ਸ਼ਰਾਰਤੀ ਲੋਕਾਂ ਨੂੰ ਸਖ਼ਤੀ ਨਾਲ ਨੱਥ ਪਾਉਣ ਦੀ ਮੁੱਖ ਲੋੜ : ਜਥੇਦਾਰ ਸ੍ਰੀ ਅਕਾਲ ਤਖ਼ਤ
Monday, Jun 24, 2024 - 06:35 PM (IST)

ਅੰਮ੍ਰਿਤਸਰ(ਸਰਬਜੀਤ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਬੀਤੇ ਕੱਲ ਇਕ ਕੁੜੀ ਵਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੀ ਪਰਿਕਰਮਾ ਵਿਚ ਯੋਗ ਆਸਨ ਵਿਚ ਤਸਵੀਰਾਂ ਖਿਚਵਾ ਕੇ ਸੋਸ਼ਲ ਮੀਡੀਆ ’ਤੇ ਅਪਲੋਡ ਕਰਨ ਦੇ ਮਾਮਲੇ ਵਿਚ ਕਿਹਾ ਹੈ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦਰਬਾਰ ਸਾਹਿਬ ਸਿੱਖ ਰੂਹਾਨੀਅਤ ਦਾ ਕੇਂਦਰ ਹੈ ਅਤੇ ਇੱਥੇ ਸਮੁੱਚੀ ਮਾਨਵ ਜਾਤੀ ਨੂੰ ਰੱਬੀ ਏਕਤਾ ਦਾ ਸੰਦੇਸ਼ ਮਿਲਦਾ ਹੈ ਪਰ ਯੋਗ ਆਸਨ ਦੀ ਸਿੱਖ ਧਰਮ ਵਿਚ ਕੋਈ ਮਹੱਤਤਾ ਨਹੀਂ ਹੈ।
ਇਹ ਵੀ ਪੜ੍ਹੋ- ਨਵਜੰਮੀ ਬੱਚੀ ਦੀ ਮੌਤ ਤੋਂ ਭੜਕੇ ਪਰਿਵਾਰਕ ਮੈਂਬਰਾਂ ਨੇ ਹਸਪਤਾਲ ਦੇ ਬਾਹਰ ਲਾਇਆ ਧਰਨਾ, ਥਾਣਾ ਮੁਖੀ ’ਤੇ ਲਾਏ ਦੋਸ਼
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਸਿੱਖ ਧਰਮ ਇਕ ਨਿਆਰਾ ਤੇ ਨਿਰਾਲਾ ਧਰਮ ਹੈ, ਜਿਸ ਬਾਰੇ ਕੁਝ ਤਾਕਤਾਂ ਜਾਣ-ਬੁਝ ਕੇ ਗਲਤ ਪ੍ਰਚਾਰ ਕਰਨ ਵਿਚ ਲੱਗੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਨੇ ਸਰੀਰਕ ਕਸਰਤ ਲਈ ਸਿੱਖਾਂ ਨੂੰ ਗੱਤਕਾ ਵਰਗੀ ਜੰਗਜੂ ਕਲਾ ਦਿੱਤੀ ਹੈ ਅਤੇ ਸਿੱਖ ਯੋਗ ਨਹੀਂ, ਗੱਤਕਾ ਖੇਡਦੇ ਹਨ।
ਇਹ ਵੀ ਪੜ੍ਹੋ- ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ’ਚ ਯੋਗਾ ਕਰਨ ਵਾਲੀ ਕੁੜੀ ਦੇ ਮੁਆਫ਼ੀ ਮੰਗਣ ਮਗਰੋਂ SGPC ਦੀ ਵੱਡੀ ਕਾਰਵਾਈ
ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵੀ ਆਦੇਸ਼ ਕੀਤਾ ਕਿ ਭਵਿੱਖ ਵਿਚ ਇਸ ਗੱਲ ਵੱਲ ਸੁਚੇਤ ਰੂਪ ਵਿਚ ਧਿਆਨ ਦਿੱਤਾ ਜਾਵੇ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦਰਬਾਰ ਸਾਹਿਬ ਦੇ ਸਮੂਹ ਅੰਦਰ ਕੋਈ ਵੀ ਅਜਿਹੀ ਕਿਰਿਆ ਜਾਂ ਕਰਮ ਨਾ ਹੋਣ ਦਿੱਤਾ ਜਾਵੇ, ਜੋ ਸਿੱਖ ਧਰਮ ਦੇ ਨਿਆਰੇਪਨ ਦੇ ਉਲਟ ਅਤੇ ਗੁਰੂ-ਘਰ ਦੀ ਮਰਿਆਦਾ ਵਿਚ ਫਰਕ ਪਾਉਂਦੀ ਹੋਵੇ। ਉਨ੍ਹਾਂ ਆਖਿਆ ਕਿ ਸਰਕਾਰਾਂ ਨੂੰ ਵੀ ਇਹੋ ਜਿਹੇ ਸ਼ਰਾਰਤੀ ਲੋਕਾਂ ਨੂੰ ਸਖ਼ਤੀ ਨਾਲ ਨੱਥ ਪਾਉਣੀ ਚਾਹੀਦੀ ਹੈ, ਜੋ ਕਿਸੇ ਨਫਰਤ ਭਰੀ ਸੋਚ ਦੇ ਪਿੱਛੇ ਲੱਗ ਕੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਕੋਝੇ ਯਤਨ ਕਰਦੇ ਹਨ ਅਤੇ ਸਮਾਜ ਦਾ ਮਾਹੌਲ ਖ਼ਰਾਬ ਕਰਦੇ ਹਨ।
ਇਹ ਵੀ ਪੜ੍ਹੋ- ਪੰਜਾਬ ਦੇ ਨੇਵੀ ਅਫ਼ਸਰ ਨਾਲ ਵੱਡਾ ਹਾਦਸਾ, ਹਫ਼ਤੇ ਤੋਂ ਨਹੀਂ ਲੱਗਾ ਕੋਈ ਸੁਰਾਗ, ਪਿਓ ਨੇ ਰੋ-ਰੋ ਦੱਸੀ ਇਹ ਗੱਲ (ਵੀਡੀਓ)
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8