ਸਹੁਰਿਆਂ ਦੇ ਤਸ਼ੱਦਦ ਅੱਗੇ ਹਾਰੀ ਵਿਆਹੁਤਾ, ਲਾਡਾਂ ਨਾਲ ਵਿਆਹੀ ਕੁੜੀ ਨੇ ਚੁੱਕਿਆ ਖ਼ੌਫ਼ਨਾਕ ਕਦਮ

Wednesday, Jul 05, 2023 - 01:37 PM (IST)

ਸਹੁਰਿਆਂ ਦੇ ਤਸ਼ੱਦਦ ਅੱਗੇ ਹਾਰੀ ਵਿਆਹੁਤਾ, ਲਾਡਾਂ ਨਾਲ ਵਿਆਹੀ ਕੁੜੀ ਨੇ ਚੁੱਕਿਆ ਖ਼ੌਫ਼ਨਾਕ ਕਦਮ

ਗੜ੍ਹਦੀਵਾਲਾ- ਗੜ੍ਹਦੀਵਾਲਾ ਦੇ ਨੇੜਲੇ ਪਿੰਡ ਬਾਹਲਾ ਵਿਖੇ ਇਕ ਵਿਆਹੁਤਾ ਵੱਲੋਂ ਆਪਣੇ ਸੁਹਰੇ ਪਰਿਵਾਰ ਤੋਂ ਤੰਗ ਹੋ ਕੇ ਛੱਤ ਵਾਲੇ ਪੱਖੇ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਇਸ ਸਬੰਧੀ ਲਖਵਿੰਦਰ ਸਿੰਘ ਪੁੱਤਰ ਪੂਰਨ ਸਿੰਘ (59) ਵਾਸੀ ਮਹਿਲਊਦੀਨਪੁਰ ਗਾਜੀ ਥਾਣਾ ਮੁਕੇਰੀਆਂ ਜ਼ਿਲ੍ਹਾ ਹੁਸ਼ਿਆਰਪੁਰ ਨੇ ਗੜ੍ਹਦੀਵਾਲਾ ਪੁਲਸ ਨੂੰ ਦਿੱਤੇ ਬਿਆਨਾਂ ਵਿੱਚ ਦੱਸਿਆ ਕਿ ਮੇਰੀ ਕੁੜੀ ਸੰਦੀਪ ਕੌਰ (31) ਦਾ ਵਿਆਹ 17 ਅਪ੍ਰੈਲ 2022 ਨੂੰ ਸਤਵੀਰ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਪਿੰਡ ਬਾਹਲਾ ਥਾਣਾ ਗੜ੍ਹਦੀਵਾਲਾ ਜ਼ਿਲ੍ਹਾ ਹੁਸ਼ਿਆਰਪੁਰ ਨਾਲ ਹੋਇਆ ਸੀ।

ਇਸ ਦੌਰਾਨ ਮੇਰਾ ਜੁਆਈ ਸਤਵੀਰ ਸਿੰਘ ਮੇਰੀ ਕੁੜੀ ਨੂੰ ਵਾਰ-ਵਾਰ ਪੈਸੇ ਲਿਆਉਣ ਦੀ ਮੰਗ ਕਰਦਾ ਸੀ ਕਿ ਮੈਂ ਵਿਦੇਸ਼ ਜਾਣਾ ਹੈ। ਜਿਸ ਸਬੰਧੀ ਮੇਰੀ ਕੁੜੀ ਨੇ ਮੈਨੂੰ ਸਾਰਾ ਕੁਝ ਦੱਸਿਆ ਹੈ। ਮੈਂ ਆਪਣੀ ਕੁੜੀ ਨੂੰ ਭਰੋਸਾ ਦਿੱਤਾ ਕਿ ਅਸੀਂ ਪੈਸਿਆਂ ਦਾ ਇੰਤਜ਼ਾਮ ਕਰ ਦਿੰਦੇ ਹਾਂ ਪਰ ਮੇਰੀ ਕੁੜੀ ਦੇ ਸਹੁਰੇ ਪਰਿਵਾਰ ਨੇ ਵਿਆਹ ਸਮੇਂ ਕਿਹਾ ਸੀ ਕਿ ਅਸੀਂ ਪੈਸਿਆਂ ਦਾ ਇੰਤਜ਼ਾਮ ਕਰਕੇ ਕੁੜੀ ਸੰਦੀਪ ਕੌਰ ਅਤੇ ਉਸ ਦੇ ਪਤੀ ਸਤਵੀਰ ਸਿੰਘ ਨੂੰ ਵਿਦੇਸ਼ ਭੇਜਾਂਗੇ।  ਮੇਰੀ ਕੁੜੀ ਨੇ ਦੱਸਿਆ ਕਿ ਮੇਰਾ ਪਤੀ ਸਤਵੀਰ ਸਿੰਘ ਅਤੇ ਸੱਸ ਹਰਜੀਤ ਕੌਰ ਪਤਨੀ ਸਤਨਾਮ ਸਿੰਘ ਵਾਸੀਆਨ ਬਾਹਲਾ ਮੈਨੂੰ ਬਹੁਤ ਤੰਗ-ਪ੍ਰੇਸ਼ਾਨ ਕਰਕੇ ਪੈਸੇ ਲਿਆਉਣ ਦੀ ਮੰਗ ਕਰ ਰਹੇ ਹਨ। ਮੇਰੀ ਕੁੜੀ ਦਾ ਸੁਹਰੇ ਪਰਿਵਾਰ ਵਾਲੇ ਕਹਿੰਦੇ ਹਨ ਕਿ ਅੱਜ ਹੀ ਆਪਣੇ ਪਿਤਾ ਪਾਸੋਂ 5 ਲੱਖ ਰੁਪਏ ਲੈ ਕੇ ਆ ਮੇਰੀ ਕੁੜੀ ਨੇ ਮੈਨੂੰ ਸਾਰਾ ਕੁੱਝ ਫੋਨ 'ਤੇ ਦੱਸਿਆ। 

