ਪੰਜਾਬ 'ਚ ਗਰਮੀ ਕੱਢੇਗੀ ਵੱਟ, ਮੌਸਮ ਵਿਭਾਗ ਨੇ ਦਿੱਤੀ ਚਿਤਾਵਨੀ, ਦੁਪਹਿਰ ਵੇਲੇ ਨਿਕਲਣਾ ਹੋਵੇਗਾ ਔਖਾ

Wednesday, Apr 03, 2024 - 11:57 AM (IST)

ਚੰਡੀਗੜ੍ਹ : ਪੰਜਾਬ 'ਚ ਪਿਛਲੇ ਕੁੱਝ ਦਿਨਾਂ ਤੋਂ ਮੌਸਮ ਲਗਾਤਾਰ ਬਦਲਦਾ ਹੋਇਆ ਨਜ਼ਰ ਆ ਰਿਹਾ ਹੈ। ਮੀਂਹ ਪੈਣ ਤੋਂ ਬਾਅਦ ਤਾਪਮਾਨ 'ਚ ਗਿਰਾਵਟ ਤਾਂ ਜ਼ਰੂਰ ਆਈ ਹੈ ਪਰ ਜਲਦ ਹੀ ਤਾਪਮਾਨ ਵੱਧਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੇ ਮੁਤਾਬਕ ਲੋਕਾਂ ਨੂੰ ਜਲਦ ਹੀ ਗਰਮੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਇਹ ਵੀ ਪੜ੍ਹੋ : 1 ਜੂਨ ਨੂੰ ਜਨਤਕ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਰਕਾਰੀ ਦਫ਼ਤਰ, ਬੋਰਡ ਤੇ ਹੋਰ ਅਦਾਰੇ

ਹਾਲਾਂਕਿ ਅਜੇ ਮੌਸਮ ਰਲਿਆ-ਮਿਲਿਆ ਹੈ ਅਤੇ ਸਵੇਰੇ-ਸ਼ਾਮ ਨੂੰ ਠੰਡਾ ਮੌਸਮ ਹੁੰਦਾ ਹੈ, ਜਦੋਂ ਕਿ ਦੁਪਹਿਰ ਵੇਲੇ ਜ਼ਿਆਦਾ ਧੁੱਪ ਹੁੰਦੀ ਹੈ ਪਰ ਆਉਣ ਵਾਲੇ 10-20 ਦਿਨਾਂ ਦੌਰਾਨ ਤਪਦੀ ਧੁੱਪ ਲੋਕਾਂ ਦੇ ਪਸੀਨੇ ਛੁਡਾਵੇਗੀ। ਇਸ ਦੌਰਾਨ ਤਾਪਮਾਨ ਵੀ ਆਮ ਦਿਨਾਂ ਵਲੋਂ ਵਧੇਗਾ। ਦੁਪਹਿਰ ਵੇਲੇ ਘਰੋਂ ਨਿਕਲਣ ਵੀ ਔਖਾ ਹੋ ਜਾਵੇਗਾ।

ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ 'ਚ ਮਿਡ-ਡੇਅ-ਮੀਲ ਨੂੰ ਲੈ ਕੇ ਨਵੀਂ Update, ਜਾਰੀ ਹੋਏ ਨਿਰਦੇਸ਼
ਮੌਸਮ ਵਿਭਾਗ ਦੇ ਮੁਤਾਬਕ ਅਪ੍ਰੈਲ-ਮਈ ਦੌਰਾਨ ਗਰਮੀ ਲਗਾਤਾਰ ਵਧੇਗੀ, ਹਾਲਾਂਕਿ ਇਸ ਦੌਰਾਨ ਮੀਂਹ ਪੈਣ ਦੀ ਵੀ ਸੰਭਾਵਨਾ ਜਤਾਈ ਜਾ ਰਹੀ ਹੈ ਪਰ ਇਸ ਵਾਰ ਮੌਸਮ ਸਾਫ਼ ਹੁੰਦੇ ਹੀ ਗਰਮੀ ਆਪਣਾ ਜ਼ੋਰ ਫੜ੍ਹੇਗੀ। 3 ਤੋਂ 5 ਅਪ੍ਰੈਲ ਤੱਕ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ 'ਚ ਹਲਕੀ ਤੋਂ ਦਰਮਿਆਨੀ ਬਾਰਸ਼ ਦੀ ਵੀ ਸੰਭਾਵਨਾ ਹੈ। ਇਸ ਲਈ ਲੋਕਾਂ ਨੂੰ ਗਰਮੀ ਤੋਂ ਬਚਣ ਦੀ ਸਲਾਹ ਦਿੱਤੀ ਗਈ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
 


Babita

Content Editor

Related News