ਜੋ ਬਹੁਤ ਵੱਡੀ ਚਿੰਤਾ ਦੀ ਗੱਲ ਹੈ। ਜੇਕਰ ਹੁਣ ਵੀ ਨਾ ਸੰਭਲੇ ਤਾਂ ਆਉਣ ਵਾਲੇ ਸਮੇਂ 'ਚ ਹਾਲਾਤ ਹੋਰ ਖ਼ਰਾਬ ਹੋ ਜਾਣਗੇ। ਬਾਜ਼ਾਰਾਂ ਅਤੇ ਵਿਆਹ ਸਮਾਰੋਹਾਂ 'ਚ ਲੋਕ ਬਿਨਾਂ ਮਾਸਕ ਦੇ ਘੁੰਮਦੇ ਦੇਖੇ ਜਾ ਸਕਦੇ ਹਨ।

ਜਲੰਧਰ: ਪਤੀ ਦੀ ਬਰਸੀ ਵਾਲੇ ਦਿਨ ਪਤਨੀ ਨੇ ਵਿਦੇਸ਼ ਰਹਿੰਦੇ ਪੁੱਤ ਨੂੰ ਵੀਡੀਓ ਕਾਲ ਕਰਦਿਆਂ ਚੁੱਕਿਆ ਖ਼ੌਫ਼ਨਾਕ ਕਦਮ
ਜਲੰਧਰ (ਵਰੁਣ, ਸੋਨੂੰ)— ਹੁਸ਼ਿਆਰਪੁਰ ਰੋਡ ਸਥਿਤ ਹਰਦੀਪ ਨਗਰ 'ਚ ਪੰਜਾਬ ਪੁਲਸ ਦੇ ਰਿਟਾਇਰਡ ਇੰਸਪੈਕਟਰ ਦੀ ਪਤਨੀ ਵੱਲੋਂ ਗਰਿੱਲ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾ ਦੀ ਪਛਾਣ ਤਰਸੇਮ ਕੌਰ ਪਤਨੀ ਮਲਕੀਤ ਸਿੰਘ ਵਜੋਂ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਤਰਸੇਮ ਕੌਰ ਦੇ ਪਤੀ ਮਲਕੀਤ ਸਿੰਘ ਦੀ ਦੋ ਸਾਲ ਪਹਿਲਾਂ ਇਸੇ ਘਰ ਦੀਆਂ ਪੌੜੀਆਂ ਤੋਂ ਡਿੱਗਣ ਕਾਰਨ ਮੌਤ ਹੋ ਗਈ ਸੀ। 

ਬਾਦਲ ਦਲ ਨੂੰ ਲੱਗਾ ਵੱਡਾ ਝਟਕਾ, ਦਿੱਲੀ ਕਮੇਟੀ ਦੇ 2 ਮੈਂਬਰਾਂ ਨੇ ਦਿੱਤਾ ਅਸਤੀਫ਼ਾ
ਨਵੀਂ ਦਿੱਲੀ (ਕਮਲ ਕਾਂਸਲ)- ਦਿੱਲੀ 'ਚ ਬਾਦਲ ਦਲ ਨੂੰ ਅੱਜ ਯਾਨੀ ਵੀਰਵਾਰ ਨੂੰ ਵੱਡਾ ਝਟਕਾ ਲੱਗਾ ਹੈ। ਦਿੱਲੀ ਕਮੇਟੀ ਦੇ 2 ਸੀਨੀਅਰ ਮੈਂਬਰਾਂ ਜਤਿੰਦਰ ਸਿੰਘ ਸਾਹਨੀ ਅਤੇ ਹਰਿੰਦਰਪਾਲ ਸਿੰਘ (ਚੇਅਰਮੈਨ ਗੁਰਮਤਿ ਕਾਲਜ) ਨੇ ਪਾਰਟੀ ਦੀ ਕਾਰਜਸ਼ੈਲੀ ਅਤੇ ਫ਼ੈਸਲਿਆਂ 'ਤੇ ਸਵਾਲ ਚੁੱਕਦੇ ਹੋਏ ਬਾਦਲ ਦਲ ਤੋਂ ਅਸਤੀਫ਼ਾ ਦੇ ਦਿੱਤਾ ਹੈ।

'ਕੋਰੋਨਾ' ਕਾਰਨ ਮੌਤ ਦਰ ਦੇ ਮਾਮਲੇ 'ਚ 'ਪੰਜਾਬ' ਸਭ ਤੋਂ ਅੱਗੇ, 4542 ਲੋਕਾਂ ਦੀ ਗਈ ਜਾਨ
ਚੰਡੀਗੜ੍ਹ : ਪੰਜਾਬ 'ਚ ਕੋਰੋਨਾ ਦਾ ਕਹਿਰ ਫਿਰ ਵੱਧ ਗਿਆ ਹੈ ਅਤੇ ਕੋਰੋਨਾ ਕਾਰਨ ਹੋਣ ਵਾਲੀਆਂ ਮੌਤਾਂ ਦੇ ਮਾਮਲੇ 'ਚ ਪੂਰੇ ਦੇਸ਼ 'ਚੋਂ ਪੰਜਾਬ ਸਭ ਤੋਂ ਅੱਗੇ ਆ ਗਿਆ ਹੈ। ਪੰਜਾਬ ਦੇ 22 ਜ਼ਿਲ੍ਹਿਆਂ 'ਚੋਂ 7 ਜ਼ਿਲ੍ਹੇ ਕੋਰੋਨਾ ਕਾਰਨ ਸਭ ਤੋਂ ਜ਼ਿਆਦਾ ਮੌਤਾਂ ਵਾਲੇ ਜ਼ਿਲ੍ਹੇ ਬਣ ਗਏ ਹਨ।


author

Bharat Thapa

Content Editor

Related News