ਇਹ ਵੀ ਪੜ੍ਹੋ- ਪੰਜਾਬ ’ਚ ਮੁਰਝਾਏ ਕਮਲ ਨੂੰ ਮੁੜ ਖਿੜਾਉਣ ਲਈ ਭਾਜਪਾ ਦਾ ‘ਜਾਖੜ ਪਲਾਨ’, ਚੁਣੌਤੀ-ਫਾਡੀ ਨੂੰ ਅੱਵਲ ਬਣਾਉਣਾ

ਪਿਤਾ ਨੇ ਅੱਗੇ ਦੱਸਦੇ ਹੋਏ ਕਿਹਾ ਕਿ 3 ਜੁਲਾਈ ਨੂੰ ਡੇਢ ਵਜੇ ਦੇ ਕਰੀਬ ਮੇਰੀ ਕੁੜਮਣੀ ਹਰਜੀਤ ਕੌਰ ਦਾ ਮੇਰੀ ਪਤਨੀ ਕੁਲਵਿੰਦਰ ਕੌਰ ਨੂੰ ਫੋਨ ਆਇਆ ਕਿ ਤੁਹਾਡੀ ਕੁੜੀ ਸੰਦੀਪ ਕੌਰ ਨੇ ਫਾਹਾ ਲੈ ਲਿਆ ਹੈ। ਕੁੜੀ ਦੇ ਪਿਤਾ ਲਖਵਿੰਦਰ ਸਿੰਘ ਨੇ ਦੋਸ਼ ਲਗਾਇਆ ਕਿ ਮੇਰੀ ਕੁੜੀ ਸੰਦੀਪ ਕੌਰ ਨੇ ਆਪਣੇ ਪਤੀ ਸਤਵੀਰ ਸਿੰਘ ਅਤੇ ਸੱਸ ਹਰਜੀਤ ਕੌਰ ਤੋਂ ਤੰਗ ਪ੍ਰੇਸ਼ਾਨ ਹੋ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ ਹੈ। ਗੜ੍ਹਦੀਵਾਲਾ ਪੁਲਸ ਵੱਲੋਂ ਸੰਦੀਪ ਕੌਰ ਦੇ ਪਿਤਾ ਦੇ ਬਿਆਨਾਂ 'ਤੇ ਉਸ ਦੇ ਪਤੀ ਅਤੇ ਸੱਸ ਖ਼ਿਲਾਫ਼ ਧਾਰਾ 306, 34 ਆਈ. ਪੀ. ਸੀ. ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਗਰਮੀ ਨੇ ਕਢਾਏ ਵੱਟ, ਬਣੇ ਕਰਫ਼ਿਊ ਵਰਗੇ ਹਾਲਾਤ, ਮੌਸਮ ਨੂੰ ਲੈ ਕੇ ਜਾਣੋ ਆਉਣ ਵਾਲੇ ਦਿਨਾਂ ਦਾ ਹਾਲ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।

ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani


author

shivani attri

Content Editor

Related News