ਅੱਖਾਂ ''ਚ ਮਿਰਚਾਂ ਪਾ ਕੇ ਲੁੱਟ-ਖੋਹ ਕਰਨ ਵਾਲੇ ਗਿਰੋਹ ਦਾ ਮੈਂਬਰ ਗ੍ਰਿਫਤਾਰ

Tuesday, Oct 03, 2017 - 06:36 AM (IST)

ਅੱਖਾਂ ''ਚ ਮਿਰਚਾਂ ਪਾ ਕੇ ਲੁੱਟ-ਖੋਹ ਕਰਨ ਵਾਲੇ ਗਿਰੋਹ ਦਾ ਮੈਂਬਰ ਗ੍ਰਿਫਤਾਰ

ਭਿੰਡੀ ਸੈਦਾਂ,   (ਗੁਰਜੰਟ)-  ਪੁਲਸ ਜ਼ਿਲਾ ਦਿਹਾਤੀ ਨੇ ਲੋਕਾਂ ਦੀਆਂ ਅੱਖਾਂ 'ਚ ਮਿਰਚਾਂ ਪਾ ਕੇ ਲੁੱਟ-ਖੋਹ ਕਰਨ ਵਾਲੇ ਗਿਰੋਹ ਦੇ ਇਕ ਮੈਂਬਰ ਨੂੰ ਖੋਹੀ ਹੋਈ ਐਕਟਿਵਾ ਸਮੇਤ ਗ੍ਰਿਫਤਾਰ ਕੀਤਾ।
ਥਾਣੇ ਦੇ ਮੁੱਖ ਅਫਸਰ ਇੰਸਪੈਕਟਰ ਬਲਕਾਰ ਸਿੰਘ ਨੇ ਦੱਸਿਆ ਕਿ ਕੇਵਲ ਕ੍ਰਿਸ਼ਨ ਨਾਂ ਦੇ ਵਿਅਕਤੀ ਨੇ ਥਾਣਾ ਕੰਬੋਅ ਵਿਖੇ ਲਿਖਤੀ ਦਰਖਾਸਤ ਵਿਚ ਦੱਸਿਆ ਕਿ ਉਹ ਆਪਣੀ ਐਕਟਿਵਾ ਨੰ. ਪੀ ਬੀ 02 ਬੀ ਵਾਈ 5599 'ਤੇ ਮੀਰਾਂਕੋਟ ਤੋਂ ਲੁਹਾਰਕਾ ਨੂੰ ਜਾ ਰਿਹਾ ਸੀ ਕਿ ਰਸਤੇ ਵਿਚ ਅਚਾਨਕ 4 ਵਿਅਕਤੀਆਂ, ਜਿਨ੍ਹਾਂ ਦੇ ਆਪਣੇ ਮੂੰਹ ਢੱਕੇ ਹੋਏ ਸਨ, ਨੇ ਉਸ ਨੂੰ ਰੋਕ ਕੇ ਅੱਖਾਂ ਵਿਚ ਮਿਰਚਾਂ ਪਾਉਣ ਦੀ ਕੋਸ਼ਿਸ਼ ਕੀਤੀ ਤੇ ਧੱਕੇ ਨਾਲ ਉਸ ਦੀ ਐਕਟਿਵਾ ਖੋਹ ਕੇ ਲੈ ਗਏ।
ਪੁਲਸ ਨੇ ਤੁਰੰਤ ਕਾਰਵਾਈ ਕਰਦਿਆਂ ਇਸ ਗਿਰੋਹ ਦੇ ਇਕ ਮੈਂਬਰ ਨੂੰ ਖੋਹੀ ਹੋਈ ਐਕਟਿਵਾ ਸਮੇਤ ਕਾਬੂ ਕਰ ਲਿਆ ਜਿਸ ਦੀ ਪਛਾਣ ਗੁਰਮੁਖ ਸਿੰਘ ਪੁੱਤਰ ਦਾਰਾ ਸਿੰਘ ਵਾਸੀ ਸੁਲਤਾਨਵਿੰਡ, ਅੰਮ੍ਰਿਤਸਰ ਵਜੋਂ ਹੋਈ ਹੈ। ਪੁਲਸ ਵੱਲੋਂ ਉਕਤ ਵਿਅਕਤੀ 'ਤੇ ਮਾਮਲਾ ਦਰਜ ਕਰ ਕੇ ਬਾਕੀ ਦੋਸ਼ੀਆਂ ਸਬੰਧੀ ਪੁੱਛਗਿੱਛ ਕੀਤੀ ਜਾ ਰਹੀ ਹੈ।


Related News