ਪਹਿਲੀ ਅਗਸਤ ਨੂੰ ਪੰਜ ਸਿੰਘ ਸਾਹਿਬਾਨਾਂ ਦੀ ਹੋਣ ਵਾਲੀ ਬੈਠਕ ਕੀਤੀ ਮੁਲਤਵੀ

Wednesday, Jul 30, 2025 - 09:53 AM (IST)

ਪਹਿਲੀ ਅਗਸਤ ਨੂੰ ਪੰਜ ਸਿੰਘ ਸਾਹਿਬਾਨਾਂ ਦੀ ਹੋਣ ਵਾਲੀ ਬੈਠਕ ਕੀਤੀ ਮੁਲਤਵੀ

ਅੰਮ੍ਰਿਤਸਰ (ਸਰਬਜੀਤ) : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਜੀਜਾ ਜੀ ਦਾ ਅਚਾਨਕ ਅਕਾਲ ਚਲਾਣਾ ਕਰ ਜਾਣ ਕਾਰਨ 1 ਅਗਸਤ ਨੂੰ ਹੋਣ ਵਾਲੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਫਿਲਹਾਲ ਮੁਲਤਵੀ ਕੀਤੀ ਗਈ ਹੈ। ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇੰਚਾਰਜ ਬਗੀਚਾ ਜਿੰਘ ਨੇ ਦੱਸਿਆ ਕਿ ਪੰਜ ਸਿੰਘ ਸਾਹਿਬਾਨ ਦੀ ਹੋਣ ਵਾਲੀ ਇਕੱਤਰਤਾ ਦਾ ਅਗਲਾ ਸਮਾਂ ਅਤੇ ਮਿਤੀ ਤੈਅ ਹੋਣ ਉਪਰੰਤ ਜਾਣਕਾਰੀ ਸਾਂਝੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ 1 ਅਗਸਤ ਦੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਅਤੇ ਭਾਸ਼ਾ ਵਿਭਾਗ ਪੰਜਾਬ ਦੇ ਡਾਇਰੈਕਟਰ ਜਸਵੰਤ ਸਿੰਘ ਨੂੰ ਤਲਬ ਕੀਤਾ ਗਿਆ ਹੈ, ਉਸ ਸਬੰਧੀ ਵੀ ਅਗਲਾ ਸਮਾਂ ਅਤੇ ਮਿਤੀ ਤੈਅ ਕਰਕੇ ਸਬੰਧਤਾਂ ਨੂੰ ਭੇਜੀ ਜਾਵੇਗੀ।

ਇਹ ਵੀ ਪੜ੍ਹੋ : 11 ਸਾਲਾਂ ਬਾਅਦ ਪੰਜਾਬ ਵਿਚ ਬਲਦਾਂ ਦੀ ਦੌੜ ਮੁੜ ਸ਼ੁਰੂ ਹੋਵੇਗੀ: ਮੁੱਖ ਮੰਤਰੀ ਮਾਨ

ਉਨ੍ਹਾਂ ਦੱਸਿਆ ਕਿ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਭਾਈ ਟੇਕ ਸਿੰਘ ਨਾਲ 29 ਤੋਂ 31 ਜੁਲਾਈ ਤੱਕ ਤਿੰਨ ਦਿਨਾਂ ਦਾ ਦੌਰਾ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਅਤੇ ਸਬੰਧਤ ਗੁਰਧਾਮਾਂ ਵਿਖੇ ਨਤਮਸਤਕ ਹੋਣ ਦਾ ਰੱਖਿਆ ਹੋਇਆ ਸੀ, ਉਹ ਵੀ ਫਿਲਹਾਲ ਮੁਲਤਵੀ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਗੁਰਵਿੰਦਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਜੀਜਾ ਜੀ, ਜਿਨ੍ਹਾਂ ਦੇ ਬੀਤੀ ਰਾਤ ਅੰਮ੍ਰਿਤਸਰ-ਤਰਨਤਾਰਨ ਸੜਕ ਗੋਹਲਵੜ ਦੇ ਨੇੜੇ ਮੋਟਰਸਾਈਕਲ ਨਾਲ ਗਾਂ ਟਕਰਾਉਣ ਕਰਕੇ ਸੜਕ ਉੱਤੇ ਡਿੱਗਣ ਨਾਲ ਸਿਰ ਵਿੱਚ ਗਹਿਰੀ ਸੱਟ ਲੱਗ ਗਈ ਅਤੇ ਉਹ ਅੰਮ੍ਰਿਤਸਰ ਦੇ ਇੱਕ ਹਸਪਤਾਲ ਵਿੱਚ ਇਲਾਜ ਦੌਰਾਨ ਚਲਾਣਾ ਕਰ ਗਏ। ਗੁਰਵਿੰਦਰ ਸਿੰਘ ਪੰਜਾਬ ਪੁਲਸ ਵਿੱਚ ਏ. ਐੱਸ. ਆਈ ਸਨ, ਜੋ ਤਰਨਤਾਰਨ ਜ਼ਿਲ੍ਹੇ ਦੇ ਖਾਰਾ ਪਿੰਡ ਦੇ ਰਹਿਣ ਵਾਲੇ ਸਨ ਅਤੇ ਮੌਜੂਦਾ ਸਮੇਂ ਉਹ ਅੰਮ੍ਰਿਤਸਰ ਸ਼ਹਿਰ ਵਿੱਚ ਭਾਈ ਮੰਝ ਰੋਡ ਸਥਿਤ ਗ੍ਰੈਂਡ ਅਸਟੇਟ ਵਿਖੇ ਆਪਣੇ ਪਰਿਵਾਰ ਸਮੇਤ ਰਹਿੰਦੇ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Sandeep Kumar

Content Editor

Related News