ਬਿਨਾਂ ਨੰਬਰ ਪਲੇਟ ਵਾਲੀ ਕਾਰ ''ਚ ਘੁੰਮਦਾ ਸ਼ਰਾਬ ਸਮੱਗਲਰ 2 ਪੇਟੀਆਂ ਸਣੇ ਗ੍ਰਿਫਤਾਰ
Thursday, Jul 26, 2018 - 06:34 AM (IST)

ਜਲੰਧਰ, (ਮ੍ਰਿਦੁਲ)— ਥਾਣਾ ਬਸਤੀ ਬਾਵਾ ਖੇਲ ਦੀ ਪੁਲਸ ਨੇ 2 ਪੇਟੀਆਂ ਸ਼ਰਾਬ ਤੇ ਕਾਰ ਨਾਲ ਸਮੱਗਲਰ ਨੂੰ ਕਾਬੂ ਕੀਤਾ ਹੈ। ਮਾਮਲੇ ਨੂੰ ਲੈ ਕੇ ਪੁਲਸ ਨੇ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮ ਨੂੰ ਕੋਰਟ ਵਿਚ ਪੇਸ਼ ਕੀਤਾ ਗਿਆ ਹੈ। ਐੱਸ. ਐੱਚ. ਓ. ਗਗਨਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਮੁਲਜ਼ਮ ਦਵਿੰਦਰ ਕੁਮਾਰ ਵਾਸੀ ਮਕਾਨ ਨੰਬਰ 4 ਰਸੀਲਾ ਨਗਰ ਕਾਫੀ ਵੱਡ ੇਪੱਧਰ 'ਤੇ ਸ਼ਰਾਬ ਸਮੱਗਲਿੰਗ ਦਾ ਕੰਮ ਕਰਦਾ ਹੈ। ਜਿਸ ਨੂੰ ਕਾਬੂ ਕਰਨ ਲਈ ਪੁਲਸ ਨੇ ਟ੍ਰੈਪ ਲਗਾਇਆ ਤੇ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ। ਉਸ ਕੋਲੋਂ ਬਰਾਮਦ ਕੀਤੀ ਗਈ ਕਾਰ ਦੇ ਅਗਲੇ ਅਤੇ ਪਿਛਲੇ ਦੋਨਾਂ ਪਾਸੇ ਕੋਈ ਨੰਬਰ ਪਲੇਟ ਨਹੀਂ ਲੱਗੀ ਸੀ। ਤਲਾਸ਼ੀ ਦੌਰਾਨ ਕਾਰ ਵਿਚੋਂ 2 ਪੇਟੀਆਂ ਸ਼ਰਾਬ ਬਰਾਮਦ ਹੋਈ, ਜਿਸ 'ਤੇ ਪੁਲਸ ਨੇ ਮੁਲਜ਼ਮ 'ਤੇ ਕੇਸ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ। ਦੋਸ਼ੀ ਨੂੰ ਕੋਰਟ ਵਿਚ ਪੇਸ਼ ਕਰ ਕੇ ਇਕ ਦਿਨ ਦਾ ਰਿਮਾਂਡ ਲੈ ਲਿਆ ਹੈ।