ਢੋਲ ਢਮੱਕਿਆਂ ਨਾਲ ਗ੍ਰਿਫ਼ਤਾਰੀ ਦੇਣ ਖੁਦ ਥਾਣੇ ਪਹੁੰਚਿਆ ਕਤਲ ਕੇਸ ’ਚ ਲੋੜੀਂਦਾ ਵਿਅਕਤੀ

12/31/2023 6:33:29 PM

ਅੰਮ੍ਰਿਤਸਰ : ਕਤਲ ਕੇਸ ’ਚ ਲੋੜਿੰਦਾ ਵਿਅਕਤੀ ਖੁਦ ਢੋਲ ਦੀ ਥਾਪ ’ਤੇ ਪੁਲਸ ਨੂੰ ਗ੍ਰਿਫਤਾਰੀ ਦੇਣ ਥਾਣੇ ਪਹੁੰਚ ਗਿਆ ਪਰ ਪੁਲਸ ਨੇ ਉਸ ਨੂੰ ਗ੍ਰਿਫ਼ਤਾਰ ਕਰਨ ਤੋਂ ਇਨਕਾਰ ਕਰ ਦਿੱਤਾ। ਮਾਮਲਾ ਅੰਮ੍ਰਿਤਸਰ ਦਾ ਹੈ। ਦਰਅਸਲ ਪੰਜਾਬ ’ਚ 2016 ਵਿਚ ਬੇਅਦਬੀ ਦੀਆਂ ਕਈ ਘਟਨਾਵਾਂ ਸਾਹਮਣੇ ਆਈਆਂ ਸਨ ਜਿਸ ਤੋਂ ਬਾਅਦ ਪੁਲਸ ਵੱਲੋਂ ਕਾਰਵਾਈ ਕਰਦੇ ਹੋਏ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀਆਂ ਕਰਨ ਵਾਲੇ ਵਿਅਕਤੀਆਂ ਖ਼ਿਲਾਫ ਧਾਰਾ 295ਏ ਦੇ ਤਹਿਤ ਮਾਮਲੇ ਦਰਜ ਕਰਕੇ ਉਨ੍ਹਾਂ ਨੂੰ ਜੇਲ੍ਹ ’ਚ ਭੇਜਿਆ ਸੀ। ਇਸ ਦੌਰਾਨ ਜ਼ਿਲਾ ਅੰਮ੍ਰਿਤਸਰ ਦੇ ਪਿੰਡ ਰਾਮਦਵਾਲੀ ਮੁਸਲਮਾਨਾਂ ਵਿਖੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਸੀ ਅਤੇ ਇਸ ਬੇਅਦਬੀ ਦੇ ਦੋਸ਼ ਤਿੰਨ ਲੋਕਾਂ ’ਤੇ ਲੱਗੇ ਸੀ ਜਿਨਾਂ ਨੂੰ ਪੁਲਸ ਨੇ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜ ਦਿੱਤਾ ਸੀ। ਜਿਸ ਜੇਲ੍ਹ ਵਿਚ ਉਕਤ ਮੁਲਜ਼ਮਾਂ ਨੂੰ ਭੇਜਿਆ ਗਿਆ ਉੱਥੇ ਸਰਬਜੀਤ ਸਿੰਘ ਪਹਿਲਾਂ ਤੋਂ ਹੀ ਸਜ਼ਾ ਕੱਟ ਰਿਹਾ ਸੀ। ਜਿਸ ਨੇ ਉਕਤ ਵਿਅਕਤੀ ਦਾ 2018 ਵਿਚ ਜੇਲ੍ਹ ਅੰਦਰ ਮੁਲਜ਼ਮ ਦਾ ਗੁੱਟ ਵੱਢ ਕੇ ਉਸ ਦਾ ਕਤਲ ਕਰ ਦਿੱਤਾ ਸੀ। ਪੁਲਸ ਵੱਲੋਂ ਉਕਤ ਵਿਅਕਤੀ ਖ਼ਿਲਾਫ ਮਾਮਲਾ ਦਰਜ ਕਰ ਲਿਆ ਗਿਆ ਸੀ। 

ਇਹ ਵੀ ਪੜ੍ਹੋ : ਪੰਜਾਬ ’ਚ ਪੈ ਰਹੀ ਸੰਘਣੀ ਧੁੰਦ ਤੇ ਠੰਡ ਕਾਰਨ ਸੇਵਾ ਕੇਂਦਰਾਂ ਦਾ ਸਮਾਂ ਬਦਲਿਆ

ਇਸ ਤੋਂ ਬਾਅਦ ਹੁਣ ਮਾਨਯੋਗ ਅਦਾਲਤ ਵੱਲੋਂ ਸਰਬਜੀਤ ਖ਼ਿਲਾਫ ਵਾਰੰਟ ਜਾਰੀ ਕੀਤੇ ਹੋਏ ਹਨ ਜਿਸ ਤੋਂ ਬਾਅਦ ਹੁਣ ਵਾਂਟਿਡ ਸਰਬਜੀਤ ਸਿੰਘ ਖੁਦ ਢੋਲ ਦੀ ਥਾਪ ’ਤੇ ਭੰਗੜਾ ਪਾਉਂਦਾ ਹੋਇਆ ਆਪਣੀ ਗ੍ਰਿਫਤਾਰੀ ਦੇਣ ਥਾਣਾ ਗੇਟ ਹਕੀਮਾਂ ਪਹੁੰਚਿਆ। ਇਸ ਵਿਅਕਤੀ ਦੇ ਵਾਰੰਟ ਦੇਖਣ ਤੋਂ ਬਾਅਦ ਪੁਲਸ ਨੇ ਇਸ ਦੀ ਗ੍ਰਿਫਤਾਰੀ ਲੈਣ ਤੋਂ ਇਨਕਾਰ ਕਰ ਦਿੱਤਾ। 

ਇਹ ਵੀ ਪੜ੍ਹੋ : ਪੰਜਾਬ ਦੇ ਡੀ. ਜੀ. ਪੀ. ਵਲੋਂ ਸਖ਼ਤ ਹਦਾਇਤ, ਪੁਲਸ ਕਮਿਸ਼ਨਰਾਂ ਤੇ ਐੱਸ. ਐੱਸ. ਪੀਜ਼ ਨੂੰ ਜਾਰੀ ਕੀਤੇ ਹੁਕਮ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Gurminder Singh

This news is Content Editor Gurminder Singh