ਜਾਣੋ 5 ਮਿੰਟਾਂ ''ਚ ਪੰਜਾਬ ਦੇ ਤਾਜ਼ਾ ਹਾਲਾਤ

11/24/2020 9:12:50 PM

ਖਬਰਾਂ ਦੀ ਪੂਰੀ ਜਾਣਕਾਰੀ ਹਾਸਲ ਕਰਨ ਲਈ ਸਿਰਲੇਖ 'ਤੇ ਕਰੋ ਕਲਿੱਕ-

ਕੈਪਟਨ ਅਮਰਿੰਦਰ ਸਿੰਘ ਵਲੋਂ ਨਵਜੋਤ ਸਿੱਧੂ ਨੂੰ ਲੰਚ 'ਤੇ ਸੱਦਣ ਦੇ ਮਾਇਨੇ
ਚੰਡੀਗੜ੍ਹ (ਵੈੱਬ ਡੈਸਕ) : ਪਿਛਲੇ ਲੰਬੇ ਸਮੇਂ ਤੋਂ ਮੁੱਖ ਮੰਤਰੀ ਨਾਲ ਖਫ਼ਾ ਸਾਬਕਾ ਮੰਤਰੀ ਨਵਜੋਤ ਸਿੱਧੂ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਦੁਪਹਿਰ ਦੇ ਖਾਣੇ ਦਾ ਸੱਦਾ ਭੇਜਿਆ ਹੈ। ਭਾਵੇਂ ਇਸ ਸੱਦੇ ਬਾਰੇ ਆਖਿਆ ਜਾ ਰਿਹਾ ਹੈ ਕਿ ਇਸ ਦੌਰਾਨ ਦੋਵਾਂ ਆਗੂਆਂ ਵਿਚਾਲੇ ਸੂਬਾਈ ਅਤੇ ਕੌਮੀ ਸਿਆਸਤ ਬਾਰੇ ਚਰਚਾ ਹੋ ਸਕਦੀ ਹੈ ਪਰ ਇਸ ਲੰਚ ਡਿਪਲੋਮੈਸੀ ਰਾਹੀਂ ਮੁੱਖ ਮੰਤਰੀ ਜਿੱਥੇ ਨਵਜੋਤ ਸਿੱਧੂ ਨੂੰ ਮਨਾਉਣ ਦੀ ਕੋਸ਼ਿਸ਼ 'ਚ ਹਨ, ਉਥੇ ਹੀ ਇਸ ਸੱਦੇ ਤੋਂ ਲੱਗਦਾ ਹੈ ਕਿ ਦੋਵਾਂ ਵਿਚਾਲੇ ਤਲਖ਼ੀ ਭਰਿਆ ਮਾਹੌਲ ਹੁਣ ਸੌਖਾਵਾਂ ਬਣ ਸਕਦਾ ਹੈ।

'ਜਗ ਬਾਣੀ' ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ 'ਤੇ ਕਰੋ ਕਲਿੱਕ-

https://play.google.com/store/apps/details?id=com.jagbani&hl=en

ਪੰਜਾਬ ਦੇ ਟਰਾਂਸਪੋਰਟ ਵਿਭਾਗ ਵਲੋਂ ਧੁੰਦ ਵਧਣ ਦੇ ਮੱਦੇਨਜ਼ਰ ਐਡਵਾਇਜ਼ਰੀ ਜਾਰੀ
ਚੰਡੀਗੜ੍ਹ,(ਰਮਨਜੀਤ) - ਪੰਜਾਬ ਦੇ ਟਰਾਂਸਪੋਰਟ ਵਿਭਾਗ ਵਲੋਂ ਸਰਦੀਆਂ ਦੇ ਮੌਸਮ ਦੌਰਾਨ ਧੁੰਦ ਵਧਣ ਦੇ ਮੱਦੇਨਜ਼ਰ ਵਾਹਨ ਚਾਲਕਾਂ ਲਈ ਇਕ ਐਡਵਾਇਜ਼ਰੀ ਜਾਰੀ ਕੀਤੀ ਹੈ ਤਾਂ ਜੋ ਸੜਕੀ ਦੁਰਘਟਵਾਨਾਂ ਨੂੰ ਰੋਕਿਆ ਜਾ ਸਕੇ। ਆਵਾਜਾਈ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਸਰਦੀਆਂ ਦੇ ਮੌਸਮ ਵਿਚ ਧੁੰਦ ਦੇ ਕਾਰਣ ਸੜਕਾਂ 'ਤੇ ਦੁਰਘਟਨਾਵਾਂ ਵਧ ਜਾਂਦੀਆਂ ਹਨ, ਜਿਸ ਨਾਲ ਜਾਨ-ਮਾਲ ਦਾ ਨੁਕਸਾਨ ਹੁੰਦਾ ਹੈ। 

