ਫੈੱਡਰੇਸ਼ਨ ਮਹਿਤਾ ਦੀ ਜਨਰਲ ਬਾਡੀ ਦੀ ਮੀਟਿੰਗ ’ਚ ਦੇਸ਼ ਭਰ ਦੇ ਅਹੁਦੇਦਾਰ ਕਰਨਗੇ ਸ਼ਿਰਕਤ

Sunday, Sep 12, 2021 - 12:19 AM (IST)

ਫੈੱਡਰੇਸ਼ਨ ਮਹਿਤਾ ਦੀ ਜਨਰਲ ਬਾਡੀ ਦੀ ਮੀਟਿੰਗ ’ਚ ਦੇਸ਼ ਭਰ ਦੇ ਅਹੁਦੇਦਾਰ ਕਰਨਗੇ ਸ਼ਿਰਕਤ

ਅੰਮ੍ਰਿਤਸਰ(ਜ.ਬ)- ਸਿੱਖ ਸਟੂਡੈਂਟਸ ਫੈੱਡਰੇਸ਼ਨ (ਮਹਿਤਾ) ਦੇ ਪ੍ਰਧਾਨ ਭਾਈ ਅਮਰਬੀਰ ਸਿੰਘ ਢੋਟ ਅਤੇ ਸਕੱਤਰ ਜਨਰਲ ਭਾਈ ਲਖਬੀਰ ਸਿੰਘ ਸੇਖੋਂ ਨੇ ਸਾਂਝੇ ਤੌਰ ’ਤੇ ਕਿਹਾ ਕਿ ਸਿੱਖ ਸਟੂਡੈਂਟਸ ਫੈੱਡਰੇਸ਼ਨ (ਮਹਿਤਾ) ਦੀ ਜਨਰਲ ਬਾਡੀ ਦੀ ਵਿਸ਼ੇਸ਼ ਮੀਟਿੰਗ 13 ਸਤੰਬਰ ਨੂੰ ਸਵੇਰੇ 11 ਵਜੇ ਭਾਈ ਗੁਰਦਾਸ ਹਾਲ ਵਿਖੇ ਬੁਲਾਈ ਗਈ ਹੈ। ਪ੍ਰਧਾਨ ਢੋਟ ਨੇ ਦੱਸਿਆ ਕਿ ਫੈੱਡਰੇਸ਼ਨ ਦੇ ਜਥੇਬੰਦਕ ਢਾਂਚੇ ਦੇ ਐਲਾਨ ਤੋਂ ਬਾਅਦ ਜਨਰਲ ਬਾਡੀ ਦੀ ਇਸ ਪਲੇਠੀ ਮੀਟਿੰਗ ਵਿਚ ਜਥੇਬੰਦੀ ਦੇ ਪ੍ਰਚਾਰ, ਪ੍ਰਸਾਰ ਅਤੇ ਫੈੱਡਰੇਸ਼ਨ ਨੂੰ ਹੋਰ ਵੀ ਮਜ਼ਬੂਤੀ ਨਾਲ ਸਥਾਪਿਤ ਕਰਨ ਤੋਂ ਇਲਾਵਾ, ਅਜੋਕੇ ਧਾਰਮਿਕ ਸਮਾਜਿਕ ਅਤੇ ਰਾਜਨੀਤਿਕ ਹਾਲਾਤਾਂ ਬਾਰੇ ਵਿਸਤਰਿਤ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਮੁੱਖ ਮੰਤਰੀ ਵੱਲੋਂ ਇਸ ਜ਼ਿਲ੍ਹੇ ’ਚ ਮੀਂਹ ਕਾਰਨ ਫਸਲਾਂ ਦੇ ਹੋਏ ਨੁਕਸਾਨ ਲਈ ਵਿਸ਼ੇਸ਼ ਗਿਰਦਾਵਰੀ ਦੇ ਦਿੱਤੇ ਹੁਕਮ

ਉਨ੍ਹਾਂ ਦੱਸਿਆ ਕਿ ਅਜੋਕੇ ਦੌਰ ਵਿਚ ਜੋ ਸਿੱਖ ਨੌਜਵਾਨ ਪੀੜ੍ਹੀ ਆਪਣੇ ਸਿੱਖ ਵਿਰਸੇ ਅਤੇ ਸਿਧਾਂਤਾਂ ਤੋਂ ਦੂਰ ਹੁੰਦੀ ਜਾ ਰਹੀ ਹੈ, ਨੂੰ ਗੁਰਮਤਿ ਨਾਲ ਜੋੜਨ ਲਈ ਸਾਰਥਿਕ ਨੀਤੀ ਤਿਆਰ ਕੀਤੀ ਜਾਵੇਗੀ ਤਾਂ ਕਿ ਕੌਮ ਦਾ ਭਵਿੱਖ ਹੋਰ ਵੀ ਉਜਵਲ ਹੋ ਸਕੇ।

ਅਖੀਰ ਵਿਚ ਢੋਟ ਨੇ ਦੱਸਿਆ ਕਿ ਇਸ ਮੀਟਿੰਗ ਵਿਚ ਦੇਸ਼ ਦੇ ਵੱਖ-ਵੱਖ ਸੂਬਿਆਂ ਤੋਂ ਇਲਾਵਾ ਪੰਜਾਬ ਦੇ ਸਮੁੱਚੇ ਜ਼ਿਲ੍ਹਿਆਂ ਵਿੱਚੋਂ ਵੱਡੀ ਗਿਣਤੀ ਵਿਚ ਫੈੱਡਰੇਸ਼ਨ ਦੇ ਅਹੁਦੇਦਾਰ ਪਹੁੰਚੇ ਰਹੇ ਹਨ। ਇਨ੍ਹਾਂ ਨਵ ਨਿਯੁਕਤ ਅਹੁਦੇਦਾਰਾਂ ਨੂੰ ਸਨਮਾਨਿਤ ਕੀਤਾ ਜਾਵੇਗਾ, ਉਪਰੰਤ ਸਮੁੱਚੀ ਟੀਮ ਸ੍ਰੀ ਗੁਰੂ ਰਾਮਦਾਸ ਜੀ ਦਾ ਆਸ਼ੀਰਵਾਦ ਲੈਣ ਲਈ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਵੇਗੀ।


author

Bharat Thapa

Content Editor

Related News