ਗੋਲੀ ਚਲਾਉਣ ਵਾਲਾ ਮਨਜਿੰਦਰ ਕਾਬੂ, 2 ਅਜੇ ਵੀ ਫਰਾਰ

Tuesday, Jul 11, 2017 - 07:41 AM (IST)

ਗੋਲੀ ਚਲਾਉਣ ਵਾਲਾ ਮਨਜਿੰਦਰ ਕਾਬੂ, 2 ਅਜੇ ਵੀ ਫਰਾਰ

ਲੋਹੀਆਂ ਖਾਸ, (ਮਨਜੀਤ)- ਬੀਤੀ ਵੀਰਵਾਰ ਦੀ ਰਾਤ ਨੂੰ 9 ਵਜੇ ਦੇ ਕਰੀਬ ਲੋਹੀਆਂ ਦੇ ਪਿੰਡ ਫਤਿਹਪੁਰ ਭੰਗਵਾਂ ਵਿਖੇ ਜ਼ਮੀਨੀ ਵਿਵਾਦ 'ਚ ਦੋ ਧਿਰਾਂ ਦੀ ਹੋਈ ਲੜਾਈ ਦੌਰਾਨ ਇਕ ਧਿਰ ਦੇ ਮਨਜਿੰਦਰ ਸਿੰਘ ਵੱਲੋਂ ਚਲਾਈ ਗਈ ਗੋਲੀ ਨਾਲ ਨੇੜੇ ਖੜ੍ਹੇ ਗੁਰਬੀਰ ਸਿੰਘ ਪੁੱਤਰ ਸੁਖਜੀਤ ਸਿੰਘ ਦੀ ਮੌਤ ਹੋ ਗਈ, ਜਦਕਿ ਉਸ ਦੀ ਮਾਂ ਲਖਵਿੰਦਰ ਕੌਰ ਅਤੇ ਚਾਚਾ ਹੀਰਾ ਸਿੰਘ ਗੰਭੀਰ ਜ਼ਖ਼ਮੀ ਹੋ ਗਏ। 
ਇਸ ਸਬੰਧੀ ਸੁਰਿੰਦਰ ਕੁਮਾਰ ਥਾਣਾ ਮੁਖੀ ਨੇ ਮ੍ਰਿਤਕ ਦੇ ਪਿਤਾ ਸੁਖਜੀਤ ਸਿੰਘ ਪੁੱਤਰ ਬੂਟਾ ਸਿੰਘ ਵਾਸੀ ਫਤਿਹਪੁਰ ਭੰਗਵਾਂ ਦੇ ਬਿਆਨਾਂ ਦੇ ਆਧਾਰ 'ਤੇ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰ ਕੇ ਅਗਲੀ ਬਣਦੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦਿਲਬਾਗ ਸਿੰਘ ਡੀ. ਐੱਸ. ਪੀ. ਸ਼ਾਹਕੋਟ ਤੇ ਥਾਣਾ ਮੁਖੀ ਸੁਰਿੰਦਰ ਕੁਮਾਰ ਨੇ ਦੱਸਿਆ ਕਿ ਵਾਪਰੀ ਘਟਨਾ ਦੇ ਮੁੱਖ ਦੋਸ਼ੀ ਗੋਲੀ ਚਲਾਉਣ ਵਾਲੇ ਮਨਜਿੰਦਰ ਸਿੰਘ ਨੂੰ ਕਾਬੂ ਕਰ ਲਿਆ ਗਿਆ ਹੈ, ਜਿਸ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰ ਕੇ ਉਸ ਦਾ ਰਿਮਾਂਡ ਲਿਆ ਜਾ ਰਿਹਾ ਹੈ ਤਾਂ ਜੋ ਉਸ ਕੋਲੋਂ ਪੁੱਛਗਿੱਛ ਕਰ ਕੇ ਦੂਜੇ ਫਰਾਰ ਮੁਲਜ਼ਮਾਂ ਨੂੰ ਵੀ ਕਾਬੂ ਕੀਤਾ ਜਾ ਸਕੇ। 


Related News