ਕਿਸਾਨ ਸੰਗਠਨਾਂ ਦੇ ਦਿੱਲੀ ਮਾਰਚ ਦੇ ਮੱਦੇਨਜ਼ਰ ਦੋ ਦਿਨ ਸੀਲ ਰਹੇਗੀ ਹਰਿਆਣਾ ਪੰਜਾਬ ਸਰਹੱਦ
ਚੰਡੀਗੜ੍ਹ - ਨਵੇਂ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨਾਂ ਦੇ ਦਿੱਲੀ ਮਾਰਚ ਨੂੰ ਦੇਖਦੇ ਹੋਏ ਹਰਿਆਣਾ ਸਰਕਾਰ ਨੇ ਪੰਜਾਬ ਨਾਲ ਲੱਗਦੀ ਸਰਹੱਦ ਨੂੰ ਦੋ ਦਿਨਾਂ ਲਈ ਸੀਲ ਕਰਨ ਦਾ ਫੈਸਲਾ ਲਿਆ ਹੈ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਕਿਹਾ ਕਿ ਕਿਸਾਨਾਂ ਦੇ ਮਾਰਚ ਨੂੰ ਰੋਕਣ ਲਈ ਸੂਬੇ ਦੀ ਪੰਜਾਬ ਦੇ ਨਾਲ ਲੱਗਦੀ ਸਰਹੱਦ ਨੂੰ ਸੀਲ ਕੀਤਾ ਜਾ ਰਿਹਾ ਹੈ। ਨਾਲ ਹੀ ਉਨ੍ਹਾਂ ਨੇ ਕੋਰੋਨਾ ਵਾਇਰਸ ਕਹਿਰ ਨੂੰ ਦੇਖਦੇ ਹੋਏ ਕਿਸਾਨ ਸੰਗਠਨਾਂ ਤੋਂ ਦਿੱਲੀ ਨਹੀਂ ਜਾਣ ਦੀ ਅਪੀਲ ਕੀਤੀ ਹੈ।

