ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਈਆਂ ਨਤਮਸਤਕ

05/23/2023 6:34:41 PM

ਅੰਮ੍ਰਿਤਸਰ (ਸਰਬਜੀਤ)- ਸ਼ਹੀਦਾਂ ਦੇ ਸਿਰਤਾਜ ਅਤੇ ਪੰਜਵੇਂ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੜੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਲਈ ਆ ਰਹੀਆਂ ਹਨ। 

ਇਹ ਵੀ ਪੜ੍ਹੋ-  ਤਰਨਤਾਰਨ ਸੜਕ ਹਾਦਸੇ ਨੇ ਉਜਾੜਿਆ ਪਰਿਵਾਰ, ਮਾਪਿਆਂ ਦੇ ਇਕਲੌਤੇ ਪੁੱਤ ਦੀ ਦਰਦਨਾਕ ਮੌਤ

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਲਗਾਈਆਂ ਗਈਆਂ। ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਆਈਆਂ ਹੋਈਆਂ ਸੰਗਤਾਂ ਪਵਿੱਤਰ ਸਰੋਵਰ 'ਚ ਇਸ਼ਨਾਨ ਕਰਕੇ ਗੁਰੂ ਘਰ 'ਚ ਹਾਜ਼ਰੀ ਲਗਵਾ ਰਹੀਆਂ ਹਨ। ਸ੍ਰੀ ਗੁਰੂ ਅਰਜਨ ਦੇਵ ਜੀ ਸਾਹਿਬ ਦੇ ਸ਼ਹੀਦੀ ਦਿਹਾੜੇ 'ਤੇ ਸੰਗਤਾਂ ਨੇ ਵਾਹਿਗੁਰੂ ਦਾ ਅਸ਼ੀਰਵਾਦ ਲਿਆ ਤੇ ਗੁਰਬਾਣੀ ਦਾ ਆਨੰਦ ਮਾਣਿਆ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਵਿਖੇ ਹਜ਼ੂਰੀ ਰਾਗੀਆਂ ਵਲੋਂ ਕੀਰਤਨ ਕੀਤਾ ਗਿਆ। ਆਈਆਂ ਸੰਗਤਾਂ ਨੇ ਗੁਰੂ ਚਰਨਾਂ 'ਚ ਹਾਜ਼ਰੀ ਭਰਕੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ।

ਇਹ ਵੀ ਪੜ੍ਹੋ- ਅੰਮ੍ਰਿਤਸਰ : ਗੈਂਗਸਟਰ ਜੱਗੂ ਭਗਵਾਨਪੁਰੀਆ 29 ਮਈ ਤੱਕ ਦੇ ਰਿਮਾਂਡ 'ਤੇ, ਇਸ ਮਾਮਲੇ 'ਚ ਕੀਤੀ ਜਾਵੇਗੀ ਪੁੱਛਗਿੱਛ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 

Shivani Bassan

This news is Content Editor Shivani Bassan