ਜਾਣੋ 5 ਮਿੰਟਾਂ ''ਚ ਪੰਜਾਬ ਦੇ ਤਾਜ਼ਾ ਹਾਲਾਤ

11/21/2020 8:52:15 PM

ਖਬਰਾਂ ਦੀ ਪੂਰੀ ਜਾਣਕਾਰੀ ਹਾਸਲ ਕਰਨ ਲਈ ਸਿਰਲੇਖ 'ਤੇ ਕਰੋ ਕਲਿੱਕ-

ਕੈਪਟਨ ਅਮਰਿੰਦਰ ਸਿੰਘ 551ਵੇਂ ਪ੍ਰਕਾਸ਼ ਪੁਰਬ ਮੌਕੇ 30 ਨੂੰ ਸੁਲਤਾਨਪੁਰ ਲੋਧੀ ਹੋਣਗੇ ਨਤਮਸਤਕ
ਸੁਲਤਾਨਪੁਰ ਲੋਧੀ (ਸੁਰਿੰਦਰ ਸਿੰਘ ਸੋਢੀ, ਅਸ਼ਵਨੀ)— ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ 'ਚ 30 ਨਵੰਬਰ ਨੂੰ ਆਯੋਜਿਤ ਕੀਤੇ ਜਾ ਰਹੇ ਪ੍ਰਕਾਸ਼ ਪੁਰਬ ਸਮਾਗਮ ਦੌਰਾਨ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਸੁਲਤਾਨਪੁਰ ਲੋਧੀ 'ਚ ਪੁੱਜਣਗੇ। ਇਹ ਜਾਣਕਾਰੀ ਅੱਜ ਇਥੇ ਪ੍ਰਕਾਸ਼ ਪੁਰਬ ਸਮਾਗਮ ਦੀਆਂ ਤਿਆਰੀਆਂ ਸਬੰਧੀ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਮੀਟਿੰਗ ਉਪਰੰਤ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਨੇ ਦਿੱਤੀ।

'ਜਗ ਬਾਣੀ' ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ 'ਤੇ ਕਰੋ ਕਲਿੱਕ-

https://play.google.com/store/apps/details?id=com.jagbani&hl=en

ਜਲੰਧਰ ਜ਼ਿਲ੍ਹੇ 'ਚ ਕੋਰੋਨਾ ਨੇ ਲਈ 7 ਮਰੀਜ਼ਾਂ ਦੀ ਜਾਨ, 156 ਦੀ ਰਿਪੋਰਟ ਪਾਜ਼ੇਟਿਵ
ਜਲੰਧਰ (ਰੱਤਾ)— ਜਲੰਧਰ ਜ਼ਿਲ੍ਹੇ 'ਚ ਇਕ ਵਾਰ ਫਿਰ ਤੇਜ਼ੀ ਫੜ ਚੁੱਕੇ ਕੋਰੋਨਾ ਵਾਇਰਸ ਨੇ ਅੱਜ ਜਲੰਧਰ ਜ਼ਿਲ੍ਹੇ 'ਚੋਂ 7 ਕੋਰੋਨਾ ਪੀੜਤਾਂ ਦੀ ਜਾਨ ਲੈ ਗਈ। ਇਸ ਦੇ ਨਾਲ ਹੀ ਸਿਹਤ ਮਹਿਕਮੇ ਨੂੰ ਕੋਰੋਨਾ ਵਾਇਰਸ ਦੇ 156 ਲੋਕਾਂ ਦੀ ਰਿਪੋਰਟ ਵੀ ਪਾਜ਼ੇਟਿਵ ਮਿਲੀ ਹੈ। ਇਥੇ ਦੱਸ ਦੇਈਏ ਕਿ ਇਧਰ-ਉਧਰ ਘੁੰਮ ਰਹੇ ਲੋਕਾਂ 'ਚ ਕਿਹੜਾ ਕੋਰੋਨਾ ਪਾਜ਼ੇਟਿਵ ਹੈ ਅਤੇ ਕਿਹੜਾ ਨਹੀਂ, ਇਸ ਗੱਲ ਦਾ ਉਦੋਂ ਤੱਕ ਪਤਾ ਨਹੀਂ ਲੱਗ ਸਕਦਾ, ਜਦੋਂ ਤੱਕ ਲੋਕਾਂ ਦਾ ਕੋਰੋਨਾ ਟੈਸਟ ਨਾ ਕੀਤਾ ਜਾਵੇ।