ਪੰਜਾਬ ਸਰਕਾਰ ਵੱਲੋਂ 8393 ਰੈਗੂਲਰ ਅਧਿਆਪਕਾਂ ਦੀ ਭਰਤੀ ਲਈ ਇਸ਼ਤਿਹਾਰ ਜਾਰੀ
ਲੁਧਿਆਣਾ (ਵਿੱਕੀ) : ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਬੀਤੇ ਦਿਨੀਂ ਸਮਾਰਟ ਸਕੂਲ ਮੁਹਿੰਮ ਦੇ ਸਮਾਗਮ ਦੌਰਾਨ ਪ੍ਰੀ-ਪ੍ਰਾਇਮਰੀ ਜਮਾਤਾਂ ਲਈ ਰੈਗੂਲਰ ਅਧਿਆਪਕਾਂ ਦੀ ਨਿਯੁਕਤੀ ਕਰਨ ਦੇ ਐਲਾਨ ਨੂੰ ਅਮਲੀ ਰੂਪ ਦਿੰਦਿਆਂ ਪੰਜਾਬ ਸਰਕਾਰ ਵੱਲੋਂ 8393 ਅਧਿਆਪਕਾਂ ਦੀ ਭਰਤੀ ਲਈ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਸਕੂਲ ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਨੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੇਸ਼ ਦੇ ਪਹਿਲੇ ਸੂਬੇ ਵਜੋਂ ਨਵੰਬਰ 2017 ਵਿਚ ਸ਼ੁਰੂ ਕੀਤੀਆਂ ਗਈਆਂ ਪ੍ਰੀ-ਪ੍ਰਾਇਮਰੀ ਜਮਾਤਾਂ ਨੂੰ ਪੱਕੇ ਅਧਿਆਪਕ ਦੇਣ ਲਈ 8393 ਅਸਾਮੀਆਂ ਨੋਟੀਫਾਈ ਕਰਨ ਉਪਰੰਤ ਸਿੱਖਿਆ ਭਰਤੀ ਡਾਇਰੈਕਟੋਰੇਟ ਪੰਜਾਬ ਅਧੀਨ ਜਨਤਕ ਨਿਯੁਕਤੀਆਂ ਤਹਿਤ 1 ਦਸੰਬਰ ਤੋਂ 20 ਦਸੰਬਰ ਤੱਕ ਯੋਗ ਉਮੀਦਵਾਰਾਂ ਪਾਸੋਂ ਆਨਲਾਈਨ ਅਰਜ਼ੀਆਂ ਦੀ ਮੰਗ ਕਰ ਲਈ ਗਈ ਹੈ।

ਟਾਂਡਾ ਦੇ ਨੌਜਵਾਨ ਅਲੋਕਦੀਪ ਨੇ ਨਿਊਜ਼ੀਲੈਂਡ 'ਚ ਕੌਮੀ ਬਾਡੀਬਿਲਡਿੰਗ ਮੁਕਾਬਲੇ 'ਚ ਗੱਡੇ ਝੰਡੇ
ਟਾਂਡਾ ਉੜਮੁੜ (ਵਰਿੰਦਰ ਪੰਡਿਤ): ਟਾਂਡਾ ਉੜਮੁੜ ਦੇ ਨੌਜਵਾਨ ਅਲੋਕਦੀਪ ਤੱਗੜ ਨੇ ਬੀਤੇ ਦਿਨੀਂ ਨਿਊਜੀਲੈਂਡ 'ਚ ਕੌਮੀ ਬਾਡੀਬਿਲਡਿੰਗ ਮੁਕਾਬਲੇ 'ਚ ਤੀਜਾ ਮੁਕਾਮ ਹਾਸਲ ਕਰ ਇਲਾਕੇ ਦਾ ਨਾਮ ਰੋਸ਼ਨ ਕੀਤਾ ਹੈ। ਸੇਵਾਮੁਕਤ ਹੈੱਡਮਾਸਟਰ ਤਿਲਕ ਰਾਜ ਅਤੇ ਮਾਤਾ ਪ੍ਰਵੀਨ ਦੇ ਨਿਊਜ਼ੀਲੈਂਡ ਰਹਿੰਦੇ ਹੋਣਹਾਰ ਪੁੱਤਰ ਅਲੋਕਦੀਪ ਨੇ ਟੌਰੰਗਾ ਸਿਟੀ 'ਚ ਨਿਊਜੀਲੈਂਡ ਫੈਡਰੇਸ਼ਨ ਆਫ ਬਾਡੀਬਿਲਡਿੰਗ ਐਂਡ ਫਿੱਟਨੈੱਸ ਵਲੋਂ ਕਰਵਾਏ ਗਏ ਕੌਮੀ ਪੱਧਰ ਦੇ ਮੁਕਾਬਲੇ 'ਚ ਇਹ ਮੁਕਾਮ ਹਾਸਲ ਕੀਤਾ ਹੈ।

