ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਪੰਜ ਤਖ਼ਤਾਂ ਦੇ ਜਥੇਦਾਰ ਸਾਹਿਬਾਨ ਦੀ ਮੀਟਿੰਗ ਹੋਈ ਸ਼ੁਰੂ

Monday, Oct 16, 2023 - 01:04 PM (IST)

ਅੰਮ੍ਰਿਤਸਰ (ਸਰਬਜੀਤ)- ਸ੍ਰੀ ਅਕਾਲ ਤਖ਼ਤ ਸਾਹਿਬ ਤੇ ਵੱਖ-ਵੱਖ ਪੰਥਕ ਮੁੱਦਿਆਂ ਨੂੰ ਲੈ ਕੇ 5 ਤਖਤਾਂ ਦੇ ਜਥੇਦਾਰਾਂ ਦੀ ਮੀਟਿੰਗ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਸਕਤਰੇਤ ਵਿਖੇ ਸ਼ੁਰੂ ਹੋਈ ਹੈ। ਜਿਸ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਗੁਰਮਿੰਦਰ ਸਿੰਘ ਤੇ ਸ੍ਰੀ ਹਜੂਰ ਸਾਹਿਬ ਦੇ ਮੀਤ ਜਥੇਦਾਰ ਰਾਮ ਸਿੰਘ ਸ਼ਾਮਲ ਹੋਏ ਹਨ।

ਇਹ ਵੀ ਪੜ੍ਹੋ-  ਤਰਨਤਾਰਨ ਸ਼ਹਿਰ 'ਚ ਦੇਹ ਵਪਾਰ ਲਈ ਸੁਰੱਖਿਅਤ ਸਥਾਨ ਬਣੇ ਹੋਟਲ, ਰੋਜ਼ਾਨਾ ਲੱਖਾਂ ਰੁਪਏ ਦਾ ਖੇਡਿਆ ਜਾਂਦਾ ਜੂਆ

ਇਸ ਮੀਟਿੰਗ ਵਿਚ ਪ੍ਰਮੁੱਖ ਤੌਰ 'ਤੇ ਅੰਮ੍ਰਿਤਸਰ ਸ਼ਹਿਰ ਤੋਂ ਬਾਹਰਵਾਰ ਬਣੇ ਧਾਰਮਿਕ ਡੇਰੇ ਦੇ ਮੁਖੀ ਭਾਈ ਦਰਸ਼ਨ ਸਿੰਘ ਗੁੰਮਟਾਲਾ ਦਾ ਮਾਮਲਾ ਵਿਚਾਰਿਆ ਜਾਵੇਗਾ। ਭਾਈ ਦਰਸ਼ਨ ਸਿੰਘ 'ਤੇ ਪਿਛਲੇ ਸਮੇਂ ਵਿਚ ਬਜਰ ਕੁਰਹਿਤਾ ਕਰਨ ਦੇ ਦੋਸ਼ ਲਗ ਰਹੇ ਸਨ। ਅੱਜ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਭਾਈ ਦਰਸ਼ਨ ਸਿੰਘ ਗੁੰਮਟਾਲਾ ਬਾਰੇ ਸਖ਼ਤ ਫ਼ੈਸਲਾ ਲਿਆ ਜਾ ਸਕਦਾ ਹੈ। ਇਸ ਦੇ ਨਾਲ ਨਾਲ ਅੱਜ ਦੀ ਮੀਟਿੰਗ ਵਿਚ ਬਠਿੰਡਾ ਵਿਚ ਹੋਏ ਗੈਰ ਕੁਦਰਤੀ ਅਨੰਦ ਕਾਰਜ ਵਿਚ ਵਿਚ ਦੋ ਕੁੜੀਆਂ ਦਾ ਆਪਸ ਵਿਚ ਅਨੰਦ ਕਾਰਜ ਕੀਤਾ ਗਿਆ ਸੀ, ਦੀ ਪ੍ਰਬੰਧਕੀ ਕਮੇਟੀ ਨੂੰ ਵੀ ਤਲਬ ਕੀਤਾ ਗਿਆ ਹੈ।

ਇਹ ਵੀ ਪੜ੍ਹੋ- ਭਿਆਨਕ ਹਾਦਸੇ 'ਚ ਮਾਂ ਦੀ ਮੌਤ, ਸੜਕ ਕਿਨਾਰੇ ਵਿਲਕਦੇ ਰਹੇ ਬੱਚੇ

ਸ੍ਰੀ ਅਕਾਲ ਤਖ਼ਤ ਸਾਹਿਬ ਸਕਤਰੇਤ ਦੇ ਨੇੜੇ ਦੇ ਸੂਤਰ ਇਹ ਵੀ ਦਸਦੇ ਹਨ ਕਿ ਤਖ਼ਤ ਸ੍ਰੀ ਹਰਿਮੰਦਰ ਸਾਹਿਬ ਜੀ ਪਟਨਾ ਸਾਹਿਬ ਦੇ ਹਟਾਏ ਗਏ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ ਵੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਜਥੇਦਾਰਾਂ ਦੀ ਮੀਟਿੰਗ ਵਿਚ ਪੇਸ਼ ਹੋ ਕੇ ਆਪਣਾ ਪੱਖ ਰੱਖ ਸਕਦੇ ਹਨ।

ਇਹ ਵੀ ਪੜ੍ਹੋ-  ਸਾਬਕਾ ਵਿਧਾਇਕ ਸੇਖੜੀ ਨੇ ਮੁੰਡੇ ਨਾਲ ਰਲ਼ ਕੁੱਟਿਆ ਆਪਣਾ ਭਰਾ, ਵੇਖੋ ਵੀਡੀਓ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News