ਅਕਾਲੀ ਦਲ ਦੇ ਬਾਗੀ ਧੜੇ ਦੀ ਮੀਟਿੰਗ ਜਾਰੀ, ਸੁਖਬੀਰ ਬਾਦਲ ਤੋਂ ਮੰਗਿਆ ਅਸਤੀਫ਼ਾ

Saturday, Aug 31, 2024 - 02:22 PM (IST)

ਅਕਾਲੀ ਦਲ ਦੇ ਬਾਗੀ ਧੜੇ ਦੀ ਮੀਟਿੰਗ ਜਾਰੀ, ਸੁਖਬੀਰ ਬਾਦਲ ਤੋਂ ਮੰਗਿਆ ਅਸਤੀਫ਼ਾ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਧੜੇ ਵਲੋਂ ਇੱਥੇ ਇਕ ਖ਼ਾਸ ਮੀਟਿੰਗ ਕੀਤੀ ਜਾ ਰਹੀ ਹੈ। ਇਸ ਮੀਟਿੰਗ ਦੌਰਾਨ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਖ਼ਿਲਾਫ਼ ਅਗਲੀ ਰਣਨੀਤੀ ਘੜੀ ਜਾ ਰਹੀ ਹੈ। ਬਾਗੀ ਧੜੇ ਦੇ ਆਗੂਆਂ ਦਾ ਕਹਿਣਾ ਹੈ ਕਿ ਹੁਣ ਸੁਖਬੀਰ ਬਾਦਲ ਨੂੰ ਆਪਣੀ ਪ੍ਰਧਾਨਗੀ ਵੀ ਛੱਡ ਦੇਣੀ ਚਾਹੀਦੀ ਹੈ। ਬਾਗੀ ਧੜੇ ਦੇ ਆਗੂਆਂ ਵਲੋਂ ਸੁਖਬੀਰ ਬਾਦਲ ਦਾ ਅਸਤੀਫ਼ਾ ਮੰਗਿਆ ਗਿਆ ਹੈ।

ਇਹ ਵੀ ਪੜ੍ਹੋ : ਪ੍ਰੇਮ ਸਬੰਧਾਂ ਦੇ ਚੱਲਦਿਆਂ ਪ੍ਰੇਮੀ ਤੇ ਪ੍ਰੇਮਿਕਾ ਨੇ ਪੀਤੀ ਜ਼ਹਿਰੀਲੀ ਦਵਾਈ, ਪ੍ਰੇਮਿਕਾ ਦੀ ਮੌਤ

ਦੱਸਣਯੋਗ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸੁਖਬੀਰ ਬਾਦਲ ਨੂੰ ਤਨਖ਼ਾਹੀਆ ਕਰਾਰ ਦਿੱਤਾ ਗਿਆ ਹੈ, ਜਿਸ ਦੌਰਾਨ ਅਕਾਲੀ ਦਲ ਦੇ ਬਾਗੀ ਧੜੇ ਵਲੋਂ ਮੀਟਿੰਗ ਰੱਖੀ ਗਈ ਹੈ। ਆਗੂਆਂ ਦਾ ਕਹਿਣਾ ਹੈ ਕਿ ਤਨਖ਼ਾਹੀਏ ਦਾ ਪੰਥਕ ਮਾਮਲਿਆਂ 'ਚ ਦਖ਼ਲ ਨਹੀਂ ਹੋ ਸਕਦਾ ਕਿਉਂਕਿ ਤਨਖ਼ਾਹੀਆ ਪੰਥਕ ਸਫ਼ਾਂ 'ਚੋਂ ਬਾਹਰ ਹੋ ਜਾਂਦਾ ਹੈ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਕਾਂਗਰਸ ਪਾਰਟੀ ਨੇ ਪੰਜਾਬ ਸਣੇ ਕਈ ਸੂਬਿਆਂ 'ਚ ਸੈਕਟਰੀ ਤੇ ਜੁਆਇੰਟ ਸੈਕਟਰੀ ਕੀਤੇ ਨਿਯੁਕਤ

ਉਨ੍ਹਾਂ ਦਾ ਕਹਿਣਾ ਹੈ ਕਿ ਸੁਖਬੀਰ ਬਾਦਲ ਨੂੰ ਨਿਮਾਣੇ ਸਿੱਖ ਵਜੋਂ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਜਾਣਾ ਚਾਹੀਦਾ ਹੈ। ਦੱਸਣਯੋਗ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਹੋਈ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਵਿਚ ਪੰਜ ਸਾਹਿਬਾਨ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਤਨਖ਼ਾਹੀਆ ਕਰਾਰ ਦੇ ਦਿੱਤਾ ਹੈ। ਇਸ ਦੇ ਨਾਲ ਹੀ ਸੁਖਬੀਰ ਬਾਦਲ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿਚ ਪੰਜ ਸਾਹਿਬਾਨ ਅੱਗੇ ਪੇਸ਼ ਹੋਣ ਦੇ ਹੁਕਮ ਦਿੱਤੇ ਗਏ ਹਨ। 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

 


 


author

Babita

Content Editor

Related News