ਹਰ ਪਾਸੇ ਚੱਲਿਆ ਬਾਣੀ ਦਾ ਪ੍ਰਵਾਹ
Sunday, Nov 05, 2017 - 07:54 AM (IST)
ਮਾਛੀਵਾੜਾ ਸਾਹਿਬ (ਟੱਕਰ, ਸਚਦੇਵਾ) - ਸਿੱਖ ਧਰਮ ਦੇ ਬਾਨੀ ਤੇ ਪਹਿਲੀ ਪਾਤਿਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਮਾਛੀਵਾੜਾ ਦੇ ਸਮੂਹ ਗੁਰਦੁਆਰਿਆਂ ਵਿਚ ਸੰਗਤਾਂ ਵਲੋਂ ਬੜੀ ਸ਼ਰਧਾ ਨਾਲ ਮਨਾਇਆ ਗਿਆ।ਸਥਾਨਕ ਇਤਿਹਾਸਕ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਵਿਖੇ ਸ੍ਰੀ ਅਖੰਡ ਪਾਠਾਂ ਦੇ ਭੋਗ ਉਪਰੰਤ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਇਸ ਮੌਕੇ ਪਹੁੰਚੇ ਹਲਕਾ ਸਮਰਾਲਾ ਦੇ ਸਾਬਕਾ ਵਿਧਾਇਕ ਜਗਜੀਵਨ ਸਿੰਘ ਖੀਰਨੀਆਂ, ਸਾਬਕਾ ਚੇਅਰਮੈਨ ਸੰਤਾ ਸਿੰਘ ਉਮੈਦਪੁਰ, ਹਰਜਤਿੰਦਰ ਸਿੰਘ ਪਵਾਤ, ਰਣਜੀਤ ਸਿੰਘ ਮੰਗਲੀ (ਦੋਵੇਂ ਸ਼੍ਰੋਮਣੀ ਕਮੇਟੀ ਮੈਂਬਰ), ਸਾਬਕਾ ਨਗਰ ਕੌਂਸਲ ਪ੍ਰਧਾਨ ਦਲਜੀਤ ਸਿੰਘ ਗਿੱਲ, ਜਥੇ. ਸਰਵਣ ਸਿੰਘ, ਸਾਬਕਾ ਪ੍ਰਧਾਨ ਉਜਾਗਰ ਸਿੰਘ ਬੈਨੀਪਾਲ, ਅਕਾਲੀ ਆਗੂ ਦਵਿੰਦਰ ਸਿੰਘ ਬਵੇਜਾ ਵਿਸ਼ੇਸ਼ ਤੌਰ 'ਤੇ ਪੁੱਜੇ ਅਤੇ ਮੈਨੇਜਰ ਸਰਬਦਿਆਲ ਸਿੰਘ ਨੇ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਟ ਕਰਕੇ ਨਗਰ ਕੀਰਤਨ ਨੂੰ ਰਵਾਨਾ ਕੀਤਾ।
ਬੋਲੇ ਸੋ ਨਿਹਾਲ ਦੇ ਜੈਕਾਰਿਆਂ ਨਾਲ ਸੰਗਤ ਨੇ ਸੁੰਦਰ ਪਾਲਕੀ 'ਚ ਸ਼ੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਤੇ ਪੰਜ ਪਿਆਰਿਆਂ 'ਤੇ ਫੁੱਲਾਂ ਦੀ ਵਰਖਾ ਕੀਤੀ। ਜੁਝਾਰੂ ਸਿੰਘਾਂ ਵਲੋਂ ਮਾਰਸ਼ਲ ਆਰਟ ਦੇ ਕਰਤੱਵ ਦਿਖਾਏ ਗਏ।