...ਤਾਂ ਇਸ ਲਈ ਕਿਸਾਨਾਂ ਨੇ ਸੂਬੇ 'ਚ ਟ੍ਰੇਨਾਂ ਚਲਾਉਣ ਨੂੰ ਦਿੱਤੀ ਪ੍ਰਵਾਨਗੀ
ਚੰਡੀਗੜ੍ਹ (ਵੈੱਬ ਸੈਕਸ਼ਨ) : ਕੇਂਦਰ ਸਰਕਾਰ ਦੇ ਵਿਵਾਦਤ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ 'ਤੇ ਬੈਠੇ ਕਿਸਾਨਾਂ ਨੇ ਆਖਿਰ ਪੰਜਾਬ ਵਿਚ ਰੇਲ ਆਵਾਜਾਈ ਨੂੰ ਪੂਰੀ ਤਰ੍ਹਾਂ ਪ੍ਰਵਾਨਗੀ ਦੇ ਦਿੱਤੀ ਹੈ। ਸੋਮਵਾਰ ਤੋਂ ਪੰਜਾਬ ਵਿਚ ਰੇਲਾਂ ਮੁੜ ਪੱਟੜੀ 'ਤੇ ਦੌੜਦੀਆਂ ਨਜ਼ਰ ਆਉਣਗੀਆਂ। ਕਿਸਾਨਾਂ ਨੇ ਇਹ ਪ੍ਰਵਾਨਗੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਤੋਂ ਬਾਅਦ ਦਿੱਤੀ ਹੈ।

ਵੱਡੀ ਵਾਰਦਾਤ: ਜਲੰਧਰ ਦੇ ਸ਼ਿਵ ਵਿਹਾਰ 'ਚ ਦਿਨ-ਦਿਹਾੜੇ ਵਿਅਕਤੀ ਦਾ ਬੇਰਹਿਮੀ ਨਾਲ ਕਤਲ
ਜਲੰਧਰ (ਵਰੁਣ)— ਮਹਾਨਗਰ ਜਲੰਧਰ 'ਚ ਕਤਲ ਵਰਗੀਆਂ ਵਾਰਦਾਤਾਂ ਰੋਜ਼ਾਨਾ ਵਧਦੀਆਂ ਜਾ ਰਹੀਆਂ ਹਨ। ਤਾਜ਼ਾ ਮਾਮਲੇ 'ਚ ਅੱਜ ਜਲੰਧਰ ਦੇ ਸ਼ਿਵ ਵਿਹਾਰ 'ਚ ਉਸ ਸਮੇਂ ਸਨਸਨੀ ਫ਼ੈਲ ਗਈ ਜਦੋਂ ਇਥੇ ਇਕ ਵਿਅਕਤੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਹਨੀਫ ਪੁੱਤਰ ਜਾਫਰ ਮਿਆਂ ਦੇ ਰੂਪ 'ਚ ਹੋਈ ਹੈ, ਜੋਕਿ ਆਪਣੇ ਰੂਮ ਪਾਰਟਨਰ ਇਰਫਾਨ ਨਾਲ ਸ਼ਿਵ ਵਿਹਾਰ 'ਚ ਰਹਿੰਦਾ ਸੀ। ਉਸ ਦੀ ਲਾਸ਼ ਉਸ ਦੇ ਕਮਰੇ 'ਚੋਂ ਖ਼ੂਨ ਨਾਲ ਲਥਪਥ ਮਿਲੀ।

ਵੱਡੀ ਖ਼ਬਰ: 7 ਮਹੀਨਿਆਂ ਬਾਅਦ ਮੁੜ ਖੁੱਲ੍ਹੇਗਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ
ਗੁਰਦਾਸਪੁਰ : ਭਾਰਤ ਸਰਕਾਰ ਵਲੋਂ ਕਰਤਾਰਪੁਰ ਸਾਹਿਬ ਲਾਂਘਾ ਮੁੜ ਤੋਂ ਖੋਲ੍ਹਣ ਦਾ ਐਲਾਨ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੂਰਬ 'ਤੇ 27 ਨਵੰਬਰ ਨੂੰ 7 ਮਹੀਨਿਆਂ ਬਾਅਦ ਲਾਂਘਾ ਖੋਲ੍ਹਿਆ ਜਾਵੇਗਾ।