ਕੇਂਦਰ ਵੱਲੋਂ ਕਿਸਾਨ ਜਥੇਬੰਦੀਆਂ ਨੂੰ ਮੁੜ ਗੱਲਬਾਤ ਲਈ ਸੱਦਾ
ਜੈਤੋ (ਰਘੂਨਦੰਨ ਪਰਾਸ਼ਰ) : ਕੇਂਦਰ ਸਰਕਾਰ ਨੇ ਕਿਸਾਨ ਜਥੇਬੰਦੀਆਂ ਨੂੰ ਖੇਤੀ ਕਾਨੂੰਨਾਂ ਦੇ ਸੰਬੰਧ ਵਿਚ ਮੁੜ ਗੱਲਬਾਤ ਲਈ ਸੱਦਾ ਭੇਜਿਆ ਹੈ। ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਅਨੁਸਾਰ ਕੇਂਦਰ ਸਰਕਾਰ ਨੇ ਕਿਸਾਨ ਜੱਥੇਬੰਦੀਆਂ ਨੂੰ 3 ਦਸੰਬਰ ਨੂੰ ਗੱਲਬਾਤ ਲਈ ਸੱਦਾ ਭੇਜਿਆ ਹੈ। ਉਨ੍ਹਾਂ ਨੇ ਇਸ ਹੋ ਰਹੀ ਮੀਟਿੰਗ ਦੇ ਚੰਗੇ ਨਤੀਜੇ ਨਿਕਲਣ ਦੀ ਆਸ ਵੀ ਪ੍ਰਗਟਾਈ ਹੈ। ਕੇਂਦਰ ਸਰਕਾਰ ਵੱਲੋਂ ਸੰਘਰਸ਼ ਕਰ ਰਹੀਆਂ ਜੱਥੇਬੰਦੀਆਂ ਨੂੰ ਇਹ ਤੀਸਰਾ ਸੱਦਾ ਆਇਆ ਹੈ।

ਲੁਧਿਆਣਾ ਤੋਂ ਵੱਡੀ ਖ਼ਬਰ : ਇੱਕੋ ਪਰਿਵਾਰ ਦੇ 4 ਜੀਆਂ ਦਾ ਕੁਹਾੜੀ ਮਾਰ ਬੇਰਹਿਮੀ ਨਾਲ ਕੀਤਾ ਕਤਲ
ਲੁਧਿਆਣਾ (ਰਾਜ) : ਲੁਧਿਆਣਾ ਤੋਂ ਇਸ ਸਮੇਂ ਵੱਡੀ ਖ਼ਬਰ ਆ ਰਹੀ ਹੈ। ਇੱਥੇ ਥਾਣਾ ਪੀ. ਏ. ਯੂ. ਅਧੀਨ ਪੈਂਦੇ ਮਯੂਰ ਵਿਹਾਰ 'ਚ ਇਕ ਪ੍ਰਾਪਰਟੀ ਡੀਲਰ ਦੇ ਪਰਿਵਾਰ ਦੇ 4 ਜੀਆਂ ਦਾ ਕੁਹਾੜੀ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕਾਂ ਦੀ ਪਛਾਣ ਪ੍ਰਾਪਰਟੀ ਡੀਲਰ ਰਾਜੀਵ ਦੀ ਪਤਨੀ ਸੁਨੀਤਾ (60), ਪੁੱਤਰ ਆਸ਼ੀਸ਼ (35), ਨੂੰਹ ਗਰਿਮਾ (29) ਅਤੇ ਪੋਤਰੇ ਸੁਚੇਤ (13) ਵੱਜੋਂ ਹੋਈ ਹੈ।

