ਨਾਜਾਇਜ਼ ਸਬੰਧਾਂ ਦੇ ਚੱਲਦਿਆਂ ਔਰਤ ਨੂੰ ਹੋਟਲ ''ਚ ਲੈ ਗਿਆ ਪ੍ਰੇਮੀ, ਫਿਰ ਕਰ ''ਤਾ ਵੱਡਾ ਕਾਂਡ

Friday, Aug 02, 2024 - 06:47 PM (IST)

ਅੰਮ੍ਰਿਤਸਰ (ਸੰਜੀਵ)-ਇਕ ਔਰਤ ਨੂੰ ਹੋਟਲ ਦੇ ਕਮਰੇ ਵਿਚ ਲਿਜਾ ਕੇ ਨਾਜਾਇਜ਼ ਸਬੰਧਾਂ ਤੋਂ ਬਾਅਦ ਉਸ ਦਾ ਕਤਲ ਕਰਨ ਦੇ ਦੋਸ਼ ਵਿਚ ਥਾਣਾ ਕੋਤਵਾਲੀ ਦੀ ਪੁਲਸ ਨੇ ਸੁਖਚੈਨ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਬਲਵਿੰਦਰ ਸਿੰਘ ਦੀ ਸ਼ਿਕਾਇਤ ’ਤੇ ਦਰਜ ਕੀਤੇ ਗਏ ਮਾਮਲੇ ਵਿਚ ਉਸ ਦਾ ਕਹਿਣਾ ਹੈ ਕਿ ਮੁਲਜ਼ਮ ਉਸ ਦੀ ਵੈਲਡਿੰਗ ਵਰਕਸ਼ਾਪ ਵਿਚ ਕੰਮ ਕਰਦਾ ਸੀ, ਪਿਛਲੇ ਇਕ ਸਾਲ ਤੋਂ ਕੰਮ ਕਰਨ ਕਾਰਨ ਉਸ ਦੇ ਪਰਿਵਾਰ ਨੂੰ ਸੁਖਚੈਨ ਸਿੰਘ ’ਤੇ ਭਰੋਸਾ ਹੋ ਗਿਆ ਸੀ ਅਤੇ ਉਹ ਉਸ ਦੇ ਘਰ ਵੀ ਆਉਣ-ਜਾਣ ਲੱਗਾ।

ਇਹ ਵੀ ਪੜ੍ਹੋ- ਇੰਗਲੈਂਡ ਦੀ ਜੇਲ੍ਹ 'ਚ ਸਜ਼ਾ ਕੱਟ ਚੁੱਕੇ ਨੌਜਵਾਨ ਨੂੰ ਨਹੀਂ ਮਿਲ ਰਿਹਾ ਇਨਸਾਫ਼, ਪੁੱਤ ਨੂੰ ਵੇਖਣ ਲਈ ਤਰਸ ਰਹੇ ਮਾਪੇ

ਇਸ ਦੌਰਾਨ ਉਸ ਨੂੰ ਪਤਾ ਲੱਗਾ ਕਿ ਮੁਲਜ਼ਮ ਸੁਖਚੈਨ ਸਿੰਘ ਦੇ ਉਸ ਦੀ ਪਤਨੀ ਨਾਲ ਨਾਜਾਇਜ਼ ਸਬੰਧ ਸਨ, ਜਿਸ ਤੋਂ ਬਾਅਦ ਉਸ ਨੇ ਮੁਲਜ਼ਮ ਨੂੰ ਨੌਕਰੀ ਤੋਂ ਕੱਢ ਦਿੱਤਾ ਪਰ ਮੁਲਜ਼ਮ ਉਸ ਦੀ ਪਤਨੀ ਨੂੰ ਸਬੰਧ ਬਣਾਉਣ ਬਾਰੇ ਫੋਨ ’ਤੇ ਧਮਕੀਆਂ ਦਿੰਦਾ ਰਹਿੰਦਾ ਸੀ। ਇਕ ਹਫ਼ਤਾ ਪਹਿਲਾਂ ਉਸ ਦੀ ਪਤਨੀ ਧਾਰਮਿਕ ਯਾਤਰਾ ਲਈ ਘਰੋਂ ਨਿਕਲੀ ਸੀ, ਜਿਸ ਤੋਂ ਬਾਅਦ ਪਤਾ ਲੱਗਾ ਕਿ ਮੁਲਜ਼ਮ ਸੁਖਚੈਨ ਸਿੰਘ ਨੇ ਉਸ ਨੂੰ ਡਰਾ-ਧਮਕਾ ਕੇ ਬੁਲਾਇਆ ਸੀ ਜੋ ਉਸ ਨੂੰ ਧਮਕੀਆਂ ਦੇ ਕੇ ਆਪਣੇ ਨਾਲ ਰਹਿਣ ਲਈ ਮਜ਼ਬੂਰ ਕਰ ਰਿਹਾ ਹੈ।

ਇਹ ਵੀ ਪੜ੍ਹੋ- ਨਸ਼ੇ ’ਚ ਧੁੱਤ ਨੌਜਵਾਨ ਸੜਕਾਂ ਦੇ ਡਿੱਗਦਾ ਹੋਇਆ ਆਇਆ ਨਜ਼ਰ, ਸਵਾਲਾਂ ਦੇ ਘੇਰੇ ’ਚ ਪੁਲਸ

ਇਸ ਤੋਂ ਬਾਅਦ ਬਲਵਿੰਦਰ ਸਿੰਘ ਨੂੰ ਪਤਾ ਲੱਗਾ ਕਿ ਇਕ ਹੋਟਲ ਵਿਚ ਇਕ ਔਰਤ ਦੀ ਲਾਸ਼ ਮਿਲੀ ਹੈ, ਜਦੋਂ ਉਸ ਨੇ ਜਾ ਕੇ ਦੇਖਿਆ ਤਾਂ ਲਾਸ਼ ਉਸ ਦੀ ਪਤਨੀ ਦੀ ਹੈ ਤਾਂ ਉਸ ਨੂੰ ਸ਼ੱਕ ਹੋਇਆ ਕਿ ਉਕਤ ਮੁਲਜ਼ਮ ਨੇ ਉਸ ਦੀ ਪਤਨੀ ਦਾ ਕਤਲ ਕੀਤਾ ਹੈ। ਇਸ ਤੋਂ ਬਾਅਦ ਪੁਲਸ ਨੇ ਛਾਪੇਮਾਰੀ ਕਰ ਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਪੰਜਾਬ ਪੁਲਸ ਸਖ਼ਤ, ਵਾਹਨ ਚਲਾਉਣ ਵਾਲੇ ਨਾਬਾਲਗਾਂ ਤੇ ਮਾਪਿਆਂ 'ਤੇ ਅੱਜ ਤੋਂ ਕੱਸਿਆ ਜਾਵੇਗਾ ਸ਼ਿਕੰਜਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News