ਭਾਰਤੀ ਸਿੰਘ ਨੂੰ ਐੱਨ. ਸੀ. ਬੀ. ਨੇ ਲਿਆ ਹਿਰਾਸਤ ’ਚ, ਪਤੀ ਹਰਸ਼ ਕੋਲੋਂ ਵੀ ਪੁੱਛਗਿੱਛ ਜਾਰੀ
ਜਲੰਧਰ (ਬਿਊਰੋ)– ਕਾਮੇਡੀਅਨ ਭਾਰਤੀ ਸਿੰਘ ਨੂੰ ਐੱਨ. ਸੀ. ਬੀ. ਨੇ ਹਿਰਾਸਤ ’ਚ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਭਾਰਤੀ ਸਿੰਘ ਤੇ ਉਸ ਦੇ ਪਤੀ ਹਰਸ਼ ਲਿੰਬਾਚੀਆ ਨੂੰ ਅੱਜ ਐੱਨ. ਸੀ. ਬੀ. ਨੇ ਰੇਡ ਦੌਰਾਨ ਹਿਰਾਸਤ ’ਚ ਲਿਆ ਹੈ, ਜਿਨ੍ਹਾਂ ਦੇ ਘਰੋਂ ਗਾਂਜਾ ਵੀ ਬਰਾਮਦ ਕੀਤਾ ਗਿਆ ਹੈ।

ਕਰਤਾਰਪੁਰ ਲਾਂਘਾ ਖੁੱਲ੍ਹਣ ਦੇ ਦਾਅਵੇ ਤੋਂ ਪਲਟੇ ਸਾਂਪਲਾ
ਗੁਰਦਾਸਪੁਰ: ਭਾਰਤ ਸਰਕਾਰ ਵਲੋਂ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੇ ਦਾਅਵੇ ਤੋਂ ਵਿਜੇ ਸਾਂਪਲਾ ਪਲਟ ਗਏ ਹਨ। ਜਾਣਕਾਰੀ ਮੁਤਾਬਕ ਵਿਜੇ ਸਾਂਪਲਾ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਸੀ ਕਿ ਕਰਤਾਰਪੁਰ ਸਾਹਿਬ ਲਾਂਘਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੂਰਬ 'ਤੇ 27 ਨਵੰਬਰ ਨੂੰ ਦੁਬਾਰਾ ਖੁੱਲ੍ਹੇਗਾ ਪਰ ਹੁਣ ਉਨ੍ਹਾਂ ਇਸ ਤੋਂ ਪਲਟ ਗਏ ਹਨ।

ਕਤਲ ਕੀਤੇ ਡੇਰਾ ਪ੍ਰੇਮੀ ਦਾ ਪਰਿਵਾਰ ਵੱਲੋਂ ਸਸਕਾਰ ਕਰਨ ਤੋਂ ਇਨਕਾਰ, ਲਾਸ਼ ਸੜਕ 'ਤੇ ਰੱਖ ਲਾਇਆ ਜਾਮ
ਭਗਤਾ ਭਾਈ (ਪਰਵੀਨ)—ਬੀਤੇ ਦਿਨ ਕਤਲ ਕੀਤੇ ਗਏ ਸ਼ਹਿਰ ਦੇ ਵਪਾਰੀ ਅਤੇ ਡੇਰਾ ਪ੍ਰੇਮੀ ਮਨੋਹਰ ਲਾਲ ਦੀ ਲਾਸ਼ ਜਦ ਅੱਜ ਡੇਰਾ ਸਲਾਬਤਪੁਰਾ ਵਿਖੇ ਲਿਆਂਦੀ ਗਈ ਤਾਂ ਲਾਸ਼ ਨੂੰ ਭਗਤਾ ਬਰਨਾਲਾ ਮੁੱਖ ਸੜਕ 'ਤੇ ਰੱਖ ਕੇ ਚੱਕਾ ਜਾਮ ਕਰ ਦਿੱਤਾ ਗਿਆ। ਦੋਸ਼ੀਆਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਵੱਡੀ ਗਿਣਤੀ 'ਚ ਡੇਰਾ ਪ੍ਰੇਮੀ ਮਰਦ ਅਤੇ ਔਰਤਾਂ ਇਸ ਧਰਨੇ 'ਚ ਸ਼ਾਮਲ ਹੋਏ।