ਗੰਨਾ ਕਾਸ਼ਤਕਾਰਾਂ ਦੀ ਆਮਦਨ ਵਧਾਉਣ ਲਈ ਸਰਕਾਰ ਨੇ ਵਾਧੂ ਖੰਡ ਦੇ ਇਸਤੇਮਾਲ ਦਾ ਲੱਭਿਆ ਹੱਲ
ਲੁਧਿਆਣਾ (ਸਰਬਜੀਤ ਸਿੰਘ ਸਿੱਧੂ) - ਭਾਰਤ ਵਿਚ ਖੰਡ ਦੇ ਆਮ ਸੀਜਨ ਵਿਚ, 250 ਲੱਖ ਮੀਟ੍ਰਿਕ ਟਨ ਦੀ ਘਰੇਲੂ ਖ਼ਪਤ ਦੇ ਮੁਕਾਬਲੇ ਤਕਰੀਬਨ 320 ਲੱਖ ਮੀਟ੍ਰਿਕ ਟਨ ਖੰਡ ਦੀ ਪੈਦਾਵਾਰ ਹੁੰਦੀ ਹੈ। ਇਹ 60 ਲੱਖ ਮੀਟ੍ਰਿਕ ਟਨ ਫਾਲਤੂ ਖੰਡ, ਜੋ ਬਿਨਾ ਵਿਕੇ ਰਹਿ ਜਾਂਦੀ ਹੈ, ਹਰ ਸਾਲ ਖੰਡ ਮਿੱਲਾਂ ਦੇ ਤਕਰੀਬਨ 19,000 ਕਰੋੜ ਰੁਪਏ ਦੇ ਫੰਡਾਂ ਨੂੰ ਬਲਾਕ ਕਰ ਦਿੰਦੀਆਂ ਹਨ, ਜਿਸ ਨਾਲ ਖੰਡ ਮਿੱਲਾਂ ਦੀ ਨਗਦੀ ਦਾ ਪ੍ਰਵਾਹ ਪ੍ਰਭਾਵਤ ਹੁੰਦਾ ਹੈ ਅਤੇ ਨਤੀਜੇ ਵਜੋਂ ਕਿਸਾਨਾਂ ਦੇ ਗੰਨੇ ਦਾ ਬਕਾਇਆ ਇਕੱਠਾ ਹੁੰਦਾ ਹੈ। 

ਚੰਗੀ ਖ਼ਬਰ: 8 ਮਹੀਨਿਆਂ ਮਗਰੋਂ ਅੱਜ ਚੱਲਣਗੀਆਂ 'ਰੇਲਾਂ', ਐਲਾਨ ਹੁੰਦੇ ਹੀ ਉਮੜੀ ਯਾਤਰੀਆਂ ਦੀ ਭੀੜ
ਚੰਡੀਗੜ੍ਹ (ਲਲਨ) : ਕੋਰੋਨਾ ਲਾਗ ਦੀ ਬੀਮਾਰੀ ਕਾਰਨ ਚੰਡੀਗੜ੍ਹ ਰੇਲਵੇ ਸਟੇਸ਼ਨ ਤੋਂ 8 ਮਹੀਨੇ ਬਾਅਦ ਮੰਗਲਵਾਰ ਤੋਂ ਰੇਲ ਗੱਡੀਆਂ ਮੁੜ ਚੱਲਣੀਆਂ ਸ਼ੁਰੂ ਹੋ ਗਈਆਂ ਹਨ। ਹਾਲਾਂਕਿ ਰੇਲਵੇ ਵੱਲੋਂ ਕੁੱਝ ਵਿਸ਼ੇਸ਼ ਰੇਲਾਂ ਦਾ ਸੰਚਾਲਨ ਕੀਤਾ ਗਿਆ ਸੀ, ਜੋ ਚੰਡੀਗੜ੍ਹ ਰੇਲਵੇ ਸਟੇਸ਼ਨ ਤੋਂ ਹੋ ਕੇ ਲੰਘਦੀਆਂ ਸਨ ਪਰ ਚੰਡੀਗੜ੍ਹ ਤੋਂ ਪਹਿਲੀ ਰੇਲ ਮੰਗਲਵਾਰ ਨੂੰ ਚੱਲੇਗੀ।

 

Bharat Thapa

This news is Content Editor Bharat Thapa