ਦਿਨ-ਦਿਹਾੜੇ ਵਕੀਲ ਨੂੰ ਕੀਤਾ ਅਗਵਾ, ਮੌਕਾ ਵਾਰਦਾਤ ਦੀ ਵੀਡੀਓ ਵੀ ਆਈ ਸਾਹਮਣੇ

01/05/2024 6:35:26 PM

ਫਾਜ਼ਿਲਕਾ : ਫਾਜ਼ਿਲਕਾ ਵਿਚ ਇਕ ਵਕੀਲ ਨੂੰ ਅਗਵਾ ਕਰਨ ਦੀ ਕੋਸ਼ਿਸ਼ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਦੀ ਵੀਡੀਓ ਵੀ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਹੈ। ਜਿਸ ਵਿਚ ਕੁੱਝ ਲੋਕ ਕਥਿਤ ਤੌਰ ’ਤੇ ਵਕੀਲ ਦੀ ਕੁੱਟਮਾਰ ਕਰਦੇ ਦੇਖੇ ਜਾ ਸਕਦੇ ਹਨ। ਇਸ ਦੌਰਾਨ ਵਕੀਲ ’ਤੇ ਹਮਲਾ ਵੀ ਕੀਤਾ ਗਿਆ, ਜਿਸ ਵਿਚ ਉਹ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਇਸ ਘਟਨਾ ਤੋਂ ਬਾਅਦ ਵਕੀਲ ਭਾਈਚਾਰੇ ਵਿਚ ਰੋਸ ਪਾਇਆ ਜਾ ਰਿਹਾ ਹੈ। 

ਇਹ ਵੀ ਪੜ੍ਹੋ : ਹੁਸ਼ਿਆਰਪੁਰ ’ਚ ਸਰਪੰਚ ਦਾ ਗੋਲੀਆਂ ਮਾਰ ਕੇ ਕੀਤੇ ਗਏ ਕਤਲ ਕਾਂਡ ’ਚ ਵੱਡੀ ਅਪਡੇਟ

ਘਟਨਾ ਫਾਜ਼ਿਲਕਾ ਦੇ ਪਿੰਡ ਸ਼ਤੀਰਵਾਲਾ ਦੇ ਨੇੜੇ ਦੀ ਹੈ, ਜਿੱਥੇ ਚਿੱਟੇ ਦਿਨ ਵਕੀਲ ਨੂੰ ਸੜਕ ਦੇ ਵਿਚਕਾਰ ਰੋਕ ਕੇ ਪਹਿਲਾਂ ਉਸ ਦੀ ਕੁੱਟਮਾਰ ਕੀਤੀ ਗਈ ਅਤੇ ਫਿਰ ਗੱਡੀ ਵਿਚ ਪਾ ਕੇ ਅਗਵਾ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਜ਼ਖਮੀ ਵਕੀਲ ਨੂੰ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਫਾਜ਼ਿਲਕਾ ਜ਼ਿਲ੍ਹੇ ਦਾ ਸਾਰਾ ਵਕੀਲ ਭਾਈਚਾਰਾ ਪਹੁੰਚ ਗਿਆ ਹੈ ਅਤੇ ਇਸ ਮਾਮਲੇ ਵਿਚ ਸਖ਼ਤ ਕਾਰਵਾਈ ਕੀਤੀ ਜਾਣ ਦੀ ਮੰਗ ਕੀਤੀ ਜਾ ਰਹੀ ਹੈ । ਦੂਜੇ ਪਾਸੇ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਸ ਵੀ ਮੌਕੇ ’ਤੇ ਪਹੁੰਚ ਗਈ ਅਤੇ ਕਾਰਵਾਈ ਸ਼ੁਰੂ ਕਰ ਦਿੱਤੀ। ਪੁਲਸ ਦਾ ਕਹਿਣਾ ਹੈ ਕਿ ਮਾਮਲੇ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਅਤੇ ਪੁਲਸ ਵਲੋਂ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਇੰਤਕਾਲ ਦੀ ਉਡੀਕ ’ਚ ਬੈਠੇ ਲੋਕਾਂ ਨੂੰ ਵੱਡੀ ਰਾਹਤ, ਪੰਜਾਬ ਸਰਕਾਰ ਨੇ ਕੀਤਾ ਇਹ ਐਲਾਨ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Gurminder Singh

This news is Content Editor Gurminder Singh