ਸੁਖਦੇਵ ਸਿੰਘ ਢੀਂਡਸਾ ਨੇ ਕੀਤਾ ਐਲਾਨ, ਕਿਹਾ- ਨਹੀਂ ਲੜਨਗੇ ਉਹ ਆਪ ਕੋਈ ਵੀ ਚੋਣ

Thursday, Aug 06, 2020 - 07:18 PM (IST)

ਸੁਖਦੇਵ ਸਿੰਘ ਢੀਂਡਸਾ ਨੇ ਕੀਤਾ ਐਲਾਨ, ਕਿਹਾ- ਨਹੀਂ ਲੜਨਗੇ ਉਹ ਆਪ ਕੋਈ ਵੀ ਚੋਣ

ਫਤਿਹਗੜ੍ਹ ਸਾਹਿਬ(ਜਗਦੇਵ) — ਬਸੀ ਪਠਾਣਾਂ ਵਿਚ ਸਾਬਕਾ ਵਿਧਾਇਕ ਜਸਟਿਸ ਨਿਰਮਲ ਸਿੰਘ ਜ਼ਿਲ੍ਹਾ ਅਕਾਲੀ ਦਲ ਦੇ ਸਕੱਤਰ ਜਨਰਲ ਲਖਬੀਰ ਸਿੰਘ ਥਾਬਲਾਂ ਅਤੇ ਜ਼ਿਲ੍ਹਾ ਅਨੁਸ਼ਾਸਨਿਕ ਕਮੇਟੀ ਦੇ ਚੇਅਰਮੈਨ ਗੁਰਮੀਤ ਸਿੰਘ ਧਾਲੀਵਾਲ ਸਮੇਤ ਕਈ ਅਕਾਲੀ ਵਰਕਰਾਂ ਨੂੰ ਅਕਾਲੀ ਦਲ ਡੈਮੋਕਰੇਟਿਕ ਵਿਚ ਸ਼ਾਮਲ ਕੀਤਾ ਗਿਆ ਹੈ। ਇਸ ਦੌਰਾਨ ਕੀਤੇ ਸਮਾਗਮ ਵਿਚ ਅਕਾਲੀ ਦਲ ਡੈਮੋਕ੍ਰੇਟਿਕ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਐਲਾਨ ਕੀਤਾ ਹੈ ਕਿ ਉਹ ਆਪ ਕੋਈ ਵੀ ਚੋਣ ਨਹੀਂ ਲੜਨਗੇ। ਅਕਾਲੀ ਦਲ ਡੈਮੋਕ੍ਰੇਟਿਕ ਦਾ ਮੁੱਖ ਮਨੋਰਥ ਸਿੱਖ ਪੰਥ ਅਤੇ ਸ਼੍ਰੋਮਣੀ ਕਮੇਟੀ ਨੂੰ ਬਾਦਲਾਂ ਮੁਕਤ ਕਰਾਉਣਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਭਵਿੱਖ ਵਿਚ ਉਨ੍ਹਾਂ ਦੀ ਪਾਰਟੀ ਹਮ ਖਿਆਲੀ ਧਿਰਾਂ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਪਾਰਟੀ ਨਾਲ ਕਿਸੇ ਕਿਸਮ ਦਾ ਕੋਈ ਸਮਝੌਤਾ ਕਰੇਗੀ।

PunjabKesari

ਜ਼ਿਕਰਯੋਗ ਹੈ ਕਿ ਸਾਬਕਾ ਵਿਧਾਇਕ ਜਸਟਿਸ ਨਿਰਮਲ ਸਿੰਘ ਜ਼ਿਲ੍ਹਾ ਅਕਾਲੀ ਦਲ ਦੇ ਸਕੱਤਰ ਜਨਰਲ ਲਖਬੀਰ ਸਿੰਘ ਥਾਬਲਾਂ ਅਤੇ ਜ਼ਿਲ੍ਹਾ ਅਨੁਸ਼ਾਸਨਿਕ ਕਮੇਟੀ ਦੇ ਚੇਅਰਮੈਨ ਗੁਰਮੀਤ ਸਿੰਘ ਧਾਲੀਵਾਲ ਸਮੇਤ ਕਈ ਅਕਾਲੀ ਵਰਕਰਾਂ ਨੂੰ ਅਕਾਲੀ ਦਲ ਡੈਮੋਕਰੇਟਿਕ ਵਿਚ ਸ਼ਾਮਲ ਹੋ ਗਏ ਹਨ। ਇਸ ਦੌਰਾਨ ਅਕਾਲੀ ਦਲ ਬਾਦਲ ਨੂੰ ਛੱਡ ਕੇ ਅਕਾਲੀ ਦਲ ਡੈਮੋਕ੍ਰੇਟਿਕ ਵਿਚ ਸ਼ਾਮਲ ਹੋਣ ਵਾਲੇ ਆਗੂਆਂ ਦਾ ਸਨਮਾਨ ਕਰਨ ਲਈ ਸੁਖਦੇਵ ਸਿੰਘ ਢੀਂਡਸਾ ਬੱਸੀ ਪਠਾਣਾ ਪਹੁੰਚੇ ਸਨ। ਇਸ ਦੌਰਾਨ ਉਨ੍ਹਾਂ ਨੇ ਸਿਰੋਪਾਓ ਪਾ ਕੇ ਵਰਕਰਾਂ ਨੂੰ ਆਪਣੀ ਪਾਰਟੀ ਵਿਚ ਸ਼ਾਮਲ ਕੀਤਾ ।

 

 

 


author

Harinder Kaur

Content Editor

Related News