ਨਗਰ ਕੀਰਤਨ ਸ਼ਹਿਰ ਦੇ ਸਾਰੇ ਗੁਰਦੁਆਰਾ ਸਾਹਿਬਾਨਾਂ ਦੇ ਦਰਸ਼ਨ ਕਰਨ ਉਪਰੰਤ ਸ਼ਹਿਰ ਦੀ ਪਰਿਕਰਮਾ ਕਰਦਾ ਹੋਇਆ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਵਿਖੇ ਆ ਕੇ ਹੀ ਸਮਾਪਤ ਹੋਇਆ ਤੇ ਸੰਗਤ ਸਾਰੇ ਰਸਤੇ ਬਾਣੀ ਦਾ ਸਿਮਰਨ ਕਰਦੀ ਰਹੀ। ਨਗਰ ਕੀਰਤਨ ਵਿਚ ਸਾਬਕਾ ਮੈਨੇਜਰ ਗੁਰਮੀਤ ਸਿੰਘ ਕਾਹਲੋਂ, ਬਾਬਾ ਜਗਰੂਪ ਸਿੰਘ, ਜਥੇ. ਹਰਜੀਤ ਸਿੰਘ ਸ਼ੇਰੀਆਂ, ਜਥੇ. ਕੁਲਦੀਪ ਸਿੰਘ ਜਾਤੀਵਾਲ, ਚਿੱਤਰਕਾਰ ਜਗਦੀਸ਼ ਬਰਾੜ, ਗੁਰਮੇਲ ਸਿੰਘ ਬੈਨੀਪਾਲ, ਜਗਦੀਸ਼ ਸਿੰਘ ਰਾਠੌਰ, ਮਨਜੀਤ ਸਿੰਘ ਮੱਕੜ, ਬਲਜਿੰਦਰ ਸਿੰਘ ਤੂਰ, ਬਾਬਾ ਮੋਹਣ ਸਿੰਘ, ਮਹਿੰਦਰ ਸਿੰਘ ਅਡਿਆਣਾ, ਹਰਜਿੰਦਰ ਸਿੰਘ ਗਿੱਲ, ਬਲਜੀਤ ਸਿੰਘ ਬੁਰਜ, ਸ਼ੇਰਾ ਸ਼ੇਰਪੁਰ, ਬਾਬਾ ਹਰੀ ਸਿੰਘ, ਬਾਬਾ ਹਰਬੰਤ ਸਿੰਘ ਮੁੱਤੋਂ, ਜਸਵੀਰ ਸਿੰਘ ਗਿੱਲ, ਜਸਵੀਰ ਸਿੰਘ ਢਿੱਲੋਂ, ਅਮੀ ਚੰਦ, ਦੀਪੂ ਮੱਕੜ ਤੇ ਸਿਮਰਜੀਤ ਗੋਗੀਆ ਵੀ ਮੌਜੂਦ ਸਨ।
ਇਸ ਤੋਂ ਇਲਾਵਾ ਅੱਜ ਸਮਰਾਲਾ ਦੇ ਐੱਸ. ਡੀ. ਐੱਮ. ਅਮਿਤ ਬੈਂਬੀ ਵੀ ਪ੍ਰਕਾਸ਼ ਦਿਹਾੜੇ ਮੌਕੇ ਗੁਰੂ ਘਰ ਵਿਖੇ ਨਤਮਸਤਕ ਹੋਣ ਲਈ ਪੁੱਜੇ। ਐੱਸ. ਡੀ. ਐੱਮ. ਵਲੋਂ ਸੰਗਤਾਂ ਨੂੰ ਪ੍ਰਕਾਸ਼ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ ਗਈਆਂ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਸਰਬਦਿਆਲ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਹਰਜਤਿੰਦਰ ਸਿੰਘ ਪਵਾਤ ਤੇ ਜਥੇ. ਰਣਜੀਤ ਸਿੰਘ ਮੰਗਲੀ ਨੇ ਐੱਸ. ਡੀ. ਐੱਮ. ਨੂੰ ਗੁਰੂ ਸਾਹਿਬ ਦਾ ਚਿੱਤਰ ਤੇ ਸਿਰੋਪਾਓ ਭੇਟ ਕਰਕੇ ਸਨਮਾਨਿਤ ਵੀ ਕੀਤਾ।
