ਵਿਆਹੁਤਾ ਨੇ ਜ਼ਹਿਰੀਲਾ ਪਦਾਰਥ ਨਿਗਲ ਕੇ ਕੀਤੀ ਆਤਮਹੱਤਿਆ

Wednesday, Aug 04, 2021 - 02:20 AM (IST)

ਵਿਆਹੁਤਾ ਨੇ ਜ਼ਹਿਰੀਲਾ ਪਦਾਰਥ ਨਿਗਲ ਕੇ ਕੀਤੀ ਆਤਮਹੱਤਿਆ

ਹੁਸ਼ਿਆਰਪੁਰ(ਰਾਕੇਸ਼)- ਥਾਣਾ ਮੇਹਟੀਆਣਾ ਦੇ ਤਹਿਤ ਆਉਂਦੇ ਪਿੰਡ ਫੁਗਲਾਨਾ ਵਿਚ ਇਕ ਵਿਆਹੁਤਾ ਵੱਲੋਂ ਜ਼ਹਿਰੀਲਾ ਪਦਾਰਥ ਨਿਗਲ ਕੇ ਆਤਮਹੱਤਿਆ ਕੀਤੇ ਜਾਣ ਦਾ ਸਮਾਚਾਰ ਮਿਲਿਆ ਹੈ। ਮ੍ਰਿਤਕਾ ਦੇ ਪੇਕੇ ਪਰਿਵਾਰ ਵਾਲਿਆਂ ਨੇ ਦੋਸ਼ ਲਾਇਆ ਕਿ ਸਹੁਰਾ ਪਰਿਵਾਰ ਵੱਲੋਂ ਤੰਗ-ਪ੍ਰੇਸ਼ਾਨ ਕੀਤੇ ਜਾਣ ਕਾਰਨ ਉਸਨੇ ਇਹ ਕਦਮ ਚੁੱਕਿਆ ਹੈ। ਮ੍ਰਿਤਕਾ ਦੇ ਮਮੇਰੇ ਭਰਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਸਦੀ ਭੈਣ ਸੁਨੀਤਾ ਦਾ ਵਿਆਹ 2014 ਵਿਚ ਹੋਇਆ ਸੀ। ਉਸਦੇ ਬਾਅਦ ਤੋਂ ਉਸਦੇ ਸਹੁਰਾ ਪਰਿਵਾਰ ਵਾਲੇ ਉਸਨੂੰ ਤੰਗ ਕਰਨ ਲੱਗੇ।
ਮ੍ਰਿਤਕਾ ਦੇ ਪੇਕਾ ਪਰਿਵਾਰ ਵੱਲੋਂ ਸ਼ਿਕਾਇਤ ਦਰਜ ਕਰਵਾਉਣ ’ਤੇ ਪੁਲਸ ਨੇ ਮ੍ਰਿਤਕਾ ਦੀ ਸੱਸ, ਸਹੁਰਾ, ਦਿਓਰ, ਦਰਾਣੀ ਦੇ ਖਿਲਾਫ ਧਾਰਾ 306 ਦੇ ਤਹਿਤ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕਾ ਦੇ ਪਰਿਵਾਰ ਨੇ ਦੱਸਿਆ ਕਿ ਉਹ ਪ੍ਰਸ਼ਾਸਨ ਦੇ ਕਹਿਣ ’ਤੇ ਉਸਦਾ ਸਸਕਾਰ ਕਰ ਰਹੇ ਹਨ, ਜੇਕਰ ਪੁਲਸ ਨੇ ਦੋ-ਤਿੰਨ ਦਿਨ ਵਿਚ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਾ ਕੀਤਾ ਤਾਂ ਉਹ ਥਾਣਾ ਮੇਹਟੀਆਣਾ ਅੱਗੇ ਧਰਨਾ ਲਾ ਦੇਣਗੇ।


author

Bharat Thapa

Content Editor

Related News