ਰਾਜੋਆਣਾ ਦੀ ਫ਼ਾਂਸੀ ਦੇ ਮਾਮਲੇ 'ਚ ਪੰਜਾਬ ਸਰਕਾਰ ਨੇ ਹੱਥ ਖਿੱਚੇ
ਜਲੰਧਰ (ਵਿਸ਼ੇਸ਼) : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਦੋਸ਼ 'ਚ ਫਾਂਸੀ ਦੀ ਸਜ਼ਾ ਯਾਫਤਾ ਬਲਵੰਤ ਸਿੰਘ ਰਾਜੋਆਣਾ ਮਾਮਲੇ 'ਚ ਪੰਜਾਬ ਸਰਕਾਰ ਨੇ ਫ਼ੈਸਲਾ ਕੇਂਦਰ ਸਰਕਾਰ 'ਤੇ ਛੱਡ ਦਿੱਤਾ ਹੈ। ਸੁਪਰੀਮ ਕੋਰਟ 'ਚ ਦਰਜ ਕੀਤੇ ਗਏ ਆਪਣੇ ਜਵਾਬ 'ਚ ਪੰਜਾਬ ਸਰਕਾਰ ਨੇ ਕਿਹਾ ਹੈ ਕਿ ਰਾਜੋਆਣਾ ਨੂੰ ਫ਼ਾਂਸੀ ਦਿੱਤੇ ਜਾਣ ਦੇ ਮਾਮਲੇ 'ਚ ਉਸ ਦੀ ਕੋਈ ਭੂਮਿਕਾ ਨਹੀਂ ਹੈ ਅਤੇ ਇਸ ਮਾਮਲੇ 'ਚ ਫ਼ੈਸਲਾ ਕੇਂਦਰ ਸਰਕਾਰ ਨੇ ਹੀ ਕਰਨਾ ਹੈ। 

ਹੁਸ਼ਿਆਰਪੁਰ 'ਚ ਫਿਰ ਲਿਖੇ ਮਿਲੇ ਖਾਲਿਸਤਾਨ ਪੱਖੀ ਨਾਅਰੇ, ਪੁਲਸ ਨੂੰ ਪਈਆਂ ਭਾਜੜਾਂ
ਹੁਸ਼ਿਆਰਪੁਰ (ਅਮਰੀਕ)— ਖਾਲਿਸਤਾਨੀ ਸਮਰਥਕਾਂ ਵੱਲੋਂ ਪੰਜਾਬ 'ਚ ਮਾਹੌਲ ਖਰਾਬ ਕਰਨ ਨੂੰ ਲੈ ਕੇ ਵੱਖ-ਵੱਖ ਜ਼ਿਲ੍ਹਿਆਂ 'ਚ ਖਾਲਿਸਤਾਨੀ ਨਾਅਰੇ ਲਿਖੇ ਜਾ ਰਹੇ ਹਨ। ਇਸੇ ਤਹਿਤ ਅੱਜ ਹੁਸ਼ਿਆਰਪੁਰ 'ਚ ਇਕ ਵਾਰ ਫਿਰ ਤੋਂ ਖਾਲਿਸਤਾਨ ਦੇ ਨਾਅਰੇ ਲਿਖੇ ਪਾਏ ਗਏ। ਅੱਜ ਗੜ੍ਹਸ਼ੰਕਰ ਦੇ ਕਸਬਾ ਮਾਹਿਲਪੁਰ (ਪਾਲਦੀ, ਖੇੜਾ) ਦੇ 4 ਪਿੰਡਾਂ 'ਚ ਲਿਖੇ ਗਏ ਇਹ ਵੱਖਵਾਦੀ ਨਾਅਰੇ ਪੁਲਸ ਦੀ ਸੁਰੱਖਿਆ ਪ੍ਰਣਾਲੀ ਨੂੰ ਮੂੰਹ ਚਿੜਾਉਂਦੇ ਨਜ਼ਰ ਆਏ। ਪੁਲਸ ਵੱਲੋਂ ਫਿਲਹਾਲ ਅਣਪਛਾਤਿਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।


Bharat Thapa

Content Editor Bharat Thapa